September 6, 2026, 8:25 pm
----------- Advertisement -----------
HomeNewsBreaking Newsਹਰਿਆਣਾ 'ਚ ਕਾਰ ਨਾਲ ਘੜੀਸਿਆ ਟ੍ਰੈਫਿਕ ਪੁਲਿਸ ਮੁਲਾਜ਼ਮ, ਸ਼ਰਾਬੀ ਡਰਾਈਵਰ  ਦੀ ਵੀਡੀਓ...

ਹਰਿਆਣਾ ‘ਚ ਕਾਰ ਨਾਲ ਘੜੀਸਿਆ ਟ੍ਰੈਫਿਕ ਪੁਲਿਸ ਮੁਲਾਜ਼ਮ, ਸ਼ਰਾਬੀ ਡਰਾਈਵਰ  ਦੀ ਵੀਡੀਓ ਆਈ ਸਾਹਮਣੇ

Published on

----------- Advertisement -----------

ਹਰਿਆਣਾ ਦੇ ਫਰੀਦਾਬਾਦ ਦੇ ਬੱਲਭਗੜ੍ਹ ‘ਚ ਸ਼ਰਾਬੀ ਕਾਰ ਚਾਲਕ ਨੇ ਕਈ ਲੋਕਾਂ ਦੀ ਜਾਨ ਦਾਅ ‘ਤੇ ਲਗਾ ਦਿੱਤੀ। ਡਰਾਈਵਰ ਨੇ ਇੱਕ ਟ੍ਰੈਫਿਕ ਪੁਲਿਸ ਅਧਿਕਾਰੀ ਨੂੰ ਵੀ ਕਾਫੀ ਦੂਰ ਤੱਕ ਘਸੀਟਿਆ। ਪੁਲਿਸ ਮੁਲਾਜ਼ਮ ਨੇ ਆਪਣੀ ਜਾਨ ਖਤਰੇ ਵਿੱਚ ਪਾ ਕੇ ਡਰਾਈਵਰ ਨੂੰ ਕਾਬੂ ਕਰ ਲਿਆ। ਇਸ ਦੌਰਾਨ ਕਾਰ ‘ਚ ਸਵਾਰ ਦੂਜਾ ਵਿਅਕਤੀ ਆਪਣੀ ਜਾਨ ਬਚਾਉਣ ਲਈ ਛਾਲ ਮਾਰਦਾ ਦੇਖਿਆ ਗਿਆ। ਇਸ ਪੂਰੀ ਘਟਨਾ ਦਾ ਇੱਕ ਵੀਡੀਓ ਵੀ ਸਾਹਮਣੇ ਆਇਆ ਹੈ।

ਇਹ ਘਟਨਾ ਨੈਸ਼ਨਲ ਹਾਈਵੇਅ ਨੰਬਰ 19 ‘ਤੇ ਸਥਿਤ ਬੱਲਭਗੜ੍ਹ ਬੱਸ ਸਟੈਂਡ ਦੀ ਹੈ। ਸ਼ੁੱਕਰਵਾਰ ਨੂੰ ਡਰਾਈਵਰ ਬੱਸ ਸਟੈਂਡ ਨੇੜੇ ਸੜਕ ਦੇ ਵਿਚਕਾਰ ਆਪਣੀ ਕਾਰ ਪਾਰਕ ਕਰ ਰਿਹਾ ਸੀ ਅਤੇ ਸਵਾਰੀਆਂ ਲੱਦ ਰਿਹਾ ਸੀ। ਇਸ ਦੌਰਾਨ ਜਦੋਂ ਸੜਕ ਜਾਮ ਕੀਤੀ ਗਈ ਤਾਂ ਟਰੈਫਿਕ ਪੁਲੀਸ ਦੇ ਸਬ ਇੰਸਪੈਕਟਰ ਪ੍ਰੇਮ ਪ੍ਰਕਾਸ਼ ਮੌਕੇ ’ਤੇ ਪੁੱਜੇ। ਉਸ ਨੇ ਡਰਾਈਵਰ ਤੋਂ ਕਾਰ ਦੇ ਦਸਤਾਵੇਜ਼ ਮੰਗੇ। ਇਸ ’ਤੇ ਕਾਰ ਚਾਲਕ ਅਤੇ ਟਰੈਫਿਕ ਪੁਲੀਸ ਮੁਲਾਜ਼ਮ ਵਿਚਾਲੇ ਬਹਿਸ ਹੋ ਗਈ।

ਘਟਨਾ ਦੀ ਜੋ ਵੀਡੀਓ ਸਾਹਮਣੇ ਆਈ ਹੈ, ਉਸ ਮੁਤਾਬਕ ਡਰਾਈਵਰ ਕਾਰ ਭਜਾਉਣ ਦੀ ਕੋਸ਼ਿਸ਼ ਕਰਦਾ ਹੈ। ਟ੍ਰੈਫਿਕ ਪੁਲਸ ਵਾਲਾ ਕਾਰ ਦੀ ਖਿੜਕੀ ‘ਤੇ ਚੜ੍ਹ ਗਿਆ। ਇਸ ਤੋਂ ਬਾਅਦ ਕਾਰ ਸੜਕ ‘ਤੇ ਡਿਵਾਈਡਰ ਨਾਲ ਵੀ ਜਾ ਟਕਰਾਈ। ਚੱਲਦੀ ਕਾਰ ‘ਚ ਹੀ ਪੁਲਿਸ ਮੁਲਾਜ਼ਮ ਅਤੇ ਡਰਾਈਵਰ ਵਿਚਾਲੇ ਝੜਪ ਦੇਖੀ ਗਈ। ਇਸ ਦੌਰਾਨ ਕਾਰ ‘ਚ ਸਵਾਰ ਲੋਕ ਵੀ ਇਕ-ਇਕ ਕਰਕੇ ਛਾਲਾਂ ਮਾਰਨ ਲੱਗੇ। ਡਰਾਈਵਰ ਪੁਲੀਸ ਮੁਲਾਜ਼ਮ ਨੂੰ ਘਸੀਟ ਕੇ ਲੈ ਗਿਆ। ਹੋਰ ਪੁਲਿਸ ਮੁਲਾਜ਼ਮਾਂ ਦੀ ਮਦਦ ਨਾਲ ਕਾਰ ਚਾਲਕ ਨੂੰ ਕਾਬੂ ਕਰ ਲਿਆ ਗਿਆ।

ਮੌਕੇ ’ਤੇ ਮੌਜੂਦ ਪੁਲੀਸ ਮੁਲਾਜ਼ਮਾਂ ਅਨੁਸਾਰ ਟਰੈਫਿਕ ਪੁਲੀਸ ਦੇ ਸਬ ਇੰਸਪੈਕਟਰ ਪ੍ਰੇਮ ਨੇ ਆਪਣੀ ਜਾਨ ਖਤਰੇ ਵਿੱਚ ਪਾ ਕੇ ਡਰਾਈਵਰ ਨੂੰ ਰੋਕਿਆ। ਡਰਾਈਵਰ ਸ਼ਰਾਬੀ ਸੀ। ਅਜਿਹੇ ‘ਚ ਰਸਤੇ ‘ਚ ਸਵਾਰੀਆਂ ਨਾਲ ਕੋਈ ਹਾਦਸਾ ਵਾਪਰ ਸਕਦਾ ਸੀ। ਜਦੋਂ ਟ੍ਰੈਫਿਕ ਐਸਐਚਓ ਅਤੇ ਬੱਲਭਗੜ੍ਹ ਟਰੈਫਿਕ ਏਸੀਪੀ ਨੂੰ ਇਸ ਮਾਮਲੇ ਵਿੱਚ ਕੀਤੀ ਗਈ ਕਾਰਵਾਈ ਸਬੰਧੀ ਸਵਾਲ ਪੁੱਛੇ ਗਏ ਤਾਂ ਦੋਵਾਂ ਨੇ ਇਹ ਕਹਿ ਕੇ ਫੋਨ ਕੱਟ ਦਿੱਤਾ ਕਿ ਉਹ ਬਾਅਦ ਵਿੱਚ ਜਾਣਕਾਰੀ ਦੇਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਕਾਲੀ ਦਲ ਦੇ ਦਫ਼ਤਰ ਵਿੱਚ ਬਜ਼ੁਰਗ ਦਲਿਤ ਔਰਤ ਨਾਲ ਕੁੱਟਮਾਰ ਖ਼ਿਲਾਫ਼ ਆਪ ਮਹਿਲਾ ਵਿੰਗ ਵੱਲੋਂ ਸਮਰਾਲਾ ‘ਚ ਭਰੀ ਰੋਸ ਪ੍ਰਦਰਸ਼ਨ

ਚੰਡੀਗੜ੍ਹ/ਸਮਰਾਲਾ 5 ਸਤੰਬਰ:ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿੱਚ ਇੱਕ ਬਜ਼ੁਰਗ ਦਲਿਤ ਔਰਤ ਨਾਲ ਹੋਈ...

51,979 ਨਾਗਰਿਕਾਂ ਵੱਲੋਂ ਦਿੱਤੀਆਂ ਗੁਪਤ ਸੂਚਨਾਵਾਂ ਨਾਲ ਪੰਜਾਬ ਵਿੱਚ ਨਸ਼ਾ ਤਸਕਰੀ ਨਾਲ ਜੁੜੀਆਂ 25,339 ਗ੍ਰਿਫ਼ਤਾਰੀਆਂ

ਚੰਡੀਗੜ੍ਹ; 5 ਸਤੰਬਰ 2026:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਨਾਗਰਿਕਾਂ ਦੀ ਭਾਗੀਦਾਰੀ ਇੱਕ ਮਹੱਤਵਪੂਰਨ...

ਗੁਰਪ੍ਰੀਤ ਸਿੰਘ ਸੇਖੋਂ ਨੇ ਫੜਿਆ AAP ਦਾ ਪੱਲਾ, CM ਭਗਵੰਤ ਮਾਨ ਨੇ ਕੀਤਾ ਸਵਾਗਤ

ਗੁਰਪ੍ਰੀਤ ਸਿੰਘ ਸੇਖੋਂ ਰਸਮੀ ਤੌਰ ‘ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।...

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...