September 27, 2026, 8:45 pm
----------- Advertisement -----------
HomeNewsਪੰਜਾਬ ਦੇ ਡੀਜੀਪੀ ਨੇ ਆਈਪੀਐਸ ਅਧਿਕਾਰੀਆਂ ਦੇ ਵੱਡੇ ਪੱਧਰ 'ਤੇ ਕੀਤੇ ਤਬਾਦਲੇ

ਪੰਜਾਬ ਦੇ ਡੀਜੀਪੀ ਨੇ ਆਈਪੀਐਸ ਅਧਿਕਾਰੀਆਂ ਦੇ ਵੱਡੇ ਪੱਧਰ ‘ਤੇ ਕੀਤੇ ਤਬਾਦਲੇ

Published on

----------- Advertisement -----------

 ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਸੂਬੇ ਵਿੱਚ ਵਿਗੜਦੀ ਕਾਨੂੰਨ ਵਿਵਸਥਾ ਦੇ ਵਿਚਕਾਰ ਆਈਪੀਐਸ ਅਧਿਕਾਰੀਆਂ ਦੇ ਵੱਡੇ ਪੱਧਰ ‘ਤੇ ਤਬਾਦਲੇ ਕੀਤੇ। ਡੀਜੀਪੀ ਨੇ ਲੁਧਿਆਣਾ, ਜਲੰਧਰ ਅਤੇ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰਾਂ (ਸੀਪੀਜ਼) ਨੂੰ ਵੀ ਬਦਲ ਦਿੱਤਾ ਹੈ। ਲੁਧਿਆਣਾ ਦੇ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੂੰ ਚੰਡੀਗੜ੍ਹ ਵਿੱਚ ਡੀਆਈਜੀ ਪ੍ਰਸ਼ਾਸਨ ਦੇ ਅਹੁਦੇ ’ਤੇ ਤਾਇਨਾਤ ਕੀਤਾ ਗਿਆ ਹੈ, ਜਦਕਿ ਅੰਮ੍ਰਿਤਸਰ ਦੇ ਸੀਪੀ ਨੌਨਿਹਾਲ ਸਿੰਘ ਨੂੰ ਫਿਲਹਾਲ ਕੋਈ ਤਾਇਨਾਤੀ ਨਹੀਂ ਦਿੱਤੀ ਗਈ ਹੈ। ਨੌਨਿਹਾਲ ਸਿੰਘ ਨੂੰ ਚੰਡੀਗੜ੍ਹ ਸਥਿਤ ਡੀਜੀਪੀ ਨੂੰ ਸਿੱਧੇ ਰਿਪੋਰਟ ਕਰਨ ਲਈ ਕਿਹਾ ਗਿਆ ਹੈ। ਜਲੰਧਰ ਦੇ ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਿਲ ਨੂੰ ਲੁਧਿਆਣਾ ਦਾ ਨਵਾਂ ਪੁਲਿਸ ਕਮਿਸ਼ਨਰ ਬਣਾਇਆ ਗਿਆ ਹੈ।

ਜਲੰਧਰ ਦੇ ਪੁਲਿਸ ਕਮਿਸ਼ਨਰ ਦੀ ਜ਼ਿੰਮੇਵਾਰੀ ਸਵਪਨ ਸ਼ਰਮਾ ਨੂੰ ਦਿੱਤੀ ਗਈ ਹੈ। ਗੁਰਪ੍ਰੀਤ ਸਿੰਘ ਭੁੱਲਰ ਹੁਣ ਅੰਮ੍ਰਿਤਸਰ ਵਿੱਚ ਪੁਲਿਸ ਕਮਿਸ਼ਨਰ ਦੀ ਜ਼ਿੰਮੇਵਾਰੀ ਸੰਭਾਲਣਗੇ। 

ਡੀਜੀਪੀ ਨੇ ਸੋਮਵਾਰ ਸ਼ਾਮ ਨੂੰ ਕੁੱਲ 31 ਭਾਰਤੀ ਪੁਲਿਸ ਸੇਵਾ (ਆਈਪੀਐਸ) ਅਧਿਕਾਰੀਆਂ ਦਾ ਤਬਾਦਲਾ ਕੀਤਾ। ਡੀਜੀਪੀ ਨੇ ਸੂਬੇ ਦੇ 23 ਵਿੱਚੋਂ 7 ਜ਼ਿਲ੍ਹਿਆਂ ਦੇ ਐਸਐਸਪੀ ਵੀ ਬਦਲੇ ਹਨ। ਮੋਗਾ, ਰੋਪੜ, ਬਠਿੰਡਾ, ਸੰਗਰੂਰ, ਹੁਸ਼ਿਆਰਪੁਰ, ਪਠਾਨਕੋਟ ਅਤੇ ਮਲੇਰਕੋਟਲਾ ਵਿੱਚ ਨਵੇਂ ਐਸਐਸਪੀ ਨਿਯੁਕਤ ਕੀਤੇ ਗਏ ਹਨ।

ਐਸ.ਐਸ.ਪੀ.-ਮੋਗਾ-ਜੇ.ਐਲਨ ਚਾਜੀਆਂ ਏ.ਆਈ.ਜੀ ਕਾਊਂਟਰ ਇੰਟੈਲੀਜੈਂਸ ਵਜੋਂ ਤਾਇਨਾਤ ਕੀਤਾ।

 ਐਸ.ਐਸ.ਪੀ ਰੋਪੜ – ਵਿਵੇਕ ਸੋਨੀ ਮੋਗਾ ਦੇ ਐਸ.ਐਸ.ਪੀ ਬਣਾਇਆ ਗਿਆ ਹੈ।

ਐੱਸਐੱਸਪੀ ਬਠਿੰਡਾ-ਗੁਲਨੀਤ ਸਿੰਘ ਖੁਰਾਣਾ ਨੂੰ ਐੱਸਐੱਸਪੀ ਰੋਪੜ ਬਣਾਇਆ ਗਿਆ ਹੈ।

 ਐੱਸਐੱਸਪੀ ਸੰਗਰੂਰ-ਸੁਰਿੰਦਰ ਲਾਂਬਾ ਨੂੰ ਹੁਸ਼ਿਆਰਪੁਰ ਦੇ ਐੱਸ.ਐੱਸ.ਪੀਐੱਸਐੱਸਪੀ ਹੁਸ਼ਿਆਰਪੁਰ-ਸਰਤਾਜ ਸਿੰਘ ਚਾਹਲ ਨੂੰ ਸੰਗਰੂਰ ਦਾ ਐੱਸਐੱਸਪੀ ਬਣਾਇਆ ਗਿਆ ਹੈ। 

ਐਸ.ਐਸ.ਪੀ ਪਠਾਨਕੋਟ-ਹਰਕਮਲਪ੍ਰੀਤ ਸਿੰਘ ਮਲੇਰਕੋਟਲਾ ਐਸ.ਐਸ.ਪੀਐਸਐਸਪੀ ਮਾਲੇਰਕੋਟਲਾ-ਗੁਰਸ਼ਰਨਦੀਪ ਸਿੰਘ ਗਰੇਵਾਲ ਨੂੰ ਬਹਾਦਰਗੜ੍ਹ ਪੀਏਪੀ ਕਮਾਂਡੈਂਟ ਲਾਇਆ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਫ਼ਿਰੋਜ਼ਪੁਰ ‘ਚ ਵੱਡੀ ਕਾਰਵਾਈ, ਸੀਆਈ ਇੰਸਪੈਕਟਰ ਨੂੰ 3 ਕਿਲੋ ਹੈਰੋਇਨ ਤੇ ਹਥਿਆਰ ਸਣੇ ਨੂੰ ਕੀਤਾ ਗ੍ਰਿਫਤਾਰ

ਕਾਊਂਟਰ ਇੰਟੈਲੀਜੈਂਸ ਵਿਚ ਤਾਇਨਾਤ ਇਕ ਇੰਸਪੈਕਟਰ ਨੂੰ ਫਿਰੋਜ਼ਪੁਰ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਉਸ...

ਭਾਜਪਾ ਨੇ 125 ਦਿਨਾਂ ਦੇ ਰੁਜ਼ਗਾਰ ਦਾ ਵਾਅਦਾ ਕੀਤਾ ਸੀ, ਪਰ ਮਜ਼ਦੂਰਾਂ ਅਤੇ ਗਰੀਬਾਂ ਲਈ ਕੰਮ ਦੇ ਮੌਕੇ ਘਟਾ ਦਿੱਤੇ ਹਨ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 26 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਵਿੱਤ ਮੰਤਰੀ ਹਰਪਾਲ ਸਿੰਘ...

ਕਮੇਟੀ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ਦੇ ਉਪਬੰਧਾਂ ਅਤੇ ਲਾਗੂਕਰਨ ਬਾਰੇ ਕਰੇਗੀ ਚਰਚਾ

ਚੰਡੀਗੜ੍ਹ, 26 ਸਤੰਬਰ:ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਵਉੱਚ ਪਵਿੱਤਰਤਾ ਅਤੇ ਮਰਿਆਦਾ ਪ੍ਰਤੀ ਡੂੰਘੀ...

Patiala ਨੇੜਲੀ ਨਿੱਜੀ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਫਵਾਹਾਂ ਕਾਰਨ ਹੰਗਾਮਾ

ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਜਾਂ...

Sukhpal Khaira ਦਾ ਦਿਮਾਗੀ ਸੰਤੁਲਨ ਵਿਗੜਿਆ: ‘ਆਪ’ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ Amandeep Kaur ਦਾ ਸ਼ਬਦੀ ਹਮਲਾ

ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਨੇ ਆਪਣੇ ਇੱਕ ਸੂਬਾ ਆਗੂ ਵਿਰੁੱਧ ਕਾਂਗਰਸੀ ਆਗੂ...

‘ਭਾਜਪਾ ਨੂੰ ਆਪਣੀ ਰਾਏ ਦੱਸਣ ਦਾ ਮਤਲਬ ਪਾਰਟੀ ਛੱਡਣਾ ਨਹੀਂ..’: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਭਾਰਤੀ...

ਲੁਧਿਆਣਾ ਪਹੁੰਚੇ ਧੀਰੇਂਦਰ ਸ਼ਾਸਤਰੀ, ਅੱਜ ਤੋਂ ਸ਼ੁਰੂ ਹੋਵੇਗੀ ਹਨੂੰਮਾਨ ਕਥਾ, ਟ੍ਰੈਫਿਕ ਰੂਟ ਪਲਾਨ ਜਾਰੀ

ਬਾਗੇਸ਼ਵਰ ਧਾਮ ਸਰਕਾਰ ਦੇ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਸ਼ੁੱਕਰਵਾਰ ਦੇਰ ਰਾਤ ਲੁਧਿਆਣਾ ਪਹੁੰਚੇ। ਸ਼ਰਧਾਲੂਆਂ...

ਤਰਨਤਾਰਨ ‘ਚ ਵੱਡੀ ਵਾਰਦਾਤ, ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ ਦੇ ਪਿੰਡ ਗੱਗੋਬੂਆ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਕੁਲਵਿੰਦਰ ਕੌਰ ਦੇ ਪਤੀ...

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ ਬਦਲੀ

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ...