ਪੰਜਾਬ ਕਾਂਗਰਸ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਜ਼ਮਾਨਤ ਪਟੀਸ਼ਨ ‘ਤੇ ਅੱਜ ਫੈਸਲਾ ਹੋਵੇਗਾ । ਦੱਸ ਦਈਏ ਕਿ ਆਸ਼ੂ ਨੂੰ ਵਿਜੀਲੈਂਸ ਨੇ 22 ਅਗਸਤ ਨੂੰ ਟਰਾਂਸਪੋਰਟੇਸ਼ਨ ਟੈਂਡਰ ਘੁਟਾਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਆਸ਼ੂ ਕਰੀਬ 8 ਦਿਨ ਵਿਜੀਲੈਂਸ ਦੇ ਰਿਮਾਂਡ ‘ਤੇ ਰਹੇ ਇਸ ਤੋਂ ਬਾਅਦ ਉਹਨਾਂ ਨੂੰ ਨਿਆਇਕ ਹਿਰਾਸਤ ਵਿੱਚ ਪਟਿਆਲਾ ਜੇਲ੍ਹ ਭੇਜ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਆਸ਼ੂ ਨੇ ਪਹਿਲਾਂ ਜ਼ਿਲ੍ਹਾ ਅਦਾਲਤ ਵਿੱਚ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਸੀ, ਪਰ ਇਸ ਨੂੰ ਰੱਦ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਆਸ਼ੂ ਨੇ ਹਾਈਕੋਰਟ ‘ਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ, ਜਿਸ ‘ਤੇ ਅੱਜ ਫੈਸਲਾ ਆਉਣਾ ਹੈ।
----------- Advertisement -----------
ਟਰਾਂਸਪੋਰਟੇਸ਼ਨ ਟੈਂਡਰ ਘੁਟਾਲਾ: ਆਸ਼ੂ ਦੀ ਜ਼ਮਾਨਤ ਪਟੀਸ਼ਨ ‘ਤੇ ਅੱਜ ਆਵੇਗਾ ਫੈਸਲਾ
Published on
----------- Advertisement -----------












