August 11, 2026, 12:12 pm
----------- Advertisement -----------
HomeNewsBreaking Newsਸਰਕਾਰੀ ਸਕੂਲ 'ਚ ਬੱਚਿਆਂ ਤੋਂ ਸਾਫ ਕਰਾਏ Toilets, ਵੀਡੀਓ ਵਾਇਰਲ

ਸਰਕਾਰੀ ਸਕੂਲ ‘ਚ ਬੱਚਿਆਂ ਤੋਂ ਸਾਫ ਕਰਾਏ Toilets, ਵੀਡੀਓ ਵਾਇਰਲ

Published on

----------- Advertisement -----------

ਹੁਸ਼ਿਆਰਪੁਰ, 16 ਸਤੰਬਰ 2022 – ਜ਼ਿਲ੍ਹਾ ਹੁਸ਼ਿਆਰਪੁਰ ਅਤੇ ਸਬ ਡਵੀਜ਼ਨ ਗੜ੍ਹਸ਼ੰਕਰ ਅਧੀਨ ਪੈਂਦੇ ਸਰਕਾਰੀ ਐਲੀਮੈਂਟਰੀ ਸਕੂਲ ਦੀਨੋਵਾਲ ਖੁਰਦ ਵਿੱਚ ਪੜ੍ਹਨ ਲਈ ਆਏ ਬੱਚਿਆਂ ਵੱਲੋਂ ਸਕੂਲ ਵਿੱਚ ਬਣੇ Toilets ਦੀ ਸਫ਼ਾਈ ਕਰਵਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਸਕੂਲ ‘ਚ Toilets ਦੀ ਸਫ਼ਾਈ ਕਰਦੇ ਬੱਚਿਆਂ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ, ਜਿਸ ਨੂੰ ਦੇਖਦਿਆਂ ਸਿੱਖਿਆ ਵਿਭਾਗ ‘ਚ ਹੜਕੰਪ ਮਚ ਗਿਆ ਹੈ ਅਤੇ ਸਕੂਲ ‘ਚ ਤਾਇਨਾਤ ਅਧਿਆਪਕਾਂ ਨੂੰ ਤਲਬ ਕੀਤਾ ਗਿਆ ਹੈ।

ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਵੀਡੀਓ ‘ਚ ਸਾਫ ਦਿਖਾਈ ਦੇ ਰਿਹਾ ਹੈ ਕਿ ਸਕੂਲ ‘ਚ ਪੜ੍ਹਨ ਲਈ ਗਏ ਬੱਚੇ ਹੱਥਾਂ ‘ਚ ਪਾਣੀ ਦੀਆਂ ਬਾਲਟੀਆਂ ਅਤੇ ਵਾਈਪਰ ਲੈ ਕੇ ਸਕੂਲ ਦੇ ਟਾਇਲਟ ਦੀ ਸਫਾਈ ਕਰ ਰਹੇ ਹਨ। ਸਕੂਲ ਵਿੱਚ ਬੱਚਿਆਂ ਨੂੰ ਪੜ੍ਹਾਉਣ ਦੀ ਬਜਾਏ ਗੰਦੇ ਪਖਾਨਿਆਂ ਦੀ ਸਫ਼ਾਈ ਕਰਵਾਉਣ ਨੂੰ ਲੈ ਕੇ ਮਾਪਿਆਂ ਵਿੱਚ ਭਾਰੀ ਰੋਸ ਹੈ। ਵਾਇਰਲ ਹੋਈ ਵੀਡੀਓ ਸਬੰਧੀ ਜਦੋਂ ਸਕੂਲ ਅਧਿਆਪਕਾ ਹਰਜਿੰਦਰ ਕੌਰ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਸਕੂਲ ਵਿੱਚ ਸਫ਼ਾਈ ਮੁਹਿੰਮ ਚਲਾਈ ਗਈ ਹੈ।

ਮਾਪਿਆਂ ਦਾ ਕਹਿਣਾ ਹੈ ਕਿ ਅਸੀਂ ਆਪਣੇ ਬੱਚਿਆਂ ਨੂੰ ਸਕੂਲ ਭੇਜਦੇ ਹਾਂ, ਪਖਾਨੇ ਸਾਫ਼ ਕਰਨ ਲਈ ਨਹੀਂ। ਟਾਇਲਟ ਦੀ ਸਫਾਈ ਕਰਨ ਵਾਲੇ ਅਧਿਆਪਕ ਨੂੰ ਤੁਰੰਤ ਪ੍ਰਭਾਵ ਨਾਲ ਹਟਾਇਆ ਜਾਵੇ। ਪੁੱਛਣ ’ਤੇ ਸਕੂਲ ਦੇ ਮੁੱਖ ਅਧਿਆਪਕ ਦਿਲਬਾਗ ਸਿੰਘ ਨੇ ਦੱਸਿਆ ਕਿ ਉਹ ਛੁੱਟੀ ’ਤੇ ਸਨ। ਸਕੂਲ ਵਿੱਚ ਮੌਜੂਦ ਦੋ ਅਧਿਆਪਕਾਂ ਨੇ ਦੱਸਿਆ ਕਿ ਉਹ ਇਕੱਠੇ ਸਫਾਈ ਵੀ ਕਰ ਰਹੇ ਸਨ ਪਰ ਵਾਇਰਲ ਵੀਡੀਓ ਵਿੱਚ ਉਹ ਦਿਖਾਈ ਨਹੀਂ ਦਿੱਤੇ। ਇਸ ਦੀ ਸ਼ਿਕਾਇਤ ਸੀ.ਐਮ ਭਗਵੰਤ ਮਾਨ, ਸਿੱਖਿਆ ਮੰਤਰੀ ਹਰਜੋਤ ਬੈਂਸ, ਜ਼ਿਲ੍ਹਾ ਕੁਲੈਕਟਰ ਅਤੇ ਬਸਤੀ ਸੈਨਸੀਆ ਦੇ ਸਰਪੰਚ ਅਤੇ ਨੰਬਰਦਾਰ ਜਤਿੰਦਰ ਜੋਤੀ ਨੂੰ ਦਿੱਤੀ ਗਈ ਹੈ।

ਇਸ ਬਾਰੇ ਜਦੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਸੰਜੀਵ ਗੌਤਮ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਵੀ ਆ ਗਿਆ ਹੈ। ਅਧਿਆਪਕਾਂ ਤੋਂ ਜਵਾਬ ਮੰਗੇ ਜਾ ਰਹੇ ਹਨ। ਅਧਿਆਪਕਾਂ ਖ਼ਿਲਾਫ਼ ਕਾਰਵਾਈ ਕਰਨ ਲਈ ਉੱਚ ਅਧਿਕਾਰੀਆਂ ਨੂੰ ਵੀ ਲਿਖਿਆ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਪਾਲ ਮਹਿਰੋਂ ਤੇ ਰਣਜੀਤ ਸਿੰਘ ਖਿਲਾਫ਼ ਬਠਿੰਡਾ ਅਦਾਲਤ ਨੇ ਦੋਸ਼ ਤੈਅ ਕੀਤੇ

 ਬਠਿੰਡਾ ਦੀ ਅਦਾਲਤ (Bathinda Court) ਨੇ ਸੋਮਵਾਰ ਨੂੰ ਸੋਸ਼ਲ ਮੀਡੀਆ ਪ੍ਰਭਾਵਕ ਕੰਚਨ ਕੁਮਾਰੀ, ਜਿਸਨੂੰ...

ਡੀਜ਼ਲ ’ਚ ਈਥਾਨੌਲ ਮਿਲਾਉਣ ਦੀ ਯੋਜਨਾ ਸਰਕਾਰ ਵੱਲੋਂ ਰੱਦ

ਕੇਂਦਰ ਨੇ ਸੋਮਵਾਰ ਨੂੰ ਟੈਸਟਿੰਗ ਤੋਂ ਬਾਅਦ ਡੀਜ਼ਲ ਵਿੱਚ ਈਥਾਨੌਲ ਮਿਲਾਉਣ ਦੇ ਦੀ ਯੋਜਾਨਾ...

MP ਹਰਭਜਨ ਸਿੰਘ ਵੱਲੋਂ ਸ਼ੇਅਰ ਕੀਤੀ ਨਸ਼ੇ ’ਚ ਝੂਲਦੇ ਨੌਜਵਾਨਾਂ ਦੀ ਵੀਡੀਓ ਨੂੰ ਲੈ ਕੇ ਪੰਜਾਬ ਪੁਲਿਸ ਨੇ ਕੀਤਾ ਖੁਲਾਸਾ

ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਇੱਕ ਵੀਡੀਓ, ਜਿਸ ਦਾ ਦਾਅਵਾ ਪੰਜਾਬ ਦਾ ਹੈ, ਨੇ...

ਆਊਟਸੋਰਸ ਕਰਮਚਾਰੀਆਂ ਨੂੰ ਠੇਕੇ ‘ਤੇ ਰੱਖੇਗੀ ਮਾਨ ਸਰਕਾਰ, ਸਰਬਸੰਮਤੀ ਨਾਲ ਪਾਸ ਹੋਇਆ ਬਿੱਲ

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੌਰਾਨ ਅਹਿਮ ਬਿੱਲ...

ਗੁਰਦੁਆਰਾ ਹੰਸਾਲੀ ਸਾਹਿਬ ਵਿਖੇ ਸਿਲੰਡਰ ਫਟਣ ਕਾਰਨ ਲੰਗਰ ਹਾਲ ‘ਚ ਲੱਗੀ ਭਿਆਨਕ ਅੱਗ

ਫਤਿਹਗੜ੍ਹ ਸਾਹਿਬ ਦੇ ਹੰਸਾਲੀ ਸਾਹਿਬ ਵਿਖੇ ਲੰਗਰ ਹਾਲ ਵਿੱਚ ਸੋਮਵਾਰ ਸਵੇਰੇ 9 ਵਜੇ ਦੇ...

ਕੋਵਿਡ ਵਿੱਚ ਕਾਂਗਰਸ ਸਰਕਾਰ ਨੇ ਮਾਪਿਆਂ ਨੂੰ ਟ੍ਰਾਂਸਪੋਰਟ ਫੀਸ ਦੇਣ ਲਈ ਮਜਬੂਰ ਕੀਤਾ ਸੀ, ਪਰ ਹੁਣ ਅਜਿਹਾ ਨਹੀਂ ਹੋਵੇਗਾ-ਭਗਵੰਤ ਸਿੰਘ ਮਾਨ*

ਚੰਡੀਗੜ੍ਹ; 10 ਅਗਸਤ:ਸੂਬੇ ਵਿੱਚ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਨਾਲ ਫੀਸਾਂ ਵਿੱਚ ਕੀਤੇ ਜਾਂਦੇ ਵਾਧੇ...

ਚੋਰੀ ਦੇ ਡਰ ਤੋਂ ਖੇਤਾਂ ‘ਚ ਦੱਬੇ 5 ਲੱਖ, ਥਾਂ ਭੁੱਲ ਗਿਆ ਕਿਸਾਨ, ਸਾਲ ਬਾਅਦ ਮਿਲੇ ਤਾਂ ਨੋਟਾਂ ਨੂੰ ਲੱਗੀ ਚੁੱਕੀ ਸੀ ਸਿਉਂਕ

ਘਟਨਾ ਪਜਪਦਰਾ ਖੇਤਰ ਦੇ ਨਵੇਈ ਪਿੰਡ ਵਿਚ ਵਾਪਰੀ ਹੈ। ਇਕ ਕਿਸਾਨ ਨੇ ਘਰ ਬਣਾਉਣ...

ਸੰਗੀਤਕਾਰ A.R ਰਹਿਮਾਨ ਦੇ ਪੁੱਤਰ ਦਾ ਹੋਇਆ Accident

ਭਾਰਤੀ ਸਿਨੇਮਾ ਦੇ ਦਿੱਗਜ ਸੰਗੀਤਕਾਰ ਏ. ਆਰ. ਰਹਿਮਾਨ ਦੇ ਬੇਟੇ ਅਮੀਨ ਇੱਕ ਸੜਕ ਹਾਦਸੇ...

ਬਹਿਬਲ ਕਲਾਂ ਗੋਲੀ ਕਾਂਡ: ਪੰਜਾਬ ਪੁਲੀਸ ਨੇ ਬੰਦ ਲਿਫਾਫੇ ਵਿੱਚ ਸੌਂਪੀ ਸਟੇਟਸ ਰਿਪੋਰਟ

ਪੰਜਾਬ ਪੁਲੀਸ ਨੇ ਪਬਲਿਕ ਪ੍ਰੌਸੀਕਿਊਟਰ ਰਾਹੀਂ ਚੰਡੀਗੜ੍ਹ ਕੋਰਟ ਵਿੱਚ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ...