September 22, 2026, 7:54 pm
----------- Advertisement -----------
HomeNewsBreaking Newsਪੰਜਾਬ 'ਚ ਅੱਜ ਸਾਰੇ ਟੋਲ ਪਲਾਜ਼ੇ ਫਰੀ, ਕੌਮੀ ਇਨਸਾਫ਼ ਮੋਰਚਾ ਦਾ ਐਲਾਨ,...

ਪੰਜਾਬ ‘ਚ ਅੱਜ ਸਾਰੇ ਟੋਲ ਪਲਾਜ਼ੇ ਫਰੀ, ਕੌਮੀ ਇਨਸਾਫ਼ ਮੋਰਚਾ ਦਾ ਐਲਾਨ, 13 ਥਾਵਾਂ ‘ਤੇ ਲਾਏ ਜਾਣਗੇ ਧਰਨੇ

Published on

----------- Advertisement -----------
  • ਬੰਦੀ ਸਿੱਖਾਂ ਦੀ ਰਿਹਾਈ ਦੀ ਮੰਗ

ਚੰਡੀਗੜ੍ਹ, 20 ਜਨਵਰੀ 2024 – ਪੰਜਾਬ ਦੇ ਸਾਰੇ ਟੋਲ ਪਲਾਜ਼ੇ ਅੱਜ 3 ਘੰਟੇ ਲਈ ਫਰੀ ਕੀਤੇ ਜਾਣਗੇ। ਕੌਮੀ ਇਨਸਾਫ਼ ਮੋਰਚਾ ਨੇ ਬੰਦੀ ਸਿੱਖਾਂ ਦੀ ਰਿਹਾਈ ਲਈ ਸੰਘਰਸ਼ ਤੇਜ਼ ਕਰਨ ਦਾ ਐਲਾਨ ਕੀਤਾ ਹੈ। ਮੋਰਚਾ 13 ਟੋਲ ਪਲਾਜ਼ਿਆਂ ‘ਤੇ ਧਰਨਾ ਦੇਵੇਗਾ। ਕੌਮੀ ਇਨਸਾਫ ਮੋਰਚਾ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਵਾਹਨਾਂ ਲਈ ਟੋਲ ਫਰੀ ਕਰੇਗਾ।

ਕੌਮੀ ਇਨਸਾਫ ਮੋਰਚੇ ਵੱਲੋਂ ਇਹ 13 ਟੋਲ ਪਲਾਜ਼ਾ ਬੰਦ ਕੀਤੇ ਜਾਣਗੇ,,,,,,,,,,

  • ਫ਼ਿਰੋਜ਼ਪੁਰ ਦਾ ਫ਼ਿਰੋਜ਼ਸ਼ਾਹ ਟੋਲ ਪਲਾਜ਼ਾ
  • ਤਾਰਾਪੁਰ ਟੋਲ ਪਲਾਜ਼ਾ
  • ਮੋਹਾਲੀ ਦਾ ਅਜ਼ੀਜ਼ਪੁਰ ਟੋਲ ਪਲਾਜ਼ਾ
  • ਭਾਗੋਮਾਜਰਾ ਟੋਲ ਪਲਾਜ਼ਾ
  • ਸੋਲਖੀਆਂ ਟੋਲ ਪਲਾਜ਼ਾ
  • ਬੜੌਦੀ ਟੋਲ ਪਲਾਜ਼ਾ
  • ਪਟਿਆਲਾ ਦਾ ਪਰੇੜੀ ਜੱਟਾ ਟੋਲ ਪਲਾਜ਼ਾ
  • ਜਲੰਧਰ ਦਾ ਬੰਨੀਵਾਲ ਟੋਲ ਪਲਾਜ਼ਾ
  • ਲੁਧਿਆਣਾ ਦਾ ਲਾਡੋਵਾਲ ਟੋਲ ਪਲਾਜ਼ਾ
  • ਘੁਲਾਲ ਟੋਲ ਪਲਾਜ਼ਾ
  • ਫਰੀਦਕੋਟ ਦਾ ਤਾਰਾਪੁਰ ਟੋਲ ਪਲਾਜ਼ਾ
  • ਤਲਵੰਡੀ ਭਾਈ ਟੋਲ ਪਲਾਜ਼ਾ
  • ਨਵਾਂਸ਼ਹਿਰ ਦਾ ਟੋਲ ਪਲਾਜ਼ਾ

ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਾਤਲ ਬਲਵੰਤ ਸਿੰਘ ਰਾਜੋਆਣਾ ਅਤੇ ਹੋਰ ਬੰਦੀ ਸਿੱਖਾਂ ਦੇ ਮਾਮਲੇ ਸਬੰਧੀ ਸ਼ੁੱਕਰਵਾਰ ਸ਼ਾਮ ਨੂੰ ਅੰਮ੍ਰਿਤਸਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੀਟਿੰਗ ਹੋਈ। ਅਯੁੱਧਿਆ ‘ਚ 22 ਜਨਵਰੀ ਨੂੰ ਰਾਮ ਮੰਦਿਰ ਦੇ ਪ੍ਰਾਨ ਪ੍ਰਤਿਸ਼ਠਾ ਪ੍ਰੋਗਰਾਮ ਕਾਰਨ ਸ਼੍ਰੋਮਣੀ ਕਮੇਟੀ ਵੱਲੋਂ ਬਲਵੰਤ ਸਿੰਘ ਰਾਜੋਆਣਾ ਨੂੰ ਦਿੱਤੀ ਜਾਣ ਵਾਲੀ ਸਜ਼ਾ ‘ਤੇ ਫੈਸਲਾ ਲੈਣ ਲਈ 27 ਜਨਵਰੀ ਦਾ ਅਲਟੀਮੇਟਮ ਮੁਲਤਵੀ ਕਰ ਦਿੱਤਾ ਗਿਆ ਹੈ।

ਸ੍ਰੀ ਅਕਾਲ ਤਖ਼ਤ ਸਾਹਿਬ ਦੀ ਤਰਫੋਂ ਗਠਿਤ 5 ਮੈਂਬਰਾਂ ਦੀ ਮੀਟਿੰਗ ਉਪਰੰਤ ਚੇਅਰਮੈਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਕਮੇਟੀ ਦੀ ਹੁਣ ਤੱਕ ਦੀ ਕਾਰਵਾਈ ਦਾ ਮੁਲਾਂਕਣ ਕਰਨ ਤੋਂ ਬਾਅਦ ਇਹ ਮਹਿਸੂਸ ਕੀਤਾ ਗਿਆ ਹੈ ਕਿ ਇਹ ਕੰਮ ਸੁਚਾਰੂ ਅਤੇ ਸੰਜੀਦਗੀ ਨਾਲ ਕੀਤਾ ਜਾਵੇਗਾ, ਜਿਸ ਵਿਚ ਕੁਝ ਸਮਾਂ ਲੱਗੇਗਾ।

ਸ੍ਰੀ ਅਕਾਲ ਤਖ਼ਤ ਸਾਹਿਬ ਨੇ 27 ਜਨਵਰੀ ਤੱਕ ਦਾ ਸਮਾਂ ਦਿੱਤਾ ਹੈ ਪਰ ਸਰਕਾਰ ਨਾਲ ਗੱਲਬਾਤ ਰਾਹੀਂ ਇਸ ਨੂੰ ਹਾਂ ਪੱਖੀ ਸਿੱਟੇ ’ਤੇ ਪਹੁੰਚਾਉਣ ਲਈ ਹੋਰ ਯਤਨਾਂ ਦੀ ਲੋੜ ਹੈ। ਫਿਲਹਾਲ 22 ਜਨਵਰੀ ਨੂੰ ਅਯੁੱਧਿਆ ‘ਚ ਹੋਣ ਵਾਲੇ ਪ੍ਰੋਗਰਾਮ ਨੂੰ ਧਿਆਨ ‘ਚ ਰੱਖ ਕੇ ਹੀ ਗੱਲਬਾਤ ਅੱਗੇ ਵਧੇਗੀ।

ਇਸ ਤੋਂ ਪਹਿਲਾਂ ਕੌਮੀ ਇਨਸਾਫ਼ ਮੋਰਚਾ ਨੇ ਬੰਦੀ ਸਿੱਖਾਂ ਦੀ ਰਿਹਾਈ ਲਈ 6 ਜਨਵਰੀ 2023 ਨੂੰ ਮੋਹਾਲੀ ਵਿਖੇ ਧਰਨਾ ਸ਼ੁਰੂ ਕੀਤਾ ਸੀ। ਮੋਰਚੇ ਦੇ ਮੈਂਬਰਾਂ ਦਾ ਕਹਿਣਾ ਹੈ ਕਿ ਸੂਬਾ ਸਰਕਾਰ ਅਤੇ ਕੇਂਦਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਪ੍ਰਤੀ ਗੰਭੀਰ ਨਹੀਂ ਹੈ। ਇਸ ਲਈ ਉਹ ਆਪਣੇ ਪ੍ਰਦਰਸ਼ਨ ਨੂੰ ਹੋਰ ਤੇਜ਼ ਕਰ ਰਿਹਾ ਹੈ।

ਮੰਗਾਂ ਦੀ ਪੂਰਤੀ ਲਈ ਨਵੀਂ ਰਣਨੀਤੀ ਤਿਆਰ ਕੀਤੀ ਗਈ ਹੈ। ਮੋਰਚੇ ਦੇ ਮੈਂਬਰਾਂ ਦਾ ਕਹਿਣਾ ਹੈ ਕਿ ਨਾ ਤਾਂ ਸੂਬਾ ਸਰਕਾਰ ਅਤੇ ਨਾ ਹੀ ਕੇਂਦਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਪ੍ਰਤੀ ਗੰਭੀਰ ਹੈ। ਹੁਣ ਪ੍ਰਦਰਸ਼ਨ ਹੋਰ ਤੇਜ਼ ਕੀਤਾ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ...

SIR ਦੌਰਾਨ 56218 ਵੋਟਾਂ ਕੱਟੀਆਂ; ਅੰਤਿਮ ਸੂਚੀ ਜਾਰੀ

ਚੰਡੀਗੜ੍ਹ ਵਿੱਚ 'ਐੱਸਆਈਆਰ' (SIR) ਦੌਰਾਨ 56,218 ਵੋਟਾਂ ਕੱਟੀਆਂ ਗਈਆਂ ਹਨ। ਭਾਰਤੀ ਚੋਣ ਕਮਿਸ਼ਨ ਦੇ...

ਪਰਾਲੀ ਸਾੜਨ ਵਾਲਿਆਂ ਲਈ ਨਵੇਂ ਨਿਯਮਾਂ ਦਾ ਮਸੌਦਾ: 30 ਹਜ਼ਾਰ ਤੱਕ ਜ਼ੁਰਮਾਨਾ, 15 ਮਹੀਨੇ ਤੱਕ ਜ਼ਮੀਨ ਦੇ ਰਿਕਾਰਡ ‘ਚ ਰਹੇਗੀ ਰੈੱਡ ਐਂਟਰੀ

ਕੇਂਦਰ ਸਰਕਾਰ ਵੱਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਹੋਰ ਸਖ਼ਤ ਕਰਨ ਦੀ ਤਿਆਰੀ...

ਵਿਆਹ ਲਈ ਸ਼ੇਰਵਾਨੀ ਪਸੰਦ ਕਰ ਪਰਤੇ ਨੌਜਵਾਨ ਦਾ ਕਤਲ, ਨਾਲ ਕੰਮ ਕਰ ਚੁੱਕੀ ਕੁੜੀ ਨੇ ਉਤਾਰਿਆ ਮੌਤ ਦੇ ਘਾਟ

ਗੁਰੂਗ੍ਰਾਮ ਦੇ ਸੈਕਟਰ 29 ਵਿੱਚ ਇੱਕ ਰੀਅਲ ਅਸਟੇਟ ਕੰਪਨੀ ਦੇ ਮੈਨੇਜਰ ਦਾ ਉਸ ਦੇ...

Sidhu Moosewala ਦਾ ਨਵਾਂ ਗੀਤ ‘Ghostface Killah’ ਰਿਲੀਜ਼; ਛੇ ਘੰਟਿਆਂ ਵਿੱਚ 18 ਲੱਖ ਤੋਂ ਵੱਧ ਵਿਊਜ਼

 ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਗੋਸਟਫੇਸ ਕਿਲਾ’...

ਗੁਲਾਬ ਸਿੱਧੂ ਦੇ ਘਰ ’ਤੇ ਫਾਇਰਿੰਗ ਕਰਨ ਵਾਲਿਆਂ ਦਾ ਪੁਲੀਸ ਨਾਲ ਮੁਕਾਬਲਾ; ਇੱਕ ਵਿਅਕਤੀ ਜ਼ਖ਼ਮੀ

ਪ੍ਰਸਿੱਧ ਗਾਇਕ ਗੁਲਾਬ ਸਿੱਧੂ ਦੇ ਘਰ ’ਤੇ ਪਿਛਲੇ ਦਿਨੀਂ ਫਾਇਰਿੰਗ ਕਰਨ ਵਾਲੇ ਦੋ ਹਮਲਾਵਰਾਂ...

‘ਸੋਸ਼ਲ ਮੀਡੀਆ ’ਤੇ ਫੈਲ ਰਹੀ ਆਡੀਓ ਤੇ ਖ਼ਬਰਾਂ ਬਿਲਕੁਲ ਝੂਠੀਆਂ..’, ਵਰਦੀ ਪਾ ਕੇ ਸਫ਼ਰ ਨਾ ਕਰਨ’ ਦੀ ਅਫ਼ਵਾਹ ’ਤੇ Punjab Police ਦਾ ਐਕਸ਼ਨ

ਪੰਜਾਬ ਪੁਲੀਸ ਨੇ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਉਨ੍ਹਾਂ ਖ਼ਬਰਾਂ ਦਾ...

ਰਵਨੀਤ ਸਿੰਘ ਬਿੱਟੂ, ਪ੍ਰਤਾਪ ਬਾਜਵਾ ਅਤੇ ਬਿਕਰਮ ਮਜੀਠੀਆ ਨਸ਼ਾ ਤਸਕਰ ਦੇ ਬਚਾਅ ਵਿੱਚ ਕਿਉਂ ਆਏ? : ਆਪ

ਚੰਡੀਗੜ੍ਹ; 21 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਸੋਮਵਾਰ ਨੂੰ ਸਵਾਲ ਚੁੱਕਿਆ ਕਿ ਵਿਰੋਧੀ ਆਗੂ...

ਮਹਿਲਾ ਤੇ ਪੁਰਸ਼ ਹਾਕੀ ਦੇ ਸੈਮੀਫਾਈਨਲ 30 ਸਤੰਬਰ ਅਤੇ 1 ਅਕਤੂਬਰ ਨੂੰ, ਫਾਈਨਲ 2 ਅਤੇ 3 ਅਕਤੂਬਰ ਨੂੰ

*ਚੰਡੀਗੜ੍ਹ, 21 ਸਤੰਬਰ:ਅੰਤਰਰਾਸ਼ਟਰੀ ਹਾਕੀ ਦੇ ਨਕਸ਼ੇ 'ਤੇ ਪੰਜਾਬ ਦੀ ਵਧਦੀ ਸਰਦਾਰੀ ਨੂੰ ਪ੍ਰਵਾਨਗੀ ਦਿੰਦਿਆਂ...