September 16, 2026, 1:58 pm
----------- Advertisement -----------
HomeNewsLatest Newsਟਰਾਂਸਪੋਰਟ ਮੰਤਰੀ ਦੀ ਅਧਿਕਾਰੀਆਂ ਨੂੰ ਦੋ ਟੁੱਕ, ਬੱਸਾਂ ਦੇ ਟਾਈਮ ਟੇਬਲ ਵਿੱਚ...

ਟਰਾਂਸਪੋਰਟ ਮੰਤਰੀ ਦੀ ਅਧਿਕਾਰੀਆਂ ਨੂੰ ਦੋ ਟੁੱਕ, ਬੱਸਾਂ ਦੇ ਟਾਈਮ ਟੇਬਲ ਵਿੱਚ ਪੱਖਪਾਤ ਬਰਦਾਸ਼ਤ ਨਹੀਂ

Published on

----------- Advertisement -----------

ਚੰਡੀਗੜ੍ਹ, 19 ਨਵੰਬਰ: ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਬੱਸਾਂ ਦਾ ਟਾਈਮ ਟੇਬਲ ਬਣਾਉਣ ਵਿੱਚ ਪੱਖਪਾਤ ਦੀਆਂ ਰਿਪੋਰਟਾਂ ਦਾ ਨੋਟਿਸ ਲੈਂਦਿਆਂ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਹੈ ਕਿ ਟਾਈਮ ਟੇਬਲ ਬਣਾਉਣ ਵਿੱਚ ਪੱਖਪਾਤ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਣਾ ਚਾਹੀਦਾ। ਟਰਾਂਸਪੋਰਟ ਮੰਤਰੀ ਨੇ ਸਕੱਤਰ ਟਰਾਂਸਪੋਰਟ ਨੂੰ ਇਸ ਮਾਮਲੇ ਦੀ ਜਾਂਚ ਲਈ ਇੱਕ ਕਮੇਟੀ ਗਠਿਤ ਕਰਨ ਲਈ ਆਖਦਿਆਂ ਕਿਹਾ ਕਿ ਬੱਸਾਂ ਦੀ ਸਮਾਂ-ਸਾਰਣੀ ਨਾਲ ਸਬੰਧਤ ਸਾਰੇ ਮਾਮਲਿਆਂ ਦੀ ਮੁੜ ਜਾਂਚ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜੇ ਟਾਈਮ ਟੇਬਲ ਜਾਰੀ ਕਰਨ ਸਮੇਂ ਵੱਡੇ ਬੱਸ ਆਪ੍ਰੇਟਰਾਂ ਜਾਂ ਵੱਡੇ ਸਿਆਸੀ ਘਰਾਣਿਆਂ ਲਈ ਕੋਈ ਤਰਫ਼ਦਾਰੀ ਪਾਈ ਗਈ ਤਾਂ ਸਬੰਧਤ ਅਧਿਕਾਰੀਆਂ ਤੇ ਕਰਮਚਾਰੀਆਂ ਵਿਰੁੱਧ ਤੁਰੰਤ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪੰਜਾਬ ਵਿੱਚ ਭ੍ਰਿਸ਼ਟਾਚਾਰ ਅਤੇ ਬੱਸ ਮਾਫ਼ੀਆ ਦੇ ਖ਼ਾਤਮੇ ਦਾ ਪ੍ਰਣ ਲਿਆ ਹੈ, ਇਸ ਲਈ ਯੋਗ ਛੋਟੇ ਬੱਸ ਆਪ੍ਰੇਟਰਾਂ ਨੂੰ ਬੱਸ ਟਾਈਮ ਟੇਬਲ ਵਿਚ ਥਾਂ ਨਾ ਦੇ ਕੇ ਅਤੇ ਵੱਡੇ ਘਰਾਣਿਆਂ ਅਤੇ ਵੱਡੇ ਬੱਸ ਆਪ੍ਰੇਟਰਾਂ ਦੀ ਤਰਫ਼ਦਾਰੀ ਕਰਨ ਵਾਲੇ ਅਧਿਕਾਰੀ ਜਾਂ ਮੁਲਾਜ਼ਮ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤੇ ਜਾਣੇ ਚਾਹੀਦੇ। ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਨਵੇਂ ਜਾਰੀ ਹੋਏ ਬੱਸ ਟਾਈਮ ਟੇਬਲ ਵਿੱਚ ਹੇਠਲੇ ਪੱਧਰ ‘ਤੇ ਪੱਖਪਾਤ ਦੀਆਂ ਰਿਪੋਰਟਾਂ ਮਿਲ ਰਹੀਆਂ ਹਨ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਵੀ ਤਾੜਨਾ ਕੀਤੀ ਕਿ ਉਹ ਅਜਿਹੀਆਂ ਗਤੀਵਿਧੀਆਂ ਤੋਂ ਬਾਜ਼ ਆਉਣ। ਉਨ੍ਹਾਂ ਕਿਹਾ ਕਿ ਇਸ ਮਾਮਲੇ ‘ਚ ਦੋਸ਼ੀ ਪਾਏ ਕਿਸੇ ਵੀ ਅਧਿਕਾਰੀ ਜਾਂ ਮੁਲਾਜ਼ਮ ਨੂੰ ਬਖਸ਼ਿਆ ਨਹੀਂ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹੁਣ ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸ੍ਰੀ ਅਨੰਦਪੁਰ ਸਾਹਿਬ, 15 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਕ ਵਾਰ ਫਿਰ...

ਕਾਂਗਰਸ ਲਾਸ਼ਾਂ ‘ਤੇ ਰਾਜਨੀਤੀ ਕਰਨੀ ਬੰਦ ਕਰੇ, ਪੰਜਾਬ 1984 ਵਿੱਚ ਆਪਣੇ ਰੋਲ ਨੂੰ ਨਹੀਂ ਭੁੱਲਿਆ: ਆਪ

ਚੰਡੀਗੜ੍ਹ, 15 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮੰਗਲਵਾਰ ਨੂੰ ਕਾਂਗਰਸ ਵਲੋਂ ਆਪਣੇ ਰਿਕਾਰਡ...

ਪੰਜਾਬ ਵਿੱਚ ਬੀਜੇਪੀ ਸ਼ਾਸਿਤ ਗੁਜਰਾਤ, ਰਾਜਸਥਾਨ, ਹਰਿਆਣਾ, ਯੂਪੀ ਅਤੇ ਦਿੱਲੀ ਤੋਂ ਆ ਰਿਹਾ ਹੈ 80 ਫੀਸਦੀ ਨਸ਼ਾ – ਕੇਜਰੀਵਾਲ

ਨਵੀਂ ਦਿੱਲੀ 15 ਸਤੰਬਰ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਬੀਜੇਪੀ ਨੂੰ...

ਭਗਵੰਤ ਮਾਨ ਸਰਕਾਰ ਦਾ ਸੁਨੇਹਾ ਸਾਫ਼ ਹੈ – ਪੰਜਾਬ ‘ਚ ਅਪਰਾਧ ਕਰਨ ਵਾਲਾ ਗੈਂਗਸਟਰ ਦੁਨੀਆ ‘ਚ ਕਿਤੇ ਵੀ ਨਹੀਂ ਲੁਕ ਸਕਦਾ: ਬਲਤੇਜ ਪੰਨੂ

ਚੰਡੀਗੜ੍ਹ 15 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਮੰਗਲਵਾਰ...

ਆਮ ਆਦਮੀ ਪਾਰਟੀ ਵਲੋਂ 19 ਨਵੇਂ ਅਹੁਦੇਦਾਰ ਨਿਯੁਕਤ

ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਅਤੇ ਪੰਜਾਬ ਪ੍ਰਧਾਨ ਅਮਨ ਅਰੋੜਾ ਦੀ...

ਗੋਲਡੀ ਬਰਾੜ ਦੇ ਨਾਂ ’ਤੇ ਸਭ ਤੋਂ ਵੱਡੀ ਫਿਰੌਤੀ: ਔਰਤ ਤੋਂ ਮੰਗੇ 200 ਕਰੋੜ

ਦਿੱਲੀ ਵਿੱਚ ਇੱਕ ਔਰਤ ਨੂੰ ਵਿਦੇਸ਼ੀ ਨੰਬਰ ਤੋਂ ਵਟਸਐਪ ਕਾਲ ਕਰਕੇ ਗੈਂਗਸਟਰ ਗੋਲਡੀ ਬਰਾੜ...

ਗੈਂਗਸਟਰ ਕਰਮਵੀਰ ਸਿੰਘ ਦਿਓ ਨੂੰ ਕੈਨੇਡਾ ਤੋਂ ਕੀਤਾ ਗਿਆ ਡਿਪੋਰਟ, AGTF ਪੰਜਾਬ ਨੇ ਦਿੱਲੀ ਏਅਰਪੋਰਟ ਤੋਂ ਕੀਤਾ ਗ੍ਰਿਫ਼ਤਾਰ

ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ ਨੇ ਅੱਜ ਦਿੱਲੀ ਦੇ ਆਈਜੀਆਈ ਹਵਾਈ ਅੱਡੇ ‘ਤੇ...

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ BJP ਚ ਸ਼ਾਮਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ ਰਿਟਾਇਰਡ ਮੇਜਰ ਭੁਪਿੰਦਰ...