November 11, 2026, 5:39 am
----------- Advertisement -----------
HomeNewsLatest Newsਆਲ ਇੰਡੀਆ ਸਰਵਿਸਜ਼ ਟੂਰਨਾਮੈਂਟ ਲਈ ਪੰਜਾਬ ਦੀ ਸਤਰੰਜ਼ ਤੇ ਫੁੱਟਬਾਲ ਟੀਮਾਂ ਦੇ...

ਆਲ ਇੰਡੀਆ ਸਰਵਿਸਜ਼ ਟੂਰਨਾਮੈਂਟ ਲਈ ਪੰਜਾਬ ਦੀ ਸਤਰੰਜ਼ ਤੇ ਫੁੱਟਬਾਲ ਟੀਮਾਂ ਦੇ ਟਰਾਇਲ 7 ਮਾਰਚ ਨੂੰ ਹੋਣਗੇ

Published on

----------- Advertisement -----------

ਚੰਡੀਗੜ੍ਹ : ਸੈਂਟਰਲ ਸਿਵਲ ਸਰਵਿਸਜ਼ ਕਲਚਰਲ ਐਂਡ ਬੋਰਡ ਵੱਲੋਂ ਆਲ ਇੰਡੀਆ ਸਰਵਿਸਜ਼ ਸਤਰੰਜ (ਪੁਰਸ਼ ਤੇ ਮਹਿਲਾ) ਟੂਰਨਾਮੈਂਟ 11 ਤੋਂ 19 ਮਾਰਚ 2023 ਤੱਕ ਵਿਸ਼ਵਾਨਾਥਨ ਸਤਰੰਜ ਹਾਲ, ਭੁਵਨੇਸ਼ਵਰ ਅਤੇ ਫੁਟਬਾਲ (ਪੁਰਸ਼) ਟੂਰਨਾਮੈਂਟ 18 ਤੋਂ 23 ਮਾਰਚ 2023 ਤੱਕ ਕਲਿੰਗਾ ਸਟੇਡੀਅਮ ਸਪੋਰਟਸ ਕੰਪਲੈਕਸ, ਭੁਵਨੇਸ਼ਵਰ ਵਿਖੇ ਕਰਵਾਇਆ ਜਾ ਰਿਹਾ ਹੈ। ਸਤਰੰਜ (ਪੁਰਸ਼ ਤੇ ਮਹਿਲਾ) ਟੂਰਨਾਮੈਂਟ ਲਈ ਪੰਜਾਬ ਦੀਆਂ ਟੀਮਾਂ ਦੀ ਚੋਣ ਲਈ ਟਰਾਇਲ 7 ਮਾਰਚ ਨੂੰ ਗੁਰੂ ਨਾਨਕ ਸਟੇਡੀਅਮ, ਲੁਧਿਆਣਾ ਵਿਖੇ ਸਵੇਰੇ 10 ਵਜੇ ਅਤੇ ਫੁਟਬਾਲ ਟੀਮ ਲਈ ਪੰਜਾਬ ਟੀਮ ਦੇ ਟਰਾਇਲ 7 ਮਾਰਚ ਨੂੰ ਮਲੀਟਪਰਪਜ਼ ਸਪੋਰਟਸ ਸਟੇਡੀਅਮ, ਸੈਕਟਰ 78, ਐਸ.ਏ.ਐਸ. ਨਗਰ ਵਿਖੇ ਸਵੇਰੇ 10 ਵਜੇ ਲਏ ਜਾਣਗੇ।

ਖੇਡ ਵਿਭਾਗ ਦੇ ਬੁਲਾਰੇ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਟਰਾਇਲਾਂ ਵਿੱਚ ਸੁਰੱਖਿਆ ਸੇਵਾਵਾਂ /ਨੀਮ ਸੁਰੱਖਿਆ ਸੰਸਥਾਵਾਂ/ਕੇਂਦਰੀ ਪੁਲਿਸ ਸੰਸਥਾਵਾਂ/ਪੁਲਿਸ/ਆਰਪੀਐਫ/ਸੀਆਈਐਸਐਫ/ਬੀਐਸ.ਐਫ./ਆਈਟੀਬੀਪੀ ਅਤੇ ਐਨਐਸਜੀ ਆਦਿ ਦੇ ਕਰਮਚਾਰੀ, ਖ਼ੁਦਮੁਖ਼ਤਿਆਰ ਧਿਰਾਂ/ਅੰਡਰਟੇਕਿੰਗ/ਜਨਤਕ ਖੇਤਰ ਦੇ ਬੈਂਕ ਇੱਥੋਂ ਤੱਕ ਕਿ ਕੇਂਦਰੀ ਮੰਤਰਾਲੇ ਵਲੋਂ ਸੰਚਾਲਿਤ ਬੈਂਕ ਵੀ, ਕੱਚੇ /ਦਿਹਾੜੀਦਾਰ ਵਾਲੇ ਕਰਮੀ, ਦਫਤਰਾਂ ਵਿੱਚ ਆਰਜ਼ੀ ਤੌਰ ‘ਤੇ ਕੰਮ ਕਰਦੇ ਕਰਮਚਾਰੀ, ਨਵੇਂ ਭਰਤੀ ਹੋਏ ਕਰਮਚਾਰੀ ,ਜੋ 6 ਮਹੀਨੇ ਤੋਂ ਘੱਟ ਸਮੇਂ ਤੋਂ ਰੈਗੂਲਰ ਸੇਵਾਵਾਂ ਵਿੱਚ ਕੰਮ ਕਰਦੇ ਹਨ, ਨੂੰ ਛੱਡ ਕੇ ਬਾਕੀ ਵੱਖ-ਵੱਖ ਵਿਭਾਗਾਂ ਦੇ ਸਰਕਾਰੀ ਮੁਲਾਜ਼ਮ (ਰੈਗੂਲਰ) ਆਪਣੇ ਵਿਭਾਗਾਂ ਪਾਸੋਂ ਐਨ.ਓ.ਸੀ. ਪ੍ਰਾਪਤ ਕਰਨ ਉਪਰੰਤ ਹੀ ਭਾਗ ਲੈ ਸਕਦੇ ਹਨ। ਇਸ ਟੂਰਨਾਮੈਂਟ ਵਿੱਚ ਆਉਣ/ਜਾਣ, ਰਹਿਣ ਅਤੇ ਖਾਣ-ਪੀਣ ਤੇ ਆਉਣ ਵਾਲੇ ਖਰਚੇ ਦੀ ਅਦਾਇਗੀ ਖਿਡਾਰੀ ਵੱਲੋਂ ਨਿੱਜੀ ਤੌਰ ਉਤੇ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ

 ਅਕਾਲੀ ਦਲ "ਵਾਰਿਸ ਪੰਜਾਬ ਦੇ" ਵੱਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਦੇ ਹੋਏ...

ਪੈਨਸ਼ਨਧਾਰਕਾਂ ਲਈ ਵੱਡੀ ਖ਼ੁਸ਼ਖ਼ਬਰੀ ! 1.09 ਕਰੋੜ ਲੋਕਾਂ ਦੇ ਖਾਤਿਆਂ ‘ਚ ਪਹੁੰਚੇ 1100 ਰੁਪਏ

ਲੋਕ ਆਸਥਾ ਦੇ ਮਹਾਪਰਵ ਛੱਠ ਪੂਜਾ ਤੋਂ ਠੀਕ ਪਹਿਲਾਂ ਬਿਹਾਰ ਸਰਕਾਰ ਨੇ ਸੂਬੇ ਦੇ...

ਪਰਿਵਾਰ ਦੀ ਚਮਕੀ ਕਿਸਮਤ, ਧੀ ਦੇ ਜਨਮ ਦੇ ਨਾਲ ਹੀ ਲੱਗੀ ਡੇਢ ਕਰੋੜ ਦੀ ਲਾਟਰੀ!

