November 20, 2026, 3:16 pm
----------- Advertisement -----------
HomeNewsBreaking Newsਰੇਤ ਦੀ ਢਿੱਗ ਹੇਠ ਆਇਆ ਟਰੈਕਟਰ, ਡ੍ਰਾਈਵਰ ਦੀ ਮੌਕੇ 'ਤੇ ਹੀ ਮੌਤ,...

ਰੇਤ ਦੀ ਢਿੱਗ ਹੇਠ ਆਇਆ ਟਰੈਕਟਰ, ਡ੍ਰਾਈਵਰ ਦੀ ਮੌਕੇ ‘ਤੇ ਹੀ ਮੌਤ, ਮਾਈਨਿੰਗ ਕਰਦੇ ਸਮੇਂ ਵਾਪਰਿਆ ਹਾਦਸਾ

Published on

----------- Advertisement -----------
  • ਮ੍ਰਿਤਕ ਦੀ ਪਛਾਣ ਗੁਰਜੀਤ ਸਿੰਘ (35) ਵਾਸੀ ਪਿੰਡ ਮੇਟਲਾ ਵਜੋਂ ਹੋਈ ਹੈ,
  • ਜ਼ਮੀਨ ‘ਚ ਮਾਈਨਿੰਗ ਕਰਦੇ ਸਮੇਂ ਵਾਪਰਿਆ ਹਾਦਸਾ,
  • ਗੁਰਦਾਸਪੁਰ ਦੇ ਪਿੰਡ ਮਾੜੀ ਪੰਨਵਾਂ ਦੀ ਘਟਨਾ

ਗੁਰਦਾਸਪੁਰ, 28 ਨਵੰਬਰ 2023 – ਗੁਰਦਾਸਪੁਰ ਦੇ ਪਿੰਡ ਮਾੜੀ ਪੰਨਵਾਂ ‘ਚ ਜ਼ਮੀਨ ਤੋਂ ਮਾਈਨਿੰਗ ਕਰਦੇ ਸਮੇਂ ਅਚਾਨਕ ਰੇਤ ਦਾ ਢੇਰ ਟਰੈਕਟਰ ਚਾਲਕ ‘ਤੇ ਡਿੱਗ ਗਿਆ। ਜਿਸ ਕਾਰਨ ਡਰਾਈਵਰ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗੁਰਜੀਤ ਸਿੰਘ (35) ਵਾਸੀ ਪਿੰਡ ਮੇਟਲਾ ਵਜੋਂ ਹੋਈ ਹੈ। ਸੂਚਨਾ ਮਿਲਣ ‘ਤੇ ਥਾਣਾ ਸ੍ਰੀ ਹਰਗਬਿੰਦਪੁਰ ਦੀ ਪੁਲਸ ਮੌਕੇ ‘ਤੇ ਪਹੁੰਚੀ। ਸਾਬਕਾ ਸਰਪੰਚ ਇਹ ਮਾਈਨਿੰਗ ਕਰਵਾ ਰਿਹਾ ਸੀ। ਪਿੰਡ ਦੇ ਸਾਬਕਾ ਸਰਪੰਚ ਖਿਲਾਫ ਧਾਰਾ 304 ਤਹਿਤ ਨਾਜਾਇਜ਼ ਮਾਈਨਿੰਗ ਦਾ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਥਾਣਾ ਸ੍ਰੀਹਰਗੋਬਿੰਦਪੁਰ ਦੀ ਐਸਐਚਓ ਬਲਜੀਤ ਕੌਰ ਨੇ ਦੱਸਿਆ ਕਿ ਮਜ਼ਦੂਰ ਪਿੰਡ ਮਾੜੀ ਪੰਨਵਾਂ ਵਿੱਚ ਕੁਲਦੀਪ ਸਿੰਘ ਦੀ ਜ਼ਮੀਨ ਵਿੱਚੋਂ ਰੇਤ ਕੱਢ ਕੇ ਟਰਾਲੀ ਵਿੱਚ ਭਰ ਰਹੇ ਸਨ, ਜਿਸ ਕੋਲ ਉਸ ਦੀ ਜ਼ਮੀਨ ਵਿੱਚੋਂ ਮਾਈਨਿੰਗ ਦੀ ਮਨਜ਼ੂਰੀ ਹੈ। ਇਸ ਦੌਰਾਨ ਅਚਾਨਕ ਰੇਤ ਦੀ ਸਲਾਈਡ ਹੋਣ ਕਾਰਨ ਟਰੈਕਟਰ ਚਾਲਕ ਸਲਾਈਡ ਹੇਠਾਂ ਦੱਬ ਗਿਆ। ਲੋਕਾਂ ਨੇ ਬੜੀ ਮੁਸ਼ੱਕਤ ਨਾਲ ਉਸ ਨੂੰ ਰੇਤ ਹੇਠੋਂ ਬਾਹਰ ਕੱਢਿਆ ਅਤੇ ਇਲਾਜ ਲਈ ਨਿੱਜੀ ਹਸਪਤਾਲ ਪਹੁੰਚਾਇਆ।

ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਗੁਰਜੀਤ ਸਿੰਘ ਦੇ ਘਰ ਮੌਤ ਦੀ ਖ਼ਬਰ ਮਿਲਦਿਆਂ ਹੀ ਪਿੰਡ ਮੇਟਲਾ ਵਿੱਚ ਸੋਗ ਦੀ ਲਹਿਰ ਦੌੜ ਗਈ। ਐਸਐਚਓ ਬਲਜੀਤ ਕੌਰ ਨੇ ਦੱਸਿਆ ਕਿ ਡੀਐਸਪੀ ਰਾਜੇਸ਼ ਕੱਕੜ ਵੱਲੋਂ ਮੌਕੇ ਦਾ ਮੁਆਇਨਾ ਕੀਤਾ ਗਿਆ ਹੈ।

ਮ੍ਰਿਤਕ ਦੇ ਵਾਰਸਾਂ ਨੇ ਕਾਰਵਾਈ ਲਈ ਕੋਈ ਸ਼ਿਕਾਇਤ ਦਰਜ ਨਹੀਂ ਕਰਵਾਈ ਪਰ ਮਾਈਨਿੰਗ ਅਧਿਕਾਰੀਆਂ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਪਿੰਡ ਦੇ ਸਾਬਕਾ ਸਰਪੰਚ ਕੁਲਦੀਪ ਸਿੰਘ ਦੇ ਖ਼ਿਲਾਫ਼ 304 ਦਾ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਦੱਸਿਆ ਜਾ ਰਿਹਾ ਹੈ ਕਿ ਪਿੰਡ ਦੇ ਸਾਬਕਾ ਸਰਪੰਚ ਵੱਲੋਂ ਹੀ ਇਹ ਮਾਈਨਿੰਗ ਕਰਵਾਈ ਜਾ ਰਹੀ ਸੀ, ਜਿਸ ਕਾਰਨ ਇਹ ਹਾਦਸਾ ਵਾਪਰਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਛੇਵੀਂ ਵਾਰ ਸਰਬਸੰਮਤੀ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਗਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਨਾਂ ਦਾ ਹੋਇਆ ਐਲਾਨ ਛੇਵੀਂ ਵਾਰ ਸਰਬਸੰਮਤੀ ਨਾਲ...

ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਸਿਆਸੀ ਆਗੂਆਂ ਨਾਲ ਮੁਲਾਕਾਤ, ਸਿਆਸੀ ਹਲਕਿਆਂ ’ਚ ਚਰਚਾ ਤੇਜ਼

ਰਾਧਾ ਸੁਆਮੀ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਜਲੰਧਰ ਦੌਰੇ ਦੌਰਾਨ...

23 ਦਸੰਬਰ ਨੂੰ ਹੋਣਗੀਆਂ ਚੰਡੀਗੜ੍ਹ ਨਗਰ ਨਿਗਮ ਦੀਆਂ ਚੋਣਾਂ

ਚੰਡੀਗੜ੍ਹ ਨਗਰ ਨਿਗਮ ਦੀਆਂ ਚੋਣਾਂ 23 ਦਸੰਬਰ ਨੂੰ ਹੋਣਗੀਆਂ। ਸੂਬਾ ਚੋਣ ਕਮਿਸ਼ਨਰ ਡਾ. ਵਿਜੇ...

MP ਅੰਮ੍ਰਿਤਪਾਲ ਨੂੰ ਲੈਣ ਲਈ ਪੰਜਾਬ ਪੁਲਿਸ ਦੇ ਮੁਲਾਜ਼ਮ ਪਹੁੰਚੇ ਅਸਾਮ, ਡਿਬਰੂਗੜ੍ਹ ਤੋਂ ਲਿਆਂਦਾ ਜਾਵੇਗਾ ਅੰਮ੍ਰਿਤਸਰ

ਪੰਜਾਬ ਪੁਲਿਸ MP ਅੰਮ੍ਰਿਤਪਾਲ ਸਿੰਘ ਨੂੰ ਲੈਣ ਲਈ ਆਸਾਮ ਪਹੁੰਚ ਚੁੱਕੀ ਹੈ। ਭਲਕੇ ਸਾਂਸਦ...

ਕੈਨੇਡਾ ਦਾ ਟੌਪ ਮੋਸਟ ਵਾਂਟੇਡ ਗੈਂਗਸਟਰ ਬਣਿਆ ਗੋਲਡੀ ਬਰਾੜ, ਸੂਚਨਾ ਦੇਣ ਵਾਲੇ ਲਈ 2.5 ਲੱਖ ਡਾਲਰ ਦਾ ਐਲਾਨਿਆ ਇਨਾਮ

ਨਾਮੀ ਗੈਂਗਸਟਰ ਗੋਲਡੀ ਬਰਾੜ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਹੁਣ ਕੈਨੇਡਾ...

ਪੰਜਾਬ ਵਿੱਚ 100 ਸਾਲ ਪੁਰਾਣੇ ਪੁਲ ਅਜੇ ਵੀ ਖੜ੍ਹੇ ਹਨ, ਪਰ ਅਕਾਲੀ-ਭਾਜਪਾ ਰਾਜ ਦੌਰਾਨ ਬਣੇ ਪੁਲ ਡਿੱਗ ਰਹੇ ਹਨ: ਬਲਤੇਜ ਪੰਨੂ

ਪਟਿਆਲਾ / ਚੰਡੀਗੜ੍ਹ 19 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ...

ਭਗਵੰਤ ਮਾਨ ਸਰਕਾਰ ਨੇ ‘ਨਾ ਪਰਚੀ, ਨਾ ਖਰਚੀ’ ਦੇ ਸਿਧਾਂਤ ਤਹਿਤ ਮੈਰਿਟ ਦੇ ਆਧਾਰ ’ਤੇ ਦਿੱਤੀਆਂ ਲਗਭਗ 72 ਹਜ਼ਾਰ ਸਰਕਾਰੀ ਨੌਕਰੀਆਂ: ਅਮਨ ਅਰੋੜਾ

ਚੰਡੀਗੜ੍ਹ, 19 ਨਵੰਬਰ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਮਨ ਅਰੋੜਾ...

ਬਲਤੇਜ ਪੰਨੂ ਦਾ ਅਜਮੇਰ ਸਿੰਘ ਲੱਖੋਵਾਲ ’ਤੇ ਨਿਸ਼ਾਨਾ, ਅਕਾਲੀ ਦਲ ਨੂੰ ਸਮਰਥਨ ਦੇਣ ’ਤੇ ਚੁੱਕੇ ਸਵਾਲ

ਚੰਡੀਗੜ੍ਹ, 18 ਨਵੰਬਰ 2026:ਆਮ ਆਦਮੀ ਪਾਰਟੀ ('ਆਪ') ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...

2000 ਦੀ ਰੁਪਏ ਯੂਪੀਆਈ ਪੇਮੈਂਟ ‘ਤੇ ਵੱਡੀ ਰਾਹਤ, ਇਸ ਸਾਲ ਨਹੀਂ ਲੱਗੇਗਾ ਕੋਈ ਟੈਕਸ !

UPI ਦੀ ਵਰਤੋਂ ਕਰਕੇ ਭੁਗਤਾਨ ਕਰਨ ਵਾਲਿਆਂ ਲਈ ਕੁਝ ਖੁਸ਼ਖਬਰੀ ਹੈ। ₹2,000 ਤੋਂ ਵੱਧ...