October 28, 2026, 10:46 pm
----------- Advertisement -----------
HomeNewsLatest Newsਪੰਜਾਬ ਪੁਲਿਸ ਵੱਲੋਂ ਪਾਕਿਸਤਾਨ ਅਧਾਰਤ ਤਸਕਰਾਂ ਦੀ ਹਮਾਇਤ ਵਾਲੇ ਨਸ਼ਿਆ ਦੇ ਦੋ...

ਪੰਜਾਬ ਪੁਲਿਸ ਵੱਲੋਂ ਪਾਕਿਸਤਾਨ ਅਧਾਰਤ ਤਸਕਰਾਂ ਦੀ ਹਮਾਇਤ ਵਾਲੇ ਨਸ਼ਿਆ ਦੇ ਦੋ ਗਿਰੋਹਾਂ ਦਾ ਪਰਦਾਫਾਸ਼

Published on

----------- Advertisement -----------

ਚੰਡੀਗੜ੍ਹ/ਅੰਮ੍ਰਿਤਸਰ, 28 ਜੂਨ (ਬਲਜੀਤ ਮਰਵਾਹਾ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਪੰਜਾਬ ਪੁਲਿਸ ਨੇ ਪਾਕਿਸਤਾਨ ਅਧਾਰਤ ਤਸਕਰਾਂ ਵੱਲੋਂ ਚਲਾਏ ਜਾ ਰਹੇ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਦੋ ਵੱਖ-ਵੱਖ ਗਿਰੋਹਾਂ ਦਾ ਪਰਦਾਫਾਸ਼ ਕਰਦਿਆਂ ਤਿੰਨ ਨਸ਼ਾ ਤਸਕਰਾਂ ਨੂੰ 9.2 ਕਿਲੋ ਹੈਰੋਇਨ (8.2 ਕਿਲੋ+1 ਕਿਲੋ) ਸਮੇਤ ਗ੍ਰਿਫ਼ਤਾਰ ਕੀਤਾ ਹੈ।

ਪਹਿਲੇ ਆਪ੍ਰੇਸ਼ਨ ਦੇ ਵੇਰਵੇ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਠੋਸ ਸੂਚਨਾਵਾਂ ਦੇ ਆਧਾਰ ‘ਤੇ ਏਡੀਸੀਪੀ ਸਿਟੀ-2 ਅਭਿਮਨਿਊ ਰਾਣਾ ਦੀ ਅਗਵਾਈ ਹੇਠ ਥਾਣਾ ਛੇਹਰਟਾ ਦੀਆਂ ਪੁਲਿਸ ਟੀਮਾਂ ਨੇ ਰਾਜਾਸਾਂਸੀ ਦੇ ਸ਼ਿਵਾ ਐਨਕਲੇਵ ਦੇ ਇਲਾਕੇ ਤੋਂ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ‘ਚੋਂ 8.2 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਫੜੇ ਗਏ ਵਿਅਕਤੀਆਂ ਦੀ ਪਛਾਣ ਬਚਿੱਤਰ ਸਿੰਘ ਵਾਸੀ ਪਿੰਡ ਜਠੌਲ ਜ਼ਿਲ੍ਹਾ ਅੰਮ੍ਰਿਤਸਰ ਅਤੇ ਸਨੀ ਵਾਸੀ ਗੁਰੂ ਕੀ ਵਡਾਲੀ, ਛੇਹਰਟਾ ਵਜੋਂ ਹੋਈ ਹੈ। ਮੁਲਜ਼ਮ ਬਚਿੱਤਰ ਸਿੰਘ ਨੂੰ ਸਾਲ 2021 ਤੋਂ ਪੀ.ਐਸ. ਘਰਿੰਡਾ ਦੇ ਕਤਲ ਕੇਸ ਵਿੱਚ ਭਗੌੜਾ ਐਲਾਨਿਆ ਹੋਇਆ ਸੀ।

ਪੁਲਿਸ ਟੀਮਾਂ ਨੇ 8.2 ਕਿਲੋ ਹੈਰੋਇਨ ਬਰਾਮਦ ਕਰਨ ਤੋਂ ਇਲਾਵਾ ਮੁਲਜ਼ਮਾਂ ਕੋਲੋਂ 95000 ਰੁਪਏ ਦੀ ਡਰੱਗ ਮਨੀ, ਇਕ ਇਲੈਕਟ੍ਰਾਨਿਕ ਭਾਰ ਤੋਲਣ ਵਾਲੀ ਮਸ਼ੀਨ ਅਤੇ ਸਵਿਫ਼ਟ ਕਾਰ ਵੀ ਬਰਾਮਦ ਕੀਤੀ ਹੈ। ਇਸ ਸਬੰਧੀ ਥਾਣਾ ਛੇਹਰਟਾ ਅੰਮ੍ਰਿਤਸਰ ਵਿਖੇ ਐਨਡੀਪੀਐਸ ਐਕਟ ਦੀਆਂ ਧਾਰਾਵਾਂ 21-ਸੀ ਅਤੇ 23/29 ਤਹਿਤ ਐਫਆਈਆਰ ਨੰਬਰ 100 ਮਿਤੀ 27/06/2024 ਤਹਿਤ ਕੇਸ ਦਰਜ ਕੀਤਾ ਗਿਆ ਹੈ।

