September 10, 2026, 6:42 am
----------- Advertisement -----------
HomeNewsBreaking Newsਮੋਗਾ 'ਚ ਦੋ ਮੋਟਰਸਾਈਕਲਾਂ ਦੀ ਹੋਈ ਟੱਕਰ, 1 ਦੀ ਮੌਤ

ਮੋਗਾ ‘ਚ ਦੋ ਮੋਟਰਸਾਈਕਲਾਂ ਦੀ ਹੋਈ ਟੱਕਰ, 1 ਦੀ ਮੌਤ

Published on

----------- Advertisement -----------

ਮੋਗਾ ਦੇ ਪਿੰਡ ਧੂੜਕੋਟ ਰਣਸੀਹ ਦੇ ਰਹਿਣ ਵਾਲੇ ਵਿਅਕਤੀ ਨੂੰ ਮੋਟਰਸਾਈਕਲ ਸਵਾਰ ਨੌਜਵਾਨ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਪੁਲfਸ ਨੇ ਮਾਮਲਾ ਦਰਜ ਕਰਕੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਰਸ਼ਪਾਲ ਸਿੰਘ ਨੇ ਦੱਸਿਆ ਕਿ ਜਸਪਾਲ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਸ ਦਾ ਪਿਤਾ ਆਪਣੇ ਮੋਟਰਸਾਈਕਲ ‘ਤੇ ਬੱਧਨੀ ਕਲਾਂ ਤੋਂ ਪਿੰਡ ਧੂੜਕੋਟ ਰਣਸੀਂਹ ਨੂੰ ਵਾਪਸ ਘਰ ਆ ਰਿਹਾ ਸੀ। ਰਸਤੇ ਵਿੱਚ ਆਸ਼ੂ ਪੁੱਤਰ ਪਰਦੀਪ ਕੁਮਾਰ ਮੋਟਰਸਾਈਕਲ ’ਤੇ ਉਲਟ ਦਿਸ਼ਾ ਤੋਂ ਆ ਰਿਹਾ ਸੀ। ਜਿਸ ਨੇ ਤੇਜ਼ ਰਫਤਾਰ ਅਤੇ ਲਾਪਰਵਾਹੀ ਨਾਲ ਬਾਈਕ ਚਲਾਉਂਦੇ ਹੋਏ ਉਸਦੇ ਪਿਤਾ ਦੀ ਬਾਈਕ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦਾ ਪਿਤਾ ਗੰਭੀਰ ਜ਼ਖਮੀ ਹੋ ਗਿਆ।

ਦੱਸ ਦਈਏ ਕਿ ਜ਼ਖਮੀ ਨੂੰ ਨਿਹਾਲ ਸਿੰਘ ਵਾਲਾ ਹਸਪਤਾਲ ‘ਚ ਦਾਖਲ ਕਰਵਾਇਆ ਗਿਆ, ਜਿੱਥੋਂ ਉਸ ਦੀ ਹਾਲਤ ਨਾਜ਼ੁਕ ਹੋਣ ‘ਤੇ ਉਸ ਨੂੰ ਪੀਜੀਆਈ ਰੈਫਰ ਕਰ ਦਿੱਤਾ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਥਾਣਾ ਨਿਹਾਲ ਸਿੰਘ ਵਾਲਾ ਵਿੱਚ ਜਸਪਾਲ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਮੁਲਜ਼ਮ ਬਾਈਕ ਚਾਲਕ ਆਸ਼ੂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ...

CM Mann ਦੀ ਪਤਨੀ ਖ਼ਿਲਾਫ਼ ਬਦਨਾਮ ਕਰਨ ਵਾਲੀ ਸਮੱਗਰੀ ਪੋਸਟ ਕਰਨ ’ਤੇ ਰੋਕ

ਚੰਡੀਗੜ੍ਹ ਦੀ ਇੱਕ ਅਦਾਲਤ ਨੇ ਸੇਵਾ-ਮੁਕਤ ਜਸਟਿਸ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਇਨਫਲੂਐਂਸਰ ਮਨਜੀਤ ਕੌਰ ਦੇ ਕਤਲ ਮਾਮਲੇ ‘ਚ ਹੋਈ ਪਹਿਲੀ ਗ੍ਰਿਫਤਾਰੀ, 2 ਸਾਥੀਆਂ ਦੀ ਭਾਲ ਜਾਰੀ

ਚੰਡੀਗੜ੍ਹ ਪੁਲਿਸ ਨੇ ਸੋਸ਼ਲ ਮੀਡੀਆ ਇਨਫਲੁਏਂਸਰ ਮਨਜੀਤ ਕੌਰ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖਤਮ: ਸਰਕਾਰ ਨੇ ਕਾਰਨ ਦੱਸੋ ਨੋਟਿਸ ਵਾਪਸ ਲਿਆ, ਜਲਦੀ ਹੋਵੇਗੀ CM ਮਾਨ ਨਾਲ ਮੀਟਿੰਗ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ ਹੈ। ਸਰਕਾਰ ਨੇ ਕਾਰਨ...

 Uber-Rapido ‘ਤੇ ਵੱਡੀ ਕਾਰਵਾਈ, ਨਿਯਮਾਂ ਦੀ ਉਲੰਘਣਾ ਕਾਰਨ 6 ਮਹੀਨਿਆਂ ਲਈ ਐਗਰੀਗੇਟਰ ਲਾਇਸੈਂਸ ਸਸਪੈਂਡ

ਸਟੇਟ ਟਰਾਂਸਪੋਰਟ ਅਥਾਰਟੀ (STA) ਨੇ Uber ਅਤੇ Rapido ਦੇ ਐਗਰੀਗੇਟਰ ਲਾਇਸੈਂਸ ਨੂੰ ਤੁਰੰਤ ਪ੍ਰਭਾਵ...

ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ’ਤੇ ਚੱਲੀਆਂ ਗੋਲੀਆਂ

ਇਥੋਂ ਨੇੜੇ ਸ਼ਹਿਰ ਐਬਸਫੋਰਡ ’ਚ ਪੰਜਾਬ ਦੇ ਨਾਮਵਰ ਫਿਲਮੀ ਕਲਾਕਾਰ ਤੇ ਗਾਇਕ ਐਮੀ ਵਿਰਕ...

ਬਰੈਂਪਟਨ ’ਚ ਲੁੱਟਾਂ ਕਰਨ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

ਓਂਟਾਰੀਓ ਦੀ ਪੀਲ ਪੁਲੀਸ ਨੇ ਬਰੈਂਪਟਨ ਦੇ ਰਹਿਣ ਵਾਲੇ 22 ਸਾਲਾਂ ਪੰਜਾਬੀ ਮੂਲ ਦੇ...

ਭਦੌੜ ‘ਚ 75 ਸਾਲਾ ਬਜ਼ੁਰਗ ਦਾ ਕਤਲ, ਰੇਹੜੀ ਚਲਾਉਣ ਦਾ ਕੰਮ ਕਰਦਾ ਸੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਭਦੌੜ ਵਿੱਚ ਬੀਤੀ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਗਿਆ।...

ਲੁਧਿਆਣਾ ਬੰਦ ਦੀ ਕਾਲ, ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ‘ਚ ਰੋਸ

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ‘ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ...