July 21, 2026, 8:52 pm
----------- Advertisement -----------
HomeNewsAutomobilesਟਰਾਂਸਪੋਰਟ ਮੰਤਰੀ ਵੱਲੋਂ ਸਕੂਲ ਪ੍ਰਬੰਧਕਾਂ ਨੂੰ 5 ਅਗਸਤ ਤੱਕ ਬੱਸਾਂ ਦੇ ਬਕਾਇਆ...

ਟਰਾਂਸਪੋਰਟ ਮੰਤਰੀ ਵੱਲੋਂ ਸਕੂਲ ਪ੍ਰਬੰਧਕਾਂ ਨੂੰ 5 ਅਗਸਤ ਤੱਕ ਬੱਸਾਂ ਦੇ ਬਕਾਇਆ ਟੈਕਸ ਭਰਨ ਦੀ ਹਦਾਇਤ

Published on

----------- Advertisement -----------

ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸੂਬੇ ਦੇ ਸਮੂਹ ਸਕੂਲ ਪ੍ਰਬੰਧਕਾਂ ਨੂੰ ਹਦਾਇਤ ਕੀਤੀ ਹੈ ਕਿ ਉਹ 5 ਅਗਸਤ ਤੱਕ ਬੱਸਾਂ ਦੇ ਪੁਰਾਣੇ ਬਕਾਇਆ ਟੈਕਸ ਭਰ ਦੇਣ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਨਿਰਧਾਰਤ ਮਿਤੀ ਪਿੱਛੋਂ ਡਿਫ਼ਾਲਟਰਾਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਵੱਖ-ਵੱਖ ਸਕੂਲ ਮੁਖੀਆਂ ਅਤੇ ਪ੍ਰਬੰਧਕਾਂ ਨਾਲ ਮੀਟਿੰਗ ਦੌਰਾਨ ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਟੈਕਸ ਡਿਫ਼ਾਲਟਰਾਂ ਲਈ ਐਮਨੈਸਟੀ ਸਕੀਮ ਚਲਾਈ ਜਾ ਰਹੀ ਹੈ ਜਿਸ ਤਹਿਤ ਟੈਕਸ ਡਿਫ਼ਾਲਟਰਾਂ ਨੂੰ 5 ਅਗਸਤ ਤੱਕ ਟੈਕਸ ਭਰਨ ਦਾ ਸਮਾਂ ਦਿੱਤਾ ਗਿਆ ਹੈ।

ਮੰਤਰੀ ਭੁੱਲਰ ਨੇ ਜਿੱਥੇ ਸਰਕਾਰ ਵੱਲੋਂ ਚਲਾਈ ਜਾ ਰਹੀ “ਸੇਫ਼ ਸਕੂਲ ਵਾਹਨ ਸਕੀਮ” ਨੂੰ ਸਹੀ ਮਾਅਨਿਆਂ ਵਿੱਚ ਲਾਗੂ ਕਰਨ ਲਈ ਸਕੂਲਾਂ ਪ੍ਰਬੰਧਕਾਂ ਤੋਂ ਪੂਰਨ ਸਹਿਯੋਗ ਦੀ ਮੰਗ ਕੀਤੀ, ਉਥੇ ਸਪੱਸ਼ਟ ਤੌਰ ‘ਤੇ ਕਿਹਾ, “ਸਕੂਲ ਵਾਹਨਾਂ ‘ਤੇ ਆਉਣ-ਜਾਣ ਵਾਲੇ ਵਿਦਿਆਰਥੀਆਂ ਦੀ ਸੁਰੱਖਿਆ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਮੱਦੇਨਜ਼ਰ ਸਕੂਲ ਬੱਸਾਂ ਵਿੱਚ ਨਿਯਮਾਂ ਮੁਤਾਬਕ ਰਹਿੰਦੀਆਂ ਕਮੀਆਂ ਨੂੰ 31 ਅਗਸਤ ਤੱਕ ਹਰ ਹੀਲੇ ਪੂਰਾ ਕਰ ਲਿਆ ਜਾਵੇ। ਮੰਤਰੀ ਨੇ ਕਿਹਾ ਕਿ ਸਮੂਹ ਡਿਪਟੀ ਕਮਿਸ਼ਨਰਾਂ ਅਤੇ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਸਪੱਸ਼ਟ ਹਦਾਇਤ ਹੈ ਕਿ ਉਹ ਸਮੇਂ-ਸਮੇਂ ‘ਤੇ ਸਕੂਲ ਵਾਹਨਾਂ ਦੀ ਚੈਕਿੰਗ ਕਰਨ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਸਕੂਲ ਵਾਹਨਾਂ ਨੂੰ ਜ਼ਬਤ ਕਰਨ। ਭੁੱਲਰ ਨੇ ਕਿਹਾ ਕਿ ਬੱਸਾਂ ਵਿੱਚ ਨਿਯਮਾਂ ਮੁਤਾਬਕ ਲੋੜੀਂਦੇ ਸਮਾਨ ਦੀ ਘਾਟ ਕਾਰਨ ਵਾਪਰੀ ਅਣਸੁਖਾਵੀਂ ਘਟਨਾ ਦੀ ਮੁਕੰਮਲ ਜ਼ਿੰਮੇਵਾਰੀ ਸਕੂਲ ਪ੍ਰਬੰਧਕਾਂ ਦੀ ਹੋਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪ੍ਰਧਾਨ ਮੰਤਰੀ ਜੀ, ਨੌਜਵਾਨਾਂ ਦੇ ਗੁੱਸੇ ਨੂੰ ਸੰਭਾਲੋ, ਇਹ ਨੌਜਵਾਨ ਤੁਹਾਡਾ ਹੰਕਾਰ ਬਿਲਕੁਲ ਬਰਦਾਸ਼ਤ ਨਹੀਂ ਕਰਨਗੇ- ਕੇਜਰੀਵਾਲ

*ਨਵੀਂ ਦਿੱਲੀ, 20 ਜੁਲਾਈ, 2026*ਦੇਸ਼ ਦੀ ਰਾਜਧਾਨੀ ਦਿੱਲੀ ਦੇ ਜੰਤਰ-ਮੰਤਰ 'ਤੇ ਸਿੱਖਿਆ ਅਤੇ ਪ੍ਰੀਖਿਆ...

*ਪੰਜਾਬ ਦੀ ਮਿੱਟੀ ਬਹੁਤ ਉਪਜਾਊ ਹੈ, ਪਰ ਇੱਥੇ ਕਦੇ ਵੀ ਨਫ਼ਰਤ ਦੇ ਬੀਜ ਨਹੀਂ ਉੱਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

ਜਲੰਧਰ; 19 ਜੁਲਾਈ 2026:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਕੋਦਰ ਵਿਖੇ...

’ਸੇਫ਼ ਪੰਜਾਬ’ ਹੈਲਪਲਾਈਨ ਬਣੀ ਨਸ਼ਾ ਵਿਰੋਧੀ ਮੁਹਿੰਮ ਦੀ ਵਿਸ਼ੇਸ਼ ਪਛਾਣ

ਚੰਡੀਗੜ੍ਹ, 19 ਜੁਲਾਈ 2026:ਪੰਜਾਬ ਪੁਲਿਸ ਦੀ ਤਿੰਨ-ਪੱਖੀ ਰਣਨੀਤੀ—ਸਖ਼ਤ ਕਾਨੂੰਨੀ ਕਾਰਵਾਈ, ਜਨ-ਭਾਗੀਦਾਰੀ ਅਤੇ ਨਿਵਾਰਕ ਜਾਗਰੂਕਤਾ—ਆਪਣੀ...

•ਨੀਟ ਪ੍ਰੀਖਿਆ ਵਿੱਚ ਸਫਲਤਾ “ਸਿੱਖਿਆ ਕ੍ਰਾਂਤੀ” ਦੇ ਵਿਆਪਕ ਪ੍ਰਭਾਵ ਨੂੰ ਕਰਦੀ ਹੈ ਉਜਾਗਰ: ਸਿੱਖਿਆ ਮੰਤਰੀ

*ਚੰਡੀਗੜ੍ਹ, 19 ਜੁਲਾਈ 2026*ਪੰਜਾਬ ਦੀ ਜਨਤਕ ਸਿੱਖਿਆ ਪ੍ਰਣਾਲੀ ਨੂੰ ਵੱਡਾ ਹੁਲਾਰਾ ਮਿਲਿਆ ਹੈ ਕਿਉਂਕਿ...

ਇੱਕ ਅਗਸਤ ਨੂੰ ਭਗਵੰਤ ਮਾਨ ਸਰਕਾਰ ਨਵੀਂ ਰਜਿਸਟ੍ਰੇਸ਼ਨ ਵਾਲੀਆਂ 50 ਲੱਖ ਔਰਤਾਂ ਦੇ ਖਾਤਿਆਂ ਵਿੱਚ ਪਾਵੇਗੀ ਸਨਮਾਨ ਰਾਸ਼ੀ- ਕੇਜਰੀਵਾਲ

*ਮੁਕੇਰੀਆਂ, 19 ਜੁਲਾਈ,2026*:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁਕੇਰੀਆਂ...

ਖੰਨਾ ਵਿਖੇ ਫੌਜੀ ਜਵਾਨ ਨੇ ਦਿੱਤੀ ਆਪਣੀ ਜਾਨ, ਡਿਊਟੀ ਤੋਂ ਇੱਕ ਦਿਨ ਪਹਿਲਾਂ ਹੀ ਛੁੱਟੀ ‘ਤੇ ਆਇਆ ਸੀ ਘਰ

ਖੰਨਾ ਦੇ ਛੋਟਾ ਖੰਨਾ ਇਲਾਕੇ ਵਿੱਚ ਇੱਕ ਦੁਖਦਾਈ ਘਟਨਾ ਵਾਪਰੀ ਹੈ, ਜਿੱਥੇ ਇੱਕ ਭਾਰਤੀ...

ਹਿਮਾਚਲ ਤੋਂ ਆਉਣ ਵਾਲੇ ਵਾਹਨਾਂ ‘ਤੇ ਲੱਗੇਗਾ ਟੈਕਸ! ਰੋਪੜ ਜ਼ਿਲ੍ਹਾ ਪ੍ਰੀਸ਼ਦ ‘ਚ ਪ੍ਰਸਤਾਵ ਪਾਸ

ਰੋਪੜ ਜ਼ਿਲ੍ਹਾ ਪ੍ਰੀਸ਼ਦ ਨੇ ਹਿਮਾਚਲ ਪ੍ਰਦੇਸ਼ ਤੋਂ ਪੰਜਾਬ ਵਿੱਚ ਦਾਖਲ ਹੋਣ ਵਾਲੇ ਵਾਹਨਾਂ ‘ਤੇ...

ਭਾਰਤ-ਅਮਰੀਕਾ ਵਪਾਰ ਸਮਝੌਤੇ ‘ਤੇ ਮੁੜ ਆਹਮੋ-ਸਾਹਮਣੇ ਸਰਕਾਰ ਤੇ ਕਿਸਾਨ, ਕੀ ਹੈ ਵਿਵਾਦ

‘ਦੇਸ਼ ਬਚਾਓ ਮੋਰਚਾ’ ਵੱਲੋਂ ਭਾਰਤ-ਅਮਰੀਕਾ ਵਪਾਰ ਸਮਝੌਤੇ ਖ਼ਿਲਾਫ਼ ਅੱਜ ਦਿੱਲੀ ਸਥਿਤ ਕਿਸਾਨ ਘਾਟ ਉੱਤੇ...