June 30, 2026, 4:45 pm
----------- Advertisement -----------
HomeNewsLatest Newsਬਾਰ੍ਹਵੀਂ 'ਚ ਅੱਵਲ ਬੱਚਿਆਂ ਨੂੰ ਮਿਲੇਗੀ 51 ਹਜ਼ਾਰ ਰੁਪਏ ਦੀ ਇਨਾਮੀ ਰਾਸ਼ੀ

ਬਾਰ੍ਹਵੀਂ ‘ਚ ਅੱਵਲ ਬੱਚਿਆਂ ਨੂੰ ਮਿਲੇਗੀ 51 ਹਜ਼ਾਰ ਰੁਪਏ ਦੀ ਇਨਾਮੀ ਰਾਸ਼ੀ

Published on

----------- Advertisement -----------

ਚੰਡੀਗੜ੍ਹ, 24 ਮਈ: ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐੱਸ.ਈ.ਬੀ.) ਵੱਲੋਂ ਬੁੱਧਵਾਰ ਨੂੰ ਐਲਾਨੇ ਗਏ ਬਾਰ੍ਹਵੀਂ ਦੀ ਪ੍ਰੀਖਿਆ ਦੇ ਨਤੀਜੇ ਵਿੱਚੋਂ ਅੱਵਲ ਰਹੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਜਲਦੀ ਇਨ੍ਹਾਂ ਹੋਣਹਾਰ ਵਿਦਿਆਰਥੀਆਂ ਨੂੰ 51 ਹਜ਼ਾਰ ਰੁਪਏ ਦੇ ਨਕਦ ਪੁਰਸਕਾਰ ਨਾਲ ਸਨਮਾਨਿਤ ਕਰੇਗੀ।

ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਲੜਕੀਆਂ ਨੇ ਇਕ ਵਾਰ ਫਿਰ ਪ੍ਰੀਖਿਆ ਵਿੱਚ ਮੂਹਰਲੇ ਸਥਾਨ ਹਾਸਲ ਕਰਕੇ ਲੜਕਿਆਂ ਨੂੰ ਪਛਾੜ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਵੀ ਖੁਸ਼ੀ ਵਾਲੀ ਗੱਲ ਹੈ ਕਿ ਇਨ੍ਹਾਂ ਪ੍ਰੀਖਿਆਵਾਂ ਦੇ ਨਤੀਜੇ ਵਿੱਚ ਮਾਨਸਾ ਜ਼ਿਲ੍ਹੇ ਨੇ ਸੂਬੇ ਭਰ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਭਗਵੰਤ ਮਾਨ ਨੇ ਪ੍ਰੀਖਿਆ ਪਾਸ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਸੂਬੇ ਲਈ ਇਤਿਹਾਸਕ ਦਿਨ ਹੈ ਕਿਉਂਕਿ ਇਨ੍ਹਾਂ ਵਿਦਿਆਰਥੀਆਂ ਨੇ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਆਪਣੀ ਕਾਬਲੀਅਤ ਦਾ ਸਬੂਤ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਨੇ ਇਮਤਿਹਾਨਾਂ ਵਿੱਚ ਕਾਮਯਾਬ ਹੋਣ ਲਈ ਅਣਥੱਕ ਮਿਹਨਤ ਤੇ ਲਗਨ ਨਾਲ ਆਪਣਾ ਨਾਮ ਚਮਕਾਇਆ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਸਾਡੇ ਸਾਰਿਆਂ ਲਈ ਮਹੱਤਵਪੂਰਨ ਦਿਨ ਹੈ, ਜਿਸ ਲਈ ਵਿਦਿਆਰਥੀ, ਉਨ੍ਹਾਂ ਦੇ ਮਾਪੇ ਅਤੇ ਅਧਿਆਪਕ ਵਧਾਈ ਦੇ ਹੱਕਦਾਰ ਹਨ।

ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਵਿਦਿਆਰਥੀ ਹੋਰ ਵਿਦਿਆਰਥੀਆਂ ਲਈ ਰੋਲ ਮਾਡਲ ਬਣਨਗੇ ਅਤੇ ਉਨ੍ਹਾਂ ਨੂੰ ਉੱਚ ਸਿੱਖਿਆ ਹਾਸਲ ਕਰਕੇ ਸਿੱਖਿਆ ਦੇ ਖੇਤਰ ਵਿੱਚ ਮੱਲਾਂ ਮਾਰਨ ਲਈ ਪ੍ਰੇਰਿਤ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਿਦਿਆਰਥੀਆਂ ਖਾਸ ਕਰਕੇ ਲੜਕੀਆਂ ਲਈ ਸਕੂਲੀ ਸਿੱਖਿਆ ਵਾਸਤੇ ਵਧੀਆ ਮਾਹੌਲ ਦੇਣ ਲਈ ਵਚਨਬੱਧ ਹੈ ਤਾਂ ਜੋ ਉਹ ਆਪਣੇ ਜੀਵਨ ਵਿੱਚ ਸਫ਼ਲ ਹੋ ਸਕਣ। ਭਗਵੰਤ ਮਾਨ ਨੇ ਆਸ ਪ੍ਰਗਟਾਈ ਕਿ ਨਕਦ ਇਨਾਮ ਵਿਦਿਆਰਥੀਆਂ ਨੂੰ ਸਿੱਖਿਆ ਦੇ ਖੇਤਰ ਵਿੱਚ ਹੋਰ ਵਧੀਆ ਪ੍ਰਦਰਸ਼ਨ ਕਰਨ ਲਈ ਉਤਸ਼ਾਹਿਤ ਕਰਨਗੇ ਅਤੇ ਉਨ੍ਹਾਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਆਪਣਾ ਮੁਕਾਮ ਬਣਾਉਣ ਦੇ ਯੋਗ ਬਣਾਉਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਾਕਿਸਤਾਨ ਵਿੱਚ 125 ਸਾਲ ਪੁਰਾਣਾ ਗੁਰਦੁਆਰਾ ਢਾਹਿਆ, ਗੁੰਬਦ ਢਾਹੁਣ ਮਗਰੋਂ ਸਿੱਖ ਵਿੱਚ ਭਾਰ ਰੋਸ

ਪਾਕਿਸਤਾਨ ਦੇ ਪੰਜਾਬ ਵਿੱਚ ਗੁਰਦੁਆਰਿਆਂ ਨੂੰ ਢਾਹੁਣ ਦਾ ਸਿਲਸਿਲਾ ਬੇਰੋਕ ਜਾਰੀ ਹੈ। ਪਿਛਲੇ ਸ਼ੁੱਕਰਵਾਰ...

ਯੂਰਪ ’ਚ ਤੋੜਿਆ ਗਰਮੀ ਨੇ ਰਿਕਾਰਡ-ਫਰਾਂਸ ’ਚ 1300 ਮੌਤਾਂ

ਯੂਰਪ ਇਸ ਸਮੇਂ ਰਿਕਾਰਡ ਤੋੜ ਗਰਮੀ ਦੀ ਮਾਰ ਝੱਲ ਰਿਹਾ ਹੈ। ਦੱਖਣ-ਪੱਛਮੀ ਯੂਰਪ ਤੋਂ...

ਸ੍ਰੀ ਹਜ਼ੂਰ ਸਾਹਿਬ ਜਾ ਰਹੇ ਪਰਿਵਾਰ ਨਾਲ ਵਾਪਰਿਆ ਭਾਣਾ, 4 ਲੋਕਾਂ ਦੀ ਹੋਈ ਦਰਦਨਾਕ ਮੌਤ

ਜਲੰਧਰ ਦੇ ਜੰਮੂ ਨੈਸ਼ਨਲ ਹਾਈਵੇ ‘ਤੇ ਇੱਕ ਕ੍ਰੇਟਾ ਅਤੇ ਇੱਕ ਬਲੇਨੋ ਕਾਰ ਦੀ ਟੱਕਰ...

ਕੇਤਨ ਅਗਰਵਾਲ ਕੇਸ, ਕੋਰਟ ਨੇ ਸੀਆ ਤੇ ਚੇਤਨ ਦੀ ਪੁਲਿਸ ਹਿਰਾਸਤ ਵਧਾਈ, ਜਾਂਚ ‘ਚ ਹੋਏ ਵੱਡੇ ਖੁਲਾਸੇ

ਪੁਣੇ ਦੇ 26 ਸਾਲਾ ਰੀਅਲ ਅਸਟੇਟ ਕਾਰੋਬਾਰੀ ਕੇਤਨ ਅਗਰਵਾਲ ਦੇ ਕਤਲ ਮਾਮਲੇ ਵਿੱਚ ਇੱਕ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੋਗਾ ਵਿਖੇ ‘ਲੋਕ ਮਿਲਣੀ’ ਪ੍ਰੋਗਰਾਮ ਦੌਰਾਨ ਭਾਰੀ ਇਕੱਠ ਨੂੰ ਸੰਬੋਧਨ ਕੀਤਾ

*ਮੋਗਾ; 29 ਜੂਨ: *ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਾਦੀਆਂ ਹਲਕੇ ਵਿੱਚ ਵਿਸ਼ੇਸ਼ ਜਨਤਕ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ

*ਗੁਰਦਾਸਪੁਰ; 29 ਜੂਨ*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਕਾਦੀਆਂ...

ਤਰੁਣ ਚੁੱਘ ਨੇ ਪੰਜਾਬੀ ਭਾਸ਼ਾ ‘ਚ ਰਾਜ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ, ਬੋਲੇ- ‘ਪੰਜਾਬੀਆਂ ਦੀ ਆਵਾਜ਼ ਬਣਾਂਗਾ’

ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਅੱਜ ਸੰਸਦ ਭਵਨ ਦੇ...

 ਜਥੇਦਾਰ ਨੇ ਸਰਕਾਰ ਨੂੰ ”ਸਤਿਕਾਰ ਸੋਧ ਐਕਟ” ਵਿਚ ਇਤਰਾਜ਼ਯੋਗ ਮੱਦਾਂ ਦੂਰ ਕਰਨ ਲਈ ਇਕ ਮਹੀਨੇ ਦਾ ਦਿੱਤਾ ਸਮਾਂ

ਸ਼੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਸਿੰਘ ਸਾਹਿਬਾਨ...