June 10, 2026, 6:02 pm
----------- Advertisement -----------
HomeNewsLatest Newsਨਾਜਾਇਜ਼ ਹਥਿਆਰਾਂ ਤੇ ਹੈਰੋਇਨ ਸਮੇਤ 2 ਮੁਲਜ਼ਮ ਗ੍ਰਿਫਤਾਰ

ਨਾਜਾਇਜ਼ ਹਥਿਆਰਾਂ ਤੇ ਹੈਰੋਇਨ ਸਮੇਤ 2 ਮੁਲਜ਼ਮ ਗ੍ਰਿਫਤਾਰ

Published on

----------- Advertisement -----------

ਐੱਸ.ਏ.ਐੱਸ. ਨਗਰ, 19 ਜੁਲਾਈ – ਗੁਰਪ੍ਰੀਤ ਸਿੰਘ ਭੁੱਲਰ, ਆਈ.ਜੀ, ਰੂਪਨਗਰ ਰੇਂਜ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਰੇਂਜ ਐਂਟੀ-ਨਾਰਕੌਟਿਕਸ-ਕਮ ਸ਼ਪੈਸ਼ਲ ਅਪਰੇਸ਼ਨ ਸੈਲ ਕੈਂਪ ਐਟ ਫੇਜ਼-7 ਮੋਹਾਲੀ ਵਲੋਂ ਮਾੜੇ ਅਨਸਰਾਂ ਵਿਰੁੱਧ ਕਾਰਵਾਈ ਕਰਦੇ ਹੋਏ ਗੁਰਪ੍ਰੀਤ ਸਿੰਘ ਉਰਫ ਗੋਪੀ ਵਾਸੀ ਪਿੰਡ ਛਾਂਗਾ ਰਾਏ ਉਤਾੜ, ਥਾਣਾ ਗੁਰੂ ਹਰਸਹਾਏ, ਜ਼ਿਲ੍ਹਾ ਫਿਰੋਜ਼ਪੁਰ ਹਾਲ ਕਿਰਾਏਦਾਰ ਮਕਾਨ ਨੰ. 199, ਫਸਟ ਫਲੋਰ, ਸੈਕਟਰ 116 ਆਂਸਲ ਏ.ਪੀ.ਆਈ. ਲਾਂਡਰਾ ਰੋੜ ਖਰੜ ਅਤੇ ਗੁਰਪ੍ਰੀਤ ਸਿੰਘ ਵਾਸੀ ਢਾਣੀ ਡੰਡੇ ਵਾਲੀ, ਪਿੰਡ ਬੁਰਜ ਮੁਹਾਰ, ਥਾਣਾ ਸਦਰ ਅਬੋਹਰ, ਜ਼ਿਲ੍ਹਾ ਫਾਜ਼ਿਲਕਾ ਨੂੰ ਗ੍ਰਿਫਤਾਰ ਕਰਕੇ 01 ਨਜਾਇਜ਼ ਪਿਸਟਲ .32 ਬੋਰ ਸਮੇਤ 03 ਕਾਰਤੂਸ ਅਤੇ 100 ਗ੍ਰਾਮ ਹੈਰੋਇਨ ਬ੍ਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ।

ਇਹ ਜਾਣਕਾਰੀ ਸਾਂਝੀ ਕਰਦਿਆਂ ਜ਼ਿਲ੍ਹਾ ਪੁਲੀਸ ਮੁਖੀ ਸ਼੍ਰੀ ਸੰਦੀਪ ਕੁਮਾਰ ਗਰਗ ਨੇ ਦੱਸਿਆ ਕਿ ਮਿਤੀ 18-07-2023 ਨੂੰ ਐਂਟੀ-ਨਾਰਕੌਟਿਕਸ ਕਮ ਸ਼ਪੈਸ਼ਲ ਅਪਰੇਸ਼ਨ ਸੈਲ ਕੈਂਪ ਐਟ ਮੋਹਾਲੀ ਦੀ ਟੀਮ ਦੇ ਇੰਚਾਰਜ ਇੰਸਪੈਕਟਰ ਹਰਮਿੰਦਰ ਸਿੰਘ ਦੀ ਨਿਗਰਾਨੀ ਹੇਠ ਸ:ਥ: ਜੀਤ ਰਾਮ ਸਮੇਤ ਪੁਲਿਸ ਪਾਰਟੀ ਨੇੜੇ ਚੱਪੜਚਿੜੀ ਮੌਜੂਦ ਸਨ। ਜਿਥੇ ਸ:ਥ: ਜੀਤ ਰਾਮ ਨੂੰ ਮੁਖਬਰੀ ਮਿਲੀ ਕਿ ਗੁਰਪ੍ਰੀਤ ਸਿੰਘ ਉਰਫ ਗੋਪੀ ਅਤੇ ਗੁਰਪ੍ਰੀਤ ਸਿੰਘ, ਜੋ ਅਕਸਰ ਖਰੜ-ਮੋਹਾਲੀ ਏਰੀਆ ਵਿਚ ਮੋਟਰਸਾਈਕਲ ਨੰਬਰ ਪੀ ਬੀ 65 ਬੀ ਏ 2409 ਮਾਰਕਾ ਸਪਲੈਡਰ ਰੰਗ ਕਾਲਾ ‘ਤੇ ਹੈਰੋਇਨ ਸਪਲਾਈ ਕਰਦੇ ਹਨ ਅਤੇ ਗੁਰਪ੍ਰੀਤ ਸਿੰਘ ਉਰਫ ਗੋਪੀ ਕੋਲ ਨਜਾਇਜ਼ ਪਿਸਟਲ ਵੀ ਹੈ।
ਮੁੱਖਬਰੀ ਦੇ ਅਧਾਰ ‘ਤੇ ਮੁਕੱਦਮਾ ਨੰਬਰ 107 ਮਿਤੀ 18-07-2023 ਅ/ਧ 21,29/61/85 ਐਨ ਡੀ ਪੀ ਐੱਸ ਐਕਟ, 25/54/59 ਆਰਮਜ਼ ਐਕਟ ਥਾਣਾ ਬਲੌਗੀ ਦਰਜ ਕੀਤਾ ਗਿਆ ਅਤੇ ਮੁਲਜ਼ਮਾਂ ਨੂੰ ਸੈਕਟਰ 116, ਆਂਸਲ ਏ.ਪੀ.ਆਈ. ਲਾਂਡਰਾ ਰੋੜ ਖਰੜ ਤੋਂ ਗ੍ਰਿਫਤਾਰ ਕੀਤਾ ਗਿਆ।
ਮੁਲਜ਼ਮ ਗੁਰਪ੍ਰੀਤ ਸਿੰਘ ਉਰਫ ਗੋਪੀ ਦੀ ਉਮਰ ਕਰੀਬ 28 ਸਾਲ, ਜਿਸ ਨੇ 12ਵੀਂ ਕਲਾਸ ਤੱਕ ਪੜ੍ਹਾਈ ਕੀਤੀ ਹੈ ਤੇ ਸ਼ਾਦੀ ਸ਼ੁਦਾ ਹੈ। ਉਹ ਕਰੀਬ 1 ਸਾਲ ਤੋਂ ਮੋਹਾਲੀ ਏਰੀਆ ਵਿਚ ਕਿਰਾਏ ਦਾ ਮਕਾਨ ਲੈ ਕੇ ਰਹਿ ਰਿਹਾ ਸੀ। ਓਹ ਪਹਿਲਾਂ ਟਰਾਈ ਸਿਟੀ ਮੈਡੀਕਲ, ਪਿੰਡ ਕੁੰਬੜਾ ਵਿਖੇ ਪੇਸ਼ੈਂਟ ਕੇਅਰ ਦਾ ਕੰਮ ਕਰਦਾ ਸੀ ।
ਮੁਲਜ਼ਮ ਗੁਰਪ੍ਰੀਤ ਸਿੰਘ ਉਮਰ ਕਰੀਬ 23 ਸਾਲ, ਜਿਸਨੇ 12ਵੀਂ ਕਲਾਸ ਤੱਕ ਪੜ੍ਹਾਈ ਕੀਤੀ ਹੈ ਤੇ ਕੁਆਰਾ ਹੈ। ਬਲੌਂਗੀ ਵਿਖੇ ਕਿਰਾਏ ਦਾ ਮਕਾਨ ਲੈ ਕੇ ਰਹਿ ਰਿਹਾ ਸੀ। ਜਿਥੇ ਇਹ ਕਿਰਾਏ ਦੀ ਕੈਬ ਚਲਾਉਂਦਾ ਸੀ ਅਤੇ ਮੁਲਜ਼ਮ ਗੁਰਪ੍ਰੀਤ ਸਿੰਘ ਉਰਫ ਗੋਪੀ ਨਾਲ ਮਿਲ ਕੇ ਹੈਰੋਇਨ ਵੇਚਣ ਦਾ ਧੰਦਾ ਕਰਦਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੀਮਾ ਮੰਡੀ ‘ਚ ਸਨਸਨੀਖੇਜ਼ ਘਟਨਾ: ਸ਼ਖਸ ਨੇ ਪੀਟਰ ਰੇਹੜੇ ‘ਚ ਅੱਗ ਲਗਾ ਕੇ ਕੀਤਾ ਆਪਣਾ ਸਸਕਾਰ ! ਪੁਲਿਸ ਕਰ ਰਹੀ ਜਾਂਚ

ਚੀਮਾ ਦੀ ਅਨਾਜ ਮੰਡੀ ਵਿੱਚ ਇੱਕ ਬੇਹੱਦ ਦਰਦਨਾਕ ਅਤੇ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ,...

ਹਰਿਆਣਾ ਸਿੱਖ ਗੁ:ਮੈਨੇਜਮੈਂਟ ਕਮੇਟੀ ਦਾ ਜਥਾ ਪਾਕਿਸਤਾਨ ਜਾਣ ਤੋਂ ਰੁੱਕਿਆ

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਸ਼ਹੀਦੀ ਅਸਥਾਨ ਗੁਰਦੁਆਰਾ ਡੇਰਾ ਸਾਹਿਬ ਲਾਹੌਰ...

ਬੇਅਦਬੀ, ਕੋਟਕਪੂਰਾ ਅਤੇ ਬਹਿਬਲ ਕਾਂਡ ਲਈ ਜ਼ਿੰਮੇਵਾਰ ਲੋਕ ਗੁਰਬਾਣੀ ਦੇ ਨਾਂ ‘ਤੇ ਵੋਟਾਂ ਨਹੀਂ ਮੰਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 

ਅਮਲੋਹ (ਫ਼ਤਿਹਗੜ੍ਹ ਸਾਹਿਬ); 9 ਜੂਨ 2026 ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗਠਜੋੜ ਹੋਣ...

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 9 ਜੂਨ*ਮੌਜੂਦਾ ਸਮੇਂ ਪੰਜਾਬ ਨਵੀਨ ਵਿਚਾਰਾਂ, ਵਿਲੱਖਣ ਸੋਚ ਅਤੇ ਉੱਦਮੀ ਨੌਜਵਾਨਾਂ ਵੱਲੋਂ ਲੀਹੋਂ...

ਈਡੀ ਦੀ ਰੇਡ ਕਰਵਾ ਕੇ ਪੰਜਾਬ ਦੇ ਹਿੰਦੂ ਵਪਾਰੀਆਂ ਨੂੰ ਤੰਗ ਕਰ ਰਹੀ ਹੈ ਈਡੀ ਪਾਰਟੀ- ਕੇਜਰੀਵਾਲ

*ਨਵੀਂ ਦਿੱਲੀ/ਪੰਜਾਬ, 09 ਜੂਨ , 2026*ਪੰਜਾਬ ਦੇ ਹਿੰਦੂ ਵਪਾਰੀਆਂ ਦੇ ਇੱਥੇ ਮੰਗਲਵਾਰ ਨੂੰ ਇੱਕ...

ਗੁਰਦੁਆਰਾ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਨੌਜਵਾਨ ਕਾਬੂ, ਨਿਹੰਗਾਂ ਨੇ ਪਹਿਲਾ ਕੁੱਟਿਆ ਫਿਰ ਮੰਗਵਾਈ ਮੁਆਫ਼ੀ

ਗੁਰਦੁਆਰਿਆਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਅਤੇ ਅਭੱਦਰ ਭਾਸ਼ਾ ਬੋਲਣ ਵਾਲੇ ਇੱਕ...

ਅਮਰੀਕਾ ‘ਚ ਚੰਡੀਗੜ੍ਹ ਹੈਰੀਟੇਜ ਫਰਨੀਚਰ ਦੀ ਨਿਲਾਮੀ, ਸਪੀਕਰ ਸੰਧਵਾਂ ਨੇ ਜਾਂਚ ਦੇ ਦਿੱਤੇ ਹੁਕਮ

ਚੰਡੀਗੜ੍ਹ ਦੇ ਪੰਜਾਬ ਐਮਐਲਏ ਹੋਸਟਲ ਤੋਂ ਵਿਰਾਸਤੀ ਕੁਰਸੀਆਂ ਤੇ ਸਟੂਲ 4 ​​ਜੂਨ ਨੂੰ ਅਮਰੀਕਾ...

‘ਪੰਜਾਬੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਨਗੇ’-ਪੰਜਾਬ ‘ਚ ED ਦੀ ਰੇਡ ਨੂੰ ਲੈ ਕੇ CM ਮਾਨ ਦਾ ਬਿਆਨ

ਪੰਜਾਬ ਵਿਚ ED ਇਕ ਵਾਰ ਫਿਰ ਤੋਂ ਸਰਗਰਮ ਹੋ ਗਈ ਹੈ। ਈਡੀ ਵੱਲੋਂ ਫਿਰ...