September 9, 2026, 8:31 pm
----------- Advertisement -----------
HomeNewsLatest Newsਸਿਹਤ ਮੰਤਰੀ ਦੇ ਨਿਰਦੇਸ਼ਾਂ ’ਤੇ ਮਾਤਾ ਕੁਸ਼ੱਲਿਆ ਹਸਪਤਾਲ ਵਿੱਚ ਟੋਕਨ ਸਿਸਟਮ ਹੋਇਆ...

ਸਿਹਤ ਮੰਤਰੀ ਦੇ ਨਿਰਦੇਸ਼ਾਂ ’ਤੇ ਮਾਤਾ ਕੁਸ਼ੱਲਿਆ ਹਸਪਤਾਲ ਵਿੱਚ ਟੋਕਨ ਸਿਸਟਮ ਹੋਇਆ ਸ਼ੁਰੂ

Published on

----------- Advertisement -----------

ਚੰਡੀਗੜ, 22 ਸਤੰਬਰ: ਪੰਜਾਬ ਸਰਕਾਰ ਨੇ ਸੂਬੇ ਦੇ ਆਮ ਲੋਕਾਂ ਨੂੰ ਈ-ਗਵਰਨੈਂਸ ਰਾਹੀਂ ਸੁਖਾਲੀਆਂ ਤੇ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਮਰੀਜ਼ਾਂ ਦੀ ਸਹੂਲਤ ਲਈ ਮਾਤਾ ਕੁਸ਼ੱਲਿਆ ਸਰਕਾਰੀ ਹਸਪਤਾਲ, ਪਟਿਆਲਾ ਵਿੱਚ ਟੋਕਨ ਸਿਸਟਮ ਸ਼ੁਰੂ ਕੀਤਾ ਹੈ, ਤਾਂ ਜੋ ਮਰੀਜ਼ ਬਿਨਾਂ ਲਾਈਨਾਂ ਵਿੱਚ ਲੱਗੇ ਸੁਖਾਲੇ ਢੰਗ ਨਾਲ ਇਲਾਜ ਕਰਵਾ ਸਕਣ। ਮਰੀਜਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦੇ ਹੋਏ, ਇਹ ਕੰਪਿਊਟਰਾਈਜਡ ਤਕਨੀਕ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਗਈ ਹੈ। ਸਿਹਤ ਮੰਤਰੀ ਨੇ ਮਾਤਾ ਕੁਸ਼ੱਲਿਆ ਹਸਪਤਾਲ ਦੇ ਹਾਲ ਹੀ ਵਿੱਚ ਕੀਤੇ ਦੌਰੇ ਦੌਰਾਨ ਇਹ ਪਾਇਆ ਸੀ ਕਿ ਬਜੁਰਗਾਂ ਅਤੇ ਹੋਰ ਮਰੀਜ਼ਾਂ ਨੂੰ ਪਰਚੀਆਂ ਲੈਣ ਲਈ ਲੰਮਾਂ ਸਮਾਂ ਕਤਾਰਾਂ ਵਿੱਚ ਖੜ੍ਹਨਾ ਪੈਂਦਾ ਹੈ।

ਉਨਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹਸਪਤਾਲ ਵਿੱਚ ਟੋਕਨ ਸਿਸਟਮ ਸੁਰੂ ਕੀਤਾ ਜਾਵੇ ਤਾਂ ਜੋ ਮਰੀਜਾਂ ਨੂੰ ਕਤਾਰਾਂ ਵਿੱਚ ਨਾ ਖੜਨਾ ਪਵੇ ਅਤੇ ਉਹ ਆਪਣੀ ਵਾਰੀ ਅਨੁਸਾਰ ਆਸਾਨੀ ਨਾਲ ਦਵਾਈਆਂ ਲੈਣ ਸਕਣ। ਜ਼ਿਕਰਯੋਗ ਹੈ ਕਿ ਮਾਤਾ ਕੁਸ਼ੱਲਿਆ ਸਰਕਾਰੀ ਹਸਪਤਾਲ ਦੇ ਬਲਾਕ-ਏ ਵਿੱਚ ਓ.ਪੀ.ਡੀ. ਵਿੱਚ ਗਰਭਵਤੀ ਔਰਤਾਂ, ਬਜੁਰਗਾਂ, ਆਯੂਸਮਾਨ ਸਕੀਮ ਦੇ ਮਰੀਜਾਂ ਲਈ ਕੰਪਿਊਟਰਾਈਜਡ ਫਾਈਲਾਂ ਪਹਿਲਾਂ ਹੀ ਬਣਾਈਆਂ ਜਾ ਰਹੀਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ...

CM Mann ਦੀ ਪਤਨੀ ਖ਼ਿਲਾਫ਼ ਬਦਨਾਮ ਕਰਨ ਵਾਲੀ ਸਮੱਗਰੀ ਪੋਸਟ ਕਰਨ ’ਤੇ ਰੋਕ

ਚੰਡੀਗੜ੍ਹ ਦੀ ਇੱਕ ਅਦਾਲਤ ਨੇ ਸੇਵਾ-ਮੁਕਤ ਜਸਟਿਸ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਇਨਫਲੂਐਂਸਰ ਮਨਜੀਤ ਕੌਰ ਦੇ ਕਤਲ ਮਾਮਲੇ ‘ਚ ਹੋਈ ਪਹਿਲੀ ਗ੍ਰਿਫਤਾਰੀ, 2 ਸਾਥੀਆਂ ਦੀ ਭਾਲ ਜਾਰੀ

ਚੰਡੀਗੜ੍ਹ ਪੁਲਿਸ ਨੇ ਸੋਸ਼ਲ ਮੀਡੀਆ ਇਨਫਲੁਏਂਸਰ ਮਨਜੀਤ ਕੌਰ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖਤਮ: ਸਰਕਾਰ ਨੇ ਕਾਰਨ ਦੱਸੋ ਨੋਟਿਸ ਵਾਪਸ ਲਿਆ, ਜਲਦੀ ਹੋਵੇਗੀ CM ਮਾਨ ਨਾਲ ਮੀਟਿੰਗ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ ਹੈ। ਸਰਕਾਰ ਨੇ ਕਾਰਨ...

 Uber-Rapido ‘ਤੇ ਵੱਡੀ ਕਾਰਵਾਈ, ਨਿਯਮਾਂ ਦੀ ਉਲੰਘਣਾ ਕਾਰਨ 6 ਮਹੀਨਿਆਂ ਲਈ ਐਗਰੀਗੇਟਰ ਲਾਇਸੈਂਸ ਸਸਪੈਂਡ

ਸਟੇਟ ਟਰਾਂਸਪੋਰਟ ਅਥਾਰਟੀ (STA) ਨੇ Uber ਅਤੇ Rapido ਦੇ ਐਗਰੀਗੇਟਰ ਲਾਇਸੈਂਸ ਨੂੰ ਤੁਰੰਤ ਪ੍ਰਭਾਵ...

ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ’ਤੇ ਚੱਲੀਆਂ ਗੋਲੀਆਂ

ਇਥੋਂ ਨੇੜੇ ਸ਼ਹਿਰ ਐਬਸਫੋਰਡ ’ਚ ਪੰਜਾਬ ਦੇ ਨਾਮਵਰ ਫਿਲਮੀ ਕਲਾਕਾਰ ਤੇ ਗਾਇਕ ਐਮੀ ਵਿਰਕ...

ਬਰੈਂਪਟਨ ’ਚ ਲੁੱਟਾਂ ਕਰਨ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

ਓਂਟਾਰੀਓ ਦੀ ਪੀਲ ਪੁਲੀਸ ਨੇ ਬਰੈਂਪਟਨ ਦੇ ਰਹਿਣ ਵਾਲੇ 22 ਸਾਲਾਂ ਪੰਜਾਬੀ ਮੂਲ ਦੇ...

ਭਦੌੜ ‘ਚ 75 ਸਾਲਾ ਬਜ਼ੁਰਗ ਦਾ ਕਤਲ, ਰੇਹੜੀ ਚਲਾਉਣ ਦਾ ਕੰਮ ਕਰਦਾ ਸੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਭਦੌੜ ਵਿੱਚ ਬੀਤੀ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਗਿਆ।...

ਲੁਧਿਆਣਾ ਬੰਦ ਦੀ ਕਾਲ, ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ‘ਚ ਰੋਸ

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ‘ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ...