August 14, 2026, 9:34 pm
----------- Advertisement -----------
HomeNewsBreaking Newsਟਰੱਕ ਅਪਰੇਟਰਾਂ ਨੇ ਜੰਮੂ-ਦਿੱਲੀ ਨੈਸ਼ਨਲ ਹਾਈਵੇਅ ਕੀਤਾ ਜਾਮ, ਮੌਕੇ ’ਤੇ ਪਹੁੰਚੀ ਪੁਲਿਸ...

ਟਰੱਕ ਅਪਰੇਟਰਾਂ ਨੇ ਜੰਮੂ-ਦਿੱਲੀ ਨੈਸ਼ਨਲ ਹਾਈਵੇਅ ਕੀਤਾ ਜਾਮ, ਮੌਕੇ ’ਤੇ ਪਹੁੰਚੀ ਪੁਲਿਸ ਫੋਰਸ

Published on

----------- Advertisement -----------

ਪੰਜਾਬ ਵਿੱਚ ਅਨਾਜ ਨੀਤੀ ਦੀ ਮੰਗ ਨੂੰ ਲੈ ਕੇ ਟਰੱਕ ਅਪਰੇਟਰਾਂ ਨੇ ਜੰਮੂ-ਦਿੱਲੀ ਨੈਸ਼ਨਲ ਹਾਈਵੇਅ ਜਾਮ ਕਰ ਦਿੱਤਾ।ਟਰੱਕ ਯੂਨੀਅਨ ਦੀ ਅਗਵਾਈ ਵਿੱਚ ਕਿਸਾਨ ਜਲੰਧਰ-ਲੁਧਿਆਣਾ ਵਿਚਕਾਰ ਨੈਸ਼ਨਲ ਹਾਈਵੇਅ ’ਤੇ ਫਿਲੌਰ ਵਿੱਚ ਲਾਡੋਵਾਲ ਟੋਲ ਪਲਾਜ਼ਾ ਨੇੜੇ ਧਰਨਾ ਦੇ ਕੇ ਬੈਠ ਗਏ। ਇਹ ਪ੍ਰਦਰਸ਼ਨ ਸ਼ਾਮ 4 ਵਜੇ ਤੱਕ ਜਾਰੀ ਰਹਿਣਾ ਸੀ।

ਦੱਸ ਦਈਏ ਕਿ ਧਰਨੇ ਦੀ ਸੂਚਨਾ ਮਿਲਦਿਆਂ ਹੀ ਵੱਡੀ ਗਿਣਤੀ ਵਿੱਚ ਪੁਲਿਸ ਫੋਰਸ ਉਥੇ ਪਹੁੰਚ ਗਈ। ਇਸ ਤੋਂ ਬਾਅਦ ਪੁਲਿਸ ਨੇ ਜਾਮ ਖੁਲਵਾਇਆ ਅਤੇ ਟਰੱਕ ਅਪਰੇਟਰਾਂ ਨੂੰ ਇਕ ਪਾਸੇ ਧੱਕ ਦਿੱਤਾ। ਫਿਲਹਾਲ ਉਨ੍ਹਾਂ ਦੀ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਜਾ ਰਹੀ ਹੈ। ਟਰੱਕ ਅਪਰੇਟਰਾਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਮੀਟਿੰਗ ਠੀਕ ਨਾ ਹੋਈ ਤਾਂ ਉਹ ਮੁੜ ਹਾਈਵੇਅ ਜਾਮ ਕਰਨ ਲਈ ਪੂਰੀ ਤਰ੍ਹਾਂ ਤਿਆਰ ਹਨ।

ਨਾਲ ਹੀ ਸਥਿਤੀ ਵਿਗੜਨ ਦੀ ਸੂਰਤ ਵਿੱਚ ਵਾਟਰ ਕੈਨਨ ਅਤੇ ਦੰਗਾ ਵਿਰੋਧੀ ਵਾਹਨ ਵੀ ਤਾਇਨਾਤ ਕੀਤੇ ਗਏ ਹਨ। ਆਪਣੀਆਂ ਮੰਗਾਂ ਨੂੰ ਲੈ ਕੇ ਕੇਂਦਰ ਸਰਕਾਰ ‘ਤੇ ਦਬਾਅ ਬਣਾਉਣ ਲਈ ਬੀਤੇ ਬੁੱਧਵਾਰ ਨੂੰ ਟਰੱਕ ਯੂਨੀਅਨ ਅਤੇ ਪੰਜ ਮਜ਼ਦੂਰ ਯੂਨੀਅਨਾਂ ਨੇ ਇਕੱਠੇ ਹੋ ਕੇ ਇਹ ਫੈਸਲਾ ਲਿਆ। 

ਗੱਲਬਾਤ ਕਰਦਿਆਂ ਆਲ ਇੰਡੀਆ ਟਰੱਕ ਅਪਰੇਟਰਜ਼ ਯੂਨੀਅਨ ਪੰਜਾਬ ਦੇ ਪ੍ਰਧਾਨ ਹੈਪੀ ਸੰਧੂ ਨੇ ਕਿਹਾ ਹੈ ਕਿ ਸਰਕਾਰ ਸਿਰਫ਼ ਮੀਟਿੰਗਾਂ ਕਰਕੇ ਸਮਾਂ ਬਰਬਾਦ ਕਰ ਰਹੀ ਹੈ, ਪਰ ਹੁਣ ਉਹ ਆਪਣੇ ਹੱਕਾਂ ਲਈ ਸੰਘਰਸ਼ ਕਰਨਗੇ ਅਤੇ ਧਰਨੇ ਦੇਣਗੇ। ਪਿਛਲੇ ਦੋ ਮਹੀਨਿਆਂ ਤੋਂ ਸਰਕਾਰ ਨਾਲ ਮੀਟਿੰਗਾਂ ਕਰ ਰਹੇ ਹਨ। ਟਰੱਕ ਅਪਰੇਟਰਾਂ ਅਨੁਸਾਰ ਅਨਾਜ ਨੀਤੀ ਰਾਹੀਂ ਕੇਂਦਰ ਸਰਕਾਰ ਵੱਲੋਂ ਪੇਂਡੂ ਅਤੇ ਸਹਿਕਾਰੀ ਖੇਤਰਾਂ ਵਿੱਚ ਅਨਾਜ ਭੰਡਾਰਨ ਦੇ ਗੁਦਾਮ ਬਣਾਏ ਜਾਣਗੇ। ਹਰੇਕ ਗੋਦਾਮ ਦੀ ਸਮਰੱਥਾ ਲਗਭਗ 2000 ਟਨ ਹੋਵੇਗੀ।

ਇਹ ਯੋਜਨਾ ਸਾਡੇ ਦੇਸ਼ ਦੀ ਖੁਰਾਕ ਸੁਰੱਖਿਆ ਨੂੰ ਮਜ਼ਬੂਤ ​​ਕਰੇਗੀ ਅਤੇ ਅਨਾਜ ਦੀ ਬਹੁਤ ਘੱਟ ਬਰਬਾਦੀ ਹੋਵੇਗੀ ਅਤੇ ਇਸ ਨਾਲ ਕਿਸਾਨ ਖੁਸ਼ਹਾਲ ਹੋਣਗੇ। ਪਰ ਸਰਕਾਰ ਠੇਕਾ ਦੇਣ ਵਿੱਚ ਦੇਰੀ ਕਰ ਰਹੀ ਹੈ। ਜਿਸ ਕਾਰਨ ਨਾ ਤਾਂ ਲੋੜਵੰਦ ਮਜ਼ਦੂਰਾਂ ਨੂੰ ਕੰਮ ਮਿਲ ਰਿਹਾ ਹੈ ਅਤੇ ਨਾ ਹੀ ਟਰੱਕ ਚਲਾਉਣ ਵਾਲੇ ਭੈਣ-ਭਰਾਵਾਂ ਨੂੰ ਇਸ ਦਾ ਲਾਭ ਮਿਲ ਰਿਹਾ ਹੈ। ਸਰਕਾਰ ਆਪਣੇ ਹੀ ਲੋਕਾਂ ਨੂੰ ਟੈਂਡਰ ਦੇ ਕੇ ਮਜ਼ਦੂਰਾਂ ਅਤੇ ਟਰੱਕ ਯੂਨੀਅਨਾਂ ਦਾ ਨੁਕਸਾਨ ਕਰ ਰਹੀ ਹੈ।

ਇਸਤੋਂ ਇਲਾਵਾ ਆਲ ਇੰਡੀਆ ਟਰੱਕ ਅਪਰੇਟਰ ਯੂਨੀਅਨ ਦੇ ਪੰਜਾਬ ਪ੍ਰਧਾਨ ਹੈਪੀ ਸੰਧੂ ਨੇ ਕਿਹਾ ਕਿ ਸਾਡੀ ਪਹਿਲੀ ਮੰਗ ਅਨਾਜ ਨੀਤੀ ਸਬੰਧੀ ਹੈ। ਮਜ਼ਦੂਰਾਂ ਅਤੇ ਟਰੱਕ ਯੂਨੀਅਨਾਂ ਦੇ ਕਰੀਬ 2.5 ਲੱਖ ਪਰਿਵਾਰ ਇਕੱਠੇ ਹਨ। ਸਰਕਾਰ ਉਨ੍ਹਾਂ ਨੂੰ ਰੁਜ਼ਗਾਰ ਨਹੀਂ ਦੇ ਰਹੀ, ਸਗੋਂ ਸਾਡੇ ‘ਤੇ ਬੋਝ ਵਧਾ ਰਹੀ ਹੈ। ਹੈਪੀ ਸੰਧੂ ਨੇ ਕਿਹਾ ਕਿ ਸਰਕਾਰ ਆਪਣੇ ਹੀ ਲੋਕਾਂ ਨੂੰ ਟੈਂਡਰ ਦੇ ਕੇ ਮਜ਼ਦੂਰਾਂ ਦਾ ਨੁਕਸਾਨ ਕਰ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਈ ਰਾਜੋਆਣਾ ਨੇ ਸੁਖਬੀਰ ਬਾਦਲ ‘ਤੇ ਹੋਏ ਹਮਲੇ ਦੀ ਕੀਤੀ ਨਿੰਦਾ, ਜੇਲ੍ਹ ਤੋਂ ਲਿਖੀ ਚਿੱਠੀ

ਭਾਈ ਬਲਵੰਤ ਸਿੰਘ ਰਾਜੋਆਣਾ ਨੇ ਜੇਲ੍ਹ ਤੋਂ ਚਿੱਠੀ ਲਿਖ ਕੇ ਸੁਖਬੀਰ ਬਾਦਲ ‘ਤੇ ਹੋਏ...

ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿ.ਰਘਬੀਰ ਸਿੰਘ ਦੇ ਘਰ ‘ਤੇ ਫਾਇਰਿੰਗ, ਮੌਕੇ ਤੋਂ ਗੋਲੀ ਦਾ ਖੋਲ ਵੀ ਬਰਾਮਦ

ਅੰਮ੍ਰਿਤਸਰ ਵਿਚ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘੁਬੀਰ ਸਿੰਘ ਦੇ ਘਰ...

 500 ਕਿਲੋ ਹੈਰੋਇਨ ਤਸਕਰੀ ਮਾਮਲੇ ’ਚ NIA ਵੱਲੋਂ ਦੋਸ਼ੀ ਦੀ ਅੰਮ੍ਰਿਤਸਰ ਸਥਿਤ ਜਾਇਦਾਦ ਕੁਰਕ

ਕੌਮੀ ਜਾਂਚ ਏਜੰਸੀ (NIA) ਨੇ ਵੀਰਵਾਰ (13 ਅਗਸਤ) ਨੂੰ 500 ਕਿਲੋ ਹੈਰੋਇਨ ਤਸਕਰੀ ਮਾਮਲੇ...

ਉਤਰਾਖੰਡ ਦੇ ਚਮੋਲੀ ਵਿੱਚ ਸੁਰੰਗ ਅੰਦਰ ਭਰਿਆ ਪਾਣੀ, 7 ਕਾਮਿਆਂ ਦੀ ਮੌਤ

ਚਮੋਲੀ ਦੇ ਪਿਪਲਕੋਟੀ ਵਿਖੇ ਉਸਾਰੀ ਅਧੀਨ 3 ਕਿਲੋਮੀਟਰ ਲੰਬੀ ਸੁਰੰਗ ਵਿਚ ਵੀਰਵਾਰ ਸ਼ਾਮ ਨੂੰ...

ਮੈਕਸੀਕੋ ਤੋਂ ਰੋਂਦੇ ਹੋਏ ਇਕ ਪੰਜਾਬੀ ਸਿੱਖ ਨੌਜਵਾਨ ਦੀ ਵੀਡੀਓ ਵਾਇਰਲ

ਪੰਜਾਬ ਦੇ ਇੱਕ ਸਿੱਖ ਨੌਜਵਾਨ ਦਾ ਰੋੇਦੇ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਸਾਹਮਣੇ ਆਇਆ...

ਕਪੂਰਥਲਾ: ਮੰਦਰ ਦੇ ਬਾਹਰ ਔਰਤ ਦੀ ਚੱਪਲਾਂ ਨਾਲ ਕੁੱਟਮਾਰ: VIDEO ਵਾਇਰਲ, ਪੁਲਿਸ ਨੇ ਦਰਜ ਕੀਤਾ ਮਾਮਲਾ

ਕਪੂਰਥਲਾ ਦੇ ਇਤਿਹਾਸਕ ਮਾਤਾ ਸ਼੍ਰੀ ਭੱਦਰਕਾਲੀ ਮੰਦਰ ਦੇ ਬਾਹਰ ਇੱਕ ਔਰਤ ਭਿਖਾਰੀ ਦੇ ਆਪਣੇ...

 ਅੰਬਾਲਾ ਵਿੱਚ ਸਿੱਖਾਂ ਅਤੇ ਪੁਲਿਸ ਵਿਚਕਾਰ ਝੜਪ

 7 ਅਗਸਤ ਨੂੰ ਖਾਲਿਸਤਾਨ ਵਿਰੋਧੀ ਅੱਤਵਾਦੀ ਫਰੰਟ ਦੇ ਪ੍ਰਧਾਨ ਗੁਰਸਿਮਰਨ ਸਿੰਘ ਮੰਡ ‘ਤੇ ਹਮਲਾ...

ਪੰਜਾਬ ਦੀਆਂ 97% ਔਰਤਾਂ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦਾ ਲਾਭ ਲੈ ਰਹੀਆਂ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਫਗਵਾੜਾ; 13 ਅਗਸਤ*ਫਗਵਾੜਾ ਵਿੱਚ ਅੱਜ ਦੀ ਸ਼ਾਮ ਉਸ ਵੇਲੇ ਪੂਰੀ ਤਰ੍ਹਾਂ ਅਧਿਆਤਮਿਕ ਰੰਗ ਵਿੱਚ...

’ਸੜਕ ਸੁਰੱਖਿਆ ਫੋਰਸ’ ਏਆਈ, ਡਰੋਨ ਅਤੇ ਸੈਟੇਲਾਈਟ ਤਕਨਾਲੋਜੀ ਰਾਹੀਂ ਪੰਜਾਬ ਨੂੰ ਭਾਰਤ ਦਾ ਰੋਡ ਸੇਫਟੀ ਹੱਬ ਬਣਾਏਗੀ

ਮੋਹਾਲੀ (ਐਸਏਐਸ ਨਗਰ), 12 ਅਗਸਤ 2026:ਪੰਜਾਬ ਪੁਲਿਸ ਨਾ ਸਿਰਫ਼ ਅਪਰਾਧੀਆਂ ਤੋਂ ਸੂਬੇ ਦੇ ਲੋਕਾਂ...