ਦੀਵਾਲੀ ਦਾ ਤਿਉਹਾਰ ਹਰ ਕਿਸੇ ਲਈ ਖੁਸ਼ੀਆਂ ਲੈ ਕੇ ਆਉਂਦਾ ਹੈ, ਪਰ ਬਰੇਟਾ ਸ਼ਹਿਰ...

ਘਰੇਲੂ ਝਗੜੇ ਦੌਰਾਨ ਭਰਾ ਨੇ ਭਰਾ ਨੂੰ ਮਾਰੀ ਗੋਲੀ, ਹੋਈ ਮੌਤ

ਪੁਲਿਸ ਥਾਣਾ ਕੰਬੋਅ (ਅੰਮ੍ਰਿਤਸਰ ਦਿਹਾਤੀ) ਦੇ ਅਧੀਨ ਆਉਂਦੇ ਪਿੰਡ ਪੰਡੋਰੀ ਵੜੈਚ ਵਿਖੇ ਇਕ ਬੇਹੱਦ...

ਮੀਂਹ ਕਾਰਨ ਰੱਦ ਹੋਇਆ ਤੀਜਾ ਵਨਡੇ ਮੈਚ, ਸੀਰੀਜ਼ ‘ਚ ਭਾਰਤ 2-0 ਨਾਲ ਅੱਗੇ

ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਪੰਜ ਮੈਚਾਂ ਦੀ ਵਨਡੇ ਸੀਰੀਜ਼ ਦਾ ਤੀਜਾ ਮੈਚ ਅੱਜ ਹੈਮਿਲਟਨ...

ਮੋਹਾਲੀ ਵਿੱਚ ਦੀਵਾਲੀ ਦੀ ਰਾਤ ਅੱਗ ਨੇ ਮਚਾਈ ਤਬਾਹੀ, 18 ਕਾਰਾਂ ਸੜ ਕੇ ਸੁਆਹ, ਹਸਪਤਾਲ ਪਹੁੰਚੇ 27 ਮਰੀਜ਼

ਮੋਹਾਲੀ ਜ਼ਿਲ੍ਹੇ ਵਿੱਚ ਦੀਵਾਲੀ ਦੀ ਰਾਤ ਪਟਾਕਿਆਂ ਕਾਰਨ ਕਈ ਥਾਵਾਂ ‘ਤੇ ਅੱਗ ਲੱਗਣ ਦੀਆਂ...

ਬਠਿੰਡਾ ਥਰਮਲ ਪਲਾਂਟ ਫਲਾਈਓਵਰ ਨੇੜੇ ਵਾਪਰਿਆ ਹਾਦਸਾ, 10 ਸਾਲਾ ਬੱਚੇ ਦੀ ਮੌਤ, ਦੋ ਗੰਭੀਰ ਜ਼ਖਮੀ

ਬਠਿੰਡਾ ਦੇ ਸ੍ਰੀ ਗੁਰੂ ਨਾਨਕ ਦੇਵ ਥਰਮਲ ਪਲਾਂਟ ਫਲਾਈਓਵਰ ਨੇੜੇ ਮਲੋਟ ਰੋਡ ‘ਤੇ ਇੱਕ...

ਸਾਬਕਾ ਮੰਤਰੀ ਲਾਲਜੀਤ ਭੁੱਲਰ ਨਹੀਂ ਲੜਨਗੇ ਚੋਣ, ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਕੇ ਦਿੱਤੀ ਜਾਣਕਾਰੀ

ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਪੱਟੀ ਹਲਕੇ ਤੋਂ ਆਮ ਆਦਮੀ ਪਾਰਟੀ (AAP) ਦੇ...

 ਪੰਜਾਬ ‘ਚ ਪਰਾਲੀ ਸਾੜਨ ‘ਤੇ 90% ਕਾਬੂ: ਬਲਤੇਜ ਪੰਨੂ

ਚੰਡੀਗੜ੍ਹ, 9 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...