July 29, 2026, 10:12 am
----------- Advertisement -----------
HomeNewsBreaking Newsਪਾਰਦਰਸ਼ੀ ਰਾਈਸ ਮਿਲਿੰਗ ਨੀਤੀ ਉਲੀਕੀ ਜਾਵੇਗੀ: ਲਾਲ ਚੰਦ ਕਟਾਰੂਚੱਕ

ਪਾਰਦਰਸ਼ੀ ਰਾਈਸ ਮਿਲਿੰਗ ਨੀਤੀ ਉਲੀਕੀ ਜਾਵੇਗੀ: ਲਾਲ ਚੰਦ ਕਟਾਰੂਚੱਕ

Published on

----------- Advertisement -----------
  • ਖੁਰਾਕ ਤੇ ਸਿਵਲ ਸਪਲਾਈ ਮੰਤਰੀ ਵੱਲੋਂ ਰਾਈਸ ਮਿਲਰਜ਼ ਐਸੋਸੀਏਸ਼ਨ ਨੂੰ ਹਰ ਤਰ੍ਹਾਂ ਦੇ ਸਹਿਯੋਗ ਦਾ ਭਰੋਸਾ

ਚੰਡੀਗੜ੍ਹ, 26 ਮਾਰਚ 2022 – ਇਕ ਪਾਰਦਰਸ਼ੀ ਰਾਈਸ ਮਿਲਿੰਗ ਨੀਤੀ ਉਲੀਕੀ ਜਾਣਾ ਯਕੀਨੀ ਬਣਾਉਣ ਲਈ ਪੰਜਾਬ ਰਾਈਸ ਮਿਲਰਜ਼ ਐਸੋਸੀਏਸ਼ਨ ਨੇ ਅੱਜ ਸੂਬੇ ਦੇ ਖੁਰਾਕ, ਸਿਵਲ ਸਪਲਾਈ ਤੇ ਖ਼ਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨਾਲ ਉਹਨਾਂ ਦੇ ਦਫ਼ਤਰ ਵਿਖੇ ਮੁਲਾਕਾਤ ਕੀਤੀ।

ਭ੍ਰਿਸ਼ਟਾਚਾਰ ਤੋਂ ਮੁਕਤ ਨੀਤੀ ਸਾਹਮਣੇ ਲਿਆਂਦੇ ਜਾਣ ਦੀ ਮੰਗ ਤੋਂ ਇਲਾਵਾ ਪੰਜਾਬ ਅਤੇ ਆਲ ਇੰਡੀਆ ਰਾਈਸ ਮਿਲਰਜ਼ ਐਸੋਸੀਏਸ਼ਨ ਦੇ ਪ੍ਰਧਾਨ ਤਰਸੇਮ ਸੈਣੀ ਦੀ ਅਗਵਾਈ ਵਿੱਚ ਪ੍ਰਤੀਨਿਧੀਆਂ ਨੇ ਝੋਨੇ, ਜਿਸ ਨੂੰ ਕਿ ਕਸਟਮ ਮਿਲਿੰਗ ਲਈ ਰਾਈਸ ਮਿਲਾਂ ਵਿਖੇ ਭੰਡਾਰਨ ਕਰਕੇ ਰੱਖਿਆ ਜਾਂਦਾ ਹੈ, ਦੀ ਚੋਰੀ ਰੋਕਣ ਦੀ ਵਕਾਲਤ ਕੀਤੀ ਕਿਉਂਕਿ ਇਸ ਨਾਲ ਸੂਬੇ ਦੇ ਖਜਾਨੇ ਨੂੰ ਕਾਫ਼ੀ ਨੁਕਸਾਨ ਪਹੁੰਚਦਾ ਹੈ।

ਐਸੋਸੀਏਸ਼ਨ ਦੇ ਪ੍ਰਤੀਨਿਧੀਆਂ ਨੇ ਇਹ ਵੀ ਮੰਗ ਕੀਤੀ ਕਿ ਮਿਲਰਜ਼ ਦਰਮਿਆਨ ਝੋਨੇ ਦੀ ਇਕਸਾਰ ਵੰਡ ਕੀਤੀ ਜਾਵੇ ਅਤੇ ਇਸ ਤੋਂ ਇਲਾਵਾ ਜ਼ਿਲ੍ਹਾ ਅਲਾਟਮੈਂਟ ਕਮੇਟੀਆਂ ਵਿੱਚ ਰਾਈਸ ਮਿਲਰਜ਼ ਨੂੰ ਸਥਾਨ ਦਿੱਤਾ ਜਾਵੇ।

ਮੰਤਰੀ ਨੇ ਰਾਈਸ ਮਿਲਿੰਗ ਖੇਤਰ ਨੂੰ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਅਤੇ ਕਿਹਾ ਕਿ ਰਾਈਸ ਮਿਲਰਜ਼ ਦੇ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਇਕ ਸੁਚੱਜੀ ਨੀਤੀ ਸਾਹਮਣੇ ਲਿਆਂਦੀ ਜਾਵੇਗੀ। ਉਹਨਾਂ ਅੱਗੇ ਕਿਹਾ ਕਿ ਪਾਰਦਰਸ਼ਤਾ ਉਹਨਾਂ ਦੇ ਕੰਮਕਾਜ ਦਾ ਮੁੱਖ ਹਿੱਸਾ ਹੋਵੇਗੀ ਅਤੇ ਹੁਣ ਰਾਈਸ ਮਿਲਰਜ਼ ਦੇ ਹਿੱਤ ਸੁਰੱਖਿਅਤ ਹੱਥਾਂ ਵਿੱਚ ਹਨ।

ਰਾਈਸ ਮਿਲਰਜ਼ ਦੇ ਵਫ਼ਦ ਨੇ ਇਸ ਮੌਕੇ ਮੰਤਰੀ ਦਾ ਅਹੁਦਾ ਸੰਭਾਲਣ ਲਈ ਸ੍ਰੀ ਲਾਲ ਚੰਦ ਕਟਾਰੂਚੱਕ ਨੂੰ ਮੁਬਾਰਕਬਾਦ ਵੀ ਦਿੱਤੀ।

ਇਸ ਮੌਕੇ ਰਾਜਪੁਰਾ ਰਾਈਸ ਮਿਲਰਜ਼ ਐਸੋਸੀਏਸ਼ਨ ਦੇ ਰਾਜੇਸ਼ ਟਿਨੀ ਤੋਂ ਇਲਾਵਾ ਲੁਧਿਆਣਾ, ਪਟਿਆਲਾ, ਸ੍ਰੀ ਮੁਕਤਸਰ ਸਾਹਿਬ, ਮੋਗਾ, ਸੰਗਰੂਰ, ਬਠਿੰਡਾ, ਮਾਨਸਾ, ਰੋਪੜ, ਫਤਿਹਗੜ੍ਹ ਸਾਹਿਬ ਅਤੇ ਗੁਰਦਾਸਪੁਰ ਤੋਂ ਵੀ ਐਸੋਸੀਏਸ਼ਨ ਦੇ ਪ੍ਰਤੀਨਿਧੀ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਤੀ,ਪਤਨੀ ਦੋਵੇਂ ਕਮਾਉਂਦੇ ਹਨ ਤਾਂ ਮਿਲ ਕੇ ਚੁੱਕਣ ਘਰ ਤੇ ਬੱਚੇ ਦੀ ਸਿੱਖਿਆ ਦਾ ਖਰਚ, ਹਾਈ ਕੋਰਟ ਨੇ ਸੁਣਾਇਆ ਅਹਿਮ ਫ਼ੈਸਲਾ

ਬਾਂਬੇ ਹਾਈ ਕੋਰਟ ਨੇ ਕਿਹਾ ਕਿ ਬਰਾਬਰੀ ਦਾ ਦਾਅਵਾ ਚੁਣੇ ਹੋਏ ਢੰਗ ਨਾਲ ਨਹੀਂ...

ਚੋਰੀ ਦਾ ਇਲਜ਼ਾਮ ਲਗਾ ਮਾਸੜ ਨੇ ਕੀਤਾ ਨਾਬਾਲਗ ਭਾਣਜੀ ਦਾ ਕਤਲ, ਮੁਲਜ਼ਮ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ 15 ਸਾਲਾ ਨਾਬਾਲਗ ਲੜਕੀ ਨੂੰ ਬੇਰਹਮੀ ਨਾਲ ਕੁੱਟ-ਕੁੱਟ ਕੇ ਮੌਤ ਦੇ ਘਾਟ...

ਸੰਗਰੂਰ ਅਦਾਲਤ ਦਾ ਵੱਡਾ ਫੈਸਲਾ, ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ ਜਾਰੀ

ਸੰਗਰੂਰ ਦੀ ਇੱਕ ਅਦਾਲਤ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ...

ਪੰਜਾਬ ਦੇ ਕਿਸਾਨ ਦੀ ਧੀ ਹਰਜਿੰਦਰ ਕੌਰ ਨੇ ਵੇਟਲਿਫਟਿੰਗ ਵਿੱਚ ਜਿੱਤਿਆ ਚਾਂਦੀ ਦਾ ਤਗ਼ਮਾ

 ਨਾਭਾ ਦੇ ਪਿੰਡ ਮੈਹਸ ਦੀ ਜਮਪਲ ਹਰਜਿੰਦਰ ਕੌਰ ਨੇ ਗਲਾਸਗੋ ਵਿਖੇ ਖੇਡੀਆਂ ਜਾ ਰਹੀਆਂ...

ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨਵੀਂ ਦਿੱਲੀ / ਪੰਜਾਬ; 28 ਜੁਲਾਈ:ਝੂਠੇ ਪੇਪਰ ਲੀਕ ਦੇ ਦੋਸ਼ਾਂ ਰਾਹੀਂ ਪੰਜਾਬ ਅਤੇ ਇਸ...

ਖੰਨਾ ਹਲਕੇ ਦੇ 30 ਪਿੰਡਾਂ ਨੂੰ ਮਿਲੇਗਾ ਨਹਿਰੀ ਪਾਣੀ, 37 ਹਜ਼ਾਰ ਏਕੜ ਤੋਂ ਵੱਧ ਰਕਬਾ ਆਇਆ ਨਹਿਰੀ ਸਿੰਚਾਈ ਹੇਠ

**ਚੰਡੀਗੜ੍ਹ/ਖੰਨਾ (ਲੁਧਿਆਣਾ), 28 ਜੁਲਾਈ,2026* ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ...

ਆਪ ਕਾਰਗੁਜ਼ਾਰੀ ਅਤੇ ਵਿਕਾਸ ਦੇ ਆਧਾਰ ‘ਤੇ ਨਵਾਂ ਫਤਵਾ ਮੰਗੇਗੀ, ਪੰਜਾਬ ‘ਰੰਗਲਾ ਪੰਜਾਬ’ ਬਣਨ ਵੱਲ ਵਧ ਰਿਹਾ ਹੈ: ਬਲਤੇਜ ਪੰਨੂ

*ਚੰਡੀਗੜ੍ਹ 28 ਜੁਲਾਈ,2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...