February 11, 2026, 9:53 pm
----------- Advertisement -----------
HomeNewsBreaking Newsਆਲ ਇੰਡੀਆ ਸਰਵਿਸਜ਼ ਕਬੱਡੀ ਟੂਰਨਾਮੈਂਟ ਲਈ ਪੰਜਾਬ ਦੀਆਂ ਟੀਮਾਂ ਦੇ ਟਰਾਇਲ 13...

ਆਲ ਇੰਡੀਆ ਸਰਵਿਸਜ਼ ਕਬੱਡੀ ਟੂਰਨਾਮੈਂਟ ਲਈ ਪੰਜਾਬ ਦੀਆਂ ਟੀਮਾਂ ਦੇ ਟਰਾਇਲ 13 ਫਰਵਰੀ ਨੂੰ

Published on

----------- Advertisement -----------

ਚੰਡੀਗੜ੍ਹ, 11 ਫਰਵਰੀ 2023 – ਸੈਂਟਰਲ ਸਿਵਲ ਸਰਵਿਸਜ਼ ਕਲਚਰਲ ਐਂਡ ਬੋਰਡ ਵੱਲੋਂ ਆਲ ਇੰਡੀਆ ਸਰਵਿਸਜ਼ ਕਬੱਡੀ (ਪੁਰਸ਼ ਤੇ ਮਹਿਲਾ) ਟੂਰਨਾਮੈਂਟ ਨਿਊ ਮਲਟੀਪਰਪਜ਼ ਹਾਲ, ਦੇਹਰਾਦੂਨ ਵਿਖੇ 20 ਤੋਂ 24 ਫਰਵਰੀ 2023 ਤੱਕ ਕਰਵਾਇਆ ਜਾ ਰਿਹਾ ਹੈ।

ਇਨ੍ਹਾਂ ਟੂਰਨਾਮੈਂਟ ਲਈ ਪੰਜਾਬ ਦੀਆਂ ਟੀਮਾਂ ਦੀ ਚੋਣ ਲਈ ਟਰਾਇਲ 13 ਫਰਵਰੀ ਨੂੰ ਗੁਰੂ ਨਾਨਕ ਸਟੇਡੀਅਮ, ਲੁਧਿਆਣਾ ਵਿਖੇ ਸਵੇਰੇ 10 ਵਜੇ ਲਏ ਜਾਣਗੇ।

ਖੇਡ ਵਿਭਾਗ ਦੇ ਬੁਲਾਰੇ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਟਰਾਇਲਾਂ ਵਿੱਚ ਸੁਰੱਖਿਆ ਸੇਵਾਵਾਂ /ਨੀਮ ਸੁਰੱਖਿਆ ਸੰਸਥਾਵਾਂ/ਕੇਂਦਰੀ ਪੁਲਿਸ ਸੰਸਥਾਵਾਂ/ਪੁਲਿਸ/ਆਰਪੀਐਫ/ਸੀਆਈਐਸਐਫ/ਬੀਐਸ.ਐਫ./ਆਈਟੀਬੀਪੀ ਅਤੇ ਐਨਐਸਜੀ ਆਦਿ ਦੇ ਕਰਮਚਾਰੀ, ਖ਼ੁਦਮੁਖ਼ਤਿਆਰ ਧਿਰਾਂ/ਅੰਡਰਟੇਕਿੰਗ/ਜਨਤਕ ਖੇਤਰ ਦੇ ਬੈਂਕ ਇੱਥੋਂ ਤੱਕ ਕਿ ਕੇਂਦਰੀ ਮੰਤਰਾਲੇ ਵਲੋਂ ਸੰਚਾਲਿਤ ਬੈਂਕ ਵੀ, ਕੱਚੇ /ਦਿਹਾੜੀਦਾਰ ਵਾਲੇ ਕਰਮੀ, ਦਫਤਰਾਂ ਵਿੱਚ ਆਰਜ਼ੀ ਤੌਰ ’ਤੇ ਕੰਮ ਕਰਦੇ ਕਰਮਚਾਰੀ, ਨਵੇਂ ਭਰਤੀ ਹੋਏ ਕਰਮਚਾਰੀ ,ਜੋ 6 ਮਹੀਨੇ ਤੋਂ ਘੱਟ ਸਮੇਂ ਤੋਂ ਰੈਗੂਲਰ ਸੇਵਾਵਾਂ ਵਿੱਚ ਕੰਮ ਕਰਦੇ ਹਨ, ਨੂੰ ਛੱਡ ਕੇ ਬਾਕੀ ਵੱਖ-ਵੱਖ ਵਿਭਾਗਾਂ ਦੇ ਸਰਕਾਰੀ ਮੁਲਾਜ਼ਮ (ਰੈਗੂਲਰ) ਆਪਣੇ ਵਿਭਾਗਾਂ ਪਾਸੋਂ ਐਨ.ਓ.ਸੀ. ਪ੍ਰਾਪਤ ਕਰਨ ਉਪਰੰਤ ਹੀ ਭਾਗ ਲੈ ਸਕਦੇ ਹਨ।

ਇਸ ਟੂਰਨਾਮੈਂਟ ਵਿੱਚ ਆਉਣ/ਜਾਣ , ਰਹਿਣ ਅਤੇ ਖਾਣ-ਪੀਣ ਤੇ ਆਉਣ ਵਾਲੇ ਖਰਚੇ ਦੀ ਅਦਾਇਗੀ ਖਿਡਾਰੀ ਵੱਲੋਂ ਨਿੱਜੀ ਤੌਰ ਉਤੇ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਮੁੱਖ ਮੰਤਰੀ ਸਿਹਤ ਯੋਜਨਾ’ ਬਾਰੇ ਪੰਜਾਬ ਵਿਰੋਧੀ ਤਾਕਤਾਂ ਦੇ ਕੂੜ ਪ੍ਰਚਾਰ ’ਤੇ ਭਰੋਸਾ ਨਾ ਕਰੋ-ਮੁੱਖ ਮੰਤਰੀ ਵੱਲੋਂ ਸਮੂਹ ਪੰਜਾਬੀਆਂ ਨੂੰ ਅਪੀਲ

*ਚੰਡੀਗੜ੍ਹ, 10 ਫਰਵਰੀ 2026*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਵਾਸੀਆਂ...

ਪੰਜਾਬੀ ਗਾਇਕਾ ਤੇ ਉਸਦਾ ਭਰਾ ਹੈਰੋਇਨ ਸਣੇ ਗ੍ਰਿਫ਼ਤਾਰ…

ਪੰਜਾਬ ਪੁਲੀਸ ਵੱਲੋਂ ਸੂਬੇ ਵਿੱਚੋਂ ਗੈਂਗਸਟਰਾਂ ਦਾ ਖਾਤਮਾ ਕਰਨ ਲਈ ਬੀਤੇ ਕੱਲ੍ਹ ਤੋਂ ਹੀ...

ਬਠਿੰਡਾ ਕੋਰਟ ਨੇ ਮੁਲਜ਼ਮ ਅੰਮ੍ਰਿਤਪਾਲ ਮਹਿਰੋਂ ਨੂੰ ਐਲਾਨਿਆ ਭਗੌੜਾ

ਬਠਿੰਡਾ ਵਿੱਚ ਵਾਪਰੇ ਭਾਬੀ ਕਮਲ ਕੌਰ ਉਰਫ ਕੰਚਨ ਕੁਮਾਰੀ ਦੇ ਕਤਲਕਾਂਡ ਮਾਮਲੇ ਵਿੱਚ ਵੱਡੀ...

ਬਿੱਟੂ ਨੇ ਕਾਂਗਰਸ-ਅਕਾਲੀ ਗਠਜੋੜ ਦੀ ਸਿਆਸਤ ਨੂੰ ਕੀਤਾ ਬੇਨਕਾਬ,ਮਾਨ ਨੇ ਸੱਤਾ ਦੇ ਭ੍ਰਿਸ਼ਟ ਗਠਜੋੜ ਨੂੰ ਤੋੜਿਆ: ਬਲਤੇਜ ਪੰਨੂ

*ਪੰਜ ਸਾਲ ਤੁਸੀਂ ਲੁੱਟੋ, ਪੰਜ ਸਾਲ ਅਸੀਂ: ਰਵਨੀਤ ਬਿੱਟੂ ਦੀ ਵੀਡੀਓ ਨੇ ਪੰਜਾਬ ਵਿੱਚ...

ਦਲਿਤਾਂ ਅਤੇ ਮਿਹਨਤਕਸ਼ਾਂ ਦਾ ਮਜ਼ਾਕ ਉਡਾਉਣ ‘ਤੇ ਕਾਂਗਰਸ ਖ਼ਿਲਾਫ਼ ਬੈਂਡ-ਵਾਜਿਆਂ ਨਾਲ ‘ਆਪ’ ਦਾ ਜ਼ੋਰਦਾਰ ਪ੍ਰਦਰਸ਼ਨ

*ਚੰਡੀਗੜ੍ਹ, 9 ਫਰਵਰੀ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਕੈਬਨਿਟ ਮੰਤਰੀਆਂ, ਵਿਧਾਇਕਾਂ, ਚੇਅਰਮੈਨਾਂ ਅਤੇ...

’19 ਤੋਂ 25 ਸਾਲ ‘ਚ ਵਿਆਹ, ਤਿੰਨ ਬੱਚੇ ਜਰੂਰੀ’, RSS ਮੁਖੀ ਮੋਹਨ ਭਾਗਵਤ ਦੀ ਪਰਿਵਾਰਾਂ ਨੂੰ ਸਲਾਹ

ਰਾਸ਼ਟਰੀ ਸਵੈਮ ਸੇਵਕ ਸੰਘ (RSS) ਦੇ ਮੁਖੀ ਮੋਹਨ ਭਾਗਵਤ ਨੇ ਡਾਕਟਰਾਂ ਅਤੇ ਅਬਾਦੀ ਵਿਗਿਆਨੀਆਂ...

ਸੁਨੀਲ ਜਾਖੜ ਪੰਜਾਬੀਆਂ ਨੂੰ ਗੁੰਮਰਾਹ ਕਰ ਰਹੇ ਹਨ, ਭਾਰਤ-ਅਮਰੀਕਾ ਸੌਦਾ ਕਿਸਾਨ ਵਿਰੋਧੀ ਅਤੇ ਦੇਸ਼ ਵਿਰੋਧੀ: ਕੁਲਦੀਪ ਧਾਲੀਵਾਲ

*ਚੰਡੀਗੜ੍ਹ, 8 ਫਰਵਰੀ 2026* ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਭਾਰਤ-ਅਮਰੀਕਾ ਵਪਾਰਕ ਸਮਝੌਤੇ ਦੀ...

ਸਿੱਖਿਆ ਮੰਤਰੀ ਸਮੇਤ ਪੰਜ ਕੈਬਨਿਟ ਮੰਤਰੀ ਅਤੇ 40 ਤੋਂ ਵੱਧ ਵਿਧਾਇਕ ਆਪੋ-ਆਪਣੇ ਹਲਕਿਆਂ ਵਿੱਚ ਵਰਕਸ਼ਾਪ ‘ਚ ਹੋਏ ਸ਼ਾਮਲ

*ਚੰਡੀਗੜ੍ਹ, 7 ਫਰਵਰੀ 2026*ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ...

ਨਸ਼ੇ ਦੇ ਟਿਕਾਣੇ ਦੱਸ ਕੇ ਨਸ਼ਾ ਤਸਕਰਾਂ ਨੂੰ ਪ੍ਰਮੋਟ ਕਰ ਰਹੇ ਹਨ ਸੰਸਦ ਮੈਂਬਰ ਚਰਨਜੀਤ ਚੰਨੀ: ਬਲਤੇਜ ਪੰਨੂ

*ਚੰਡੀਗੜ੍ਹ, 7 ਫਰਵਰੀ 2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...