November 19, 2026, 5:34 am
----------- Advertisement -----------
HomeNewsBreaking Newsਦੇਸ਼ ਦੇ 75ਵੇਂ ਗਣਤੰਤਰ ਦਿਵਸ ਮੌਕੇ ਅਟਾਰੀ ਸਰਹੱਦ 'ਤੇ ਲਹਿਰਾਇਆ ਤਿਰੰਗਾ

ਦੇਸ਼ ਦੇ 75ਵੇਂ ਗਣਤੰਤਰ ਦਿਵਸ ਮੌਕੇ ਅਟਾਰੀ ਸਰਹੱਦ ‘ਤੇ ਲਹਿਰਾਇਆ ਤਿਰੰਗਾ

Published on

----------- Advertisement -----------
  • ਬੀਟਿੰਗ ਦ ਰਿਟਰੀਟ ਸੈਰੇਮਨੀ ਦੇਖਣ ਲਈ 35000 ਤੋਂ ਵੱਧ ਸੈਲਾਨੀ ਪਹੁੰਚਣਗੇ

ਅਟਾਰੀ, 26 ਜਨਵਰੀ 2024 – ਭਾਰਤ ਅੱਜ ਸ਼ੁੱਕਰਵਾਰ ਨੂੰ ਆਪਣਾ 75ਵਾਂ ਗਣਤੰਤਰ ਦਿਵਸ ਮਨਾ ਰਿਹਾ ਹੈ। ਸਵੇਰੇ ਸੀਮਾ ਸੁਰੱਖਿਆ ਬਲ (ਬੀਐਸਐਫ) ਦੇ ਜਵਾਨਾਂ ਨੇ ਅਟਾਰੀ ਸਰਹੱਦ ’ਤੇ ਗੈਲਰੀ ਵਿੱਚ ਪਹੁੰਚ ਕੇ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਦੇ ਨਾਲ ਹੀ ਦੇਸ਼ ਨੂੰ ਪਾਕਿਸਤਾਨ ਨਾਲ ਜੋੜਨ ਵਾਲੀ ਅਹਿਮ ਅਟਾਰੀ ਸਰਹੱਦ ‘ਤੇ ਗਣਤੰਤਰ ਦਿਵਸ ਦੀ ਸ਼ੁਰੂਆਤ ਹੋ ਗਈ। ਇਸ ਦੌਰਾਨ ਜਵਾਨਾਂ ਨੇ ਇੱਕ ਦੂਜੇ ਨੂੰ ਵਧਾਈ ਦਿੱਤੀ ਅਤੇ ਇੱਕ ਦੂਜੇ ਨੂੰ ਮਠਿਆਈਆਂ ਭੇਟ ਕੀਤੀਆਂ।

ਡੀਆਈਜੀ ਬਾਰਡਰ ਰੇਂਜ ਸੰਜੇ ਗੌੜ ਸਵੇਰੇ ਅਟਾਰੀ ਬਾਰਡਰ ਪਹੁੰਚੇ। ਜਿੱਥੇ ਰੈੱਡ ਕਾਰਪੇਟ ‘ਤੇ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਉਨ੍ਹਾਂ ਨੇ ਜਵਾਨਾਂ ਨਾਲ ਹੱਥ ਮਿਲਾਇਆ ਅਤੇ ਉਨ੍ਹਾਂ ਨੂੰ ਦਿਨ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਦੌਰਾਨ ਉਨ੍ਹਾਂ ਨੇ ਜਵਾਨਾਂ ਨੂੰ ਮਠਿਆਈਆਂ ਅਤੇ ਫਲਾਂ ਦੀ ਟੋਕਰੀ ਦਿੱਤੀ ਅਤੇ ਉਨ੍ਹਾਂ ਨੂੰ ਦਿਨ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਨਾਲ ਉਨ੍ਹਾਂ ਨੇ ਸਰਹੱਦ ‘ਤੇ ਤਿਰੰਗਾ ਝੰਡਾ ਲਹਿਰਾ ਕੇ ਗਣਤੰਤਰ ਦਿਵਸ ਦੀ ਸ਼ੁਰੂਆਤ ਕੀਤੀ।

ਸਵੇਰੇ ਸ਼ੁਰੂ ਹੋਣ ਤੋਂ ਬਾਅਦ ਦੁਪਹਿਰ ਨੂੰ ਦੋਵਾਂ ਦੇਸ਼ਾਂ ਦੀਆਂ ਸਰਹੱਦਾਂ ‘ਤੇ ਗੇਟ ਖੁੱਲ੍ਹਣਗੇ। ਇੱਥੇ ਦੋਵਾਂ ਦੇਸ਼ਾਂ ਦੇ ਸੈਨਿਕ ਆਹਮੋ-ਸਾਹਮਣੇ ਹੋਣਗੇ। ਦੋਹਾਂ ਦੇ ਹੱਥਾਂ ‘ਚ ਮਠਿਆਈਆਂ ਅਤੇ ਬੁੱਲ੍ਹਾਂ ‘ਤੇ ਭਾਰਤ ਦੇ ਗਣਤੰਤਰ ਦਿਵਸ ਦੀ ਖੁਸ਼ੀ ਹੋਵੇਗੀ। ਇਸ ਦੌਰਾਨ ਪਾਕਿਸਤਾਨ ਰੇਂਜਰਾਂ ਵੱਲੋਂ ਬੀਐਸਐਫ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੱਤੀ ਜਾਵੇਗੀ ਅਤੇ ਮਠਿਆਈਆਂ ਦਾ ਆਦਾਨ-ਪ੍ਰਦਾਨ ਕੀਤਾ ਜਾਵੇਗਾ। ਇੱਥੇ ਸ਼ਾਮ ਨੂੰ ਰੀਟਰੀਟ ਸੈਰੇਮਨੀ ਸ਼ੁਰੂ ਹੋਵੇਗੀ।

ਅੱਜ ਸ਼ਾਮ ਨੂੰ ਝੰਡਾ ਉਤਾਰਨ ਦੀ ਰਸਮ ਵਿੱਚ 35 ਹਜ਼ਾਰ ਤੋਂ ਵੱਧ ਸੈਲਾਨੀਆਂ ਦੇ ਆਉਣ ਦੀ ਸੰਭਾਵਨਾ ਹੈ। ਇਸ ਪਲ ਨੂੰ ਯਾਦਗਾਰ ਬਣਾਉਣ ਲਈ ਦੇਸ਼ ਤੋਂ ਹੀ ਨਹੀਂ ਸਗੋਂ ਵਿਦੇਸ਼ਾਂ ਤੋਂ ਵੀ ਲੋਕ ਇਸ ਦਿਨ ਸਰਹੱਦ ‘ਤੇ ਪਹੁੰਚਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...