June 1, 2026, 4:19 am
----------- Advertisement -----------
HomeNewsLatest Newsਲੁਧਿਆਣਾ ਪੁਲਿਸ ਦੀ ਵੱਡੀ ਕਾਰਵਾਈ, ਦੋ ਨਸ਼ਾ ਤਸਕਰਾਂ ਨੂੰ 300 ਬੋਤਲਾਂ ਸ਼ਰਾਬ...

ਲੁਧਿਆਣਾ ਪੁਲਿਸ ਦੀ ਵੱਡੀ ਕਾਰਵਾਈ, ਦੋ ਨਸ਼ਾ ਤਸਕਰਾਂ ਨੂੰ 300 ਬੋਤਲਾਂ ਸ਼ਰਾਬ ਤੇ 20 ਗ੍ਰਾਮ ਹੈਰੋਇਨ ਸਣੇ ਕੀਤਾ ਕਾਬੂ

Published on

----------- Advertisement -----------

ਪੰਜਾਬ ਦੀ ਲੁਧਿਆਣਾ ਦਿਹਾਤੀ ਪੁਲਿਸ ਨੇ ਦੋ ਵੱਖ-ਵੱਖ ਥਾਵਾਂ ਤੋਂ 2 ਸਮੱਗਲਰਾਂ ਨੂੰ ਕਾਬੂ ਕੀਤਾ ਹੈ। ਪੁਲੀਸ ਨੇ ਮੁਲਜ਼ਮਾਂ ਕੋਲੋਂ ਸ਼ਰਾਬ ਅਤੇ ਹੈਰੋਇਨ ਬਰਾਮਦ ਕਰਕੇ ਵੱਖ-ਵੱਖ ਥਾਣਿਆਂ ਵਿੱਚ ਕੇਸ ਦਰਜ ਕਰ ਲਏ ਹਨ। ਮੁਲਜ਼ਮਾਂ ਦੀ ਪਛਾਣ ਲਖਵਿੰਦਰ ਸਿੰਘ ਉਰਫ ਭਾਊ ਵਾਸੀ ਪਿੰਡ ਦੇਤਵਾਲ ਅਤੇ ਪਲਵਿੰਦਰ ਸਿੰਘ ਉਰਫ ਭਿੰਦਾ ਵਾਸੀ ਗੋਖੂਵਾਲ ਮਹਿਤਪੁਰ ਵਜੋਂ ਹੋਈ ਹੈ। ਪੁਲੀਸ ਨੇ ਮੁਲਜ਼ਮਾਂ ਕੋਲੋਂ 300 ਸ਼ਰਾਬ ਦੀਆਂ ਬੋਤਲਾਂ ਅਤੇ 20 ਗ੍ਰਾਮ ਹੈਰੋਇਨ ਬਰਾਮਦ ਕਰਕੇ ਥਾਣਾ ਦਾਖਾ ਅਤੇ ਸਿੱਧਵਾਂ ਬੇਟ ਵਿੱਚ ਕੇਸ ਦਰਜ ਕੀਤਾ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਹੋਰ ਪੁੱਛਗਿੱਛ ਸ਼ੁਰੂ ਕਰ ਦਿੱਤੀ ਗਈ ਹੈ।

ਥਾਣਾ ਦਾਖਾ ਦੇ ਏਐਸਆਈ ਆਤਮਾ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਮੁਲਜ਼ਮ ਲਖਵਿੰਦਰ ਸਿੰਘ ਵੱਡੇ ਪੱਧਰ ’ਤੇ ਸ਼ਰਾਬ ਤਸਕਰੀ ਦਾ ਧੰਦਾ ਕਰਦਾ ਹੈ। ਜੋ ਕਿ ਨੇੜਲੇ ਪਿੰਡਾਂ ਨੂੰ ਸ਼ਰਾਬ ਸਪਲਾਈ ਕਰਦਾ ਹੈ। ਇਸ ਸਮੇਂ ਵੀ ਮੁਲਜ਼ਮਾਂ ਨੇ ਵੱਡੀ ਪੱਧਰ ’ਤੇ ਸ਼ਰਾਬ ਲਿਆ ਕੇ ਪਰਾਲੀ ਵਿੱਚ ਛੁਪਾ ਕੇ ਰੱਖੀ ਹੋਈ ਸੀ। ਜਿਸ ਨੂੰ ਦੋਸ਼ੀ ਨੇ ਹਨੇਰੇ ਤੋਂ ਬਾਅਦ ਸਪਲਾਈ ਕਰਨਾ ਹੈ। ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਛਾਪੇਮਾਰੀ ਕੀਤੀ ਅਤੇ ਇਸ ਦੌਰਾਨ ਪੁਲਿਸ ਨੇ 300 ਬੋਤਲਾਂ ਸ਼ਰਾਬ ਬਰਾਮਦ ਕੀਤੀ।

ਥਾਣਾ ਸਿੱਧਵਾਂ ਬੇਟ ਦੇ ਏਐਸਆਈ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਪੁਲੀਸ ਪਾਰਟੀ ਨਾਲ ਕਿਸ਼ਨਪੁਰਾ ਚੌਕ ਵਿੱਚ ਨਾਕਾਬੰਦੀ ਕਰਕੇ ਖੜ੍ਹੇ ਸਨ। ਇਸ ਦੌਰਾਨ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕਿ ਪਲਵਿੰਦਰ ਸਿੰਘ ਨਸ਼ਾ ਤਸਕਰੀ ਦਾ ਧੰਦਾ ਕਰਦਾ ਹੈ। ਜੋ ਸਿੱਧਵਾਂ ਬੇਟ ਅਤੇ ਆਸਪਾਸ ਦੇ ਪਿੰਡਾਂ ਵਿੱਚ ਹੈਰੋਇਨ ਵੇਚਦਾ ਹੈ।

ਇਸ ਸਮੇਂ ਉਹ ਹੈਰੋਇਨ ਦੀ ਸਪਲਾਈ ਲਈ ਪਿੰਡਾਂ ਰਾਹੀਂ ਨਹਿਰੀ ਰਸਤੇ ਸਿੱਧਵਾਂ ਬੇਟ ਵੱਲ ਆ ਰਿਹਾ ਹੈ। ਸੂਚਨਾ ਮਿਲਦੇ ਹੀ ਪੁਲਸ ਨੇ ਨਾਕਾਬੰਦੀ ਕਰ ਕੇ ਦੋਸ਼ੀ ਨੂੰ ਕਾਬੂ ਕਰ ਲਿਆ, ਜਿਸ ਦੌਰਾਨ ਪੁਲਸ ਨੇ 20 ਗ੍ਰਾਮ ਹੈਰੋਇਨ ਬਰਾਮਦ ਕਰ ਕੇ ਥਾਣਾ ਸਿੱਧਵਾਂ ਬੇਟ ‘ਚ ਮਾਮਲਾ ਦਰਜ ਕਰ ਲਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜੈਸਲਮੇਰ-ਜੈਪੁਰ ‘ਚ ਰੇਤਲੇ ਤੂਫ਼ਾਨ ਦੀ ਚੇਤਾਵਨੀ, ਮੀਂਹ ਨੇ 7 ਰਾਜਾਂ ਵਿਚ ਘਟਾਈ ਗਰਮੀ

ਮੀਂਹ ਤੇ ਤੂਫ਼ਾਨ ਕਾਰਨ ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼, ਦਿੱਲੀ, ਹਰਿਆਣਾ, ਚੰਡੀਗੜ੍ਹ, ਛੱਤੀਸਗੜ੍ਹ, ਬਿਹਾਰ ਅਤੇ...

‘ਆਪ’ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਜੇਲ੍ਹ ਤੋਂ ਆਏ ਬਾਹਰ

 ਵਿਧਾਨ ਸਭਾ ਹਲਕਾ ਸਨੌਰ (ਪਟਿਆਲਾ) ਤੋਂ 'ਆਪ' ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਹਾਈਕੋਰਟ ਤੋਂ ਜ਼ਮਾਨਤ...

PM ਨਰਿੰਦਰ ਮੋਦੀ ਨੇ ‘ਮਨ ਕੀ ਬਾਤ’ ਪ੍ਰੋਗਰਾਮ ‘ਚ ਦੌੜਾਕ ਗੁਰਿੰਦਰਵੀਰ ਸਿੰਘ ਨਾਲ ਕੀਤੀ ਗੱਲ ਤੇ ਦਿੱਤੀ ਵਧਾਈ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤੀ ਦੌੜਾਕ ਗੁਰਿੰਦਰਵੀਰ ਸਿੰਘ ਨੂੰ 100 ਮੀਟਰ ਦੌੜ ਵਿੱਚ...

ਬਰਾਬਰ ਨੰਬਰ ਲੈਣ ਵਾਲੇ ਵਿਦਿਆਰਥੀਆਂ ਨੂੰ ਮਿਲੇਗੀ ਬਰਾਬਰ ਪੁਜੀਸ਼ਨ, CM ਮਾਨ ਨੇ ਟੌਪਰ ਲਈ ਨਿਯਮਾਂ ‘ਚ ਕੀਤਾ ਬਦਲਾਅ

ਪੰਜਾਬ ਵਿਚ ਬੋਰਡ ਪ੍ਰੀਖਿਆਵਾਂ ਦੇ ਨਤੀਜਿਆਂ ਤੇ ਟੌਪਰ ਰੈਂਕਿੰਗ ਵਿਵਸਥਾ ਨੂੰ ਲੈ ਕੇ ਵੱਡਾ...

ਭਗਵੰਤ ਮਾਨ ਸਰਕਾਰ ਵੱਲੋਂ ਲੜਕੀਆਂ ਲਈ ਦੇਸ਼ ਦੀਆਂ ਸਭ ਤੋਂ ਵੱਡੀਆਂ ਪਹਿਲਕਦਮੀਆਂ ਵਿੱਚ ਸ਼ਾਮਲ ਸਕੂਲ-ਅਧਾਰਤ ਮਾਹਵਾਰੀ ਸਿਹਤ ਸਿੱਖਿਆ ਦੀ ਸ਼ੁਰੂਆਤ

ਚੰਡੀਗੜ੍ਹ; 30 ਮਈ 2026:ਸੂਬੇ ਵਿੱਚ ਕੁੜੀਆਂ ਦੀ ਸਿੱਖਿਆ, ਬਾਲਗ ਸਿਹਤ ਅਤੇ ਲਿੰਗ-ਸੰਵੇਦਨਸ਼ੀਲ ਪੜ੍ਹਾਈ ਨੂੰ...

ਮਾਨ ਸਰਕਾਰ ਨੇ 19 ਹਜ਼ਾਰ ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਮੈਗਾ ਪੀ.ਟੀ.ਐਮ. ਕਰਵਾ ਕੇ ਸਿੱਖਿਆ ਵਿੱਚ ਪੰਜਾਬ ਦੀ ਅੱਵਲ ਦਰਜਾਬੰਦੀ ਦਾ ਜਸ਼ਨ ਮਨਾਇਆ

ਚੰਡੀਗੜ੍ਹ, 30 ਮਈ:ਕੌਮੀ ਸਿੱਖਿਆ ਦਰਜਾਬੰਦੀ 'ਚ ਪੰਜਾਬ ਵੱਲੋਂ ਸਿਖ਼ਰਲਾ ਸਥਾਨ ਮੱਲਣ ਦੇ ਜਸ਼ਨ ਮਨਾਉਣ...

ਪੰਜਾਬ ਸਰਕਾਰ ਵਿੱਚ ਠੇਕਾ ਸਿਸਟਮ ਹੋਇਆ ਖਤਮ

ਚੰਡੀਗੜ੍ਹ, 30 ਮਈ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ...