November 17, 2026, 1:11 pm
----------- Advertisement -----------
HomeNewsBreaking Newsਕਾਂਗਰਸ ਦੇ ਦੋ ਸਾਬਕਾ ਮੰਤਰੀ ਭ੍ਰਿਸ਼ਟਾਚਾਰ 'ਚ ਫਸੇ: ਸਾਬਕਾ ਜੰਗਲਾਤ ਮੰਤਰੀ ਧਰਮਸੋਤ...

ਕਾਂਗਰਸ ਦੇ ਦੋ ਸਾਬਕਾ ਮੰਤਰੀ ਭ੍ਰਿਸ਼ਟਾਚਾਰ ‘ਚ ਫਸੇ: ਸਾਬਕਾ ਜੰਗਲਾਤ ਮੰਤਰੀ ਧਰਮਸੋਤ ਗ੍ਰਿਫਤਾਰ, ਸੰਗਤ ਸਿੰਘ ਗਿਲਜੀਆਂ ‘ਤੇ FIR

Published on

----------- Advertisement -----------

ਚੰਡੀਗੜ੍ਹ, 7 ਜੂਨ 2022 – ਰਾਹੁਲ ਗਾਂਧੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਕਾਂਗਰਸ ਦੇ 2 ਸਾਬਕਾ ਮੰਤਰੀ ਭ੍ਰਿਸ਼ਟਾਚਾਰ ਵਿੱਚ ਫਸ ਗੁਏ ਹਨ। ਪੰਜਾਬ ਵਿਜੀਲੈਂਸ ਬਿਊਰੋ ਨੇ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਗ੍ਰਿਫਤਾਰ ਕੀਤਾ ਹੈ। ਧਰਮਸੋਤ ਨੂੰ ਅਮਲੋਹ ਤੋਂ ਸਵੇਰੇ 3 ਵਜੇ ਦੇ ਕਰੀਬ ਗ੍ਰਿਫ਼ਤਾਰ ਕੀਤਾ ਗਿਆ। ਧਰਮਸੋਤ ਦੇ ਨਾਲ-ਨਾਲ ਕਮਲਜੀਤ ਸਿੰਘ ਅਤੇ ਚਮਕੌਰ ਸਿੰਘ ਨੂੰ ਵੀ ਵਿਜੀਲੈਂਸ ਨੇ ਫੜ ਲਿਆ ਹੈ।

ਇਨ੍ਹਾਂ ਸਾਰਿਆਂ ‘ਤੇ ਰੁੱਖਾਂ ਦੀ ਕਟਾਈ ਤੋਂ ਲੈ ਕੇ ਜੰਗਲਾਤ ਵਿਭਾਗ ਦੇ ਹਰ ਕੰਮ ‘ਚ ਰਿਸ਼ਵਤ ਲੈਣ ਦਾ ਦੋਸ਼ ਹੈ। ਧਰਮਸੋਤ ਤੋਂ ਬਾਅਦ ਜੰਗਲਾਤ ਮੰਤਰੀ ਬਣੇ ਸੰਗਤ ਸਿੰਘ ਗਿਲਜੀਆਂ ਖ਼ਿਲਾਫ਼ ਵੀ ਐਫਆਈਆਰ ਦਰਜ ਕੀਤੀ ਗਈ ਹੈ। ਗਿਲਜੀਆਂ ਦੇ ਪੀਏ ਕੁਲਵਿੰਦਰ ਸਿੰਘ ਅਤੇ ਸਚਿਨ ਕੁਮਾਰ ਖ਼ਿਲਾਫ਼ ਵੀ ਕੇਸ ਦਰਜ ਕੀਤਾ ਗਿਆ ਹੈ।

ਜਦੋਂ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਸਨ ਤਾਂ ਧਰਮਸੋਤ ਜੰਗਲਾਤ ਮੰਤਰੀ ਸਨ। ਹਾਲਾਂਕਿ ਜਦੋਂ ਕੈਪਟਨ ਨੂੰ ਹਟਾਇਆ ਗਿਆ ਤਾਂ ਧਰਮਸੋਤ ਨੂੰ ਵੀ ਮੰਤਰੀ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ। ਇਸ ਤੋਂ ਬਾਅਦ ਚਰਨਜੀਤ ਚੰਨੀ ਮੁੱਖ ਮੰਤਰੀ ਬਣੇ। ਫਿਰ ਸੰਗਤ ਸਿੰਘ ਗਿਲਜੀਆਂ ਨੂੰ ਜੰਗਲਾਤ ਮੰਤਰੀ ਬਣਾਇਆ ਗਿਆ। ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਨੇ ਹਾਲ ਹੀ ਵਿੱਚ ਆਪਣੇ ਸਿਹਤ ਮੰਤਰੀ ਡਾਕਟਰ ਵਿਜੇ ਸਿੰਗਲਾ ਨੂੰ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਬਰਖਾਸਤ ਕਰ ਦਿੱਤਾ ਹੈ।

ਵਿਜੀਲੈਂਸ ਬਿਊਰੋ ਨੇ ਮੁਹਾਲੀ ਦੇ ਡੀਐਫਓ ਅਤੇ ਠੇਕੇਦਾਰ ਨੂੰ ਰਿਸ਼ਵਤ ਦੇ ਦੋਸ਼ ਵਿੱਚ ਰੰਗੇ ਹੱਥੀਂ ਕਾਬੂ ਕੀਤਾ ਸੀ। ਉਸ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਧਰਮਸੋਤ ਦਰੱਖਤ ਕੱਟਣ ਲਈ 500 ਰੁਪਏ ਰਿਸ਼ਵਤ ਲੈਂਦਾ ਸੀ। ਇਸ ਤੋਂ ਇਲਾਵਾ ਨਵੇਂ ਰੁੱਖ ਲਗਾਉਣ ਲਈ ਵੀ ਰਿਸ਼ਵਤ ਲਈ ਗਈ। ਇਸ ਦਾ ਹਿੱਸਾ ਵੀ ਸਿੱਧਾ ਤਤਕਾਲੀ ਮੰਤਰੀ ਧਰਮਸੋਤ ਨੂੰ ਗਿਆ। ਇਸ ਪੁੱਛਗਿੱਛ ਦੇ ਆਧਾਰ ‘ਤੇ ਵਿਜੀਲੈਂਸ ਬਿਊਰੋ ਵੱਲੋਂ ਧਰਮਸੋਤ ਨੂੰ ਗ੍ਰਿਫ਼ਤਾਰ ਕੀਤਾ ਗਿਆ। ਧਰਮਸੋਤ ਤੋਂ ਮੁਹਾਲੀ ਵਿਜੀਲੈਂਸ ਹੈੱਡਕੁਆਰਟਰ ਵਿਖੇ ਪੁੱਛਗਿੱਛ ਕੀਤੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...