October 2, 2026, 2:22 pm
----------- Advertisement -----------
HomeNewsBreaking Newsਲੁਧਿਆਣਾ 'ਚ ਨਜਾਇਜ਼ ਸ਼ਰਾਬ ਸਮੇਤ ਦੋ ਔਰਤਾਂ ਗ੍ਰਿਫ਼ਤਾਰ

ਲੁਧਿਆਣਾ ‘ਚ ਨਜਾਇਜ਼ ਸ਼ਰਾਬ ਸਮੇਤ ਦੋ ਔਰਤਾਂ ਗ੍ਰਿਫ਼ਤਾਰ

Published on

----------- Advertisement -----------

ਲੁਧਿਆਣਾ ਵਿੱਚ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੇ ਨਿਰਦੇਸ਼ਾਂ ‘ਤੇ ਆਬਕਾਰੀ ਵਿਭਾਗ ਅਤੇ ਪੁਲਿਸ ਟੀਮ ਨੇ ਨਜਾਇਜ਼ ਸ਼ਰਾਬ ਵੇਚਣ ਵਾਲਿਆਂ ‘ਤੇ ਛਾਪੇਮਾਰੀ ਕੀਤੀ ਹੈ। ਪੁਲਿਸ ਨੇ ਦੋ ਔਰਤਾਂ ਕੋਲੋਂ 35,000 ਲੀਟਰ ਸ਼ਰਾਬ ਅਤੇ 59 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ।

ਦੱਸ ਦਈਏ ਕਿ ਅਣਪਛਾਤੇ ਸ਼ਰਾਬ ਸਮੱਗਲਰਾਂ ਨੇ ਨਹਿਰ ਦੇ ਕੰਢੇ ਜ਼ਮੀਨ ਹੇਠਾਂ ਟੋਏ ਪੁੱਟ ਕੇ ਸ਼ਰਾਬ ਛੁਪਾ ਦਿੱਤੀ ਸੀ। ਜਿਸ ਨੂੰ ਮੁਲਾਜ਼ਮਾਂ ਨੇ ਸਖ਼ਤ ਮਿਹਨਤ ਨਾਲ ਲੱਭਿਆ। ਵਧੀਕ ਕਮਿਸ਼ਨਰ (ਆਬਕਾਰੀ) ਇੰਦਰਜੀਤ ਸਿੰਘ ਨਾਗਪਾਲ ਨੇ ਦੱਸਿਆ ਕਿ ਆਬਕਾਰੀ ਇੰਸਪੈਕਟਰ ਹਰਸ਼ਪਿੰਦਰ ਸਿੰਘ ਅਤੇ ਬਲਕਰਨ ਸਿੰਘ ਦੀ ਅਗਵਾਈ ਹੇਠਲੀਆਂ ਟੀਮਾਂ ਨੇ ਸਥਾਨਕ ਸਿੱਧਵਾਂ ਬੇਟ ਪੁਲਿਸ ਨਾਲ ਮਿਲ ਕੇ ਸ਼ੇਰੇਵਾਲਾ ਅਤੇ ਵਲੀਪੁਰ ਖੁਰਦ ਵਿੱਚ ਛਾਪੇਮਾਰੀ ਕਰਕੇ 35 ਹਜ਼ਾਰ ਲੀਟਰ ਲਾਹਣ ਬਰਾਮਦ ਕੀਤੀ ਹੈ।

ਇਸਤੋਂ ਇਲਾਵਾ ਟੀਮ ਨੇ ਪਿੰਡ ਸ਼ੇਰੇਵਾਲਾ ਦੀ ਮਨਦੀਪ ਕੌਰ ਅਤੇ ਬਿਮਲ ਬਾਈ ਨਾਂ ਦੀਆਂ ਦੋ ਔਰਤਾਂ ਕੋਲੋਂ 59 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ। ਟੀਮ ਨੇ ਜ਼ਬਤ ਲਾਹਣ ਨੂੰ ਮੌਕੇ ‘ਤੇ ਹੀ ਨਸ਼ਟ ਕਰਵਾ ਦਿੱਤਾ। ਦੋਵਾਂ ਔਰਤਾਂ ਖ਼ਿਲਾਫ਼ ਆਬਕਾਰੀ ਐਕਟ ਤਹਿਤ ਵੱਖ-ਵੱਖ ਕੇਸ ਦਰਜ ਕਰ ਲਏ ਗਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੁਲਯੁਗੀ ਪੁੱਤ ਨੇ ਮਾਂ ਦਾ ਕੀਤਾ ਕਤਲ, ਪੁੱਤ ਨੂੰ ਲਿੰਗ ਪਰਿਵਰਤਨ ਕਰਨ ਤੋਂ ਰੋਕਣ ਉੱਤੇ ਹੋਇਆ ਸੀ ਵਿਵਾਦ

ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਵਿੱਚ ਰਾਜੇਂਦਰ ਨਗਰ ਚੌਰਾਹੇ ਨੇੜੇ ਇੱਕ ਔਰਤ ਦਾ ਕਤਲ...

ਚਾਵਲਾ ਖ਼ਿਲਾਫ਼ ਬਲਾਤਕਾਰ ਕੇਸ ’ਚ ‘ਆਪ’ ਦਾ ਵੱਡਾ ਦਾਅਵਾ, ਕਥਿਤ ਆਡੀਓ ਨਾਲ ਚੁੱਕੇ ਸਵਾਲ

ਆਮ ਆਦਮੀ ਪਾਰਟੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼...

  ਰਾਜਾ ਵੜਿੰਗ ਨੇ ਰਾਹੁਲ ਗਾਂਧੀ ਨੂੰ ਸੌਂਪਿਆ ਅਸਤੀਫ਼ਾ, ਕਿਹਾ- ਹੁਣ ਕੁਝ ਦਿਨ ਛੁੱਟੀ ਲੈਣੀ ਚਾਹੀਦੀ

ਪੰਜਾਬ ਚੋਣਾਂ ਤੋਂ ਲਗਭਗ ਤਿੰਨ ਮਹੀਨੇ ਪਹਿਲਾਂ, ਕਾਂਗਰਸ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ...

ਕਲਯੁਗੀ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਪਤੀ ਨੂੰ ਕੀਤਾ ਕਤਲ, ਫੇਰ ਖੁਦਕੁਸ਼ੀ ਵਿਖਾਉਣ ਦੀ ਰਚੀ ਸਾਜ਼ਿਸ਼

ਬਠਿੰਡਾ ਵਿੱਚ ਇੱਕ ਔਰਤ ਨੇ ਆਪਣੇ ਨਾਜਾਇਜ਼ ਸਬੰਧਾਂ ਦਾ ਪਰਦਾਫਾਸ਼ ਹੋਣ ਤੋਂ ਬਾਅਦ ਆਪਣੇ...

ਮੋਬਾਈਲਾਂ ’ਤੇ ‘ਟੂੰ-ਟੂੰ’ ਦੇ ਸੁਨੇਹੇ ਆਉਂਦਿਆਂ ਹੀ ਔਰਤਾਂ ਦੇ ਚਿਹਰਿਆਂ ‘ਤੇ ਛਾਈ ਖੁਸ਼ੀ

ਖਡੂਰ ਸਾਹਿਬ, 1 ਅਕਤੂਬਰ:‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ 3,000 ਤੋਂ 4,500 ਰੁਪਏ ਸਿੱਧੇ ਖਾਤਿਆਂ ਵਿੱਚ...

ਜਦੋਂ ਸਾਰੇ ਸਬੰਧਤ ਰਿਕਾਰਡ ਐਸਜੀਪੀਸੀ ਕੋਲ ਹੀ ਹਨ ਤਾਂ ਸੀਬੀਆਈ ਜਾਂਚ ਦੀ ਮੰਗ ਕਿਉਂ? – ਬਲਤੇਜ ਪੰਨੂ

ਚੰਡੀਗੜ੍ਹ 1 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਵੀਰਵਾਰ ਨੂੰ ਐਸਜੀਪੀਸੀ ਦੇ ਪ੍ਰਧਾਨ ਹਰਜਿੰਦਰ...

ਭਾਰਤ ‘ਚ ਲਾਂਚ ਹੋਇਆ Apple Pay, ਬਿਨਾਂ PIN, OTP ਅਤੇ ਕਾਰਡ ਕੱਢੇ ਸਿਰਫ਼ iPhone ਤੋਂ ਹੋਵੇਗੀ ਪੇਮੈਂਟ

 ਐਪਲ ਨੇ ਭਾਰਤ ਵਿੱਚ ਆਪਣੀ ਭੁਗਤਾਨ ਸੇਵਾ, ਐਪਲ ਪੇ, ਲਾਂਚ ਕੀਤੀ ਹੈ। ਆਈਫੋਨ (iPhone...

ਰਾਜਾ ਵੜਿੰਗ ਨੇ ਆਪਣੇ ਸੋਸ਼ਲ ਮੀਡੀਆ ਅਕਾਉਂਟ ‘ਤੇ ਲਿੱਖਿਆ – Former President

ਰਾਜਾ ਵੜਿੰਗ ਨੇ 4 ਸਾਲ 5 ਮਹੀਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਦੇ ਅਹੁਦੇ ਤੇ...

ਕਣਕ ਦੇ MSP ’ਚ 25 ਰੁਪਏ ਦਾ ਵਾਧਾ

ਕੇਂਦਰੀ ਕੈਬਨਿਟ ਨੇ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ ਐੱਸ ਪੀ) ਵਿੱਚ 25 ਰੁਪਏ...