July 22, 2026, 8:10 pm
----------- Advertisement -----------
HomeNewsBreaking Newsਚੰਡੀਗੜ੍ਹ ਦੇ 21 ਇੰਸਪੈਕਟਰਾਂ ਦੇ ਤਬਾਦਲੇ

ਚੰਡੀਗੜ੍ਹ ਦੇ 21 ਇੰਸਪੈਕਟਰਾਂ ਦੇ ਤਬਾਦਲੇ

Published on

----------- Advertisement -----------

ਚੰਡੀਗੜ੍ਹ, 15 ਜੂਨ 2024 – ਚੰਡੀਗੜ੍ਹ ਪੁਲੀਸ ਨੇ 21 ਇੰਸਪੈਕਟਰਾਂ ਦੇ ਤਬਾਦਲੇ ਦੇ ਹੁਕਮ ਜਾਰੀ ਕੀਤੇ ਹਨ। ਇਸ ਵਿੱਚ ਚੰਡੀਗੜ੍ਹ ਦੇ ਕੁਝ ਥਾਣਿਆਂ ਨੂੰ ਛੱਡ ਕੇ ਬਾਕੀ ਸਾਰੇ ਥਾਣਿਆਂ ਦੇ ਇੰਚਾਰਜ ਬਦਲ ਦਿੱਤੇ ਗਏ ਹਨ। ਪੁਲੀਸ ਲਾਈਨ ਤੋਂ ਕੁਝ ਇੰਸਪੈਕਟਰਾਂ ਨੂੰ ਥਾਣੇ ਲਿਆਂਦਾ ਗਿਆ ਹੈ। ਇਨ੍ਹਾਂ ਵਿੱਚ ਇੰਸਪੈਕਟਰ ਰਾਜੀਵ ਕੁਮਾਰ ਅਤੇ ਸਤਵਿੰਦਰ ਦੇ ਨਾਂ ਸ਼ਾਮਲ ਹਨ। ਇਹ ਹੁਕਮ ਚੰਡੀਗੜ੍ਹ ਦੇ ਐਸਪੀ ਹੈੱਡਕੁਆਰਟਰ ਕੇਤਨ ਬਾਂਸਲ ਵੱਲੋਂ ਜਾਰੀ ਕੀਤੇ ਗਏ ਹਨ।

ਚੰਡੀਗੜ੍ਹ ਦੇ ਦੋ ਵੱਡੇ ਥਾਣਿਆਂ 17 ਅਤੇ 19 ਵਿੱਚ ਮਹਿਲਾ ਇੰਸਪੈਕਟਰਾਂ ਦੀ ਨਿਯੁਕਤੀ ਕੀਤੀ ਗਈ ਹੈ। ਸਰਿਤਾ ਰਾਏ ਨੂੰ ਸੈਕਟਰ 17 ਵਿੱਚ ਤਾਇਨਾਤ ਕੀਤਾ ਗਿਆ ਹੈ। ਉਹ ਪਹਿਲਾਂ ਚੋਣ ਸੈੱਲ ਦੇਖ ਰਹੀ ਸੀ। ਊਸ਼ਾ ਰਾਣੀ ਨੂੰ ਸੈਕਟਰ 19 ਵਿੱਚ ਨਿਯੁਕਤ ਕੀਤਾ ਗਿਆ ਹੈ। ਸੈਕਟਰ 19 ਦੇ ਇੰਚਾਰਜ ਜੁਲਦਨ ਸਿੰਘ ਨੂੰ ਆਈ.ਟੀ ਪਾਰਕ ਥਾਣੇ ਭੇਜ ਦਿੱਤਾ ਗਿਆ ਹੈ। ਜਦਕਿ ਟਰੈਫਿਕ ਇੰਸਪੈਕਟਰ ਚਿਰੰਜੀ ਲਾਲ ਨੂੰ ਸੈਕਟਰ 39 ਥਾਣੇ ਦਾ ਇੰਚਾਰਜ ਬਣਾਇਆ ਗਿਆ ਹੈ।

ਟਰੈਫਿਕ ਇੰਸਪੈਕਟਰ ਪਰਮਜੀਤ ਕੌਰ ਨੂੰ ਤਿੰਨ ਨਵੇਂ ਸੁਰੱਖਿਆ ਕਾਨੂੰਨ ਲਾਗੂ ਕਰਨ ਦਾ ਚਾਰਜ ਦਿੱਤਾ ਗਿਆ ਹੈ। ਕੱਲ੍ਹ ਹੀ ਐਸਐਸਪੀ ਕੰਵਰਜੀਤ ਕੌਰ ਨੇ ਦੱਸਿਆ ਸੀ ਕਿ ਇਹ ਕਾਨੂੰਨ 1 ਜੁਲਾਈ ਤੋਂ ਲਾਗੂ ਹੋ ਜਾਣਗੇ। ਹੁਣ ਇਸ ਦੀ ਜ਼ਿੰਮੇਵਾਰੀ ਪਰਮਜੀਤ ਕੌਰ ਕੋਲ ਹੈ। ਇੰਸਪੈਕਟਰ ਰੋਹਿਤ ਕੁਮਾਰ ਨੂੰ ਟ੍ਰੈਫਿਕ ਲਾਈਨ ਤੋਂ ਹਟਾ ਕੇ ਐਂਟੀ ਨਾਰਕੋਟਿਕ ਟਾਸਕ ਫੋਰਸ ਦਾ ਇੰਚਾਰਜ ਬਣਾਇਆ ਗਿਆ ਹੈ। ਰੋਹਤਾਸ ਕੁਮਾਰ ਯਾਦਵ ਨੂੰ ਟਰੈਫਿਕ ਤੋਂ ਸਾਈਬਰ ਸੈੱਲ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਜਦੋਂਕਿ ਰਣਜੀਤ ਸਿੰਘ ਨੂੰ ਸਾਈਬਰ ਸੈੱਲ ਵੱਲੋਂ ਟਰੈਫਿਕ ਭੇਜ ਦਿੱਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ‘ਚ 16 ਮੈਟਰੋ ਸਟੇਸ਼ਨ ਅਗਲੇ ਹੁਕਮਾਂ ਤੱਕ ਬੰਦ, ਸੁਰੱਖਿਆ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ

ਕਾਕਰੋਚ ਜਨਤਾ ਪਾਰਟੀ (ਸੀਜੇਪੀ) ਦੇ ਪ੍ਰਦਰਸ਼ਨਕਾਰੀ ਵਿਦਿਆਰਥੀ ਪ੍ਰਦਰਸ਼ਨ ‘ਤੇ ਡਟੇ ਹੋਏ ਹਨ। ਸੋਮਵਾਰ ਨੂੰ...

ਜੰਤਰ-ਮੰਤਰ ‘ਤੇ ਪ੍ਰਦਰਸ਼ਨਕਾਰੀਆਂ ਵਿਰੁੱਧ ਪੁਲਿਸ ਕਾਰਵਾਈ ਦਾ ਮਾਮਲਾ, SC ਵੱਲੋਂ ਤੁਰੰਤ ਸੁਣਵਾਈ ਤੋਂ ਇਨਕਾਰ

ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਦਿੱਲੀ ਦੇ ਜੰਤਰ-ਮੰਤਰ ‘ਤੇ ਕਾਕਰੋਚ ਜਨਤਾ ਪਾਰਟੀ (CJP) ਦੇ...

ਵਿਆਹ ਦੇ 17 ਸਾਲ ਬਾਅਦ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਕੀਤਾ ਪਤੀ ਦਾ ਕਤਲ

ਜ਼ਿਲ੍ਹੇ ਦੇ ਪਿੰਡ ਹਰਿਮਾਜਰਾ ਵਿਖੇ ਵਿਆਹ ਦੇ 17 ਸਾਲ ਬਾਅਦ ਇੱਕ ਔਰਤ ਵੱਲੋਂ ਆਪਣੇ...

ਬੇਅਦਬੀ ਵਿਰੋਧੀ ਕਾਨੂੰਨ ‘ਤੇ ਅਕਾਲ ਤਖ਼ਤ ਦੇ ਸੁਝਾਵਾਂ ਬਾਰੇ ਪੰਜਾਬ ਸਰਕਾਰ ਨੇ ਕਾਨੂੰਨੀ ਰਾਇ ਮੰਗੀ

ਪੰਜਾਬ ਸਰਕਾਰ ਨੇ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਸੋਧ ਬਾਰੇ ਅਕਾਲ ਤਖ਼ਤ ਦੇ ਸੁਝਾਵਾਂ ਦੇ...

ਪੰਜਾਬੀ ਗਾਇਕ ਦੀ ਗੁੰਮਸ਼ੁਦਗੀ ‘ਤੇ ਹਾਈਕੋਰਟ ਸਖ਼ਤ, ਹਰਭਜਨ ਸ਼ੇਰਾ ਨੂੰ ਕੋਰਟ ‘ਚ ਪੇਸ਼ ਕਰਨ ਦੇ ਹੁਕਮ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬੀ ਗਾਇਕ ਹਰਭਜਨ ਸ਼ੇਰਾ ਦੇ ਲਾਪਤਾ ਦੇ ਮਾਮਲੇ...

ਕਾਂਗਰਸ ਦਾ ਭਾਜਪਾ ਖਿਲਾਫ਼ Black Protest, ਕਾਲੇ ਕੱਪੜੇ ਪਾ ਕੇ ਸੰਸਦ ਦੇ ਬਾਹਰ ਪਹੁੰਚੇ ਰਾਹੁਲ ਗਾਂਧੀ

ਕਾਂਗਰਸ ਪਾਰਟੀ ਨੇ NEET ਪ੍ਰੀਖਿਆ ਵਿੱਚ ਧਾਂਦਲੀ ਅਤੇ ਦੇਸ਼ ਭਰ ਵਿੱਚ ਹੋ ਰਹੇ ਪੇਪਰ...

‘BJP ਲੀਡਰਾਂ ਨੂੰ ਤਲਬ ਕੀਤਾ ਜਾਵੇ’, ਬਲਵੰਤ ਸਿੰਘ ਰਾਜੋਆਣਾ ਨੇ ਜਥੇਦਾਰ ਸਾਹਿਬ ਨੂੰ ਚਿੱਠੀ ਲਿਖ ਕੀਤੀ ਮੰਗ

ਜੇਲ੍ਹ ਵਿਚ ਬੰਦ ਬਲਵੰਤ ਸਿੰਘ ਰਾਜੋਆਣਾ ਨੇ ਜਥੇਦਾਰ ਸ੍ਰੀ ਅਕਾਲ ਤਖਤ ਕੁਲਦੀਪ ਸਿੰਘ ਗੜਗੱਜ...

ਦਿੱਲੀ ਪੁਲਿਸ ਹੈੱਡਕੁਆਰਟਰ ਦੇ ਬਾਹਰ ਕਾਕਰੋਚ ਪਾਰਟੀ ਦਾ ਧਰਨਾ ਖ਼ਤਮ

ਕਾਕਰੋਚ ਜਨਤਾ ਪਾਰਟੀ ਨੇ ਮੰਗਲਵਾਰ ਦੇਰ ਰਾਤ ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਐਲਾਨ ਕੀਤਾ...

•ਪੰਜਾਬ ਦੀ ਸਿੱਖਿਆ ਕ੍ਰਾਂਤੀ ਸਾਡੇ ਨੌਜਵਾਨਾਂ ਨੂੰ ਸਿਰਫ਼ ਨੌਕਰੀਆਂ ਲਈ ਨਹੀਂ, ਸਗੋਂ ਭਵਿੱਖ ਵਿੱਚ ਮੌਕੇ ਸਿਰਜਣ ਲਈ ਤਿਆਰ ਕਰ ਰਹੀ ਹੈ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 21 ਜੁਲਾਈ,2026ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ 'ਸਿੱਖਿਆ...