September 15, 2026, 7:32 pm
----------- Advertisement -----------
HomeNewsHealthਡੇਂਗੂ ਤੇ ਮਲੇਰੀਆ ਤੋਂ ਬਚਾਅ ਲਈ ਪਾਣੀ ਇਕੱਠਾ ਨਾ ਹੋਣ ਦਿਤਾ ਜਾਵੇ...

ਡੇਂਗੂ ਤੇ ਮਲੇਰੀਆ ਤੋਂ ਬਚਾਅ ਲਈ ਪਾਣੀ ਇਕੱਠਾ ਨਾ ਹੋਣ ਦਿਤਾ ਜਾਵੇ : ਸਿਵਲ ਸਰਜਨ

Published on

----------- Advertisement -----------

ਬੱਕਰੀ ਦਾ ਦੁੱਧ, ਕੀਵੀ ਫਲ ਜਾਂ ਨਾਰੀਅਲ ਦਾ ਪਾਣੀ ਪਲੇਟਲੈੱਟਸ ਨਹੀਂ ਵਧਾਉਂਦੇ : ਡਾ. ਆਦਰਸ਼ਪਾਲ ਕੌਰ

ਐਸ.ਏ.ਐਸ ਨਗਰ , 2 ਮਈ : ਡੇਂਗੂ ਅਤੇ ਮਲੇਰੀਆ ਵਰਗੀਆ ਜਾਨ ਲੇਵਾ ਬੀਮਾਰੀਆਂ ਤੋਂ ਬਚਾਅ ਲਈ ਜ਼ਿਲ੍ਹਾ ਸਿਹਤ ਵਿਭਾਗ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਅਪਣੇ ਘਰਾਂ ਅਤੇ ਆਲੇ-ਦੁਆਲੇ ਪਾਣੀ ਖੜਾ ਨਾ ਹੋਣ ਦੇਣ ਅਤੇ ਸਰੀਰ ਨੂੰ ਪੂਰੀ ਤਰ੍ਹਾਂ ਢਕਣ ਵਾਲੇ ਕੱਪੜੇ ਪਾਉਣ । ਸਿਵਲ ਸਰਜਨ ਡਾ.ਆਦਰਸ਼ਪਾਲ ਕੌਰ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ.ਅਕਸ਼ੇ ਕੁਮਾਰ ਨੇ ਪ੍ਰੈਸ ਨੋਟ ਰਾਹੀਂ ਕਿਹਾ ਕਿ ਇਸ ਮਾਰੂ ਬੀਮਾਰੀ ਤੋਂ ਬਚਾਅ ਕਰਨ ਲਈ ਸਾਰਿਆਂ ਨੂੰ ਸਾਵਧਾਨੀਆਂ ਵਰਤਣ ਦੀ ਲੋੜ ਹੈ ਜੇ ਕਿਸੇ ਕਾਰਨ ਡੇਂਗੂ ਜਾਂ ਮਲੇਰੀਆ ਬੁਖ਼ਾਰ ਹੋ ਜਾਂਦਾ ਹੈ ਤਾਂ ਘਬਰਾਉਣ ਦੀ ਲੋੜ ਨਹੀਂ । ਮਰੀਜ਼ ਨੂੰ ਸਰਕਾਰੀ ਸਿਹਤ ਸੰਸਥਾ ਵਿਚ ਲਿਆਂਦਾ ਜਾਵੇ ਜਿਥੇ ਡੇਂਗੂ ਅਤੇ ਮਲੇਰੀਆ ਦਾ ਟੈਸਟ ਅਤੇ ਇਲਾਜ ਬਿਲਕੁਲ ਮੁਫ਼ਤ ਹੈ । ਉਨਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਡੇਂਗੂ ਅਤੇ ਮਲੇਰੀਆ ਤੋਂ ਰੋਕਥਾਮ ਲਈ ਘਰ-ਘਰ ਸਰਵੇ ਕਰ ਰਹੀਆਂ ਹਨ ਅਤੇ ਲੋਕਾਂ ਨੂੰ ਜਾਗਰੂਕ ਵੀ ਕਰ ਰਹੀਆਂ ਹਨ ਜੇ ਕਿਸੇ ਘਰ ਵਿਚ ਇਕੱਠਾ ਹੋਇਆ ਪਾਣੀ ਮਿਲਦਾ ਹੈ ਤਾਂ ਚਾਲਾਨ ਦੀ ਕਾਰਵਾਈ ਵੀ ਕੀਤੀ ਜਾਂਦੀ ਹੈ ।

ਸਿਵਲ ਸਰਜਨ ਨੇ ਆਖਿਆ ਕਿ ਡੇਂਗੂ ਬੁਖ਼ਾਰ ਹੋਣ ਤੇ ਆਮ ਤੌਰ ’ਤੇ ਪਲੇਟਲੈੱਟਸ ਘੱਟ ਜਾਂਦੇ ਹਨ ਜਿਸ ਕਾਰਨ ਮਰੀਜ਼ ਘਬਰਾ ਜਾਂਦਾ ਹੈ । ਉਨਾਂ ਦੱਸਿਆ ਕਿ ਆਮ ਤੌਰ ’ਤੇ ਹਰ ਕਿਸਮ ਦੇ ਬੁਖ਼ਾਰ ਦੌਰਾਨ ਸਰੀਰ ਵਿਚਲੇ ਪਲੇਟਲੈੱਟਸ ਘੱਟ ਜਾਂਦੇ ਹਨ। ਬੱਕਰੀ ਦਾ ਦੁੱਧ, ਕੀਵੀ ਫਲ ਜਾਂ ਨਾਰੀਅਲ ਦਾ ਪਾਣੀ ਵਿਸ਼ੇਸ਼ ਤੌਰ ’ਤੇ ਪਲੇਟਲੈੱਟਸ ਵਧਾਉਣ ਵਿਚ ਸਹਾਈ ਨਹੀਂ ਹੁੰਦੇ । ਮਰੀਜ਼ ਨੂੰ ਚਾਹੀਦਾ ਹੈ ਕਿ ਉਹ ਤਰਲ ਪਦਾਰਥਾਂ ਜਿਵੇਂ ਪਾਣੀ, ਜੂਸ, ਨਿੰਬੂ ਪਾਣੀ, ਨਾਰੀਅਲ ਪਾਣੀ ਆਦਿ ਦਾ ਵੱਧ ਤੋਂ ਵੱਧ ਸੇਵਨ ਕਰੇ ਅਤੇ ਆਰਾਮ ਕਰੇ । ਰੋਜ਼ਾਨਾ ਘੱਟੋਂ-ਘੱਟ ਦੋ ਲੀਟਰ ਪਾਣੀ ਦਾ ਸੇਵਨ ਕਰਨਾ ਆਮ ਤੰਦਰੁਸਤ ਵਿਅਕਤੀ ਲਈ ਵੀ ਫ਼ਾਇੰਦੇਮੰਦ ਹੁੰਦਾ ਹੈ । ਤਰਲ ਪਦਾਰਥ ਜਿਥੇ ਸਰੀਰ ਵਿਚ ਪਾਣੀ ਦੀ ਕਮੀ ਨਹੀਂ ਹੋਣ ਦਿੰਦੇ, ਉਥੇ ਸਰੀਰ ਨੂੰ ਜ਼ਰੂਰੀ ਪੋਸ਼ਕ ਵੀ ਦਿੰਦੇ ਹਨ।

ਸਿਵਲ ਸਰਜਨ ਨੇ ਡੇਂਗੂ ਦੀ ਰੋਕਥਾਮ ਲਈ ਜ਼ਿਲ੍ਹਾ ਵਾਸੀਆਂ ਨੂੰ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਲੋਕਾਂ ਦੀ ਮਦਦ ਨਾਲ ਹੀ ਜ਼ਿਲ੍ਹੇ ਨੂੰ ਡੇਂਗੂ-ਮੁਕਤ ਬਣਾਇਆ ਜਾ ਸਕਦਾ ਹੈ । ਉਨਾਂ ਕਿਹਾ ਕਿ ਡੇਂਗੂ ਦੀ ਬੀਮਾਰੀ ਨੂੰ ਸਭਨਾਂ ਦੇ ਸਾਥ ਤੇ ਸਹਿਯੋਗ ਨਾਲ ਹੀ ਕਾਬੂ ਕੀਤਾ ਜਾ ਸਕਦਾ ਹੈ । ਕਿਸੇ ਤਰ੍ਹਾਂ ਦੀ ਜਾਣਕਾਰੀ ਲਈ ਸਿਹਤ ਵਿਭਾਗ ਦੇ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ ।
ਡੇਂਗੂ ਬੁਖ਼ਾਰ ਦੇ ਲੱਛਣ

ਡੇਂਗੂ ਇਕ ਬੁਖ਼ਾਰ ਹੈ ਜੋ ਏਡੀਜ਼ ਅਜਿਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ । ਡੇਂਗੂ ਦੇ ਆਮ ਲੱਛਣਾਂ ਵਿਚ ਤੇਜ਼ ਸਿਰ ਦਰਦ ਅਤੇ ਤੇਜ਼ ਬੁਖ਼ਾਰ, ਮਾਸ ਪੇਸ਼ੀਆਂ ਅਤੇ ਜੋੜਾਂ ਵਿਚ ਦਰਦ, ਅੱਖ ਦੇ ਪਿਛਲੇ ਹਿੱਸੇ ਵਿਚ ਦਰਦ, ਹਾਲਤ ਖ਼ਰਾਬ ਹੋਣ ’ਤੇ ਨੱਕ, ਮੂੰਹ ਅਤੇ ਮਸੂੜਿਆਂ ਵਿਚੋਂ ਖ਼ੂਨ ਵਗਣਾ, ਜੀ ਕੱਚਾ ਹੋਣਾ ਅਤੇ ਉਲਟੀਆਂ ਆਉਣਾ ਆਦਿ ਸ਼ਾਮਲ ਹਨ । ਡੇਂਗੂ ਫੈਲਾਉਣ ਵਾਲੇ ਮੱਛਰ ਖੜੇ ਸਾਫ਼ ਪਾਣੀ ਵਿਚ ਪਲਦੇ ਹਨ ਜਿਵੇਂ ਕੂਲਰ, ਪਾਣੀ ਦੀਆਂ ਟੈਕੀਆਂ, ਫੁੱਲਾਂ ਦੇ ਗਮਲੇ, ਫ਼ਰਿੱਜਾਂ ਪਿੱਛੇ ਲੱਗੀ ਟਰੇਅ, ਟੁੱਟੇ-ਭੱਜੇ/ਸੁੱਟੇ ਭਾਂਡਿਆਂ ਅਤੇ ਖ਼ਾਲੀ ਪਏ ਟਾਇਰਾਂ ਅਤੇ ਪਾਣੀ ਵਾਲੇ ਡਰੱਮਾਂ ਆਦਿ ਵਿਚ ਵਿਚ ਪਾਣੀ ਨਾ ਖੜਾ ਹੋਣ ਦਿਤਾ ਜਾਵੇ ।

ਮਲੇਰੀਆ ਬੁਖ਼ਾਰ ਦੇ ਲੱਛਣ

ਮਲੇਰੀਆ ਗੰਭੀਰ ਕਿਸਮ ਦਾ ਬੁਖਾਰ ਹੈ ਜੋ ਮਾਦਾ ਐਨਾਫ਼ਲੀਜ਼ ਮੱਛਰ ਦੇ ਕੱਟਣ ਨਾਲ ਫੈਲਦਾ ਹੈ । ਇਹ ਬੁਖ਼ਾਰ ਫੈਲਾਉਣ ਵਾਲਾ ਮੱਛਰ ਬਰਸਾਤ ਦੇ ਮੌਸਮ ਵਿਚ ਵਧਦਾ-ਫੁਲਦਾ ਹੈ । ਠੰਢ ਅਤੇ ਕਾਂਬੇ ਨਾਲ ਰੋਜ਼ਾਨਾ ਜਾਂ ਤੀਜੇ ਦਿਨ ਬੁਖ਼ਾਰ ਹੋਣਾ, ਉਲਟੀਆਂ ਤੇ ਸਿਰ ਦਰਦ ਹੋਣਾ, ਬੁਖ਼ਾਰ ਉਤਰਨ ਮਗਰੋਂ ਥਕਾਵਟ ਤੇ ਕਮਜ਼ੋਰੀ ਹੋਣਾ, ਬੁਖ਼ਾਰ ਉਤਰਨ’ਤੇ ਸਰੀਰ ਦਾ ਪਸੀਨੋ-ਪਸੀਨੀ ਹੋਣਾ ਆਦਿ ਮਲੇਰੀਆ ਦੇ ਮੁੱਖ ਲੱਛਣ ਹਨ । ਖ਼ੂਨ ਦੀ ਜਾਂਚ ਕਰਵਾਉਣ ’ਤੇ ਮਲੇਰੀਆ ਹੋਣ ਜਾਂ ਨਾ ਹੋਣ ਬਾਰੇ ਪਤਾ ਲੱਗ ਜਾਂਦਾ ਹੈ । ਜੇ ਮਲੇਰੀਆ ਨਿਕਲਦਾ ਹੈ ਤਾਂ ਇਸ ਦਾ ਇਲਾਜ ਸੰਭਵ ਹੈ । ਪਾਣੀ ਕਿਸੇ ਵੀ ਥਾਂ ਇਕੱਠਾ ਨਾ ਹੋਣ ਦਿਤਾ ਜਾਵੇ । ਇਕੱਠੇ ਹੋਏ ਪਾਣੀ ਵਿਚ ਕਾਲਾ ਤੇਲ ਪਾਇਆ ਜਾਵੇ ਅਤੇ ਛੱਤ ’ਤੇ ਲੱਗੀਆਂ ਪਾਣੀ ਦੀਆਂ ਟੈਂਕੀਆਂ ਨੂੰ ਢੱਕ ਕੇ ਰਖਿਆ ਜਾਵੇ। ਰਾਤ ਨੂੰ ਸੌਣ ਸਮੇਂ ਮੱਛਰ ਦਾਨੀ, ਮੱਛਰ ਭਜਾਉਣ ਵਾਲੀਆਂ ਕਰੀਮਾਂ ਅਤੇ ਤੇਲ ਦੀ ਵਰਤੋਂ ਕੀਤੀ ਜਾਵੇ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਮ ਆਦਮੀ ਪਾਰਟੀ ਵਲੋਂ 19 ਨਵੇਂ ਅਹੁਦੇਦਾਰ ਨਿਯੁਕਤ

ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਅਤੇ ਪੰਜਾਬ ਪ੍ਰਧਾਨ ਅਮਨ ਅਰੋੜਾ ਦੀ...

ਗੋਲਡੀ ਬਰਾੜ ਦੇ ਨਾਂ ’ਤੇ ਸਭ ਤੋਂ ਵੱਡੀ ਫਿਰੌਤੀ: ਔਰਤ ਤੋਂ ਮੰਗੇ 200 ਕਰੋੜ

ਦਿੱਲੀ ਵਿੱਚ ਇੱਕ ਔਰਤ ਨੂੰ ਵਿਦੇਸ਼ੀ ਨੰਬਰ ਤੋਂ ਵਟਸਐਪ ਕਾਲ ਕਰਕੇ ਗੈਂਗਸਟਰ ਗੋਲਡੀ ਬਰਾੜ...

ਗੈਂਗਸਟਰ ਕਰਮਵੀਰ ਸਿੰਘ ਦਿਓ ਨੂੰ ਕੈਨੇਡਾ ਤੋਂ ਕੀਤਾ ਗਿਆ ਡਿਪੋਰਟ, AGTF ਪੰਜਾਬ ਨੇ ਦਿੱਲੀ ਏਅਰਪੋਰਟ ਤੋਂ ਕੀਤਾ ਗ੍ਰਿਫ਼ਤਾਰ

ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ ਨੇ ਅੱਜ ਦਿੱਲੀ ਦੇ ਆਈਜੀਆਈ ਹਵਾਈ ਅੱਡੇ ‘ਤੇ...

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ BJP ਚ ਸ਼ਾਮਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ ਰਿਟਾਇਰਡ ਮੇਜਰ ਭੁਪਿੰਦਰ...

ਚੰਡੀਗੜ੍ਹ ‘ਚ ਪੰਜਾਬ ਕਾਂਗਰਸ ਦਾ ਪ੍ਰਦਰਸ਼ਨ, ਇੱਕੋ ਮੰਚ ‘ਤੇ ਚੰਨੀ-ਵੜਿੰਗ, ਸਚਿਨ ਪਾਇਲਟ ਦੀ ਅਗਵਾਈ ‘ਚ ਹੋ ਰਿਹਾ ਪ੍ਰਦਰਸ਼ਨ

ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਵੱਲੋਂ ਝੰਡਾ ਵਿਖੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਹ ਪ੍ਰਦਰਸ਼ਨ...

ਲੁਧਿਆਣਾ ‘ਚ ਨਹੀਂ ਵਿਕੇਗਾ ਮੀਟ! ਦੁਕਾਨਾਂ, ਹੋਟਲ ਤੇ ਅਹਾਤੇ ਬੰਦ ਰੱਖਣ ਦੇ ਹੁਕਮ

ਲੁਧਿਆਣਾ ਵਿੱਚ ਜੈਨ ਭਾਈਚਾਰਾ ਅੱਜ ਧਾਰਮਿਕ ਤਿਉਹਾਰ ਮਨਾ ਰਿਹਾ ਹੈ। ਇਸ ਦਿਨ ਨੂੰ ਅਹਿੰਸਾ...

ਅਮਰੀਕਾ ਦੇ ਇਮੀਗ੍ਰੇਸ਼ਨ ਐਂਡ ਕਸਟਮਜ਼ ਐਨਫੋਰਸਮੈਂਟ ਵਿਭਾਗ ਦੀ ਵੱਡੀ ਕਾਰਵਾਈ, ਪੰਜਾਬੀ ਮੂਲ ਦੇ ਭਾਰਤੀ ਟਰੱਕ ਡ੍ਰਾਈਵਰ ਨੂੰ ਕੀਤਾ ਗ੍ਰਿਫ਼ਤਾਰ

ਅਮਰੀਕਾ ਦੇ ਇਮੀਗ੍ਰੇਸ਼ਨ ਐਂਡ ਕਸਟਮਜ਼ ਐਨਫੋਰਸਮੈਂਟ (ICE) ਵਿਭਾਗ ਨੇ ਬੋਸਟਨ ਵਿੱਚ ਇੱਕ ਨੈਸ਼ਨਲ ਹਾਈਵੇਅ...

ਕੈਨੇਡਾ ’ਚ ਜਬਰੀ ਵਸੂਲੀ ਦੇ ਮਾਮਲਿਆਂ ’ਤੇ ਵੱਡੀ ਕਾਰਵਾਈ, CBSA ਨੇ 4 ਪੰਜਾਬੀਆਂ ਨੂੰ ਕੀਤਾ ਡਿਪੋਰਟ

ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ (CBSA) ਵੱਲੋਂ ਜਬਰੀ ਵਸੂਲੀ ਦੇ ਮਾਮਲਿਆਂ ਵਿੱਚ ਵੱਡੀ ਕਾਰਵਾਈ ਕੀਤੀ...

ਪੰਜਾਬ ਨੇ ਬਿਨਾਂ ਕਿਸੇ ਬਿਜਲੀ ਕੱਟ ਦੇ 17,423 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਮੰਗ ਕੀਤੀ ਪੂਰੀ ਗਈ: ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ/ਲੁਧਿਆਣਾ; 14 ਸਤੰਬਰ 2026:ਪੰਜਾਬ ਨੇ ਬਗੈਰ ਕੋਈ ਕੱਟ ਲਗਾਏ 17,423 ਮੈਗਾਵਾਟ ਦੀ ਆਪਣੀ ਹੁਣ...