September 11, 2026, 4:06 am
----------- Advertisement -----------
HomeNewsLatest Newsਸਕੂਲ ਪੜ੍ਹਾਉਣ ਜਾ ਰਹੇ ਅਧਿਆਪਕਾਂ ਦੀ ਗੱਡੀ 'ਤੇ ਡਿੱਗਿਆ ਦਰੱਖਤ, 3 ਦੀ...

ਸਕੂਲ ਪੜ੍ਹਾਉਣ ਜਾ ਰਹੇ ਅਧਿਆਪਕਾਂ ਦੀ ਗੱਡੀ ‘ਤੇ ਡਿੱਗਿਆ ਦਰੱਖਤ, 3 ਦੀ ਹਾਲਤ ਗੰਭੀਰ

Published on

----------- Advertisement -----------

ਫਿਰੋਜ਼ਪੁਰ ਦੇ ਫਿਰੋਜ਼ਪੁਰ-ਫਾਜ਼ਿਲਕਾ ਰੋਡ ‘ਤੇ ਸਥਿਤ ਪਿੰਡ ਖਾਜੀ ਪੀਰ ਨੇੜੇ ਮੀਂਹ ਅਤੇ ਤੇਜ਼ ਹਵਾਵਾਂ ਕਾਰਨ ਇਕ ਦਰੱਖਤ ਅਧਿਆਪਕਾਂ ਦੀ ਪਿਕਅੱਪ ਗੱਡੀ ‘ਤੇ ਅਚਾਨਕ ਡਿੱਗ ਗਿਆ। ਅਧਿਆਪਕ ਜਲਾਲਾਬਾਦ ਤੋਂ ਤਰਨਤਾਰਨ ਦੇ ਵਲਟੋਹਾ ਦੇ ਸਰਕਾਰੀ ਸਕੂਲ ਵਿੱਚ ਪੜ੍ਹਾਉਣ ਲਈ ਜਾ ਰਹੇ ਸਨ। ਇਸ ਹਾਦਸੇ ਵਿੱਚ ਤਿੰਨ ਅਧਿਆਪਕ ਗੰਭੀਰ ਜ਼ਖ਼ਮੀ ਹੋ ਗਏ। ਬਾਕੀ ਦਸ ਅਧਿਆਪਕਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ।
ਹਾਦਸੇ ਦੌਰਾਨ ਜ਼ਖਮੀ ਹੋਏ ਅਧਿਆਪਕਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ, ਜਿਥੇ ਉਨ੍ਹਾਂ ਦਾ ਇਲਾਜ਼ ਚੱਲ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਸਵੇਰੇ 6 ਵਜੇ ਦੇ ਕਰੀਬ ਵਾਪਰਿਆ। ਹਾਦਸੇ ਵਾਲੀ ਥਾਂ ‘ਤੇ ਮੌਜੂਦ ਅਮੀਰਖਾਸ ਥਾਣੇ ਦੇ ਏਐਸਆਈ ਚੰਦਰਸ਼ੇਖਰ ਨੇ ਦੱਸਿਆ ਕਿ ਹਾਦਸੇ ਦੀ ਸੂਚਨਾ ਮਿਲਦੇ ਹੀ ਉਨ੍ਹਾਂ ਨੇ ਮੌਕੇ ‘ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਦਰੱਖਤ ਨੂੰ ਕਟਵਾ ਕੇ ਗੱਡੀ ਨੂੰ ਹੇਠੋ ਬਾਹਰ ਕਢਵਾਇਆ ਅਤੇ ਹੁਣ ਆਵਾਜਾਈ ਸੁਚਾਰੂ ਢੰਗ ਨਾਲ ਚੱਲ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...

ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਹੋਏ ਵਿਲੀਨ

 ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ।...

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...