November 22, 2026, 8:59 pm
----------- Advertisement -----------
HomeNewsBreaking Newsਜਗਰਾਉਂ 'ਚ ਦੋ ਮਹਿਲਾ ਤਸਕਰ 100 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ

ਜਗਰਾਉਂ ‘ਚ ਦੋ ਮਹਿਲਾ ਤਸਕਰ 100 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ

Published on

----------- Advertisement -----------

ਜਗਰਾਓਂ ‘ਚ ਨਸ਼ਾ ਤਸਕਰੀ ਦੇ ਧੰਦੇ ‘ਚ ਸ਼ਾਮਲ ਔਰਤਾਂ ਨੇ ਜ਼ਮਾਨਤ ‘ਤੇ ਜੇਲ ਤੋਂ ਬਾਹਰ ਆ ਕੇ ਫਿਰ ਤੋਂ ਨਸ਼ਾ ਤਸਕਰੀ ਦਾ ਧੰਦਾ ਸ਼ੁਰੂ ਕਰ ਦਿੱਤਾ ਹੈ। ਪੁਲਿਸ ਨੇ ਮੁਲਜ਼ਮ ਦੋ ਔਰਤਾਂ ਨੂੰ ਉਸ ਵੇਲੇ ਕਾਬੂ ਕਰ ਲਿਆ ਜਦੋਂ ਦੋਵੇਂ ਔਰਤਾਂ ਨਸ਼ੀਲੀਆਂ ਗੋਲੀਆਂ ਵੇਚਣ ਜਾ ਰਹੀਆਂ ਸਨ। ਪੁਲੀਸ ਨੇ ਮੁਲਜ਼ਮਾਂ ਕੋਲੋਂ 100 ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਥਾਣਾ ਸਿੱਧਵਾਂ ਬੇਟ ਵਿਖੇ ਕੇਸ ਦਰਜ ਕਰ ਲਿਆ ਹੈ।

ਮੁਲਜ਼ਮਾਂ ਦੀ ਪਛਾਣ ਸਿਮਰਨਜੀਤ ਕੌਰ ਉਰਫ ਸੀਮਾ ਅਤੇ ਪ੍ਰੇਮੋ ਬਾਈ ਵਾਸੀ ਖੋਲੀਆ ਵਾਲਾ ਪੁਲ ਮਲਸੀਆ ਬਜਾਨ ਸਿੱਧਵਾਂ ਬੇਟ ਵਜੋਂ ਹੋਈ ਹੈ। ਜਾਣਕਾਰੀ ਦਿੰਦਿਆਂ ਥਾਣਾ ਸਿੱਧਵਾਂ ਬੇਟ ਦੇ ਏ.ਐਸ.ਆਈ ਲਖਵਿੰਦਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਪਿੰਡ ਗਿੱਦੜਵਿੱਡੀ ਵੱਲ ਜਾ ਰਹੇ ਸਨ। ਇਸ ਦੌਰਾਨ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਨਸ਼ਾ ਤਸਕਰੀ ਦੇ ਮਾਮਲੇ ‘ਚ ਜ਼ਮਾਨਤ ‘ਤੇ ਬਾਹਰ ਆਈਆਂ ਦੋ ਔਰਤਾਂ ਨੇ ਆਪਣੀਆਂ ਆਦਤਾਂ ਨਹੀਂ ਬਦਲੀਆਂ। ਮੁਲਜ਼ਮਾਂ ਨੇ ਮੁੜ ਨਸ਼ਾ ਤਸਕਰੀ ਦਾ ਧੰਦਾ ਸ਼ੁਰੂ ਕਰ ਦਿੱਤਾ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਨਸ਼ਾ ਸਪਲਾਈ ਕਰਨਾ ਸ਼ੁਰੂ ਕਰ ਦਿੱਤਾ।

ਇਸ ਸਮੇਂ ਵੀ ਦੋਵੇਂ ਮੁਲਜ਼ਮ ਔਰਤਾਂ ਆਪਣੇ ਘਰੋਂ ਨਸ਼ੀਲੀਆਂ ਗੋਲੀਆਂ ਲੈ ਕੇ ਵੇਚਣ ਲਈ ਨਿਕਲੀਆਂ ਹਨ ਅਤੇ ਪਿੰਡ ਮਲਸੀਆ ਬਜ਼ਾਨ ਤੋਂ ਮੇਨ ਜੀ.ਟੀ ਰੋਡ ਸਿੱਧਵਾਂ ਬੇਟ ਰਾਹੀਂ ਕਿਸ਼ਨਪੁਰਾ ਚੌਕ ਵੱਲ ਆ ਰਹੀਆਂ ਹਨ। ਸੂਚਨਾ ਮਿਲਣ ਦੇ ਬਾਅਦ ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਸੜਕ ‘ਤੇ ਜਾਮ ਲਗਾ ਕੇ ਦੋਸ਼ੀ ਔਰਤਾਂ ਨੂੰ ਗ੍ਰਿਫਤਾਰ ਕਰ ਲਿਆ। ਇਸ ਦੌਰਾਨ ਪੁਲੀਸ ਨੇ ਮੁਲਜ਼ਮਾਂ ਕੋਲੋਂ 100 ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਥਾਣਾ ਸਿੱਧਵਾਂ ਬੇਟ ਵਿਖੇ ਕੇਸ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ।

ਜਾਂਚ ਅਧਿਕਾਰੀ ਨੇ ਦੱਸਿਆ ਕਿ ਇਸ ਤੋਂ ਪਹਿਲਾਂ 2023 ਵਿੱਚ ਸਿੱਧਵਾਂ ਬੇਟ ਵਿੱਚ ਮੁਲਜ਼ਮ ਔਰਤਾਂ ਖ਼ਿਲਾਫ਼ ਨਸ਼ਾ ਤਸਕਰੀ ਦਾ ਕੇਸ ਦਰਜ ਹੋਇਆ ਸੀ। ਜਿਸ ਕਾਰਨ ਦੋਵੇਂ ਮੁਲਜ਼ਮ ਔਰਤਾਂ ਜੇਲ੍ਹ ਵਿੱਚ ਸਨ। ਕੁਝ ਸਮਾਂ ਪਹਿਲਾਂ ਦੋਵੇਂ ਮੁਲਜ਼ਮ ਔਰਤਾਂ ਜ਼ਮਾਨਤ ’ਤੇ ਜੇਲ੍ਹ ਤੋਂ ਬਾਹਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ ਦੇ ਵਕੀਲ ਵੱਲੋਂ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ, KBC ’ਚ ਪੰਜਾਬ ਬਾਰੇ ਇਤਰਾਜ਼ਯੋਗ ਸਵਾਲ ਦਾ ਦਾਅਵਾ

ਸੰਗਰੂਰ ਦੇ ਇੱਕ ਵਕੀਲ ਨੇ ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।...

ਲੁਧਿਆਣਾ ‘ਚ SHO ਖ਼ਿਲਾਫ਼ FIR ਦਰਜ ਕਰਨ ਦੇ ਹੁਕਮ, ਅਦਾਲਤੀ ਹੁਕਮਾਂ ਦੀ ਅਣਦੇਖੀ ਕਰਨੀ ਪਈ ਮਹਿੰਗੀ

ਲੁਧਿਆਣਾ ਵਿੱਚ ਪੁਲਿਸ ਵਿਭਾਗ ਨੂੰ ਉਸ ਸਮੇਂ ਭਾਰੀ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ, ਜਦੋਂ...

ਮੋਹਾਲੀ ਦੇ ਮਸ਼ਹੂਰ ਹੇਅਰ ਸੈਲੂਨ ਦੇ ਬਾਹਰ ਬਾਈਕ ਸਵਾਰਾਂ ਵੱਲੋਂ ਫਾਇਰਿੰਗ, CCTV ਫੁਟੇਜ ਖੰਗਾਲ ਰਹੀ ਪੁਲਿਸ

ਮੋਹਾਲੀ ਦੇ ਫੇਜ਼ 11 ਵਿੱਚ ਸ਼ਨੀਵਾਰ ਨੂੰ ਹੇਅਰ ਮਾਸਟਰ ਸੈਲੂਨ ‘ਤੇ ਦੋ ਬਾਈਕ ਸਵਾਰ...

‘ਮੁੜ ਖੁੱਲ੍ਹਣਾ ਚਾਹੀਦਾ ਹੈ ਲੰਬੇ ਸਮੇ ਤੋਂ ਬੰਦ ਪਿਆ ਲਾਂਘਾ’ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਨੂੰ ਲੈ ਕੇ ਬੋਲੇ ਜਥੇਦਾਰ ਗੜਗੱਜ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਕਰਤਾਰਪੁਰ ਸਾਹਿਬ ਦਾ...

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...