June 2, 2026, 3:27 am
----------- Advertisement -----------
HomeNewsਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਖੇਮਕਰਨ ਤੋਂ ਚੰਡੀਗੜ੍ਹ ਅਤੇ ਤਰਨ ਤਾਰਨ...

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਖੇਮਕਰਨ ਤੋਂ ਚੰਡੀਗੜ੍ਹ ਅਤੇ ਤਰਨ ਤਾਰਨ ਤੋਂ ਸ੍ਰੀ ਮੁਕਤਸਰ ਸਾਹਿਬ ਲਈ ਆਪਣੀ ਕਿਸਮ ਦੀਆਂ ਪਹਿਲੀਆਂ ਸਿੱਧੀਆਂ ਬੱਸਾਂ ਹਰੀ ਝੰਡੀ ਵਿਖਾ ਕੇ ਰਵਾਨਾ

Published on

----------- Advertisement -----------

ਚੰਡੀਗੜ੍ਹ, 23 ਅਕਤੂਬਰ (ਬਲਜੀਤ ਮਰਵਾਹਾ): ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਸਰਹੱਦੀ ਖੇਤਰ ਤੋਂ ਆਪਣੀ ਕਿਸਮ ਦੀਆਂ ਪਹਿਲੀਆਂ ਦੋ ਸਿੱਧੀਆਂ ਬੱਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਨ੍ਹਾਂ ਵਿੱਚੋਂ ਇੱਕ ਬੱਸ ਖੇਮਕਰਨ ਤੋਂ ਚੰਡੀਗੜ੍ਹ ਤੱਕ ਸਿੱਧੀ ਸਰਹੱਦੀ ਪੱਟੀ ਨੂੰ ਰਾਜ ਦੀ ਰਾਜਧਾਨੀ ਨਾਲ ਜੋੜੇਗੀ ਜਦਕਿ ਦੂਜੀ ਬੱਸ ਤਰਨ ਤਾਰਨ ਤੋਂ ਸ੍ਰੀ ਮੁਕਤਸਰ ਸਾਹਿਬ ਦਰਮਿਆਨ ਚੱਲੇਗੀ।

ਬੱਸਾਂ ਦੀ ਸ਼ੁਰੂਆਤ ਕਰਨ ਉਪਰੰਤ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਸਰਹੱਦੀ ਖੇਤਰ ਦੇ ਵਸਨੀਕਾਂ ਦੀ ਸਹੂਲਤ ਨੂੰ ਮੁੱਖ ਰੱਖ ਕੇ ਸਰਹੱਦੀ ਖੇਤਰ ਤੋਂ ਦੂਜੇ ਰਾਜਾਂ ਅਤੇ ਸੂਬੇ ਅੰਦਰ ਕਈ ਸਿੱਧੀਆਂ ਬੱਸਾਂ ਦੇ ਰੂਟ ਸ਼ੁਰੂ ਕੀਤੇ ਹਨ। ਇਸ ਉਪਰਾਲੇ ਤਹਿਤ ਇਸ ਤੋਂ ਪਹਿਲਾਂ ਪੱਟੀ ਤੋਂ ਸ਼ਿਮਲਾ ਲਈ ਸਿੱਧੀ ਬੱਸ ਸ਼ੁਰੂ ਕੀਤੀ ਗਈ ਸੀ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਪੱਟੀ ਡਿਪੂ ਦੀ ਨਵੀਂ ਬੱਸ ਖੇਮਕਰਨ ਬੱਸ ਸਟੈਂਡ ਤੋਂ ਸਵੇਰੇ 4:45 ਵਜੇ ਰਵਾਨਾ ਹੋਵੇਗੀ ਅਤੇ ਭਿੱਖੀਵਿੰਡ, ਪੱਟੀ, ਮੋਗਾ ਅਤੇ ਲੁਧਿਆਣਾ ਤੋਂ ਹੁੰਦੀ ਹੋਈ 11:30 ਵਜੇ ਚੰਡੀਗੜ੍ਹ ਪਹੁੰਚੇਗੀ। ਇਹ ਬੱਸ ਆਈ.ਐਸ.ਬੀ.ਟੀ. ਚੰਡੀਗੜ੍ਹ ਤੋਂ ਸਵੇਰੇ 11:50 ਵਜੇ ਵਾਪਸ ਮੁੜੇਗੀ ਅਤੇ ਉਸੇ ਰਸਤੇ ਰਾਹੀਂ ਸ਼ਾਮ 7:30 ਵਜੇ ਖੇਮਕਰਨ ਪਹੁੰਚੇਗੀ। ਇਸ ਬੱਸ ਦਾ ਇਕ ਤਰਫ਼ਾ ਕਿਰਾਇਆ 360 ਰੁਪਏ ਨਿਰਧਾਰਤ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਤਰਨ ਤਾਰਨ ਡਿਪੂ ਦੀ ਦੂਜੀ ਬੱਸ ਤਰਨ ਤਾਰਨ ਬੱਸ ਸਟੈਂਡ ਤੋਂ ਸਵੇਰੇ 5:40 ਵਜੇ ਰਵਾਨਾ ਹੋਵੇਗੀ ਅਤੇ ਝਬਾਲ, ਠੱਠਾ (ਬਾਬਾ ਬੁੱਢਾ ਸਾਹਿਬ), ਅੰਮ੍ਰਿਤਸਰ, ਹਰੀਕੇ, ਮੱਖੂ ਅਤੇ ਜ਼ੀਰਾ ਤੋਂ ਹੁੰਦੀ ਹੋਈ ਦੁਪਹਿਰ 12:00 ਵਜੇ ਸ੍ਰੀ ਮੁਕਤਸਰ ਸਾਹਿਬ ਪਹੁੰਚੇਗੀ, ਜੋ ਸ੍ਰੀ ਮੁਕਤਸਰ ਸਾਹਿਬ ਤੋਂ ਦੁਪਹਿਰ 12:35 ‘ਤੇ ਵਾਪਸੀ ਕਰਦਿਆਂ ਉਸੇ ਰੂਟ ਰਾਹੀਂ ਸ਼ਾਮ 5:40 ਵਜੇ ਤਰਨ ਤਾਰਨ ਪਹੁੰਚੇਗੀ। ਇਸ ਬੱਸ ਦਾ ਇਕ ਤਰਫ਼ਾ ਕਿਰਾਇਆ 255 ਰੁਪਏ ਹੈ।

ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਰੋਡਵੇਜ਼/ਪਨਬੱਸ ਦਾ ਮਾਲੀਆ ਨਿਰੰਤਰ ਵਾਧੇ ਵੱਲ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਸ਼ਹਿਰਾਂ ਤੋਂ ਵੀ ਬੱਸਾਂ ਚਲਾਈਆਂ ਜਾਣਗੀਆਂ।

ਕੈਬਨਿਟ ਮੰਤਰੀ ਨੇ ਕਿਹਾ ਕਿ ਵਿਭਾਗ ਦੇ ਅਧਿਕਾਰੀਆਂ ਨੂੰ ਪਹਿਲਾਂ ਹੀ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਲੋਕਾਂ ਦੀ ਮੰਗ ਦੇ ਆਧਾਰ ‘ਤੇ ਬੱਸ ਰੂਟ ਬਣਾਉਣ ਤਾਂ ਜੋ ਲੋਕਾਂ ਲਈ ਸਸਤੀ ਅਤੇ ਆਰਾਮਦਾਇਕ ਬੱਸ ਸੇਵਾ ਯਕੀਨੀ ਬਣਾਈ ਜਾ ਸਕੇ।

ਸ. ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀਆਂ ਪਾਰਦਰਸ਼ੀ ਅਤੇ ਕੁਸ਼ਲ ਨੀਤੀਆਂ ਸਦਕਾ ਟਰਾਂਸਪੋਰਟ ਵਿਭਾਗ ਤਰੱਕੀ ਦੀਆਂ ਰਾਹਾਂ ‘ਤੇ ਹੈ। ਮਾਨ ਸਰਕਾਰ ਨੇ ਪੰਜਾਬ ਤੋਂ ਦਿੱਲੀ ਅੰਤਰਰਾਸ਼ਟਰੀ ਹਵਾਈ ਅੱਡੇ ਤੱਕ ਬਹੁਤ ਹੀ ਸਸਤੇ ਕਿਰਾਏ ‘ਤੇ ਲਗ਼ਜ਼ਰੀ ਵਾਲਵੋ ਬੱਸ ਸੇਵਾ ਸ਼ੁਰੂ ਕੀਤੀ ਹੈ ਅਤੇ ਇਸ ਸਮੇਂ ਸੂਬੇ ਦੇ ਵੱਖ-ਵੱਖ ਸ਼ਹਿਰਾਂ ਤੋਂ ਦਿੱਲੀ ਅੰਤਰਰਾਸ਼ਟਰੀ ਹਵਾਈ ਅੱਡੇ ਤੱਕ ਲਗਭਗ 25 ਬੱਸਾਂ ਚੱਲ ਰਹੀਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਖ਼ਤ ਟੈਕਸ ਪਾਲਣਾ ਮੁਹਿੰਮਾਂ ਸਦਕਾ ਸੂਬੇ ਦਾ ਮਾਲੀਆ ਅਧਾਰ ਕੌਮੀ ਰੁਝਾਨਾਂ ਨਾਲੋਂ ਅੱਗੇ ਨਿਕਲਿਆ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 1 ਜੂਨ 2026:ਪੰਜਾਬ ਦੀ ਮਜ਼ਬੂਤ ਵਿੱਤੀ ਕਾਰਗੁਜ਼ਾਰੀ ਨੂੰ ਮੁੜ ਦੁਹਰਾਉਂਦਿਆਂ, ਸੂਬੇ ਦੇ ਵਿੱਤ,...

ਦਿਲ ਵਿੱਚ ਛੇਦ ਨਾਲ ਸਾਲਾਂ ਤੱਕ ਜੂਝਦੀ ਰਹੀ ਗੁਰਪ੍ਰੀਤ ਕੌਰ; ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਦਿੱਤਾ ਨਵਾਂ ਜੀਵਨ

ਚੰਡੀਗੜ੍ਹ; 01 ਜੂਨ 2026 ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਪੰਜਾਬ ਦੇ ਲੋਕਾਂ...

ਜੂਨ ਦੇ ਪਹਿਲੇ ਦਿਨ ਮਹਿੰਗਾਈ ਦਾ ਝਟਕਾ, ਵਪਾਰਕ ਸਿਲੰਡਰ ਹੋਇਆ ਮਹਿੰਗਾ

ਅੱਜ ਜੂਨ ਮਹੀਨੇ ਦੇ ਪਹਿਲੇ ਦਿਨ ਆਮ ਜਨਤਾ ਨੂੰ ਮੁੜ ਮਹਿੰਗਾਈ ਦਾ ਝਟਕਾ ਲੱਗਿਆ...

CM ਭਗਵੰਤ ਮਾਨ ਤੈਅ ਕਰਨਗੇ ਨਗਰ ਨਿਗਮ ਤੇ ਕੌਂਸਲਾਂ ਦੇ ਪ੍ਰਧਾਨਾਂ ਦੇ ਨਾਂਅ, ‘ਆਪ’ ਦੀ ਕੋਰ ਕਮੇਟੀ ‘ਚ ਹੋਇਆ ਫ਼ੈਸਲਾ

ਨਿਗਮ, ਕੌਂਸਲ ਚੋਣਾਂ ਨੂੰ ਲੈ ਕੇ AAP ਦਾ ਵੱਡਾ ਫ਼ੈਸਲਾ ਸਾਹਮਣੇ ਆਇਆ ਹੈ। ਪੰਜਾਬ...

ਪੰਜਾਬ ਵਿੱਚ ਹੱਡੀਆਂ ਅਤੇ ਜੋੜਾਂ ਸਬੰਧੀ ਇਲਾਜ ਦੀ ਮੰਗ ਵਧੀ, ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਆਰਥੋਪੀਡਿਕ ਇਲਾਜਾਂ ‘ਤੇ 84 ਕਰੋੜ ਰੁਪਏ ਤੋਂ ਵੱਧ ਖ਼ਰਚ

ਚੰਡੀਗੜ੍ਹ, 31 ਮਈ 2026:ਪੰਜਾਬ ਵਿੱਚ ਹੱਡੀਆਂ, ਜੋੜਾਂ ਅਤੇ ਟ੍ਰੌਮਾ ਨਾਲ ਸਬੰਧਿਤ ਜੁੜੀਆਂ ਸਿਹਤ ਸਮੱਸਿਆਵਾਂ...

ਭਗਵੰਤ ਮਾਨ ਸਰਕਾਰ ਪੇਂਡੂ ਪੰਜਾਬ ਦੀ ਬਦਲ ਰਹੀ ਨੁਹਾਰ, 40,000 ਕਿਲੋਮੀਟਰ ਸੜਕਾਂ ਨੂੰ ਮਜ਼ਬੂਤ ਕਰਨ ਦਾ ਕੰਮ ਜਾਰੀ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ / ਦਿੜ੍ਹਬਾ / ਲਹਿਰਾਗਾਗਾ, 31 ਮਈ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ...

ਮਜੀਠੀਆ ਦੀ ਅੰਮ੍ਰਿਤਸਰ ਸਥਿਤ ਕੋਠੀ ਵਿਖੇ ਪੁਲਿਸ ਵਲੋਂ ਛਾਪੇਮਾਰੀ

ਸੀਨੀਅਰ ਅਕਾਲੀ ਆਗੂ ਤੇ ਸਾਬਕਾ ਕੈਬਨਟ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਹਲਕਾ ਮਜੀਠਾ ਤੋਂ...