September 3, 2026, 3:44 pm
----------- Advertisement -----------
HomeNewsLatest Newsਖਿਡਾਰੀਆਂ ਦੇ ਸੁਚਾਰੂ ਪ੍ਰਬੰਧਾਂ ਲਈ ਹਰ ਜ਼ਿਲੇ ਵਿੱਚ ਦੋ ਨੋਡਲ ਅਧਿਕਾਰੀ ਲਾਏ:...

ਖਿਡਾਰੀਆਂ ਦੇ ਸੁਚਾਰੂ ਪ੍ਰਬੰਧਾਂ ਲਈ ਹਰ ਜ਼ਿਲੇ ਵਿੱਚ ਦੋ ਨੋਡਲ ਅਧਿਕਾਰੀ ਲਾਏ: ਮੀਤ ਹੇਅਰ

Published on

----------- Advertisement -----------

ਚੰਡੀਗੜ੍ਹ, 3 ਸਤੰਬਰ (ਬਲਜੀਤ ਮਰਵਾਹਾ) : ‘ਖੇਡਾਂ ਵਤਨ ਪੰਜਾਬ ਦੀਆਂ-2023’ ਉਦਘਾਟਨੀ ਸਮਾਰੋਹ ਤੋਂ ਬਾਅਦ ਸ਼ੁਰੂ ਹੋਏ ਬਲਾਕ ਪੱਧਰੀ ਮੁਕਾਬਲਿਆਂ ਵਿੱਚ ਸੂਬੇ ਦੇ ਖੇਡ ਮੈਦਾਨਾਂ ਵਿੱਚ ਖਿਡਾਰੀਆਂ ਵੱਲੋੰ ਪੂਰੇ ਜ਼ੋਰ ਸ਼ੋਰ ਨਾਲ ਹਿੱਸਾ ਲਿਆ ਜਾ ਰਿਹਾ ਹੈ। ਖੇਡ ਵਿਭਾਗ ਵੱਲੋਂ ਬਲਾਕ ਪੱਧਰੀ ਟੂਰਨਾਮੈਂਟ ਦੌਰਾਨ ਖਿਡਾਰੀਆਂ ਦੇ ਸੁਚਾਰੂ ਪ੍ਰਬੰਧਾਂ ਦੀ ਨਿਗਰਾਨੀ ਲਈ ਹਰ ਜ਼ਿਲੇ ਵਿੱਚ ਦੋ ਨੋਡਲ ਅਧਿਕਾਰੀ ਲਾਏ ਗਏ।

ਅੱਜ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਜਾਣਕਾਰੀ ਦਿੰਦਿਆਂ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਇਸ ਵੇਲੇ ਕਾਰਪੋਰੇਸ਼ਨ ਸ਼ਹਿਰਾਂ ਸਮੇਤ 157 ਬਲਾਕਾਂ ਵਿੱਚ ਅੱਠ ਖੇਡਾਂ ਦੇ ਮੁਕਾਬਲੇ ਚੱਲ ਰਹੇ ਹਨ ਜਿਨਾਂ ਵਿੱਚ ਡੇਢ ਲੱਖ ਤੋਂ ਵੱਧ ਖਿਡਾਰੀ ਹਿੱਸਾ ਲੈ ਰਹੇ ਹਨ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਖੇਡਾਂ ਵਿੱਚ ਮੁੜ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਹੇਠਲੇ ਪੱਧਰ ਤੋਂ ਖੇਡਾਂ ਤੇ ਖਿਡਾਰੀਆਂ ਨੂੰ ਤਵੱਜੋਂ ਦੇਣ ਦੇ ਨਿਰਦੇਸ਼ਾਂ ਉਤੇ ਹਰ ਜ਼ਿਲੇ ਵਿੱਚ ਦੋ ਨੋਡਲ ਅਧਿਕਾਰੀ ਲਗਾਏ ਹਨ ਤਾਂ ਜੋ ਖਿਡਾਰੀਆਂ ਨੂੰ ਕੋਈ ਦਿੱਕਤ ਨਾ ਆਵੇ।

ਮੀਤ ਹੇਅਰ ਨੇ ਅੱਗੇ ਦੱਸਿਆ ਕਿ ਬਲਾਕ ਪੱਧਰੀ ਮੁਕਾਬਲਿਆਂ ਦੇ ਸਫ਼ਲ ਪ੍ਰਬੰਧਨ ਲਈ ਹਰ ਜ਼ਿਲੇ ਵਿੱਚ ਇੱਕ ਸਥਾਨਕ ਕੋਚ ਅਤੇ ਇੱਕ ਕਰਮਚਾਰੀ ਮੁੱਖ ਦਫ਼ਤਰ ਤੋਂ ਨੋਡਲ ਅਫਸਰ ਲਗਾਇਆ ਹੈ ਜੋ ਖਿਡਾਰੀਆਂ ਲਈ ਢੁੱਕਵੇਂ ਪ੍ਰਬੰਧਾਂ ਜਿਵੇਂ ਕਿ ਗਰਾਊਂਡ, ਖਾਣ-ਪੀਣ ਆਦਿ ਦਾ ਸਭ ਪ੍ਰਬੰਧ ਦੇਖ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਮ ਗਾਇਬ, ਪੰਜਾਬ ਤੋਂ ਬਾਅਦ ਦਿੱਲੀ ’ਚ ਵੀ ਝਟਕਾ

   ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ...

ਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਲਈ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਰਵਾਨਾ

ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ ਬੱਸ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਸਮੂਹ ਬੱਸਾਂ...

ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਹੋਈ ਸਰਗਰਮ, ਅਗਲੇ 10 ਦਿਨਾਂ ‘ਚ ਪੰਜਾਬ ਦੌਰੇ ‘ਤੇ ਆਉਣਗੇ ਰਾਹੁਲ ਗਾਂਧੀ

ਜਿਵੇਂ-ਜਿਵੇਂ 2027 ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨੇੜੇ ਆ ਰਹੀਆਂ ਹਨ, ਸਿਆਸੀ ਪਾਰਟੀਆਂ ਸਰਗਰਮ...

ਪਰਮਿੰਦਰ ਸਿੰਘ ਗੋਲਡੀ ਹਲਕਾ ਖਰੜ ਦੇ ਇੰਚਾਰਜ ਨਿਯੁਕਤ, ਜ਼ਿੰਮੇਵਾਰੀ ਸੌਂਪਣ ਲਈ CM ਮਾਨ ਤੇ ਪਾਰਟੀ ਹਾਈਕਮਾਨ ਦਾ ਕੀਤਾ ਧੰਨਵਾਦ

ਆਮ ਆਦਮੀ ਪਾਰਟੀ ਵੱਲੋਂ ਪਰਮਿੰਦਰ ਸਿੰਘ ਗੋਲਡੀ ਨੂੰ ਹਲਕਾ ਖਰੜ ਦਾ ਇੰਚਾਰਜ ਨਿਯੁਕਤ ਕੀਤਾ...

ਦਿੜ੍ਹਬਾ ‘ਚ 12 ਤੋਲੇ ਸੋਨਾ ਚੋਰੀ ਮਾਮਲੇ ‘ਚ ਵੱਡਾ ਖੁਲਾਸਾ, ਪਰਿਵਾਰ ਨੇ ਸੋਨੇ ਦੀ ਥਾਂ ਨਕਲੀ ਗਹਿਣੇ ਮਿਲਣ ਦੇ ਲਗਾਏ ਇਲਜ਼ਾਮ

ਜ਼ਿਲ੍ਹਾ ਸੰਗਰੂਰ ਦੇ ਦਿੜ੍ਹਬਾ ਵਿਖੇ ਇਕ ਚੋਰ ਵੱਲੋਂ ਘਰ ਵਿਚੋਂ 12 ਤੋਲੇ ਸੋਨਾ ਚੋਰੀ...

ਪੰਜਾਬ ਨੇ 2036 ਤੱਕ 16 ਲੱਖ ਹੈਕਟੇਅਰ ਰਕਬਾ ਬਾਗਬਾਨੀ ਅਧੀਨ ਲਿਆਉਣ ਦਾ ਟੀਚਾ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 2 ਸਤੰਬਰ :ਪੰਜਾਬ ਵਿੱਚ ਫ਼ਸਲੀ ਵਿਭਿੰਨਤਾ ਨੂੰ ਵੱਡੇ ਪੱਧਰ ’ਤੇ ਹੁਲਾਰਾ ਦੇਣ ਅਤੇ...

ਪੰਜਾਬ ਦੇ ਲੋਕ ਸੱਚ ਜਾਣਦੇ ਹਨ ਅਤੇ 2027 ਵਿੱਚ ਭਗਵੰਤ ਮਾਨ ਨੂੰ ਦੁਬਾਰਾ ਚੁਣਨ ਦਾ ਮਨ ਬਣਾ ਚੁੱਕੇ ਹਨ: ਬਲਤੇਜ ਪੰਨੂ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁਧਵਾਰ...

ਜੇਕਰ ਜਾਂਚ ਨਿਰਪੱਖ ਹੈ, ਤਾਂ 2012 ਤੋਂ ਇਸ ਵਿਭਾਗ ਦੇ ਮੰਤਰੀ ਰਹੇ ਹਰ ਵਿਅਕਤੀ ਤੋਂ ਪੁੱਛਗਿੱਛ ਕੀਤੀ ਜਾਵੇ: ਅਮਨ ਅਰੋੜਾ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ...

ਭਾਜਪਾ ਪਹਿਲਾਂ ਵੀ ‘ਆਪ’ ਆਗੂਆਂ ਨੂੰ ਜੇਲ੍ਹ ਭੇਜ ਕੇ ਡਰਾਉਣ ਦੀ ਕੋਸ਼ਿਸ਼ ਕਰ ਚੁੱਕੀ ਹੈ, ਪਰ ਸਾਡੀ ਪਾਰਟੀ ਇੱਕਜੁੱਟ ਹੈ: ਕੁਲਦੀਪ ਧਾਲੀਵਾਲ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਧਾਲੀਵਾਲ...