September 12, 2026, 4:02 am
----------- Advertisement -----------
HomeNewsLatest Newsਜਲੰਧਰ-ਲੁਧਿਆਣਾ ਰੇਲਵੇ ਲਾਈਨ 'ਤੇ ਡਿੱਗਿਆ ਦਰੱਖਤ, ਆਵਾਜਾਈ ਪ੍ਰਭਾਵਿਤ, ਯਾਤਰੀ ਹੋਏ ਪਰੇਸ਼ਾਨ

ਜਲੰਧਰ-ਲੁਧਿਆਣਾ ਰੇਲਵੇ ਲਾਈਨ ‘ਤੇ ਡਿੱਗਿਆ ਦਰੱਖਤ, ਆਵਾਜਾਈ ਪ੍ਰਭਾਵਿਤ, ਯਾਤਰੀ ਹੋਏ ਪਰੇਸ਼ਾਨ

Published on

----------- Advertisement -----------

ਪੰਜਾਬ ‘ਚ ਸੋਮਵਾਰ ਤੜਕੇ ਤੇਜ਼ ਹਵਾਵਾਂ ਦੇ ਨਾਲ ਕਈ ਥਾਵਾਂ ਤੇ ਭਾਰੀ ਮੀਂਹ ਵੀ ਪਿਆ। ਦੱਸ ਦਈਏ ਕਿ ਜਲੰਧਰ-ਲੁਧਿਆਣਾ ਰੇਲਵੇ ਟ੍ਰੈਕ ‘ਤੇ ਗੁਰਾਇਆ ਨੇੜੇ ਟਰੈਕ ਦੇ ਵਿਚਕਾਰ ਇੱਕ ਭਾਰੀ ਦਰੱਖਤ ਡਿੱਗ ਗਿਆ। ਜਿਸ ਕਾਰਨ ਰੇਲ ਆਵਾਜਾਈ ਪ੍ਰਭਾਵਿਤ ਹੋਈ। ਇਸ ਦੇ ਨਾਲ ਹੀ ਰੇਲਵੇ ਨੂੰ ਐਮਰਜੈਂਸੀ ‘ਚ ਟ੍ਰੈਕ ‘ਤੇ ਰੇਲ ਆਵਾਜਾਈ ਨੂੰ ਰੋਕਣਾ ਪਿਆ। ਕਰੀਬ ਪੌਣਾ ਘੰਟਾ ਰੇਲਵੇ ਟਰੈਕ ਜਾਮ ਰਿਹਾ। ਇਸ ਕਾਰਨ ਯਾਤਰੀਆਂ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।
ਲੋਕਾਂ ਦਾ ਕਹਿਣਾ ਹੈ ਕਿ ਤੇਜ਼ ਹਵਾਵਾਂ ਦੇ ਨਾਲ ਤੇਜ਼ ਮੀਂਹ ਕਾਰਨ ਰੇਲਵੇ ਟ੍ਰੈਕ ‘ਤੇ ਦਰੱਖਤ ਡਿੱਗ ਗਿਆ ਉਸ ਸਮੇਂ ਲਾਈਨ ‘ਤੇ ਕੋਈ ਟਰੇਨ ਨਹੀਂ ਸੀ। ਲੋਕਾਂ ਦਾ ਕਹਿਣਾ ਹੈ ਕਿ ਜੇਕਰ ਦਰਖਤ ਚੱਲਦੀ ਟਰੇਨ ‘ਤੇ ਡਿੱਗ ਜਾਂਦਾ ਤਾਂ ਵੱਡਾ ਨੁਕਸਾਨ ਹੋ ਸਕਦਾ ਸੀ।ਪਰ ਟਰੈਕ ‘ਤੇ ਦਰੱਖਤ ਡਿੱਗਣ ਦੀ ਸੂਚਨਾ ਮਿਲਦੇ ਹੀ ਰੇਲਵੇ ਵਿਭਾਗ ਦੀ ਟੀਮ ਮੌਕੇ ‘ਤੇ ਪਹੁੰਚ ਗਈ। ਟੀਮ ਨੇ ਤੁਰੰਤ ਪਿੱਛੇ ਤੋਂ ਬਿਜਲੀ ਸਪਲਾਈ ਬੰਦ ਕਰਵਾ ਕੇ ਦਰੱਖਤ ਨੂੰ ਕੱਟ ਕੇ ਟ੍ਰੈਕ ਤੋਂ ਹਟਾ ਕੇ ਆਵਾਜਾਈ ਚਾਲੂ ਕਰਵਾਈ।
ਦੱਸ ਦਈਏ ਕਿ ਜਲੰਧਰ-ਲੁਧਿਆਣਾ ਰੇਲਵੇ ਟ੍ਰੈਕ ‘ਤੇ ਦਰੱਖਤ ਡਿੱਗਣ ਕਾਰਨ ਅੰਮ੍ਰਿਤਸਰ ਅਤੇ ਜੰਮੂ ਜਾਣ ਵਾਲੀਆਂ ਕਈ ਟਰੇਨਾਂ ਵੀ ਪ੍ਰਭਾਵਿਤ ਹੋਈਆਂ ਹਨ। ਜਦੋਂ ਇਹ ਹਾਦਸਾ ਵਾਪਰਿਆ ਜਲੰਧਰ-ਦਿੱਲੀ ਸੁਪਰਫਾਸਟ ਟਰੇਨ ਨੰਬਰ 2460 ਸਵੇਰੇ 8:20 ‘ਤੇ ਡਾਊਨ ਟ੍ਰੈਕ ‘ਤੇ ਸੀ ਪਰ ਉਸਨੂੰ ਤੁਰੰਤ ਰੋਕ ਦਿੱਤਾ ਗਿਆ। ਇਸ ਤੋਂ ਬਾਅਦ ਟਰੇਨ ਗੁਰਾਇਆ ਵਿਖੇ ਟ੍ਰੈਕ ‘ਤੇ ਖੜ੍ਹੀ ਰਹੀ ਅਤੇ ਦਰੱਖਤ ਨੂੰ ਹਟਵਾ ਕੇ ਸਵੇਰੇ 9:13 ‘ਤੇ ਰਵਾਨਾ ਕੀਤੀ ਗਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਚੰਡੀਗੜ੍ਹ, 11 ਸਤੰਬਰ 2026:ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਹੁਣ...

ਕੈਨੇਡਾ ‘ਚ ਟਾਂਡਾ ਦੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈ ਮੌਤ

ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਪੰਜਾਬੀ ਨੌਜਵਾਨ ਦੀ ਦਰਦਨਾਕ...

ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ ! ਵਰਲਡ ਚੈਂਪੀਅਨਸ਼ਿਪ ਟ੍ਰਾਇਲ ਦੀ ਨਹੀਂ ਮਿਲੀ ਇਜਾਜ਼ਤ

ਵਿਨੇਸ਼ ਫੋਗਾਟ ਦੀ ਇੰਟਰਨੈਸ਼ਨਲ ਰੈਸਲਿੰਗ ਵਿਚ ਵਾਪਸੀ ਦੀਆਂ ਕੋਸ਼ਿਸ਼ਾਂ ਨੂੰ ਵੱਡਾ ਝਟਕਾ ਲੱਗਾ ਹੈ।...

ਪੰਜਾਬ ‘ਚ ਬਿਜਲੀ ਸੰਕਟ ਡੂੰਘਾ, ਥਰਮਲ ਪਲਾਂਟਾਂ ‘ਚ ਕੋਲੇ ਦਾ ਕਾਲ; 16 ਹਜ਼ਾਰ ਮੈਗਾਵਾਟ ਟੱਪੀ ਮੰਗ

ਪੰਜਾਬ ਵਿੱਚ ਕੋਲੇ ਦੀ ਭਾਰੀ ਘਾਟ ਕਾਰਨ ਇੱਕ ਵਾਰ ਫਿਰ ਗੰਭੀਰ ਬਿਜਲੀ ਸੰਕਟ ਪੈਦਾ...

SIT ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਬਾਦਲ,30 ਸਤੰਬਰ ਤੱਕ ਬਿਜ਼ੀ ਹੋਣ ਦਾ ਦਿੱਤਾ ਹਵਾਲਾ, AAP ਨੇ ਬੋਲਿਆ ਹਮਲਾ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...

Sri hemkund sahib ਦੀ ਯਾਤਰਾ ’ਤੇ ਭਾਰਤ ਆ ਰਹੇ ਸਿੱਖ ਸ਼ਰਧਾਲੂ ਨੂੰ ਪਾਕਸਿਤਾਨ ’ਚ ਰੋਕਿਆ, ਫ਼ੈਸਲਾਬਾਦ ਏਅਰਪੋਰਟ ‘ਤੇ ਕੱਢੀ ਰਾਤ

ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਭਾਰਤ ਆਉਣ ਦੀ ਤਿਆਰੀ ਕਰ ਰਹੇ ਪਾਕਿਸਤਾਨੀ ਸਿੱਖ...

ਬੈਂਕ ਜਾਣ ਵਾਲਿਆਂ ਲਈ ਵੱਡੀ ਖ਼ਬਰ, 11 ਤੋਂ 13 ਸਤੰਬਰ ਤੱਕ ਹੜਤਾਲ ‘ਤੇ ਰਹਿਣਗੇ ਕਰਮਚਾਰੀ, ਜਾਣੋ ਕਿਹੜੀਆਂ ਸੇਵਾਵਾਂ ਚਾਲੂ

ਜੇਕਰ ਤੁਸੀ 11 ਸਤੰਬਰ ਤੋਂ ਅਗਲੇ ਦਿਨਾਂ ਲਈ ਕਿਸੇ ਮਹੱਤਵਪੂਰਨ ਕੰਮ ਲਈ ਬੈਂਕ ਜਾਣਾ...

ਅਮਰੀਕਾ ਸਰਕਾਰ ਵਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ – ਐਡਵੋਕੇਟ ਧਾਮੀ

 ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵਲੋਂ ਐਕਸ (ਪਹਿਲਾਂ ਟਵਿੱਟਰ) ਰਾਹੀਂ ਸਾਹਮਣੇ ਆਏ ਇਕ...