August 2, 2026, 12:04 am
----------- Advertisement -----------
HomeNewsLatest News25,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਦੋ ASI ਗ੍ਰਿਫ਼ਤਾਰ

25,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਦੋ ASI ਗ੍ਰਿਫ਼ਤਾਰ

Published on

----------- Advertisement -----------

ਚੰਡੀਗੜ, 25 ਮਈ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਦੋ ਸਹਾਇਕ ਸਬ ਇੰਸਪੈਕਟਰਾਂ (ਏ.ਐਸ.ਆਈ.) ਬਲਜਿੰਦਰ ਸਿੰਘ ਮੰਡ, ਇੰਚਾਰਜ ਪੁਲਿਸ ਚੌਕੀ, ਫੇਜ਼-6, ਐਸ.ਏ.ਐਸ.ਨਗਰ ਅਤੇ ਇਸੇ ਪੁਲਿਸ ਚੌਕੀ ਵਿੱਚ ਤਾਇਨਾਤ ਉਸਦੇ ਸਾਥੀ ਏ.ਐਸ.ਆਈ. ਕੁਲਦੀਪ ਸਿੰਘ ਨੂੰ 25,000 ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਕਰਮਚਾਰੀਆਂ ਨੂੰ ਰਵਿੰਦਰ ਕੁਮਾਰ ਵਾਸੀ ਮੁੰਡੀਆਂ ਕਲਾਂ, ਲੁਧਿਆਣਾ ਦੀ ਸ਼ਿਕਾਇਤ ’ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਉਸ ਦੇ ਪਾਰਸ ਨਾਮ ਦੇ ਦੋਸਤ ਨੂੰ ਉਕਤ ਥਾਣਾ ਇੰਚਾਰਜ ਨੇ ਸ਼ਰਾਬ ਦੇ ਮਾਮਲੇ ’ਚ ਗ੍ਰਿਫਤਾਰ ਕੀਤਾ ਸੀ ਅਤੇ ਦੋਵੇਂ ਪੁਲਿਸ ਮੁਲਾਜ਼ਮ ਅਦਾਲਤ ਤੋਂ ਪਾਰਸ, ਜਿਸ ਦਾ ਆਉਣ ਵਾਲੇ ਦਿਨਾਂ ਵਿੱਚ ਵਿਆਹ ਹੋਣਾ ਤੈਅ ਸੀ, ਦੀ ਜ਼ਮਾਨਤ ਕਰਾਉਣ ਵਿੱਚ ਮੱਦਦ ਕਰਨ ਬਦਲੇ ਪਹਿਲਾਂ ਹੀ ਵੱਖ-ਵੱਖ ਤਰੀਕਾਂ ’ਤੇ 45,000 ਰੁਪਏ ਲੈ ਚੁੱਕੇ ਹਨ।

ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਹੁਣ ਇਸੇ ਸ਼ਰਾਬ ਦੇ ਮਾਮਲੇ ਵਿੱਚ ਪਾਰਸ ਦੇ ਨਾਲ ਉਸਦੇ ਇੱਕ ਹੋਰ ਦੋਸਤ ਹਰਮੀਤ ਸਿੰਘ ਨੂੰ ਬਤੌਰ ਸਹਿ-ਦੋਸ਼ੀ ਸ਼ਾਮਲ ਨਾ ਕਰਨ ਬਦਲੇ 50,000 ਰੁਪਏ ਹੋਰ ਮੰਗ ਰਹੇ ਹਨ। ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ਾਂ ਦੀ ਮੁੱਢਲੀ ਜਾਂਚ ਤੋਂ ਬਾਅਦ ਉਡਣ ਦਸਤਾ-1, ਪੰਜਾਬ, ਐਸ.ਏ.ਐਸ. ਨਗਰ ਦੀ ਟੀਮ ਨੇ ਜਾਲ ਵਿਛਾਇਆ ਅਤੇ ਪੁਲਿਸ ਚੌਕੀ ਇੰਚਾਰਜ ਬਲਜਿੰਦਰ ਸਿੰਘ ਮੰਡ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਸ਼ਿਕਾਇਤਕਰਤਾ ਪਾਸੋਂ 25,000 ਰੁਪਏ ਰਿਸ਼ਵਤ ਲੈਂਦਿਆਂ ਮੌਕੇ ’ਤੇ ਹੀ ਕਾਬੂ ਕਰ ਲਿਆ। ਇਸ ਦੇ ਨਾਲ ਇਸ ਕੇਸ ਦੇ ਤਫਤੀਸ਼ੀ ਅਫਸਰ ਅਤੇ ਬਲਜਿੰਦਰ ਸਿੰਘ ਮੰਡ ਦੇ ਸਾਥੀ ਕਰਮਚਾਰੀ ਏ.ਐਸ.ਆਈ ਕੁਲਦੀਪ ਸਿੰਘ ਨੂੰ ਵੀ ਵਿਜੀਲੈਂਸ ਦੀ ਟੀਮ ਨੇ ਗ੍ਰਿਫ਼ਤਾਰ ਕਰ ਲਿਆ। ਜ਼ਿਕਰਯੋਗ ਹੈ ਕਿ ਇਸ ਸਬੰਧੀ ਦੋਵਾਂ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਉਡਣ ਦਸਤਾ -1, ਐਸ.ਏ.ਐਸ. ਨਗਰ ਵਿਖੇ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੰਡੀਗੜ੍ਹ ਦੇ ਸੈਕਟਰ 42 ’ਚ ਵਕੀਲ ਨੇ ਔਰਤ ’ਤੇ ਚਲਾਈ ਗੋਲੀ 

ਚੰਡੀਗੜ੍ਹ ਦੇ ਸੈਕਟਰ-42 ਸਥਿਤ ਗਰਲਜ਼ ਕਾਲਜ ਦੇ ਸਾਹਮਣੇ ਸ਼ਨੀਵਾਰ ਦੁਪਹਿਰ ਕਰੀਬ 1 ਵਜੇ ਉਸ...

