November 11, 2026, 5:08 pm
----------- Advertisement -----------
HomeNewsBreaking Newsਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਅੱਖਾਂ ਦਾਨ ਕਰਨ ਵਾਲੇ ਪੰਜਾਬ ਦੇ ਪਹਿਲੇ...

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਅੱਖਾਂ ਦਾਨ ਕਰਨ ਵਾਲੇ ਪੰਜਾਬ ਦੇ ਪਹਿਲੇ ਕੈਬਨਿਟ ਮੰਤਰੀ ਬਣੇ

Published on

----------- Advertisement -----------

ਚੰਡੀਗੜ੍ਹ, 25 ਮਈ: ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਆਪਣੀਆਂ ਅੱਖਾਂ ਦਾਨ ਕਰਨ ਸਬੰਧੀ ਪ੍ਰਣ ਲੈਣ ਵਾਲੇ ਪੰਜਾਬ ਦੇ ਪਹਿਲੇ ਕੈਬਨਿਟ ਮੰਤਰੀ ਬਣ ਗਏ ਹਨ। ਉਨ੍ਹਾਂ ਅੱਜ ਰੋਟਰੀ ਆਈ ਬੈਂਕ ਅਤੇ ਕਾਰਨੀਆਂ ਟ੍ਰਾਂਸਪਲਾਂਟੇਸ਼ਨ ਸੁਸਾਇਟੀ ਹੁਸ਼ਿਆਰਪੁਰ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਅੱਖਾਂ ਦਾਨ ਕਰਨ ਸਬੰਧੀ ਆਪਣਾ ਫ਼ਾਰਮ ਭਰਿਆ। ਆਪਣੇ ਦਫ਼ਤਰ ਵਿਖੇ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਪੰਜਾਬ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਇਸ ਨੇਕ ਕਾਰਜ ਵਿੱਚ ਹਿੱਸਾ ਪਾਉਣ।

ਰੋਟਰੀ ਆਈ ਬੈਂਕ ਅਤੇ ਕਾਰਨੀਆਂ ਟ੍ਰਾਂਸਪਲਾਂਟੇਸ਼ਨ ਸੁਸਾਇਟੀ ਦੇ ਚੇਅਰਮੈਨ ਜੇ.ਬੀ. ਬਹਿਲ ਦੀ ਅਗਵਾਈ ‘ਚ ਮਿਲੇ ਵਫ਼ਦ ਨੇ ਦੱਸਿਆ ਕਿ ਉਨ੍ਹਾਂ ਦੀ ਸੰਸਥਾ ਲੋਕਾਂ ਨੂੰ ਮਰਨ ਉਪਰੰਤ ਅੱਖਾਂ ਦਾਨ ਕਰਨ ਲਈ ਪ੍ਰੇਰਿਤ ਕਰਦੀ ਹੈ ਅਤੇ ਉਹ ਹੁਣ ਤੱਕ 3800 ਤੋਂ ਵੱਧ ਲੋਕਾਂ ਨੂੰ ਅੱਖਾਂ ਦੀ ਰੌਸ਼ਨੀ ਦਿਵਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿੱਚੋਂ 400 ਦੇ ਲਗਭਗ 6 ਮਹੀਨੇ ਤੋਂ 16 ਸਾਲ ਤੱਕ ਦੀ ਉਮਰ ਵਾਲੇ ਹਨ।

ਉਨ੍ਹਾਂ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਹਾਲ ਹੀ ਵਿੱਚ ਨੋਟੀਫ਼ਿਕੇਸ਼ਨ ਜਾਰੀ ਕਰਕੇ ਯੂਰਪੀਨ ਦੇਸ਼ਾਂ ਦੀ ਤਰਜ਼ ‘ਤੇ ਭਾਰਤ ਵਿੱਚ ਵੀ ਲਾਇਸੈਂਸ ਬਣਾਉਣ ਸਮੇਂ ਫਾਰਮ ਵਿੱਚ ਬਿਨੈਕਾਰ ਵੱਲੋਂ ਹਾਦਸੇ ਵਿੱਚ ਮੌਤ ਹੋਣ ਦੀ ਸੂਰਤ ਵਿੱਚ ਆਪਣੇ ਅੰਗ/ਅੱਖਾਂ ਦਾਨ ਕਰਨ ਲਈ ਸਹਿਮਤ/ਅਸਹਿਮਤ ਹੋਣ ਸਬੰਧੀ ਖਾਨਾ ਭਰਨਾ ਸ਼ੁਰੂ ਹੋ ਗਿਆ ਹੈ। ਇਸ ‘ਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਮੂਹ ਰੀਜਨਲ ਟਰਾਂਸਪੋਰਟ ਅਥਾਰਿਟੀ ਸਕੱਤਰਾਂ ਨੂੰ ਪੱਤਰ ਜਾਰੀ ਕਰਕੇ ਡਰਾਇਵਿੰਗ ਲਾਈਸੈਂਸ ਬਨਵਾਉਣ ਜਾਂ ਰੀ-ਨਿਊ ਕਰਵਾਉਣ ਸਮੇਂ ਹਰ ਵਿਅਕਤੀ ਨੂੰ, ਸੜਕੀ ਹਾਦਸੇ ਵਿੱਚ ਮੌਤ ਹੋਣ ਦੀ ਸੂਰਤ ਵਿੱਚ ਅੱਖਾਂ ਦਾਨ ਕਰਨ ਲਈ ਪ੍ਰੇਰਿਤ ਕਰਨ ਤਾਂ ਜੋ ਪੰਜਾਬ ਭਾਰਤ ਦਾ ਸਭ ਤੋਂ ਵੱਧ ਨੇਤਰਦਾਨੀ ਰਾਜ ਬਣ ਸਕੇ।ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਉਹ ਸਿਹਤ ਮੰਤਰੀ ਨਾਲ ਗੱਲ ਕਰਕੇ ਇਸ ਕਾਰਜ ਨੂੰ ਹੋਰ ਅੱਗੇ ਵਧਾਉਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...

ਬੁਲਗਾਰੀਆ ‘ਚ ਧੁੰਦ ਕਾਰਨ ਆਪਸ ‘ਚ ਟਕਰਾਏ 86 ਵਾਹਨ

ਮੰਗਲਵਾਰ ਨੂੰ ਬੁਲਗਾਰੀਆ ’ਚ ਇੱਕ ਭਿਆਨਕ ਹਾਦਸਾ ਵਾਪਰਿਆ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪੂਰਬੀ ਬੁਲਗਾਰੀਆ...

ਕੰਧ ’ਚ ਵੱਜੀ ਬੱਸ, ਤਿੰਨ ਸਵਾਰੀਆਂ ਦੀ ਮੌਕੇ ’ਤੇ ਹੀ ਮੌਤ

ਧੂਰੀ ਤੋਂ ਪਟਿਆਲਾ ਜਾ ਰਹੀ ਪਹਿਲੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਸੰਗਰੂਰ ਪਹੁੰਚਣ...