ਉੱਤਰੀ ਭਾਰਤ ਦੇ ਪਵਿੱਤਰ ਅਤੇ ਪਾਵਨ ਅਸਥਾਨ ਮਣੀ ਮਹੇਸ਼ ਯਾਤਰਾ ਦੌਰਾਨ ਦੋ ਸ਼ਰਧਾਲੂਆਂ ਦੀ ਮੌਤ ਹੋ ਗਈ ਹੈ। ਦੋਵੇਂ ਮ੍ਰਿਤਕ ਪੰਜਾਬ ਦੇ ਰਹਿਣ ਵਾਲੇ ਸਨ। ਦੱਸ ਦਈਏ ਕਿ ਜਰਨੈਲ ਸਿੰਘ ਦੀ ਸੋਮਵਾਰ ਸਵੇਰੇ ਆਕਸੀਜਨ ਦੀ ਘਾਟ ਕਾਰਨ ਮੌਤ ਹੋ ਗਈ, ਜਦੋਂ ਕਿ ਰਵੀਕਾਂਤ ਦੀ ਦੇਰ ਸ਼ਾਮ ਹੜਸਰ ਵਿਖੇ ਡਿੱਗਣ ਕਾਰਨ ਮੌਤ ਹੋ ਗਈ। ਅੱਜ ਸਵੇਰੇ ਹੀ ਰਵੀਕਾਂਤ ਦੀ ਲਾਸ਼ ਡੂੰਘੀ ਖਾਈ ਵਿੱਚੋਂ ਬਰਾਮਦ ਹੋਈ। ਇਸ ਦੀ ਪੁਸ਼ਟੀ ਐਸਡੀਐਮ ਭਰਮੌਰ ਕੁਲਵੰਤ ਸਿੰਘ ਨੇ ਕੀਤੀ।
ਜਾਣਕਾਰੀ ਅਨੁਸਾਰ ਪੰਜਾਬ ਦੇ ਅੰਮ੍ਰਿਤਸਰ ਦਾ ਰਹਿਣ ਵਾਲਾ ਰਵੀਕਾਂਤ ਬੀਤੀ ਸ਼ਾਮ ਹੜਸਰ ਵਿੱਚ ਡੂੰਘੀ ਖਾਈ ਵਿੱਚ ਡਿੱਗ ਗਿਆ। ਰਾਤ ਸਮੇਂ ਸੰਘਣੇ ਹਨੇਰੇ ਕਾਰਨ ਉਨ੍ਹਾਂ ਨੂੰ ਤਲਾਸ਼ ਕਰਨ ਵਿੱਚ ਮੁਸ਼ਕਲ ਦਾ ਸਾਹਮਣਾ ਕਰਨਾ ਪਿਆ। ਸਵੇਰੇ ਉਸ ਦੀ ਲਾਸ਼ ਨੂੰ ਬਚਾਅ ਟੀਮ ਨੇ ਖਾਈ ‘ਚੋਂ ਬਾਹਰ ਕੱਢ ਲਿਆ ਅਤੇ ਭਰਮੌਰ ਹਸਪਤਾਲ ‘ਚ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ।
ਦੂਜੇ ਮ੍ਰਿਤਕ ਦੀ ਪਛਾਣ ਜਰਨੈਲ ਸਿੰਘ (53) ਵਾਸੀ ਵਲਸੂਹਾ ਫਰੀਦਨਗਰ, ਪਠਾਨਕੋਟ ਵਜੋਂ ਹੋਈ ਹੈ। ਉਹ ਆਪਣੇ ਕੁਝ ਦੋਸਤਾਂ ਨਾਲ ਐਤਵਾਰ ਸ਼ਾਮ ਨੂੰ ਹੀ ਮਨੀਮਹੇਸ਼ ਯਾਤਰਾ ‘ਤੇ ਪਹੁੰਚਿਆ ਸੀ। ਜਾਣਕਾਰੀ ਮੁਤਾਬਕ ਦੇਰ ਰਾਤ ਗੌਰੀਕੁੰਡ ‘ਚ ਆਕਸੀਜਨ ਦੀ ਕਮੀ ਕਾਰਨ ਉਨ੍ਹਾਂ ਨੂੰ ਸਾਹ ਲੈਣ ‘ਚ ਦਿੱਕਤ ਦਾ ਸਾਹਮਣਾ ਕਰਨਾ ਪਿਆ। ਇਸ ਦੀ ਸੂਚਨਾ ਉਸ ਨੇ ਆਪਣੇ ਸਾਥੀਆਂ ਨੂੰ ਦਿੱਤੀ। ਜਿਸ ਤੋਂ ਬਾਅਦ ਦੋਸਤ ਜਰਨੈਲ ਸਿੰਘ ਨੂੰ ਨੇੜਲੇ ਸਿਹਤ ਕੇਂਦਰ ਲੈ ਗਏ। ਕੁਝ ਸਮੇਂ ਬਾਅਦ ਉਸ ਦੀ ਮੌਤ ਹੋ ਗਈ।
ਐਸਡੀਐਮ ਭਰਮੌਰ ਕੁਲਵੰਤ ਸਿੰਘ ਨੇ ਦੱਸਿਆ ਕਿ ਮਨੀਮਹੇਸ਼ ਯਾਤਰਾ ਦੌਰਾਨ ਦੋ ਸ਼ਰਧਾਲੂਆਂ ਦੀ ਮੌਤ ਹੋ ਗਈ ਹੈ। ਉਨ੍ਹਾਂ ਨੇ 23 ਸਤੰਬਰ ਤੱਕ ਚੱਲਣ ਵਾਲੀ ਇਸ ਯਾਤਰਾ ਦੌਰਾਨ ਸੰਗਤਾਂ ਨੂੰ ਪ੍ਰਸ਼ਾਸਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਅਪੀਲ ਕੀਤੀ ਹੈ ਕਿ ਉਹ ਰਜਿਸਟਰੇਸ਼ਨ ਕਰਵਾ ਕੇ ਹੀ ਇਸ ਧਾਰਮਿਕ ਯਾਤਰਾ ‘ਤੇ ਆਉਣ।
----------- Advertisement -----------
ਮਣੀਮਹੇਸ਼ ਯਾਤਰਾ ਦੌਰਾਨ ਪੰਜਾਬ ਦੇ ਦੋ ਸ਼ਰਧਾਲੂਆਂ ਦੀ ਮੌ.ਤ
Published on
----------- Advertisement -----------

----------- Advertisement -----------