August 5, 2026, 8:13 pm
----------- Advertisement -----------
HomeNewsLatest News28 ਜੁਲਾਈ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਹੋਣਗੇ ਸਾਈਕਲਿੰਗ ਖਿਡਾਰੀਆਂ ਦੇ...

28 ਜੁਲਾਈ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਹੋਣਗੇ ਸਾਈਕਲਿੰਗ ਖਿਡਾਰੀਆਂ ਦੇ ਟਰਾਇਲ

Published on

----------- Advertisement -----------

ਗੁਰਦਾਸਪੁਰ : ਸਾਈਕਲਿੰਗ ਫੈਡਰੇਸ਼ਨ ਆਫ਼ ਇੰਡੀਆ ਵੱਲੋਂ ਜ਼ਮੀਨੀ ਪੱਧਰ ਉੱਤੇ ਨੌਜਵਾਨਾ ਨੂੰ ਖੇਡਾਂ ਲਈ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਟੇਲੈਂਟ ਆਈਡੈਂਟੀਫਿਕੇਸ਼ਨ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਜਿਸ ਤਹਿਤ ਗੁਰਦਾਸਪੁਰ, ਅੰਮ੍ਰਿਤਸਰ, ਕਪੂਰਥਲਾ, ਪਠਾਨਕੋਟ ਅਤੇ ਤਰਨਤਾਰਨ ਜ਼ਿਲ੍ਹਿਆਂ ਦੇ ਸਾਈਕਲਿੰਗ ਦੇ ਖਿਡਾਰੀ ਸ੍ਰੀ ਗੁਰ ਨਾਨਕ ਦੇਵ ਯੂਨੀਵਰਸਿਟੀ ਦੇ ਸਾਈਕਲਿੰਗ ਵੈਲੋਡਰਮ ਵਿਖੇ 28 ਜੁਲਾਈ-2024 ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਕਰਵਾਏ ਜਾਣ ਵਾਲੇ ਟਰਾਇਲਾਂ ਵਿੱਚ ਭਾਗ ਲੈ ਸਕਦੇ ਹਨ। ਭਾਗ ਲੈਣ ਵਾਲੇ ਖਿਡਾਰੀਆਂ ਦੀ ਉਮਰ 12 ਤੋ 14 ਸਾਲ (ਜਨਮ ਮਿਤੀ 2010,2011,2012) ਹੋਣੀ ਚਾਹੀਦੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਟੇਲੈਂਟ ਆਈਡੈਂਟੀਫਿਕੇਸ਼ਨ ਪ੍ਰੋਗਰਾਮ ਦੇ ਕਨਵੀਨਰ ਤੇ ਮਹਾਰਾਜਾ ਰਣਜੀਤ ਸਿੰਘ ਐਵਾਰਡੀ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਪੂਰੇ ਪੰਜਾਬ ਵਿੱਚ ਟੇਲੈਂਟ ਆਈਡੈਂਟੀਫਿਕੇਸ਼ਨ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਜਿਸ ਦਾ ਮੁੱਖ ਮਕਸਦ ਨੌਜਵਾਨਾਂ ਖੇਡਾਂ ਅਤੇ ਵਿਸ਼ੇਸ਼ ਤੌਰ ਤੇ ਸਾਈਕਲਿੰਗ ਖੇਡ ਨਾਲ ਜੋੜਨਾ ਹੈ ਤਾਂ ਜੋ ਪੰਜਾਬ ਵਿੱਚ ਸਾਈਕਲਿੰਗ ਨੂੰ ਪ੍ਰਫੁੱਲਿਤ ਕੀਤਾ ਜਾ ਸਕੇ। ਇਸ ਤਹਿਤ ਖਿਡਾਰੀਆਂ ਦੀ ਚੋਣ ਕਰ ਕੇ ਉਨ੍ਹਾਂ ਨੂੰ ਸਾਈਕਲਿੰਗ ਫੈਡਰੇਸ਼ਨ ਆਫ਼ ਇੰਡੀਆ ਦੀਆਂ ਅਕੈਡਮੀਆਂ ਵਿੱਚ ਭੇਜਿਆ ਜਾਵੇਗਾ, ਜਿੱਥੇ ਉਨ੍ਹਾਂ ਦਾ ਰਹਿਣਾ, ਖ਼ੁਰਾਕ, ਟਰੇਨਿੰਗ , ਖੇਡ ਦਾ ਸਾਜੋ ਸਮਾਨ ਮੁਫ਼ਤ ਦਿੱਤਾ ਜਾਵੇਗਾ। ਕਾਹਲੋਂ ਨੇ ਕਿਹਾ ਕਿ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚੋਂ ਨੌਜਵਾਨਾਂ ਦੀ ਟਰਾਇਲ ਰਾਹੀਂ ਚੋਣ ਕੀਤੀ ਜਾਣੀ ਹੈ, ਤੇ ਚੁਣੇ ਹੋਏ ਖਿਡਾਰੀ ਦਿੱਲੀ ਵਿਖੇ ਫਾਈਨਲ ਟਰਾਇਲ ਲਈ ਭੇਜੇ ਜਾਣਗੇ ।

ਇਹਨਾਂ ਟਰਾਇਲਾਂ ਵਿੱਚ ਖਿਡਾਰੀਆਂ ਨੂੰ ਸਟੈਂਡਿੰਗ ਬਰੌਡ ਜੰਪ, ਹਾਈ ਜੰਪ (ਵਰਟੀਕਲ) ਅਤੇ ਲੜਕੇ 1600 ਮੀਟਰ ਅਤੇ ਲੜਕੀਆਂ 800 ਮੀਟਰ ਦੀ ਦੌੜ ਕਰਵਾਈ ਜਾਵੇਗੀ। ਭਾਗ ਲੈਣ ਵਾਲੇ ਚਾਹਵਾਨ ਖਿਡਾਰੀ ਆਪਣੀ ਯੋਗਤਾ, ਉਮਰ ਦੇ ਸਬੂਤ ਦੇ ਸਬੰਧਿਤ ਸਰਟੀਫਿਕੇਟ, 04 ਪਾਸਪੋਰਟ ਸਾਈਜ਼ ਫ਼ੋਟੋਆਂ ਲੈ ਕੇ 28 ਜੁਲਾਈ ਨੂੰ ਸ੍ਰੀ ਗੁਰ ਨਾਨਕ ਦੇਵ ਯੂਨੀਵਰਸਿਟੀ ਦੇ ਸਾਈਕਲਿੰਗ ਵੈਲੋਡਰਮ ਦੇ ਸਟੇਡੀਅਮ ਵਿੱਚ ਰਿਪੋਰਟ ਕਰਨ। ਉਨ੍ਹਾਂ ਕਿਹਾ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਟੇਲੈਂਟ ਆਈਡੈਂਟੀਫਿਕੇਸ਼ਨ ਪ੍ਰੋਗਰਾਮ ਕਮੇਟੀ ਮੈਂਬਰ ਰਜੇਸ਼ ਕੌਸ਼ਿਕ ਅਤੇ ਸਿਮਰਨਜੀਤ ਸਿੰਘ ਰੰਧਾਵਾ ਜ਼ਿਲ੍ਹਾ ਖੇਡ ਅਫ਼ਸਰ ਗੁਰਦਾਸਪੁਰ ਨਾਲ ਇਸ ਫ਼ੋਨ ਨੰਬਰ 8360089345 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਨ ਸਰਕਾਰ ਦਾ ਇਤਿਹਾਸਕ ਫੈਸਲਾ, ਪੰਜਾਬ ਦੀਆਂ ਸਾਰੀਆਂ ਗਊਸ਼ਾਲਾਵਾਂ ਦੇ ਬਿਜਲੀ ਬਿੱਲ ਕੀਤੇ ਮੁਆਫ਼

ਪੰਜਾਬ ਸਰਕਾਰ ਵੱਲੋਂ ਇਤਿਹਾਸਕ ਫੈਸਲਾ ਲਿਆ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ...

ਅੱਠ ਦਵਾਈਆਂ ਦੇ ਨਮੂਨੇ ਗੁਣਵੱਤਾ ਜਾਂਚ ਵਿੱਚ ਫੇਲ੍ਹ

ਰਾਜਸਥਾਨ ਦੇ ਡਰੱਗ ਕੰਟਰੋਲ ਸੰਗਠਨ ਨੇ ਰਿਪੋਰਟ ਦਿੱਤੀ ਹੈ ਕਿ ਜੁਲਾਈ ਵਿੱਚ ਜਾਂਚੀਆਂ ਗਈਆਂ...

ਅੰਮ੍ਰਿਤਸਰ: ਨਸ਼ੇ ‘ਚ ਧੁੱਤ ਪੁਲਿਸ ਮੁਲਾਜ਼ਮ ਦਾ ਕਾਰਨਾਮਾ, ਰੇਲਵੇ ਪਟੜੀ ‘ਤੇ ਚਾੜ੍ਹੀ PCR ਗੱਡੀ; ਵੀਡੀਓ ਵਾਇਰਲ

ਅੰਮ੍ਰਿਤਸਰ ਦੇ ਭਗਤਾਂ ਵਾਲੇ ਫਾਟਕ ਨੇੜੇ ਇੱਕ ਸ਼ਰਮਨਾਕ ਤੇ ਲਾਪਰਵਾਹੀ ਭਰੀ ਘਟਨਾ ਸਾਹਮਣੇ ਆਈ...

ਤਰਨਤਾਰਨ ‘ਚ ਡਬਲ ਮਰਡਰ: 2 ਸਕੇ ਭਰਾਵਾਂ ਨੂੰ ਮਾਰੀਆਂ ਗੋਲੀਆਂ, ਟ੍ਰੈਕਟਰ ਚਾਲਕ ਨਾਲ ਹੋਈ ਸੀ ਤਕਰਾਰ

ਤਰਨਤਾਰਨ ਦੇ ਝਬਾਲ ਵਿਖੇ ਦੋਹਰੇ ਕਤਲਕਾਂਡ ਦਾ ਮਾਮਲਾ ਸਾਹਮਣੇ ਆਇਆ ਹੈ। ਇੱਕ ਟ੍ਰੈਕਟਰ ਚਾਲਕ...

BJP ਨੇ ਤਜਿੰਦਰ ਸਿੰਘ ਬਿੱਟੂ ਨੂੰ ਬਣਾਇਆ ਸੂਬਾ ਉਪ-ਪ੍ਰਧਾਨ, ਦੋਆਬੇ ‘ਚ ਪਾਰਟੀ ਨੂੰ ਕਰਨਗੇ ਮਜ਼ਬੂਤ!

ਪੰਜਾਬ ਭਾਜਪਾ ਨੇ ਆਪਣੀ ਨਵੀਂ ਸੰਗਠਨਾਤਮਕ ਟੀਮ ਦਾ ਗਠਨ ਕੀਤਾ ਹੈ। ਤਜਿੰਦਰ ਸਿੰਘ ਬਿੱਟੂ...

ਹਸਪਤਾਲ ਦੀ ਥਾਂ ਹੋਟਲ ‘ਚ ਅਰਾਮ ਕਰ ਰਿਹਾ ਸੀ 661 ਕਰੋੜ ਘੁਟਾਲੇ ਦਾ ਮੁਲਜ਼ਮ! ਰੇਡ ਪਈ ਤਾਂ ਉੱਡੇ ਹੋਸ਼

ਹਰਿਆਣਾ ਅਤੇ ਚੰਡੀਗੜ੍ਹ ਵਿੱਚ ਹੋਏ ਕਥਿਤ 661 ਕਰੋੜ ਰੁਪਏ ਦੇ ਘਪਲੇ ਨਾਲ ਸਬੰਧਤ ਇੱਕ...

ਚਾਰ ਕਰੋੜ ਦੀ ਘੜੀ ਪਾ ਕੇ ਸ਼ੋਅ ਵਿਚ ਆਏ ਕਰਨ ਔਜਲਾ

ਪੰਜਾਬੀ ਗਾਇਕ ਕਰਨ ਔਜਲਾ ਇੱਕ ਵਾਰ ਫਿਰ ਆਪਣੀ ਗਾਇਕੀ ਦੇ ਨਾਲ-ਨਾਲ ਆਪਣੇ ਮਹਿੰਗੇ ਸ਼ੌਕਾਂ...

  ‘ਚੰਨੀ ਜੀ, ਤੁਸੀਂ ਭਾਜਪਾ ਦੀ ਕਿਉਂ ਮੰਨੀ ਜੀ?’ ਅੰਮ੍ਰਿਤਸਰ ‘ਚ ਵਿਵਾਦਤ ਪੋਸਟਰਾਂ ਨਾਲ ਮੁੜ ਭੜਕਿਆ ਕਾਂਗਰਸੀ ਕਲੇਸ਼

 ਅੰਮ੍ਰਿਤਸਰ ਦੇ ਪਾਸ਼ ਇਲਾਕੇ ਲਾਰੈਂਸ ਰੋਡ ਦੇ ਕੰਪਨੀ ਬਾਗ਼ ‘ਚ ਜਿੱਥੇ ਸ਼ਹਿਰ ਦੇ ਲੋਕ...