August 8, 2026, 12:25 am
----------- Advertisement -----------
HomeNewsBreaking Newsਝੋਨੇ ਦੀ ਪਰਾਲੀ ਪ੍ਰਬੰਧਨ ਸਬੰਧੀ ਕਲੱਸਟਰ ਅਫ਼ਸਰਾਂ ਨੂੰ ਦਿੱਤੀ ਗਈ ਟ੍ਰੇਨਿੰਗ

ਝੋਨੇ ਦੀ ਪਰਾਲੀ ਪ੍ਰਬੰਧਨ ਸਬੰਧੀ ਕਲੱਸਟਰ ਅਫ਼ਸਰਾਂ ਨੂੰ ਦਿੱਤੀ ਗਈ ਟ੍ਰੇਨਿੰਗ

Published on

----------- Advertisement -----------

ਸ੍ਰੀ ਮੁਕਤਸਰ ਸਾਹਿਬ, 17 ਸਤੰਬਰ 2024 – ਪੰਜਾਬ ਸਰਕਾਰ ਵੱਲੋਂ ਝੋਨੇ ਦੇ ਸੀਜ਼ਨ ਦੌਰਾਨ ਪਰਾਲੀ ਦਾ ਪ੍ਰਬੰਧਨ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਡਿਪਟੀ ਕਮਿਸ਼ਨਰ ਪਟਿਆਲਾ ਵੱਲੋਂ ਉਨਤ ਕਿਸਾਨ ਐਪ ਦੇ ਸਬੰਧ ਵਿੱਚ 13 ਸਤੰਬਰ ਨੂੰ ਜ਼ਿਲ੍ਹਾ ਪੱਧਰ ਦੇ ਨੋਡਲ ਅਫ਼ਸਰਾਂ ਨੂੰ ਟ੍ਰੇਨਿੰਗ ਦਿੱਤੀ ਗਈ ਅਤੇ ਇਸ ਦੌਰਾਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਤੋਂ ਵਧੀਕ ਡਿਪਟੀ ਕਮਿਸ਼ਨਰ (ਜ਼), ਡਾ. ਸੰਜੀਵ ਕੁਮਾਰ ਵੱਲੋਂ ਇਸ ਟ੍ਰੇਨਿੰਗ ਵਿੱਚ ਭਾਗ ਲਿਆ ਗਿਆ।

ਇਸ ਸਬੰਧੀ ਉਨਤ ਕਿਸਾਨ ਐਪ ਦੀ ਟ੍ਰੇਨਿੰਗ ਕਲੱਸਟਰ ਕੋਆਰਡੀਨੇਟਰਾਂ ਅਤੇ ਪਿੰਡ ਪੱਧਰ ’ਤੇ ਨੋਡਲ ਅਫ਼ਸਰਾਂ ਨੂੰ ਵੀ ਦਿੱਤੀ ਜਾਣੀ ਹੈ। ਪਰਾਲੀ ਪ੍ਰਬੰਧਨ ਸਬੰਧੀ ਲਗਾਏ ਗਏ ਜ਼ਿਲ੍ਹੇ ਦੇ ਸਮੂਹ ਕਲੱਸਟਰ ਅਫ਼ਸਰਾਂ ਨੂੰ ਇਹ ਟ੍ਰੇਨਿੰਗ ਦੇਣ ਲਈ ਵਧੀਕ ਡਿਪਟੀ ਕਮਿਸ਼ਨਰ (ਜ਼) ਡਾ. ਸੰਜੀਵ ਕੁਮਾਰ ਦੀ ਪ੍ਰਧਾਨਗੀ ਹੇਠ ਮੀਟਿੰਗ ਦਾ ਆਯੋਜਨ ਕੀਤਾ ਗਿਆ।

ਇਸ ਟ੍ਰੇਨਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ਼) ਵੱਲੋਂ ਦੱਸਿਆ ਗਿਆ ਕਿ ਇਹ ਐਪ ਬਣਾਉਣ ਦਾ ਮੁੱਖ ਉਦੇਸ਼ ਝੋਨੇ ਦੀ ਪਰਾਲੀ ਪ੍ਰਬੰਧਨ ਲਈ ਮੌਜ਼ੂਦ ਖੇਤੀ ਮਸ਼ੀਨਰੀ ਦੀ ਮੈਪਿੰਗ ਕਰਨਾ ਹੈ ਤਾਂ ਜੋ ਹਰ ਇੱਕ ਮਸ਼ੀਨ ਨੂੰ ਹਰ ਇੱਕ ਕਿਸਾਨ ਨਾਲ ਜੋੜਿਆ ਜਾ ਸਕੇ। ਇਸ ਐਪ ਰਾਹੀਂ ਕਿਸਾਨ ਆਪਣੇ ਜ਼ਿਲ੍ਹੇ ਵਿੱਚ ਮੌਜੂਦ ਪਰਾਲੀ ਪ੍ਰਬੰਧਨ ਸਬੰਧੀ ਲੋੜੀਂਦੀ ਖੇਤੀ ਮਸ਼ੀਨਰੀ ਦੀ ਬੁਕਿੰਗ ਕਰ ਸਕਦਾ ਹੈ। ਇਸ ਤੋਂ ਇਲਾਵਾ ਕਿਸਾਨ ਪਿੰਡ ਪੱਧਰ ਨੋਡਲ ਅਫ਼ਸਰ ਰਾਹੀਂ ਵੀ ਖੇਤੀ ਮਸ਼ੀਨਰੀ ਦੀ ਬੁਕਿੰਗ ਕਰ ਸਕਦਾ ਹੈ।

ਉਨ੍ਹਾਂ ਦੱਸਿਆ ਕਿ ਐਪ ਚਲਾਉਣ ਵਿੱਚ ਬਹੁਤ ਆਸਾਨ ਹੈ ਅਤੇ ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਇਸ ਐਪ ਦੀ ਵਰਤੋਂ ਕਰਦੇ ਹੋਏ ਪਰਾਲੀ ਪ੍ਰਬੰਧਨ ਕਰਨ। ਇਸ ਟੇ੍ਰਨਿੰਗ ਦੌਰਾਨ ਸ਼੍ਰੀ ਗੁਰਨਾਮ ਸਿੰਘ ਮੁੱਖ ਖੇਤੀਬਾੜੀ ਅਫ਼ਸਰ, ਸ਼੍ਰੀ ਮੁਕਤਸਰ ਸਾਹਿਬ ਅਤੇ ਸ਼੍ਰੀ ਰਾਜੇਂਦਰ ਕੁਮਾਰ ਸਹਾਇਕ ਖੇਤੀਬਾੜੀ ਇੰਜ: (ਸੰਦ) ਸ਼੍ਰੀ ਮੁਕਤਸਰ ਸਾਹਿਬ ਵੀ ਮੌਜੂਦ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਗਾ ਪੁਲਿਸ ਨੇ ਦਬੋਚੀ ‘ਨਕਲੀ SHO’, ਵਿਆਹ ਲਈ ਰਚਿਆ ਪੁਲਿਸ ਅਫਸਰ ਬਣਨ ਦਾ ਸਾਰਾ ਡਰਾਮਾ!

ਮੋਗਾ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਪੁਲਿਸ ਨੇ ਇੱਕ...

ਹਾਈ-ਟੈਕ ਹੋਵੇਗਾ PRTC, ਯੂਪੀਆਈ- ਡੈਬਿਟ ਤੇ ਕ੍ਰੈਡਿਟ ਕਾਰਡ ਰਾਹੀਂ ਆਨਲਾਈਨ ਭੁਗਤਾਨ ਦੀ ਮਿਲੇਗੀ ਸਹੂਲਤ

ਪੀਆਰਟੀਸੀ ਹੁਣ ਹਾਈ ਟੈਕ ਹੋਣ ਵੱਲ ਆਪਣੇ ਕਦਮ ਵਧਾ ਰਿਹਾ ਹੈ। ਸਵਾਰੀਆਂ ਦੀ ਸਹੂਲਤ...

ਪ੍ਰਧਾਨ ਮੰਤਰੀ ਮੋਦੀ ਨਾਲ ਸੁਖਬੀਰ ਬਾਦਲ ਦੀ ਮਿਲਣੀ ਨੇ ਮੁੜ ਸਿਆਸਤ ਗਰਮਾਈ

ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਵੱਲੋਂ ਅੱਜ ਦਿੱਲੀ ਵਿੱਚ ਪ੍ਰਧਾਨ ਮੰਤਰੀ...

ਵੜਿੰਗ-ਆਸ਼ੂ ਵਿਵਾਦ ਮੁੜ ਭਖਿਆ, ਬਿਆਨਬਾਜ਼ੀ ਤੋਂ ਬਾਅਦ ਪੰਜਾਬ ਕਾਂਗਰਸ ’ਚ ਧੜੇਬੰਦੀ ਚਰਚਾ ’ਚ

ਪੰਜਾਬ ਕਾਂਗਰਸ ਵਿੱਚ ਅੰਦਰੂਨੀ ਖਿੱਚੋਤਾਣ ਇੱਕ ਵਾਰ ਫਿਰ ਸਾਹਮਣੇ ਆ ਗਈ ਹੈ। ਪਾਰਟੀ ਦੇ...

 ਪੰਚਾਇਤੀ ਜ਼ਮੀਨਾਂ ’ਤੇ ਵੱਡੀ ਮੰਗ, ਸਪੀਕਰ ਸੰਧਵਾਂ ਨੇ CM ਮਾਨ ਅੱਗੇ ਰੱਖਿਆ ਮੁੱਦਾ

ਅੱਜ ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਪੰਜਵਾਂ ਦਿਨ ਹੈ। ਸਪੀਕਰ ਕੁਲਤਾਰ ਸਿੰਘ...

ਅਦਾਕਾਰ ਰਾਜਪਾਲ ਯਾਦਵ ਦਾ ਘਰ ਹੋਵੇਗਾ ਕੁਰਕ

ਮੁੰਬਈ: ਬਾਲੀਵੁਡ ਅਦਾਕਾਰ ਰਾਜਪਾਲ ਯਾਦਵ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੈਂਟਰਲ ਬੈਂਕ ਆਫ਼...

2 ਬੱਚਿਆਂ ਸਣੇ ਮਾਂ ਨੇ ਕੀਤੀ ਖ਼ੁਦਕੁਸ਼ੀ, ਘਰ ਦਾ ਕਲੇਸ਼ ਬਣਿਆ ਮੌਤ ਦਾ ਕਾਰਨ

ਹਰਿਆਣਾ ਦੇ ਫਤਿਹਾਬਾਦ ਵਿੱਚ ਇੱਕ ਔਰਤ ਨੇ ਆਪਣੇ ਦੋ ਬੱਚਿਆਂ ਸਮੇਤ 10 ਫੁੱਟ ਡੂੰਘੀ...

Meta ਨੂੰ ਵੱਡਾ ਝਟਕਾ ! ਨਿਊ ਮੈਕਸੀਕੋ ਦੀ ਅਦਾਲਤ ਨੇ ਲਾਇਆ 5000 ਕਰੋੜ ਰੁਪਏ ਦਾ ਜੁਰਮਾਨਾ

  ਇੰਸਟਾਗ੍ਰਾਮ (Instagram) ਅਤੇ ਫੇਸਬੁੱਕ (Facebook) ਦੀ ਮੂਲ ਕੰਪਨੀ META ਨੂੰ ਨਿਊ ਮੈਕਸੀਕੋ ਦੀ ਇੱਕ ਅਦਾਲਤ ਨੇ ਵੱਡਾ ਝਟਕਾ...

Canada ‘ਚ ਪੰਜਾਬੀ ਵਿਦਿਆਰਥੀਆਂ ‘ਤੇ ਦੇਸ਼ ਨਿਕਾਲੇ ਦੀ ਤਲਵਾਰ ! ਡਾ. ਰਵਜੋਤ ਸਿੰਘ ਨੇ ਵਿਦੇਸ਼ ਮੰਤਰੀ ਤੋਂ ਮੰਗਿਆ ਮਿਲਣ ਲਈ ਸਮਾਂ

ਕੈਨੇਡਾ ਵਿੱਚ ਪੜ੍ਹਾਈ ਕਰ ਰਹੇ ਕਰੀਬ 500 ਪੰਜਾਬੀ ਵਿਦਿਆਰਥੀਆਂ ‘ਤੇ ਦੇਸ਼ ਨਿਕਾਲੇ ਦਾ ਖ਼ਤਰਾ...