September 18, 2024, 5:04 am
----------- Advertisement -----------
HomeNewsBreaking Newsਪੰਜ ਤਖ਼ਤ ਸਾਹਿਬਾਨ ਦੀ ਰੇਲ ਯਾਤਰਾ ਨੇ ਸ੍ਰੀ ਅੰਮ੍ਰਿਤਸਰ ਤੋਂ ਜੈਕਾਰਿਆਂ ਦੀ...

ਪੰਜ ਤਖ਼ਤ ਸਾਹਿਬਾਨ ਦੀ ਰੇਲ ਯਾਤਰਾ ਨੇ ਸ੍ਰੀ ਅੰਮ੍ਰਿਤਸਰ ਤੋਂ ਜੈਕਾਰਿਆਂ ਦੀ ਗੂੰਜ ’ਚ ਕੀਤੀ ਵਾਪਸੀ ਰਵਾਨਗੀ

Published on

----------- Advertisement -----------
  • ਗਿਆਨੀ ਰਘਬੀਰ ਸਿੰਘ, ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਗਿਆਨੀ ਸੁਲਤਾਨ ਸਿੰਘ ਤੇ ਬਾਬਾ ਬਲਬੀਰ ਸਿੰਘ ਨੇ ਭਰੀ ਹਾਜ਼ਰੀ

ਅੰਮ੍ਰਿਤਸਰ, 4 ਸਤੰਬਰ 2024 – ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਤੋਂ ਬੀਤੇ ਦਿਨੀਂ ਪੰਜ ਤਖ਼ਤਾਂ ਦੇ ਦਰਸ਼ਨਾਂ ਲਈ ਨਗਰ ਕੀਰਤਨ ਦੇ ਰੂਪ ਵਿਚ ਚੱਲੀ ਵਿਸ਼ੇਸ਼ ਰੇਲ ਯਾਤਰਾ ਦਾ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਖ਼ਾਲਸਈ ਜਾਹੋ-ਜਲਾਲ ਨਾਲ ਵਾਪਸ ਤਖ਼ਤ ਸ੍ਰੀ ਹਜ਼ੂਰ ਸਾਹਿਬ ਲਈ ਰਵਾਨਾ ਹੋਈ। ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਦੇ ਰੂਪ ਵਿਚ ਰਵਾਨਗੀ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਅਤੇ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ ਨੇ ਪੰਜ ਪਿਆਰੇ ਸਾਹਿਬਾਨ, ਨਿਸ਼ਾਨਚੀ ਸਿੰਘਾਂ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਭੇਟ ਕੀਤੇ।

ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜ ਤਖ਼ਤਾਂ ਦੀ ਯਾਤਰਾ ਲਈ ਆਈਆਂ ਸੰਗਤਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸਿੱਖ ਪੰਥ ਅੰਦਰ ਪੰਜ ਤਖ਼ਤਾਂ ਦੀ ਆਪਣੀ ਮਹਾਨਤਾ ਹੈ ਅਤੇ ਹਰ ਸਿੱਖ ਤਖ਼ਤਾਂ ਦੇ ਦਰਸ਼ਨਾਂ ਦੀ ਤਾਂਘ ਰੱਖਦਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸੰਗਤਾਂ ਨੇ ਵਿਸ਼ੇਸ਼ ਰੇਲ ਰਾਹੀਂ ਨਗਰ ਕੀਰਤਨ ਦੇ ਰੂਪ ਵਿਚ ਪੰਜ ਤਖ਼ਤਾਂ ਦੇ ਦਰਸ਼ਨ ਕੀਤੇ ਹਨ, ਜੋ ਵਡਭਾਗੇ ਹਨ।

