September 28, 2026, 10:28 am
----------- Advertisement -----------
HomeNewsLatest Newsਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਜਾ ਰਹੀ ਸਕੂਲੀ ਬੱਸ ਹਾਦਸਾਗ੍ਰਸਤ

ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਜਾ ਰਹੀ ਸਕੂਲੀ ਬੱਸ ਹਾਦਸਾਗ੍ਰਸਤ

Published on

----------- Advertisement -----------

ਅੱਜ ਖੰਨਾ ਦੇ ਜੀ.ਟੀ ਰੋਡ ‘ਤੇ ਵੱਡਾ ਹਾਦਸਾ ਵਾਪਰਿਆ। ਹਰਿਆਣਾ ਦੇ ਕਰਨਾਲ ਜ਼ਿਲ੍ਹੇ ਦੇ ਅਲੀਪੁਰ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਲੈ ਕੇ ਜਾ ਰਹੀ ਇੱਕ ਨਿੱਜੀ ਬੱਸ ਪੰਜਾਬ ਦੇ ਖੰਨਾ ਵਿਖੇ ਹਾਦਸੇ ਦਾ ਸ਼ਿਕਾਰ ਹੋ ਗਈ। ਇਹ ਹਾਦਸਾ ਜੀ.ਟੀ ਰੋਡ ‘ਤੇ ਬਣੇ ਪੁਲ ‘ਤੇ ਵਾਪਰਿਆ। ਹਾਦਸੇ ਵਿੱਚ ਦੋ ਬੱਚੇ ਜ਼ਖ਼ਮੀ ਹੋ ਗਏ। ਬਾਕੀ ਸਾਰੇ ਬੱਚੇ ਸੁਰੱਖਿਅਤ ਹਨ। ਬੱਸ ਵਿੱਚ 42 ਬੱਚੇ ਅਤੇ ਚਾਰ ਅਧਿਆਪਕ ਸਵਾਰ ਸਨ। ਇਹ ਸਾਰੇ ਅੰਮ੍ਰਿਤਸਰ ਦੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਜਾ ਰਹੇ ਸਨ।
ਦੱਸਿਆ ਜਾ ਰਿਹਾ ਹੈ ਕਿ ਜਿਵੇਂ ਹੀ ਬੱਸ ਖੰਨਾ ਪੁਲ ‘ਤੇ ਪਹੁੰਚੀ ਤਾਂ ਡਰਾਈਵਰ ਸਾਈਡ ਦਾ ਟਾਇਰ ਫਟ ਗਿਆ। ਡਰਾਈਵਰ ਨੇ ਬੱਸ ਨੂੰ ਇੱਕ ਪਾਸੇ ਖੜ੍ਹਾ ਕਰ ਦਿੱਤਾ। ਇਸੇ ਦੌਰਾਨ ਇੱਕ ਟਰੱਕ ਨੇ ਬੱਸ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਬੱਸ ਦਾ ਪਿਛਲਾ ਹਿੱਸਾ ਬੁਰੀ ਤਰ੍ਹਾਂ ਨਾਲ ਨੁਕਸਾਨਿਆ ਗਿਆ। ਟਰੱਕ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਐਸਐਚਓ ਚਰਨਜੀਤ ਸਿੰਘ ਨੇ ਦੱਸਿਆ ਕਿ ਟਰੱਕ ਨੂੰ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਫ਼ਿਰੋਜ਼ਪੁਰ ‘ਚ ਵੱਡੀ ਕਾਰਵਾਈ, ਸੀਆਈ ਇੰਸਪੈਕਟਰ ਨੂੰ 3 ਕਿਲੋ ਹੈਰੋਇਨ ਤੇ ਹਥਿਆਰ ਸਣੇ ਨੂੰ ਕੀਤਾ ਗ੍ਰਿਫਤਾਰ

ਕਾਊਂਟਰ ਇੰਟੈਲੀਜੈਂਸ ਵਿਚ ਤਾਇਨਾਤ ਇਕ ਇੰਸਪੈਕਟਰ ਨੂੰ ਫਿਰੋਜ਼ਪੁਰ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਉਸ...

ਭਾਜਪਾ ਨੇ 125 ਦਿਨਾਂ ਦੇ ਰੁਜ਼ਗਾਰ ਦਾ ਵਾਅਦਾ ਕੀਤਾ ਸੀ, ਪਰ ਮਜ਼ਦੂਰਾਂ ਅਤੇ ਗਰੀਬਾਂ ਲਈ ਕੰਮ ਦੇ ਮੌਕੇ ਘਟਾ ਦਿੱਤੇ ਹਨ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 26 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਵਿੱਤ ਮੰਤਰੀ ਹਰਪਾਲ ਸਿੰਘ...

ਕਮੇਟੀ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ਦੇ ਉਪਬੰਧਾਂ ਅਤੇ ਲਾਗੂਕਰਨ ਬਾਰੇ ਕਰੇਗੀ ਚਰਚਾ

ਚੰਡੀਗੜ੍ਹ, 26 ਸਤੰਬਰ:ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਵਉੱਚ ਪਵਿੱਤਰਤਾ ਅਤੇ ਮਰਿਆਦਾ ਪ੍ਰਤੀ ਡੂੰਘੀ...

Patiala ਨੇੜਲੀ ਨਿੱਜੀ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਫਵਾਹਾਂ ਕਾਰਨ ਹੰਗਾਮਾ

ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਜਾਂ...

Sukhpal Khaira ਦਾ ਦਿਮਾਗੀ ਸੰਤੁਲਨ ਵਿਗੜਿਆ: ‘ਆਪ’ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ Amandeep Kaur ਦਾ ਸ਼ਬਦੀ ਹਮਲਾ

ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਨੇ ਆਪਣੇ ਇੱਕ ਸੂਬਾ ਆਗੂ ਵਿਰੁੱਧ ਕਾਂਗਰਸੀ ਆਗੂ...

‘ਭਾਜਪਾ ਨੂੰ ਆਪਣੀ ਰਾਏ ਦੱਸਣ ਦਾ ਮਤਲਬ ਪਾਰਟੀ ਛੱਡਣਾ ਨਹੀਂ..’: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਭਾਰਤੀ...

ਲੁਧਿਆਣਾ ਪਹੁੰਚੇ ਧੀਰੇਂਦਰ ਸ਼ਾਸਤਰੀ, ਅੱਜ ਤੋਂ ਸ਼ੁਰੂ ਹੋਵੇਗੀ ਹਨੂੰਮਾਨ ਕਥਾ, ਟ੍ਰੈਫਿਕ ਰੂਟ ਪਲਾਨ ਜਾਰੀ

ਬਾਗੇਸ਼ਵਰ ਧਾਮ ਸਰਕਾਰ ਦੇ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਸ਼ੁੱਕਰਵਾਰ ਦੇਰ ਰਾਤ ਲੁਧਿਆਣਾ ਪਹੁੰਚੇ। ਸ਼ਰਧਾਲੂਆਂ...

ਤਰਨਤਾਰਨ ‘ਚ ਵੱਡੀ ਵਾਰਦਾਤ, ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ ਦੇ ਪਿੰਡ ਗੱਗੋਬੂਆ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਕੁਲਵਿੰਦਰ ਕੌਰ ਦੇ ਪਤੀ...

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ ਬਦਲੀ

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ...