June 27, 2026, 10:56 pm
----------- Advertisement -----------
HomeNewsLatest Newsਸਪੀਕਰ ਸੰਧਵਾਂ ਵਲੋਂ ਰੁੱਖ ਲਾਉਣ ਦੀ ਮੁਹਿੰਮ ਦੀ ਸ਼ੁਰੂਆਤ; ਕਿਹਾ- ਪਿੰਡਾਂ ਦੀਆਂ...

ਸਪੀਕਰ ਸੰਧਵਾਂ ਵਲੋਂ ਰੁੱਖ ਲਾਉਣ ਦੀ ਮੁਹਿੰਮ ਦੀ ਸ਼ੁਰੂਆਤ; ਕਿਹਾ- ਪਿੰਡਾਂ ਦੀਆਂ ਪੰਚਾਇਤਾਂ, ਸੰਸਥਾਵਾਂ, ਕਲੱਬਾਂ ਅਤੇ ਜਥੇਬੰਦੀਆਂ ਜਰੂਰ ਕਰਨ ਵਾਤਾਵਰਣ ਦੀ ਸੰਭਾਲ

Published on

----------- Advertisement -----------

ਕੋਟਕਪੂਰਾ: ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਜੇਕਰ ਵਾਤਾਵਰਣ ਦੀ ਸੰਭਾਲ ਨਾ ਕੀਤੀ ਤਾਂ ਆਉਣ ਵਾਲੀ ਨਵੀਂ ਪੀੜੀ ਦਾ ਭਵਿੱਖ ਸੁਰੱਖਿਅਤ ਨਹੀਂ। ਗੁੱਡ ਮੌਰਨਿੰਗ ਵੈਲਫੇਅਰ ਕਲੱਬ ਦੇ ਪ੍ਰਧਾਨ ਡਾ ਮਨਜੀਤ ਸਿੰਘ ਢਿੱਲੋਂ ਦੇ ਗ੍ਰਹਿ ਵਿਖੇ ‘ਮੈਂ ਤੇ ਮੇਰਾ ਰੁੱਖ’ ਬੈਨਰ ਹੇਠ ਰੁੱਖ ਲਾਉਣ ਮੁਹਿੰਮ ਦੀ ਸ਼ੁਰੂਆਤ ਕਰਨ ਮੌਕੇ ਸਪੀਕਰ ਸੰਧਵਾਂ ਨੇ ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਆਖਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ ਵੀ ਪੰਜਾਬ ਭਰ ਦੀਆਂ ਪੰਚਾਇਤਾਂ ਨੂੰ ਵੱਧ ਤੋਂ ਵੱਧ ਬੂਟੇ ਲਾਉਣ ਦੀ ਅਪੀਲ ਕੀਤੀ।

ਗੁੱਡ ਮੌਰਨਿੰਗ ਕਲੱਬ ਵਲੋਂ ਸਾਂਝੀਆਂ ਥਾਵਾਂ ’ਤੇ 400 ਬੂਟਾ ਲਾਉਣ ਦੇ ਰੱਖੇ ਗਏ ਟੀਚੇ ਦੀ ਪ੍ਰਸੰਸਾ ਕਰਦਿਆਂ ਸਪੀਕਰ ਸੰਧਵਾਂ ਨੇ ਆਖਿਆ ਕਿ ਕਲੱਬ ਨੇ ਦਸੰਬਰ ਮਹੀਨੇ ਅਰਥਾਤ ਧੁੰਦ ਪੈਣ ਤੋਂ ਪਹਿਲਾਂ-ਪਹਿਲਾਂ 10 ਹਜਾਰ ਤੋਂ ਜਿਆਦਾ ਬੂਟੇ ਲਾਉਣ ਦਾ ਟੀਚਾ ਰੱਖਿਆ ਹੈ, ਜੋ ਕਿ ਸ਼ਲਾਘਾਯੋਗ ਅਤੇ ਹੋਰਨਾ ਲਈ ਪ੍ਰੇਰਨਾਸਰੋਤ ਬਣੇਗਾ।

ਸਪੀਕਰ ਸੰਧਵਾਂ ਨੇ ਪਿੰਡਾਂ ਦੀਆਂ ਪੰਚਾਇਤਾਂ ਤੋਂ ਇਲਾਵਾ ਸਮਾਜਸੇਵੀ ਸੰਸਥਾਵਾਂ, ਧਾਰਮਿਕ ਜਥੇਬੰਦੀਆਂ, ਯੂਨੀਅਨਾ, ਐਸੋਸੀਏਸ਼ਨਾ, ਸਭਾ-ਸੁਸਾਇਟੀਆਂ ਅਤੇ ਕਲੱਬਾਂ ਨੂੰ ਵੀ ਵਾਤਾਵਰਣ ਦੀ ਸੰਭਾਲ ਕਰਨ ਦੀ ਅਪੀਲ ਕੀਤੀ। ਕਲੱਬ ਦੇ ਪ੍ਰਧਾਨ ਡਾ. ਮਨਜੀਤ ਸਿੰਘ ਢਿੱਲੋਂ, ਚੇਅਰਮੈਨ ਪੱਪੂ ਲਹੌਰੀਆ, ਪ੍ਰੋਜੈਕਟ ਇੰਚਾਰਜ ਮਨਤਾਰ ਸਿੰਘ ਮੱਕੜ ਅਤੇ ਸਰਪ੍ਰਸਤ ਗੁਰਿੰਦਰ ਸਿੰਘ ਮਹਿੰਦੀਰੱਤਾ ਨੇ ਆਖਿਆ ਕਿ ਇਸ ਵਾਰ ਗੁੱਡ ਮੌਰਨਿੰਗ ਕਲੱਬ ਨੇ ਇਹ ਵੀ ਫੈਸਲਾ ਕੀਤਾ ਹੈ ਕਿ ਰੁੱਖਾਂ ਦੀ ਸੰਭਾਲ ਯਕੀਨੀ ਵੀ ਬਣਾਈ ਜਾਵੇ। ਉਹਨਾਂ ਕਿਹਾ ਕਿ ਕਲੱਬ ਵਲੋਂ ਸਕੂਲਾਂ, ਕਾਲਜਾਂ ਸਮੇਤ ਵੱਖ ਵੱਖ ਵਿਦਿਅਕ ਅਦਾਰਿਆਂ ਦੇ ਮੁਖੀਆਂ ਜਾਂ ਪ੍ਰਬੰਧਕਾਂ ਨਾਲ ਰਾਬਤਾ ਬਣਾ ਕੇ ਜਿੱਥੇ ਉਹਨਾ ਦੇ ਵਿਦਿਅਕ ਅਦਾਰੇ ਵਿੱਚ ਉਹਨਾਂ ਦੀ ਮਨਪਸੰਦ ਦੇ ਬੂਟੇ ਲਾਉਣ ਦੀ ਪ੍ਰਵਾਨਗੀ ਅਤੇ ਸਹਿਮਤੀ ਲਈ ਜਾਂਦੀ ਹੈ, ਉੱਥੇ ਉਹਨਾ ਬੂਟਿਆਂ ਦੀ ਸੰਭਾਲ ਕਰਨ ਵਾਲੇ ਵਿਦਿਆਰਥੀ/ਵਿਦਿਆਰਥਣਾ ਨੂੰ ਕਲੱਬ ਵਲੋਂ ਢੁਕਵੇਂ ਮੌਕੇ ’ਤੇ ਸਨਮਾਨਿਤ ਕਰਨ ਦੇ ਫੈਸਲੇ ਤੋਂ ਵੀ ਜਾਣੂ ਕਰਵਾਇਆ ਜਾਂਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਯੂਐਨਓਡੀਸੀ ਅਤੇ ਪੰਜਾਬ ਜੇਲ੍ਹ ਵਿਭਾਗ ਨੇ ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ ‘ਤੇ ਵਿਚਾਰ-ਵਟਾਂਦਰਾ ਕੀਤਾ

ਚੰਡੀਗੜ੍ਹ/ਲੁਧਿਆਣਾ, 27 ਜੂਨ: ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ...

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...