July 30, 2026, 9:21 pm
----------- Advertisement -----------
HomeNewsLatest Newsਟੀ.ਆਈ.ਯੂ ਵੱਲੋਂ 1294 ਕਰੋੜ ਰੁਪਏ ਦੀ ਇਨਪੁਟ ਟੈਕਸ ਕ੍ਰੈਡਿਟ ਦੀ ਰਿਵਰਸਲ, 52.98...

ਟੀ.ਆਈ.ਯੂ ਵੱਲੋਂ 1294 ਕਰੋੜ ਰੁਪਏ ਦੀ ਇਨਪੁਟ ਟੈਕਸ ਕ੍ਰੈਡਿਟ ਦੀ ਰਿਵਰਸਲ, 52.98 ਕਰੋੜ ਰੁਪਏ ਦੇ ਆਈ.ਟੀ.ਸੀ ਨੂੰ ਕੀਤਾ ਬਲਾਕ

Published on

----------- Advertisement -----------

ਚੰਡੀਗੜ੍ਹ, 30 ਮਈ : ਪੰਜਾਬ ਦੇ ਕਰ ਵਿਭਾਗ ਵੱਲੋਂ ਪਿਛਲੇ ਇੱਕ ਸਾਲ ਦੌਰਾਨ ਕੀਤੀ ਕਾਰਗੁਜ਼ਾਰੀ ਦੀ ਸ਼ਲਾਘਾ ਕਰਦਿਆਂ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਵਿਭਾਗ ਨੂੰ ਹਦਾਇਤ ਕੀਤੀ ਹੈ ਕਿ ਹੁਣ ਸੇਵਾਵਾਂ ਦੇ ਖੇਤਰ ਵਿੱਚ ਕਰ ਚੋਰੀ ਕਰਨ ਵਾਲਿਆਂ ਵਿਰੁੱਧ ਸ਼ਿਕੰਜਾ ਕੱਸਿਆ ਜਾਵੇ। ਉਨ੍ਹਾਂ ਨੇ ਸਟੇਟ ਇੰਟੈਲੀਜੈਂਸ ਐਂਡ ਪ੍ਰੀਵੈਂਟਿਵ ਯੂਨਿਟ (ਐਸ.ਆਈ.ਪੀ.ਯੂ) ਅਤੇ ਟੈਕਸ ਇੰਟੈਲੀਜੈਂਸ ਯੂਨਿਟ (ਟੀ.ਆਈ.ਯੂ) ਨੂੰ ਸੇਵਾਵਾਂ ਖੇਤਰਾਂ ਤੋਂ ਕਰ ਚੋਰੀ ਕਰਨ ਵਾਲਿਆਂ ਦਾ ਪਤਾ ਲਗਾਉਣ, ਲੱਭਣ ਅਤੇ ਫੜਨ ਲਈ ਮਿਲ ਕੇ ਕੰਮ ਕਰਨ ਲਈ ਕਿਹਾ।

ਆਬਕਾਰੀ ਤੇ ਕਰ ਭਵਨ ਵਿਖੇ ਸਟੇਟ ਇੰਟੈਲੀਜੈਂਸ ਐਂਡ ਪ੍ਰੀਵੈਨਟਿਵ ਯੂਨਿਟ ਦੀ ਪਹਿਲੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਵਿਭਾਗ ਨੇ ਵਸਤੂਆਂ ਦੇ ਵਪਾਰ ਵਿੱਚ ਕਰ ਚੋਰੀ ਰੋਕਣ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ ਅਤੇ ਹੁਣ ਸਮੇਂ ਦੀ ਲੋੜ ਹੈ ਕਿ ਸੇਵਾਵਾਂ ਦੇ ਖੇਤਰ ਵਿੱਚ ਕਰ ਚੋਰੀ ਕਰਨ ਵਾਲਿਆਂ ‘ਤੇ ਸਖ਼ਤ ਰੋਕ ਲਗਾਈ ਜਾਵੇ। ਉਨ੍ਹਾਂ ਨੇ ਵਿਭਾਗ ਨੂੰ ਉਨ੍ਹਾਂ ਰਜਿਸਟਰਡ ਅਤੇ ਗੈਰ-ਰਜਿਸਟਰਡ ਸੇਵਾਵਾਂ ਪ੍ਰਦਾਨ ਕਰਨ ਵਾਲਿਆਂ ਵਿਰੁੱਧ ਸਖ਼ਤ ਰਣਨੀਤੀ ਬਣਾਉਣ ਲਈ ਕਿਹਾ ਜੋ ਉਨ੍ਹਾਂ ਦੁਆਰਾ ਮੁੱਲ ਦਿੱਤੀਆਂ ਜਾ ਰਹੀਆਂ ਸੇਵਾਵਾਂ ਲਈ ਜੀਐਸਟੀ ਦਾ ਭੁਗਤਾਨ ਨਹੀਂ ਕਰ ਰਹੇ ਹਨ।

ਇਸ ਤੋਂ ਪਹਿਲਾਂ ਅਧਿਕਾਰੀਆਂ ਨੇ ਪਾਵਰਪੁਆਇੰਟ ਪ੍ਰੀਜੈਂਟੇਸ਼ਨ ਰਾਹੀਂ ਮੰਤਰੀ ਨੂੰ ਐਸ.ਆਈ.ਪੀ.ਯੂ ਦੇ ਟੀਚਿਆਂ ਅਤੇ ਪ੍ਰਾਪਤੀਆਂ ਬਾਰੇ ਜਾਣੂ ਕਰਵਾਇਆ। ਨਵੇਂ ਗਠਿਤ ਐਸ.ਆਈ.ਪੀ.ਯੂ, ਜਿਸ ਨੂੰ ਪਹਿਲਾਂ ਕਰ ਵਿਭਾਗ ਦੇ ਮੋਬਾਈਲ ਵਿੰਗ ਵਜੋਂ ਜਾਣਿਆ ਜਾਂਦਾ ਸੀ, ਨੇ ਗੁਡਜ਼ ਇਨ ਟਰਾਂਜ਼ਿਟ ਤੋਂ ਜੁਰਮਾਨੇ ਵਿੱਚ 38 ਫੀਸਦੀ ਦਾ ਵਾਧਾ ਕਰਦਿਆਂ ਵਿੱਤੀ ਸਾਲ 2022-23 ਦੌਰਾਨ 234 ਕਰੋੜ ਰੁਪਏ ਤੋਂ ਵੱਧ ਦੇ ਜੁਰਮਾਨੇ ਕੀਤੇ ਜਦੋਂ ਕਿ ਵਿੱਤੀ ਸਾਲ 2021-22 ਦੌਰਾਨ 169.13 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਸੀ। ਇਸ ਵਿੱਚੋਂ 121.43 ਕਰੋੜ ਰੁਪਏ ਦਾ ਜੁਰਮਾਨਾ ਕਰ ਚੋਰੀ ਲਈ ਸਿਰਫ ਲੋਹੇ ਅਤੇ ਸਟੀਲ ਦੇ ਸਕ੍ਰੈਪ ਅਤੇ ਤਿਆਰ ਮਾਲ ਦੀ ਢੋਆ-ਢੁਆਈ ਦੌਰਾਨ ਵਸੂਲੇ ਗਏ ਸਨ, ਜੋ ਕੁਲ ਜੁਰਮਾਨੇ ਦਾ 66.44 ਪ੍ਰਤੀਸ਼ਤ ਸੀ। ਇਸ ਵਿੱਚ ਕੁੱਲ 9018 ਮਾਮਲਿਆਂ ਵਿੱਚੋਂ 2455 ਸਿਰਫ਼ ਲੁਧਿਆਣਾ ਤੋਂ ਸਨ। ਸਭ ਤੋਂ ਵੱਡੇ ਕੇਸਾਂ ਵਿੱਚ, ਜਿੰਨ੍ਹਾਂ ਵਿੱਚ ਇੱਕ ਵਾਹਨ ਤੋਂ ਹੀ 20 ਲੱਖ ਰੁਪਏ ਤੋਂ ਵੱਧ ਦੀ ਰਿਕਰਵਰੀ ਹੋਈ, ਵਿੱਚ ਸੱਭ ਤੋਂ ਜਿਆਦਾ ਮਾਮਲਿਆਂ ਵਿੱਚ ਤਾਂਬੇ ਦਾ ਕਬਾੜ ਅਤੇ ਖਾਣ ਵਾਲਾ ਤੇਲ ਲਿਜਾਇਆ ਜਾ ਰਿਹਾ ਸੀ।

ਟੈਕਸ ਇੰਟੈਲੀਜੈਂਸ ਯੂਨਿਟ ਦੀ ਪ੍ਰੀਜੈਂਟੇਸ਼ਨ ਦੌਰਾਨ, ਆਬਕਾਰੀ ਅਤੇ ਕਰ ਮੰਤਰੀ ਨੂੰ ਜਾਣੂ ਕਰਵਾਇਆ ਗਿਆ ਕਿ ਟੀ.ਆਈ.ਯੂ ਨੇ 31 ਮਾਰਚ, 2023 ਤੱਕ 1294.04 ਕਰੋੜ ਰੁਪਏ ਦੇ ਇਨਪੁਟ ਟੈਕਸ ਕ੍ਰੈਡਿਟ (ਆਈ.ਟੀ.ਸੀ.) ਨੂੰ ਰਿਵਰਸ ਕੀਤਾ ਅਤੇ 52.98 ਕਰੋੜ ਰੁਪਏ ਦੀ ਆਈ.ਟੀ.ਸੀ. ਬਲੌਕ ਕੀਤੀ। ਇਸ ਵਿੱਚ 10 ਵੱਡੇ ਮਾਮਲਿਆਂ ਦੀ ਜਾਂਚ ਦੌਰਾਨ 1084.95 ਕਰੋੜ ਦਾ ਆਈਟੀਸੀ ਰਿਵਰਸਲ ਸ਼ਾਮਲ ਹੈ। ਟੀ.ਆਈ.ਯੂ ਨੇ ਆਪਣੀ ਜਾਂਚ ਦੌਰਾਨ ਇਹ ਵੀ ਪਾਇਆ ਕਿ ਕੁਝ ਜੀਵਨ ਬੀਮਾ ਅਤੇ ਸਿਹਤ ਬੀਮਾ ਫਰਮਾਂ ਅਣਉਚਿਤ ਆਈ.ਟੀ.ਸੀ ਦਾ ਦਾਅਵਾ ਕਰਕੇ ਇਸ ਦੀ ਵਰਤੋਂ ਕਰ ਰਹੀਆਂ ਸਨ। ਇਸ ਤੋਂ ਇਲਾਵਾ ਰੱਦ ਕੀਤੇ ਡੀਲਰਾਂ ਦੀ ਵੀ ਟੀ.ਆਈ.ਯੂ ਟੀਮ ਵੱਲੋਂ ਜਾਂਚ ਕੀਤੀ ਗਈ। ਪੜਤਾਲ ਦੌਰਾਨ ਇਹ ਪਤਾ ਲੱਗਾ ਹੈ ਕਿ ਇਹਨਾਂ ਵਿੱਚੋਂ ਬਹੁਤ ਸਾਰੇ ਡੀਲਰਾਂ ਕੋਲ ਆਪਣੇ ਕ੍ਰੈਡਿਟ ਬਹੀ ਵਿੱਚ ਵੱਡੀ ਆਈ.ਟੀ.ਸੀ ਬਕਾਇਆ ਹੈ। ਇਹ ਮਾਮਲਿਆਂ ਅਜੇ ਵੀ ਤਸਦੀਕ ਅਧੀਨ ਹਨ ਅਤੇ ਟੀ.ਆਈ.ਯੂ ਦੀ ਰਿਪੋਰਟ ਦੇ ਆਧਾਰ ‘ਤੇ ਜ਼ਿਲ੍ਹਿਆਂ ਨੇ ਹੁਣ ਤੱਕ 209.08 ਕਰੋੜ ਰੁਪਏ ਦੇ ਆਈ.ਟੀ.ਸੀ ਰਿਵਰਸਡ ਕੀਤੀ ਹੈ ਅਤੇ 43.20 ਕਰੋੜ ਰੁਪਏ ਦੇ ਆਈ,ਟੀ.ਸੀ ਨੂੰ ਬਲਾਕ ਕੀਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

CM ਮਾਨ ਫਿਰੋਜ਼ਪੁਰ ‘ਚ ਲਹਿਰਾਉਣਗੇ ਝੰਡਾ, 15 ਅਗਸਤ ਨੂੰ ਲੈ ਕੇ ਮੁੱਖ ਮਹਿਮਾਨਾਂ ਦੀ ਲਿਸਟ ਜਾਰੀ

ਪੰਜਾਬ ਸਰਕਾਰ ਨੇ 15 ਅਗਸਤ ਯਾਨੀ ਆਜ਼ਾਦੀ ਦਿਹਾੜਾ 2026 ਦੇ ਜ਼ਿਲ੍ਹਾ ਅਤੇ ਰਾਜ ਪੱਧਰੀ...

‘ਪੈਸੇ ਵਾਪਸ ਮੰਗਣਾ ਉਕਸਾਉਣਾ ਨਹੀਂ’, ਖੁਦਕੁਸ਼ੀ ਮਾਮਲੇ ‘ਚ ਹਾਈਕੋਰਟ ਨੇ ਸੁਣਾਇਆ ਅਹਿਮ ਫੈਸਲਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਖੁਦਕੁਸ਼ੀ ਲਈ ਉਕਸਾਉਣ ਦੇ ਇੱਕ ਮਾਮਲੇ ਵਿੱਚ ਇੱਕ...

ਭਾਰੀ ਮੀਂਹ ਤੇ ਜ਼ਮੀਨ ਖਿਸਕਣ ਕਾਰਨ ਕੇਦਾਰਨਾਥ ਯਾਤਰਾ ਦਾ ਰਸਤਾ ਬੰਦ, ਗੌਰੀਕੁੰਡ ਤੋਂ ਅੱਗੇ ਪਹਾੜੀ ਦਾ ਹਿੱਸਾ ਡਿੱਗਿਆ

ਕੇਦਾਰਨਾਥ ਯਾਤਰਾ ਮਾਰਗ ‘ਤੇ ਲਗਾਤਾਰ ਹੋ ਰਹੀ ਮੋਹਲੇਧਾਰ ਬਾਰਿਸ਼ ਦੌਰਾਨ ਵੀਰਵਾਰ ਸਵੇਰੇ ਇੱਕ ਵੱਡਾ...

ਪੰਜਾਬ ਕਾਂਗਰਸ ਦੀ ਦਿੱਲੀ ‘ਚ ਹੋਈ ਸੀਕਰੇਟ ਮੀਟਿੰਗ, ਰਾਜਾ ਵੜਿੰਗ ਅਸਤੀਫ਼ਾ ਦੇਣ ਲਈ ਤਿਆਰ; ਗੁੱਟਬੰਦੀ ਹੋਈ ਤੇਜ਼

ਪੰਜਾਬ ਵਿੱਚ ਆਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਅੰਦਰਲੀ ਧੜੇਬੰਦੀ ਅਤੇ ਅੰਦਰੂਨੀ ਕਲੇਸ਼...

 ਜਗਮੀਤ ਸਿੰਘ ਨੂੰ ਡੈਸਟੀਨੇਸ਼ਨ ਕੈਨੇਡਾ ਦਾ ਮੁਖੀ ਲਾਉਣ ਦੀ ਤਿਆਰੀ

ਕੈਨੇਡਾ ਦੀ ਨਿਊ ਡੈਮੋਕਰੈਟਿਕ ਪਾਰਟੀ ਦੇ 2017 ਤੋਂ 2025 ਤੱਕ ਪ੍ਰਧਾਨ ਰਹੇ ਜਗਮੀਤ ਸਿੰਘ...

ਬੇਅਦਬੀ ਕਾਨੂੰਨ ਦੇ ਸੋਧੇ ਖਰੜੇ ‘ਤੇ ਜਥੇਦਾਰ ਬੋਲੇ – ‘ਗੁਰੂ ਗ੍ਰੰਥ ਸਾਹਿਬ ਤੇ ਕੋਈ ਕਾਨੂੰਨ ਨਹੀਂ ਬਣਾਇਆ ਜਾ ਸਕਦਾ’

ਜਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026 ਨੂੰ ਲੈ ਕੇ ਪੰਜਾਬ...

ਇਸ ਪਿੰਡ ਦੇ ਮੁੰਡਾ-ਕੁੜੀ ਆਪਸ ਵਿਚ ਨਹੀਂ ਕਰਵਾ ਸਕਣਗੇ ਵਿਆਹ, ਪੰਚਾਇਤ ਨੇ ਮਤਾ ਕੀਤਾ ਪਾਸ

ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਪਿੰਡ ਬੋਪਾਰਾਏ ਕਲਾਂ ਵਿਖੇ ਪਿੰਡ ਦੀਆਂ ਸਦੀਆਂ ਪੁਰਾਣੀਆਂ ਮਾਨਤਾਵਾਂ...

ਕੈਨੇਡਾ ਦੇ ਟੋਰਾਂਟੋ ਵਿੱਚ ਅੰਮ੍ਰਿਤਸਰ ਦੀ 26 ਸਾਲਾ ਲੜਕੀ ਦਾ ਗੋਲੀ ਮਾਰ ਕੇ ਕਤਲ, ਪੰਜਾਬੀ ਮੁੰਡੇ ਨੇ ਇਲਜ਼ਾਮ!

ਕੈਨੇਡਾ ਦੇ ਟੋਰਾਂਟੋ ਵਿੱਚ ਅੰਮ੍ਰਿਤਸਰ ਦੀ 26 ਸਾਲਾ ਨਵਨੀਤ ਕੌਰ ਦੀ ਦਿਨ-ਦਿਹਾੜੇ ਗੋਲੀ ਮਾਰ...

BS-3 ਗੱਡੀਆਂ ਦੇ ਬਦਲਣੇ ਪੈ ਸਕਦੇ ਹਨ ਰਬੜ ਦੇ ਪੁਰਜੇ, E20 ਪੈਟਰੋਲ ‘ਤੇ ਨਿਤਿਨ ਗਡਕਰੀ ਦਾ ਵੱਡਾ ਬਿਆਨ

ਕੇਂਦਰ ਸਰਕਾਰ ਨੇ ਪਹਿਲੀ ਵਾਰ ਮੰਨਿਆ ਕਿ E-20 ਪੈਟਰੋਲ ਇਸਤੇਮਾਲ ਕਰਨ ਨਾਲ ਗੱਡੀਆਂ ਨੂੰ...