October 29, 2026, 10:56 am
----------- Advertisement -----------
HomeNewsBreaking News24002 ਸੀਟਾਂ ਲਈ ਦੋ ਲੱਖ ਵਿਦਿਆਰਥੀਆਂ ਨੇ ਕੀਤਾ ਅਪਲਾਈ, 30 ਮਾਰਚ ਨੂੰ...

24002 ਸੀਟਾਂ ਲਈ ਦੋ ਲੱਖ ਵਿਦਿਆਰਥੀਆਂ ਨੇ ਕੀਤਾ ਅਪਲਾਈ, 30 ਮਾਰਚ ਨੂੰ ਪ੍ਰੀਖਿਆ

Published on

----------- Advertisement -----------

ਇਸ ਵਾਰ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਸਥਾਪਿਤ ਕੀਤੇ ਗਏ 118 ਸਕੂਲਾਂ ਆਫ਼ ਐਮੀਨੈਂਸ (SOE) ਅਤੇ ਮੈਰੀਟੋਰੀਅਸ ਸਕੂਲਾਂ ਵਿੱਚ ਦੋ ਲੱਖ ਤੋਂ ਵੱਧ ਵਿਦਿਆਰਥੀਆਂ ਨੇ ਦਾਖ਼ਲੇ ਲਈ ਰਜਿਸਟ੍ਰੇਸ਼ਨ ਕਰਵਾਈ ਹੈ। 9ਵੀਂ ਜਮਾਤ ਲਈ ਕਰੀਬ 90 ਹਜ਼ਾਰ ਵਿਦਿਆਰਥੀਆਂ ਨੇ ਅਤੇ 11ਵੀਂ ਜਮਾਤ ਲਈ 1 ਲੱਖ 10 ਹਜ਼ਾਰ ਵਿਦਿਆਰਥੀਆਂ ਨੇ ਰਜਿਸਟ੍ਰੇਸ਼ਨ ਕਰਵਾਈ ਹੈ। ਇਸ ਵਾਰ ਦੋਵਾਂ ਵਰਗਾਂ ਲਈ 24002 ਸੀਟਾਂ ਹੋਣਗੀਆਂ। ਪਿਛਲੇ ਸਾਲ 102784 ਵਿਦਿਆਰਥੀ ਰਜਿਸਟਰਡ ਹੋਏ ਸਨ। ਇਸ ਵਾਰ ਦਾਖ਼ਲੇ ਲਈ ਸਾਂਝੀ ਦਾਖ਼ਲਾ ਪ੍ਰੀਖਿਆ ਹੋਵੇਗੀ। ਪ੍ਰੀਖਿਆ 30 ਮਾਰਚ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਹੋਵੇਗੀ।  

ਦੱਸ ਦਈਏ ਕਿ ਸਿੱਖਿਆ ਵਿਭਾਗ ਵੱਲੋਂ ਸਪੱਸ਼ਟ ਕੀਤਾ ਗਿਆ ਕਿ ਸਕੂਲ ਆਫ਼ ਐਮੀਨੈਂਸ ਦੀਆਂ 75 ਫ਼ੀਸਦੀ ਸੀਟਾਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਰਾਖਵੀਆਂ ਹੋਣਗੀਆਂ ਜਦਕਿ 25 ਫ਼ੀਸਦੀ ਸੀਟਾਂ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਲਈ ਹੋਣਗੀਆਂ। ਜੇਕਰ ਪ੍ਰਾਈਵੇਟ ਸਕੂਲਾਂ ਤੋਂ ਆਉਣ ਵਾਲੇ ਵਿਦਿਆਰਥੀਆਂ ਦੀਆਂ ਸੀਟਾਂ ਖਾਲੀ ਰਹਿੰਦੀਆਂ ਹਨ ਤਾਂ ਸਰਕਾਰੀ ਸਕੂਲਾਂ ਵਿੱਚ ਪੜ੍ਹਨ ਵਾਲੇ ਵਿਦਿਆਰਥੀਆਂ ਨੂੰ ਉਨ੍ਹਾਂ ‘ਤੇ ਮੌਕਾ ਦਿੱਤਾ ਜਾਵੇਗਾ। ਜਦਕਿ ਰਾਖਵੇਂਕਰਨ ਨਾਲ ਸਬੰਧਤ ਨਿਯਮ ਲਾਗੂ ਰਹਿਣਗੇ।

 ਸਕੂਲ ਆਫ਼ ਐਮੀਨੈਂਸ ਵਿੱਚ 11ਵੀਂ ਜਮਾਤ ਵਿੱਚ ਚਾਰ ਸੈਕਸ਼ਨ ਹੋਣਗੇ। ਇਸ ਵਿੱਚ ਮੈਡੀਕਲ, ਨਾਨ-ਮੈਡੀਕਲ, ਕਾਮਰਸ ਅਤੇ ਹਿਊਮੈਨਟੀਜ਼ ਸ਼ਾਮਲ ਹਨ। ਹਰੇਕ ਸੈਕਸ਼ਨ ਵਿੱਚ 32 ਵਿਦਿਆਰਥੀ ਹੋਣਗੇ। ਨੌਵੀਂ ਜਮਾਤ ਵਿੱਚ ਇੱਕ ਸੈਕਸ਼ਨ ਵਿੱਚ 32 ਵਿਦਿਆਰਥੀ ਹੋਣਗੇ। ਦਾਖਲੇ ਨਾਲ ਸਬੰਧਤ ਪ੍ਰੀਖਿਆ ਹੋਵੇਗੀ। ਇਸਦੇ ਲਈ, ਸਿਲੇਬਸ ਨੂੰ SCERT ਦੀ ਵੈਬਸਾਈਟ ‘ਤੇ ਅਪਲੋਡ ਕੀਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਲੁਧਿਆਣਾ: ਸਾਬਕਾ ਕਾਂਗਰਸੀ ਆਗੂ ‘ਤੇ ਫਾਇਰਿੰਗ, ਵਾਲ-ਵਾਲ ਬਚੀ ਜਾਨ; ਮਾਂ ਤੇ ਸਾਢੇ 3 ਸਾਲ ਦਾ ਪੁੱਤਰ ਵੀ ਸੀ ਨਾਲ

ਲੁਧਿਆਣਾ ‘ਚ ਇੱਕ ਰੈਸਟੋਰੈਂਟ ਤੋਂ ਖਾਣਾ ਖਾਣ ਮਗਰੋਂ ਆਪਣੀ ਮਾਂ ਤੇ ਸਾਢੇ 3 ਸਾਲ...

ਪੁਲਿਸ ਵਲੋਂ ਅਕਾਲੀ ਆਗੂ ਤੇ ਕਿਸਾਨ ਆਗੂ ਗ੍ਰਿਫ਼ਤਾਰ ਤੇ ਨਜ਼ਰਬੰਦ

ਪਿੰਡ ਕਮਾਲਪੁਰਾ ਵਿਖੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੁਪਹਿਰ...

ਸਕਾਟਲੈਂਡ ਦੇ ਮੁੱਖ ਮੰਤਰੀ ਜੌਹਨ ਸਵਿਨੀ ਵਲੋਂ ਆਮਿਰ ਖ਼ਾਨ ਤੇ ਕਰਨ ਜੌਹਰ ਨਾਲ ਮੁਲਾਕਾਤਾਂ

ਸਕਾਟਲੈਂਡ ਦੇ ਫਸਟ ਮਨਿਸਟਰ (ਮੁੱਖ ਮੰਤਰੀ) ਜੌਹਨ ਸਵਿਨੀ ਅਤੇ ਉਨ੍ਹਾਂ ਦੀ ਅਗਵਾਈ ਹੇਠਲੇ ਸਕਾਟਿਸ਼...

ਮਾਨਸਾ ਪੁਲਿਸ ਨੇ ਦਲਜੀਤ ਸਿੰਘ ਦਾ ਕਰਵਾਇਆ ਪੋਸਟਮਾਰਟਮ;  ਸਸਕਾਰ ਦਾ ਖਦਸ਼ਾ

ਮਾਨਸਾ 'ਚ ਦਲਜੀਤ ਸਿੰਘ ਦੀ ਮੌਤ ਦੇ ਮਾਮਲੇ ਵਿੱਚ ਸੂਤਰਾਂ ਦੇ ਹਵਾਲੇ ਤੋਂ ਵੱਡੀ...

ਸੰਤ ਸੀਚੇਵਾਲ ਨੇ CM ਮਾਨ ਨਾਲ ਕੀਤੀ ਮੁਲਾਕਾਤ, ਬੁੱਢਾ ਦਰਿਆ; ਕਾਲਾ ਸੰਘਿਆਂ ਡਰੇਨ ਤੇ ਧੁੱਸੀ ਬੰਨ੍ਹ ਦੇ ਚੁੱਕੇ ਅਹਿਮ ਮੁੱਦੇ

ਵਾਤਾਵਰਣ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਜਲੰਧਰ ਦੌਰੇ ਦੌਰਾਨ...

ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਨੂੰ ਮਿਲੇਗੀ Z+ ਸੁਰੱਖਿਆ? ਪਰਿਵਾਰ ਨੇ ਅਮਿਤ ਸ਼ਾਹ ਤੋਂ ਕੀਤੀ ਮੰਗ, ਜਾਣੋ ਨਿਯਮ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ, ਜਿਸ ਦੀ ਛੋਟੀ ਉਮਰ ਵਿੱਚ ਹੱਤਿਆ ਕਰ ਦਿੱਤੀ ਗਈ ਸੀ,...

*ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਚਿੱਟਾ ਵੇਚ ਕੇ ਅਤੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕਰਕੇ ₹736.96 ਕਰੋੜ ਕਮਾਏ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ 28 ਅਕਤੂਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਹਰਪਾਲ ਸਿੰਘ...

ਮੱਧ ਪ੍ਰਦੇਸ਼ ਰਾਜਸਭਾ ਉਪ ਚੋਣ: ਭਾਜਪਾ ਨੇ ਹਰਦੀਪ ਸਿੰਘ ਪੁਰੀ ਨੂੰ ਐਲਾਨਿਆ ਉਮੀਦਵਾਰ

ਭਾਜਪਾ ਨੇ ਅੱਜ ਮੱਧ ਪ੍ਰਦੇਸ਼ ਤੋਂ ਰਾਜ ਸਭਾ ਉਪ ਚੋਣ ਲਈ ਹਰਦੀਪ ਸਿੰਘ ਪੁਰੀ...

ਪੰਜਾਬ ’ਚ ਚੱਕਰਵਾਤ ਦਾ ਅਸਰ! ਜਲਦ ਬਦਲੇਗਾ ਮੌਸਮ

ਆਉਣ ਵਾਲੇ ਦਿਨਾਂ ਵਿੱਚ ਦੇਸ਼ ਦੇ ਕਈ ਹਿੱਸਿਆਂ ਵਿੱਚ ਮੌਸਮ ਦੇ ਹਲਾਤ ਬਦਲਣ ਦੀ...