September 21, 2026, 6:04 am
----------- Advertisement -----------
HomeNewsLatest Newsਟਰਾਂਸਪੋਰਟ ਮੰਤਰੀ ਵੱਲੋਂ ਮਿੰਨੀ ਅਤੇ ਵੱਡੇ ਪ੍ਰਾਈਵੇਟ ਬੱਸ ਆਪ੍ਰੇਟਰਾਂ ਨਾਲ ਮੀਟਿੰਗ, ਟਾਈਮ-ਟੇਬਲ...

ਟਰਾਂਸਪੋਰਟ ਮੰਤਰੀ ਵੱਲੋਂ ਮਿੰਨੀ ਅਤੇ ਵੱਡੇ ਪ੍ਰਾਈਵੇਟ ਬੱਸ ਆਪ੍ਰੇਟਰਾਂ ਨਾਲ ਮੀਟਿੰਗ, ਟਾਈਮ-ਟੇਬਲ ਦੀਆਂ ਊਣਤਾਈਆਂ ਛੇਤੀ ਦੂਰ ਕਰਨ ਦਾ ਭਰੋਸਾ

Published on

----------- Advertisement -----------

ਚੰਡੀਗੜ੍ਹ, 6 ਜੂਨ: ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਸੂਬੇ ਦੇ ਮਿੰਨੀ ਅਤੇ ਵੱਡੇ ਪ੍ਰਾਈਵੇਟ ਬੱਸ ਆਪ੍ਰੇਟਰਾਂ ਨੂੰ ਭਰੋਸਾ ਦਿਵਾਇਆ ਕਿ ਬੱਸਾਂ ਦੇ ਟਾਈਮ-ਟੇਬਲ ਦੀਆਂ ਊਣਤਾਈਆਂ ਨੂੰ ਛੇਤੀ ਦੂਰ ਕਰ ਦਿੱਤਾ ਜਾਵੇਗਾ।

ਪੰਜਾਬ ਭਵਨ ਵਿਖੇ ਬੱਸ ਆਪ੍ਰੇਟਰਾਂ ਨਾਲ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਵਿਭਾਗ ਦੇ ਸਕੱਤਰ ਦਿਲਰਾਜ ਸਿੰਘ ਸੰਧਾਵਾਲੀਆ, ਮੈਨੇਜਿੰਗ ਡਾਇਰੈਕਟਰ ਪੀ.ਆਰ.ਟੀ.ਸੀ. ਸ੍ਰੀ ਵਿਪੁਲ ਉਜਵਲ, ਡਾਇਰੈਕਟਰ ਪੰਜਾਬ ਰੋਡਵੇਜ਼ ਮੈਡਮ ਅਮਨਦੀਪ ਕੌਰ, ਸਟੇਟ ਟਰਾਂਸਪੋਰਟ ਕਮਿਸ਼ਨਰ ਸੰਦੀਪ ਹੰਸ, ਵਧੀਕ ਸਟੇਟ ਟਰਾਂਸਪੋਰਟ ਕਮਿਸ਼ਨਰ ਸਕੱਤਰ ਸਿੰਘ ਬੱਲ, ਸਮੂਹ ਆਰ.ਟੀ.ਏਜ਼ ਸਕੱਤਰਾਂ ਅਤੇ ਪੀ.ਆਰ.ਟੀ.ਸੀ. ਤੇ ਪੰਜਾਬ ਰੋਡਵੇਜ਼ ਦੇ ਸਮੂਹ ਜਨਰਲ ਮੈਨੇਜਰਾਂ ਨੂੰ ਹਦਾਇਤ ਕੀਤੀ ਕਿ ਉਹ ਇੱਕ ਮਹੀਨੇ ਦੇ ਅੰਦਰ-ਅੰਦਰ ਤਰੁੱਟੀਆਂ ਰਹਿਤ ਟਾਈਮ-ਟੇਬਲ ਬਣਾ ਕੇ ਰਿਪੋਰਟ ਕਰਨ। ਉਨ੍ਹਾਂ ਕਿਹਾ ਕਿ ਬੱਸਾਂ ਦਾ ਟਾਈਮ ਟੇਬਲ ਬਣਾਉਣ ਵਿੱਚ ਪੱਖਪਾਤ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸਾਰੇ ਆਪ੍ਰੇਟਰਾਂ ਨੂੰ ਬੱਸ ਟਾਈਮ ਟੇਬਲ ਵਿੱਚ ਬਰਾਬਰ ਥਾਂ ਦੇਣ ਲਈ ਵਚਨਬੱਧ ਹੈ ਤਾਂ ਜੋ ਵੱਡੇ ਬੱਸ ਆਪ੍ਰੇਟਰਾਂ ਦੇ ਨਾਲ-ਨਾਲ ਇੱਕ-ਦੋ ਬੱਸਾਂ ਵਾਲੇ ਆਪ੍ਰੇਟਰਾਂ ਦੀ ਰੋਜ਼ੀ-ਰੋਟੀ ਦਾ ਸਾਧਨ ਬਣਿਆ ਰਹੇ।

ਕੈਬਨਿਟ ਮੰਤਰੀ ਨੇ ਬੱਸ ਆਪ੍ਰੇਟਰਾਂ ਦੀਆਂ ਹੋਰ ਮੰਗਾਂ ਨੂੰ ਵੀ ਧਿਆਨ ਨਾਲ ਸੁਣਿਆ। ਉਨ੍ਹਾਂ ਕਿਹਾ ਕਿ ਬੱਸ ਆਪ੍ਰੇਟਰਾਂ ਦੀਆਂ ਜਾਇਜ਼ ਮੰਗਾਂ ਨੂੰ ਹੱਲ ਕਰਾਉਣ ਲਈ ਉਹ ਪੂਰਾ ਜ਼ੋਰ ਲਾਉਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ‘ਚ ASI ਦਾ ਕਤਲ ਕਰਨ ਵਾਲਾ ਸ਼ੂਟਰ ਪੁਲਿਸ ਮੁਕਾਬਲੇ ‘ਚ ਢੇਰ, ਮੁਲਜ਼ਮ ਦੀਪਕ ਦੇ ਪਰਿਵਾਰ ਦਾ ਵੱਡਾ ਬਿਆਨ

ASI ਹਰਜੀਤ ਸਿੰਘ ਦਾ ਕਤਲ ਕਰਨ ਵਾਲੇ ਇਕ ਸ਼ੂਟਰ ਨੂੰ ਪੁਲਿਸ ਨੇ ਮੁਕਾਬਲੇ ਵਿਚ...

ਡੇਰਾ ਬਾਬਾ ਨਾਨਕ : ਕਾਂਗਰਸੀ ਸਰਪੰਚ ਨਵਦੀਪ ਸਿੰਘ ਦੇ ਛੋਟੇ ਭਰਾ ਦਾ ਕਤਲ, ਅਣਪਛਾਤਿਆਂ ਨੇ ਵਾਰਦਾਤ ਨੂੰ ਦਿੱਤਾ ਅੰਜਾਮ

ਪੁਲਿਸ ਥਾਣਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਪੱਡਾ ਦੇ ਮੌਜੂਦਾ ਕਾਂਗਰਸੀ ਸਰਪੰਚ ਨਵਦੀਪ...

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...