ਸਾਬਕਾ MLA ਮਦਨ ਲਾਲ ਜਲਾਲਪੁਰ ‘ਤੇ ਕਾਂਗਰਸ ਦਾ ਵੱਡਾ ਐਕਸ਼ਨ, ਪਾਰਟੀ ਦੀ ਮੈਂਬਰਸ਼ਿਪ ਤੋਂ ਕੀਤਾ ਗਿਆ ਮੁਅੱਤਲ

ਕਾਂਗਰਸ ਵੱਲੋਂ ਸਾਬਕਾ MLA ‘ਤੇ ਵੱਡਾ ਐਕਸ਼ਨ ਲਿਆ ਗਿਆ ਹੈ। ਉਨ੍ਹਾਂ ਨੂੰ ਪਾਰਟੀ ਤੋਂ...

ਕਰਤਾਰਪੁਰ ਲਾਂਘਾ: ਕੇਂਦਰ ਦੇ ਜਵਾਬ ਤੋਂ ਬਾਅਦ SGPC ਦਾ ਰੁਖ਼, ਧਾਮੀ ਬੋਲੇ- ਫੈਸਲਾ ਸਿੱਖ ਭਾਵਨਾਵਾਂ ਅਨੁਸਾਰ ਹੋਵੇ

ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਈ ਲਾਂਘਾ ਲੰਬੇ ਸਮੇਂ ਤੋਂ ਬੰਦ ਰਹਿਣ ਦੇ...

ਅਗਸਤ ਮਹੀਨੇ ਦੇ ਪਹਿਲੇ ਦਿਨ ਮਹਿੰਗਾਈ ਤੋਂ ਵੱਡੀ ਰਾਹਤ, LPG ਗੈਸ ਸਿਲੰਡਰ ਹੋਇਆ ਸਸਤਾ

ਅੱਜ ਅਗਸਤ ਦੇ ਪਹਿਲੇ ਦਿਨ 19 ਕਿਲੋਗ੍ਰਾਮ ਦੇ ਕਮਰਸ਼ੀਅਲ ਐਲਪੀਜੀ ਸਿਲੰਡਰ ਸਸਤਾ ਹੋ ਗਿਆ...

ਫੁਟਬਾਲ ਜਗਤ ‘ਚ ਸੋਗ ਦੀ ਲਹਿਰ, ਵਰਲਡ ਕੱਪ ਜੇਤੂ ਫ੍ਰੇਂਕੋ ਬਾਰੇਸੀ ਦਾ ਹੋਇਆ ਦਿਹਾਂਤ

ਫੁੱਟਬਾਲ ਦੇ ਸਭ ਤੋਂ ਮਹਾਨ ਡਿਫੈਂਡਰਾਂ ਵਿੱਚੋਂ ਇੱਕ ਫ੍ਰੈਂਕੋ ਬਰੇਸੀ ਹੁਣ ਇਸ ਦੁਨੀਆ ਵਿਚ...

ਮਸ਼ਹੂਰ ਕਬੱਡੀ ਖਿਡਾਰੀ ਦੀ ਪਤਨੀ ਨੇ ਚੁੱਕਿਆ ਖੌਫਨਾਕ ਕਦਮ, ਢਾਈ ਸਾਲ ਪਹਿਲਾਂ ਹੋਇਆ ਸੀ ਵਿਆਹ

ਹਰਿਆਣਾ ਦੇ ਰੋਹਤਕ ਵਿੱਚ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸ਼ੀਲੂ ਬਲਹਾਰਾ ਦੀ ਪਤਨੀ ਮੁਸਕਾਨ (23) ਨੇ...

40 ਲੱਖ ਮਹਿਲਾਵਾਂ ਦੇ ਖਾਤਿਆਂ ‘ਚ ਪਹੁੰਚੀ ਆਰਥਿਕ ਸਹਾਇਤਾ, CM ਮਾਨ ਨੇ ਜਾਰੀ ਕੀਤੀ ਯੋਜਨਾ’ ਦੀ ਕਿਸ਼ਤ

ਪੰਜਾਬ ਸਰਕਾਰ ਨੇ ਸ਼ਨੀਵਾਰ ਯਾਨੀ ਕਿ ਅੱਜ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਸੂਬੇ...

• ਹਰਿਆਣਾ ਦਾ ਭਿਵਾਨੀ ਬਣ ਗਿਆ ਹੈ ਨਕਲ ਦਾ ਗੜ੍ਹ; ਹਰਿਆਣਾ ਦੇ ਪਾਲੇ ਪੇਪਰ ਲੀਕ ਮਾਫੀਆ ਨੇ ਹਜ਼ਾਰਾਂ ਨੌਜਵਾਨਾਂ ਦੇ ਸੁਪਨਿਆਂ ਦਾ ਕਤਲ ਕੀਤਾ:...

ਚੰਡੀਗੜ੍ਹ; 31 ਜੁਲਾਈ:ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਕਿਹਾ ਕਿ ਪੰਜਾਬ...