ਇੱਕ ਹੋਰ ਮਾਮਲੇ ਵਿੱਚ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਖੁਫੀਆ ਸੂਚਨਾਵਾਂ ‘ਤੇ ਕਾਰਵਾਈ ਕਰਦਿਆਂ ਥਾਣਾ ਰਣਜੀਤ ਐਵੀਨਿਊ ਦੀਆਂ ਪੁਲਿਸ ਟੀਮਾਂ ਨੇ ਰਣਜੀਤ ਐਵੀਨਿਊ ਬਾਈਪਾਸ ‘ਤੇ ਨਾਕਾਬੰਦੀ ਕਰਕੇ ਅਮਨਦੀਪ ਸਿੰਘ ਵਾਸੀ ਪਿੰਡ ਰਾਣੀਆਂ, ਲੋਪੋਕੇ, ਅੰਮ੍ਰਿਤਸਰ ਨੂੰ 1 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਟੀਮਾਂ ਨੇ ਉਸਦੀ ਵੌਕਸਵੈਗਨ ਵੈਂਟੋ ਕਾਰ ਨੂੰ ਵੀ ਜ਼ਬਤ ਕਰ ਲਿਆ ਹੈ, ਜਿਸ ਵਿੱਚ ਉਹ ਜਾ ਰਿਹਾ ਸੀ।

ਇਸ ਸਬੰਧੀ ਥਾਣਾ ਰਣਜੀਤ ਐਵੀਨਿਊ ਅੰਮ੍ਰਿਤਸਰ ਵਿਖੇ ਐਨ.ਡੀ.ਪੀ.ਐਸ ਐਕਟ ਦੀ ਧਾਰਾ 21 ਸੀ ਤਹਿਤ ਐਫ.ਆਈ.ਆਰ ਨੰਬਰ 91 ਮਿਤੀ 26/06/2024 ਦਰਜ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ (ਸੀ.ਪੀ.) ਅੰਮ੍ਰਿਤਸਰ ਰਣਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਮੁੱਢਲੀ ਜਾਂਚ ਅਨੁਸਾਰ ਦੋਸ਼ੀ ਪਾਕਿਸਤਾਨ ਅਧਾਰਤ ਤਸਕਰਾਂ ਦੇ ਸਿੱਧੇ ਸੰਪਰਕ ਵਿੱਚ ਸਨ, ਜੋ ਡਰੋਨ ਰਾਹੀਂ ਪਾਕਿਸਤਾਨ ਤੋਂ ਨਸ਼ਾ ਮੰਗਵਾ ਕੇ ਸੂਬੇ ਭਰ ਵਿੱਚ ਸਪਲਾਈ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਡਰੱਗ ਸਪਲਾਇਰਾਂ, ਡੀਲਰਾਂ ਅਤੇ ਉਨ੍ਹਾਂ ਦੇ ਖਰੀਦਦਾਰਾਂ ਦੇ ਸਮੁੱਚੇ ਨੈਟਵਰਕ ਦਾ ਪਰਦਾਫਾਸ਼ ਕਰਨ ਵਾਸਤੇ ਦੋਵਾਂ ਮਾਮਲਿਆਂ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ਼ ਕਮਿਸ਼ਨਰ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਦੋਸ਼ੀਆਂ ਵੱਲੋਂ ਹੁਣ ਤੱਕ ਖਰੀਦੀ ਗਈ ਨਸ਼ੀਲੇ ਪਦਾਰਥਾਂ ਦੀ ਕੁੱਲ ਮਾਤਰਾ ਦਾ ਪਤਾ ਲਗਾਉਣ ਦੇ ਯਤਨ ਕੀਤੇ ਜਾ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੱਧ ਪ੍ਰਦੇਸ਼ ਰਾਜਸਭਾ ਉਪ ਚੋਣ: ਭਾਜਪਾ ਨੇ ਹਰਦੀਪ ਸਿੰਘ ਪੁਰੀ ਨੂੰ ਐਲਾਨਿਆ ਉਮੀਦਵਾਰ

ਭਾਜਪਾ ਨੇ ਅੱਜ ਮੱਧ ਪ੍ਰਦੇਸ਼ ਤੋਂ ਰਾਜ ਸਭਾ ਉਪ ਚੋਣ ਲਈ ਹਰਦੀਪ ਸਿੰਘ ਪੁਰੀ...

ਪੰਜਾਬ ’ਚ ਚੱਕਰਵਾਤ ਦਾ ਅਸਰ! ਜਲਦ ਬਦਲੇਗਾ ਮੌਸਮ

ਆਉਣ ਵਾਲੇ ਦਿਨਾਂ ਵਿੱਚ ਦੇਸ਼ ਦੇ ਕਈ ਹਿੱਸਿਆਂ ਵਿੱਚ ਮੌਸਮ ਦੇ ਹਲਾਤ ਬਦਲਣ ਦੀ...

ਜੇਲ੍ਹ ਚ ਬੰਦ ਗੈਂਗਸਟਰ ਭੁਵਨੇਸ਼ ਚੋਪੜਾ ਦੀ ਸ਼ੱਕੀ ਹਾਲਾਤ ਚ ਮੌਤ, ਪੋਸਟਮਾਰਟਮ ਤੋਂ ਬਾਅਦ ਹੋਵੇਗਾ ਖੁਲਾਸਾ

ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ‘ਚ ਬੰਦ ਨਾਮੀ ਗੈਂਗਸਟਰ ਭੁਵਨੇਸ਼ ਚੋਪੜਾ ਉਰਫ਼ ਆਸ਼ੀਸ਼ ਦੀ ਮੰਗਲਵਾਰ...

ਕੀਰਤਪੁਰ ਸਾਹਿਬ ‘ਚ ਡੂੰਘੀ ਖੱਡ ‘ਚ ਡਿੱਗੀ ਕੁੱਲੂ ਦੁਸਹਿਰੇ ਤੋਂ ਪਰਤ ਰਹੀ ਗੱਡੀ, 4 ਲੋਕਾਂ ਦੀ ਮੌਤ

ਬੁੱਧਵਾਰ ਨੂੰ ਮਨਾਲੀ-ਕੀਰਤਪੁਰ ਸਾਹਿਬ ਰਾਸ਼ਟਰੀ ਰਾਜਮਾਰਗ ‘ਤੇ ਇੱਕ ਗੱਡੀ ਡੂੰਘੀ ਖੱਡ ਵਿੱਚ ਡਿੱਗ ਗਈ।...

ਰਾਜੋਆਣਾ ਦੀ ਰਹਿਮ ਪਟੀਸ਼ਨ ’ਤੇ ਸੁਣਵਾਈ 18 ਨਵੰਬਰ ਤੱਕ ਟਲੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿਚ ਫਾਂਸੀ ਦੀ ਸਜ਼ਾ...

ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਜਥੇਬੰਦਕ ਢਾਂਚਾ ਭੰਗ

ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਆਪਣਾ ਸਮੂਹ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਢਾਂਚਾ ਤੁਰੰਤ...

ਬਿਕਰਮਜੀਤ ਸਿੰਘ ਮਜੀਠੀਆ ਮਾਮਲੇ ਵਿਚ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਪੰਜਾਬ ਵਿਜੀਲੈਂਸ ਬਿਊਰੋ ਨੇ ‘ਸਟੇਟ ਬਨਾਮ...

ਟੋਲ ਪਲਾਜ਼ਾ ਨੇੜੇ ਰਹਿਣ ਵਾਲਿਆਂ ਨੂੰ ਰਾਹਤ, 1 ਨਵੰਬਰ ਤੋਂ ਸਾਲਾਨਾ ਪਾਸ

ਟੋਲ ਪਲਾਜ਼ਾ ਦੇ ਨੇੜੇ ਰਹਿਣ ਵਾਲੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ। ਹੁਣ ਉਨ੍ਹਾਂ...

ਪੰਜਾਬ ‘ਚ ਸਾਰੇ ਸਕੂਲਾਂ ਦਾ ਸਮਾਂ ਬਦਲਿਆ, 2 ਨਵੰਬਰ ਤੋਂ ਨਵੀਂ Timing ਲਾਗੂ

ਪੰਜਾਬ ਵਿੱਚ 2 ਨਵੰਬਰ ਤੋਂ ਸਕੂਲਾਂ ਦਾ ਸਮਾਂ ਬਦਲ ਜਾਵੇਗਾ। ਠੰਢ ਦੇ ਮੌਸਮ ਨੂੰ...