September 11, 2026, 3:26 am
----------- Advertisement -----------
HomeNewsLatest Newsਨਿਸ਼ਾਨ ਸਾਹਿਬ ਚੜ੍ਹਾਉਂਦੇ ਸਮੇਂ ਵਾਪਰਿਆ ਵੱਡਾ ਹਾਦਸਾ; ਕਰੰਟ ਲੱਗਣ ਨਾਲ 2 ਨੌਜਵਾਨਾਂ...

ਨਿਸ਼ਾਨ ਸਾਹਿਬ ਚੜ੍ਹਾਉਂਦੇ ਸਮੇਂ ਵਾਪਰਿਆ ਵੱਡਾ ਹਾਦਸਾ; ਕਰੰਟ ਲੱਗਣ ਨਾਲ 2 ਨੌਜਵਾਨਾਂ ਦੀ ਮੌਤ

Published on

----------- Advertisement -----------

ਪੰਜਾਬ ਦੇ ਜਲੰਧਰ ਦੇ ਪਿੰਡ ਸ਼ੰਕਰ ਨੇੜੇ ਨਿਸ਼ਾਨ ਸਾਹਿਬ ਚੜ੍ਹਾ ਰਹੇ ਦੋ ਨੌਜਵਾਨਾਂ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਬੂਟਾ ਸਿੰਘ ਅਤੇ ਮਹਿੰਦਰ ਸਿੰਘ ਵਾਸੀ ਬੱਜੂ ਕਲਾਂ ਵਜੋਂ ਹੋਈ ਹੈ। ਨਕੋਦਰ ਦੇ ਥਾਣਾ ਸ਼ੰਕਰ ਦੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਸ਼ੰਕਰ ਚੌਕੀ ਦੇ ਇੰਚਾਰਜ ਜਸਪਾਲ ਨੇ ਦੱਸਿਆ ਕਿ ਇਹ ਘਟਨਾ ਸ਼ਨੀਵਾਰ ਸਵੇਰੇ ਵਾਪਰੀ। ਦੋਵੇਂ ਮ੍ਰਿਤਕ ਵਿਅਕਤੀ ਪਿੰਡ ਬੱਜੂ ਕਲਾਂ ਦੇ ਵਸਨੀਕ ਹਨ।
ਪ੍ਰਾਪਤ ਜਾਣਕਾਰੀ ਅਨੁਸਾਰ ਨਿਸ਼ਾਨ ਸਾਹਿਬ ਲਗਾਉਣ ਸਮੇਂ ਅਚਾਨਕ ਲੋਹੇ ਦਾ ਖੰਭਾ ਨੇੜਿਓਂ ਲੰਘਦੀਆਂ ਬਿਜਲੀ ਦੀਆਂ ਤਾਰਾਂ ਨੂੰ ਛੂਹ ਗਿਆ। ਇਸ ਦੌਰਾਨ ਹੇਠਾਂ ਖੜ੍ਹੇ ਬੂਟਾ ਸਿੰਘ ਅਤੇ ਮਹਿੰਦਰ ਸਿੰਘ ਉਕਤ ਘਟਨਾ ਵਿੱਚ ਬੁਰੀ ਤਰ੍ਹਾਂ ਝੁਲਸ ਗਏ।
ਜਿਸ ਤੋਂ ਬਾਅਦ ਮੌਕੇ ‘ਤੇ ਮੌਜੂਦ ਲੋਕਾਂ ਨੇ ਉਕਤ ਨੌਜਵਾਨ ਨੂੰ ਤੁਰੰਤ ਸਰਕਾਰੀ ਹਸਪਤਾਲ ਪਹੁੰਚਾਇਆ। ਜਿੱਥੇ ਦੋਵਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਜਿਸ ਤੋਂ ਬਾਅਦ ਪਰਿਵਾਰ ਵਾਲੇ ਦੋਵਾਂ ਨੂੰ ਨਿੱਜੀ ਹਸਪਤਾਲ ਲੈ ਗਏ, ਜਿੱਥੇ ਡਾਕਟਰਾਂ ਨੇ ਦੋਵਾਂ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲੀਸ ਅਜੇ ਤੱਕ ਲਾਸ਼ਾਂ ਨੂੰ ਆਪਣੇ ਕਬਜ਼ੇ ਵਿੱਚ ਨਹੀਂ ਲੈ ਸਕੀ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...

ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਹੋਏ ਵਿਲੀਨ

 ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ।...

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...