ਨਗਰ ਕੀਰਤਨ ਦੀ ਰਵਾਨਗੀ ਮੌਕੇ ਪੁਲਿਸ ਪਾਰਟੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਤਿਕਾਰ ਭੇਟ ਕਰਦਿਆਂ ਸਲਾਮੀ ਦਿੱਤੀ ਅਤੇ ਨਿਹੰਗ ਜਥੇਬੰਦੀਆਂ ਵੱਲੋਂ ਹਾਥੀ, ਘੋੜਿਆਂ ਸਮੇਤ ਖਾਲਸਈ ਜਾਹੋ-ਜਲਾਲ ਨਾਲ ਸ਼ਮੂਲੀਅਤ ਕੀਤੀ ਗਈ।

ਮੌਕੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਤੋਂ ਸਿੰਘ ਸਾਹਿਬ ਬਾਬਾ ਗੁਰਮੀਤ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਜਰਨਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ, ਮੈਂਬਰ ਸ. ਗੁਰਲਾਲ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਓਐਸਡੀ ਸ. ਸਤਬੀਰ ਸਿੰਘ ਧਾਮੀ, ਸਕੱਤਰ ਸ. ਪ੍ਰਤਾਪ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਮੈਨੇਜਰ ਸ. ਨਰਿੰਦਰ ਸਿੰਘ, ਵਧੀਕ ਮੈਨੇਜਰ ਸ. ਜਸਪਾਲ ਸਿੰਘ ਢੱਡੇ, ਸ. ਬਿਕਰਮਜੀਤ ਸਿੰਘ ਝੰਗੀ, ਸ. ਯੁਵਰਾਜ ਸਿੰਘ, ਸੂਚਨਾ ਅਧਿਕਾਰੀ ਸ. ਅੰਮ੍ਰਿਤਪਾਲ ਸਿੰਘ, ਮੀਤ ਮੈਨੇਜਰ ਸ. ਗੁਰਤਿੰਦਰਪਾਲ ਸਿੰਘ, ਸ. ਤਰਸੇਮ ਸਿੰਘ ਮੋਰਾਂਵਾਲੀ, ਸ. ਰਵਿੰਦਰ ਸਿੰਘ ਕਪੂਰ, ਸ. ਰਵਿੰਦਰ ਸਿੰਘ ਬੁੰਗਈ ਸਮੇਤ ਵੱਖ-ਵੱਖ ਸਭਾ ਸੁਸਾਇਟੀਆਂ ਦੇ ਨੁਮਾਇੰਦੇ ਅਤੇ ਸੰਗਤਾਂ ਨੇ ਹਾਜ਼ਰੀ ਭਰੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਦੇ ਸਰਹੱਦੀ ਇਲਾਕੇ ‘ਚ ਹੋਈ ਵਾਰਦਾਤ, ਬੀ.ਐਸ.ਐਫ ਨੇ ਮਾਰਿਆ ਘੁਸਪੈਠੀਏ

ਅੰਮ੍ਰਿਤਸਰ ਜ਼ਿਲ੍ਹੇ ਵਿੱਚ ਬੀਐਸਐਫ ਦੇ ਜਵਾਨਾਂ ਨੇ ਇੱਕ ਘੁਸਪੈਠੀਏ ਨੂੰ ਮਾਰ ਦਿੱਤਾ ਹੈ। ਇਹ...

 ਬੇਰੁਜ਼ਗਾਰ ਆਈ.ਟੀ.ਆਈ.ਅਪ੍ਰੈਂਟਿਸਸ਼ਿਪ ਯੂਨੀਅਨ ਵੱਲੋਂ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਦਾ ਘਿਰਾਓ ਕੀਤਾ

ਫਾਜ਼ਿਲਕਾ ਵਿੱਚ ਬੇਰੁਜ਼ਗਾਰ ਆਈ.ਟੀ.ਆਈ.ਅਪ੍ਰੈਂਟਿਸਸ਼ਿਪ ਯੂਨੀਅਨ ਵੱਲੋਂ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਦਾ ਘਿਰਾਓ ਕੀਤਾ...

ਅੰਮ੍ਰਿਤਸਰ ਪੁਲਿਸ ਨੇ ਕੀਤੀ32 ਕਰੋੜ ਦੀ ਹੈਰੋਇਨ ਬਰਾਮਦ, ਔਰਤ  ਗ੍ਰਿਫਤਾਰ

ਅੰਮ੍ਰਿਤਸਰ ਪੁਲਿਸ ਨੇ 32 ਕਰੋੜ ਦੀ ਹੈਰੋਇਨ ਬਰਾਮਦ ਕੀਤੀ ਹੈ। ਔਰਤ ਨੂੰ ਪੁਲਿਸ ਨੇ...

ਐੱਸ.ਜੀ.ਪੀ.ਸੀ.ਚੋਣਾਂ ਸਬੰਧੀ ਸੋਧਿਆ ਸ਼ਡਿਊਲ ਜਾਰੀ

ਫਰੀਦਕੋਟ 17 ਸਤੰਬਰ - ਚੀਫ ਕਮਿਸ਼ਨਰ ਗੁਰਦੁਆਰਾ ਚੋਣਾਂ ਪੰਜਾਬ ਵੱਲੋਂ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ...

ਫ਼ਰੀਦਕੋਟ ਵਿਖੇ 12 ਲੱਖ ਦੀ ਲਾਗਤ ਨਾਲ ਸ਼ੂਟਿੰਗ ਰੇਂਜ ਤਿਆਰ, ਸਪੀਕਰ ਸੰਧਵਾਂ ਕਰਨਗੇ ਲੋਕ ਅਰਪਣ

ਫ਼ਰੀਦਕੋਟ 17 ਸਤੰਬਰ,2024: ਫ਼ਰੀਦਕੋਟ ਵਾਸੀਆਂ ਤੇ ਸ਼ੂਟਿੰਗ ਦੇ ਪ੍ਰੇਮੀਆਂ ਲਈ ਇਹ ਖੁਸ਼ੀ ਦੀ ਖਬਰ...

ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੇ ਪੁੱਤਰ ਕਾਰਤਿਕੇਯ ਸਿੰਘ ਚੌਹਾਨ ਦੀ ਸਗਾਈ ਹੋਈ ਤੈਅ

ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੇ ਵੱਡੇ ਪੁੱਤਰ ਕਾਰਤਿਕੇਯ ਸਿੰਘ ਚੌਹਾਨ ਦੀ ਸਗਾਈ...

ਆਲ ਇੰਡੀਆ ਕਾਂਗਰਸ ਕਮੇਟੀ (AICC) ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਪਹੁੰਚੀ ਸ਼ਿਮਲਾ

ਆਲ ਇੰਡੀਆ ਕਾਂਗਰਸ ਕਮੇਟੀ (AICC) ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਸ਼ਿਮਲਾ ਪਹੁੰਚ ਗਈ ਹੈ।...

ਕੋਵਿਡ ਮੈਡੀਕਲ ਤੇ ਪੈਰਾ ਮੈਡੀਕਲ ਵਲੰਟੀਅਰਾਂ ਵੱਲੋਂ ਸਿਹਤ ਮੰਤਰੀ ਦੀ ਕੋਠੀ ਘੇਰਨ ਦਾ ਐਲਾਨ

ਬਠਿੰਡਾ, 17 ਸਤੰਬਰ 2024:ਐਨ ਐਚ ਐਮ ਕੋਵਿਡ ਮੈਡੀਕਲ ਤੇ ਪੈਰਾ ਮੈਡੀਕਲ ਵਲੰਟੀਅਰਾਂ ਨੇ ਆਪਣੀਆਂ...

ਝੋਨੇ ਦੀ ਪਰਾਲੀ ਪ੍ਰਬੰਧਨ ਸਬੰਧੀ ਕਲੱਸਟਰ ਅਫ਼ਸਰਾਂ ਨੂੰ ਦਿੱਤੀ ਗਈ ਟ੍ਰੇਨਿੰਗ

ਸ੍ਰੀ ਮੁਕਤਸਰ ਸਾਹਿਬ, 17 ਸਤੰਬਰ 2024 - ਪੰਜਾਬ ਸਰਕਾਰ ਵੱਲੋਂ ਝੋਨੇ ਦੇ ਸੀਜ਼ਨ ਦੌਰਾਨ...