September 28, 2026, 3:15 pm
----------- Advertisement -----------
HomeNewsLatest Newsਕੈਨੇਡੀਅਨ ਆਗੂ ਉਜਲ ਦੋਸਾਂਝ ਵੱਲੋਂ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ...

ਕੈਨੇਡੀਅਨ ਆਗੂ ਉਜਲ ਦੋਸਾਂਝ ਵੱਲੋਂ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ

Published on

----------- Advertisement -----------

ਚੰਡੀਗੜ੍ਹ, 19 ਮਈ: ਕੈਨੇਡਾ ਦੇ ਸਾਬਕਾ ਸਿਹਤ ਮੰਤਰੀ ਅਤੇ ਬ੍ਰਿਟਿਸ਼ ਕੋਲੰਬੀਆ ਦੇ ਪ੍ਰੀਮੀਅਰ ਉਜਲ ਦੋਸਾਂਝ ਵੱਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਕੀਤੀ ਗਈ। ਸੰਧਵਾਂ ਦੀ ਸਰਕਾਰੀ ਰਿਹਾਇਸ਼ ਵਿਖੇ ਇਸ ਮੁਲਾਕਾਤ ਦੌਰਾਨ ਦੋਹਾਂ ਆਗੂਆਂ ਵਿਚਕਾਰ ਪ੍ਰਵਾਸੀ ਪੰਜਾਬੀਆਂ ਨਾਲ ਸਬੰਧਤ ਮਸਲਿਆਂ ਨੂੰ ਸੁਲਝਾਉਣ ਲਈ ਵਿਚਾਰ-ਚਰਚਾ ਕੀਤੀ ਗਈ।

ਇਸ ਮੌਕੇ ਕੁਲਤਾਰ ਸਿੰਘ ਸੰਧਵਾਂ ਨੇ ਕੈਨੇਡੀਅਨ ਆਗੂ ਦੋਸਾਂਝ ਕੋਲ ਕੈਨੇਡਾ ਵਿੱਚ ਪੜ੍ਹਨ ਗਏ ਪੰਜਾਬੀ ਵਿਦਿਆਰਥੀਆਂ ਦੇ ਆਰਥਿਕ ਸੋਸ਼ਣ ਦਾ ਮਸਲਾ ਵੀ ਉਠਾਇਆ। ਉਨ੍ਹਾਂ ਕਿਹਾ ਕਿ ਆਰਥਿਕ ਸ਼ੋਸ਼ਣ ਕਾਰਨ ਕੈਨੇਡਾ ਵਿੱਚ ਰਹਿ ਰਹੇ ਪੰਜਾਬੀ ਵਿਦਿਆਰਥੀਆਂ ਦੀ ਮਾਨਸਿਕ ਸਿਹਤ ‘ਤੇ ਉਲਟ ਅਸਰ ਪੈ ਰਿਹਾ ਹੈ, ਇਸ ਲਈ ਕੈਨੇਡੀਅਨ ਸਰਕਾਰ ਨੂੰ ਇਸ ਮਸਲੇ ‘ਤੇ ਜਲਦ ਕਦਮ ਚੁੱਕਣ ਦੀ ਲੋੜ ਹੈ। ਸਪੀਕਰ ਨੇ ਕਿਹਾ ਕਿ ਪੰਜਾਬੀ ਵਿਦਿਆਰਥੀਆਂ ਦੀ ਇਸ ਮਾਮਲੇ ਵਿੱਚ ਮਦਦ ਕੀਤੀ ਜਾਵੇ। ਸ੍ਰੀ ਦੋਸਾਂਝ ਨੇ ਅਜਿਹੇ ਮਾਮਲਿਆਂ ਨੂੰ ਜਲਦ ਕੈਨੇਡੀਅਨ ਸਰਕਾਰ ਕੋਲ ਚੁੱਕਣ ਦਾ ਭਰੋਸਾ ਦਿਵਾਇਆ।

ਉਜਲ ਦੋਸਾਂਝ ਵੱਲੋਂ ਵੀ ਕੈਨੇਡਾ ਵਸਦੇ ਪੰਜਾਬੀਆਂ ਨਾਲ ਸਬੰਧਤ ਸੂਬੇ ਦੇ ਮਾਮਲੇ ਵੀ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਧਿਆਨ ਵਿੱਚ ਲਿਆਂਦੇ ਗਏ, ਜਿਨ੍ਹਾਂ ਨੂੰ ਜਲਦ ਹੱਲ ਕਰਨ ਲਈ ਸੰਧਵਾਂ ਨੇ ਅੱਗੇ ਸਰਕਾਰ ਨੂੰ ਭੇਜਣ ਦਾ ਭਰੋਸਾ ਦਿੰਦਿਆਂ ਕਿਹਾ ਕਿ ਵਿਦੇਸ਼ਾਂ ਵਿੱਚ ਵਸਦੇ ਸਾਡੇ ਭੈਣ-ਭਰਾਵਾਂ ਦੇ ਹੱਕਾਂ ਦੀ ਰਾਖੀ ਕਰਨ ਲਈ ਪੰਜਾਬ ਸਰਕਾਰ ਸਦਾ ਤਤਪਰ ਹੈ। ਇਸ ਮੌਕੇ ਟੋਰਾਂਟੋ ਵਿੱਚ ਬੈਰਿਸਟਰ ਤੇ ਸਾਲਿਸਟਰ ਹਿੰਮਤ ਸਿੰਘ ਸ਼ੇਰਗਿੱਲ ਅਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਜੀ.ਬੀ.ਐਸ. ਢਿੱਲੋਂ ਵੀ ਮੌਜੂਦ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਫਰੀਦਾਬਾਦ : 200 ਫੁੱਟ ਡੂੰਘੇ ਬੋਰੇਵੈੱਲ ‘ਚ ਡਿੱਗੀ ਨੇਹਾ ਹਾਰੀ ਜ਼ਿੰਦਗੀ ਦੀ ਜੰਗ, 10 ਘੰਟੇ ਚੱਲਿਆ ਰੈਸਕਿਊ ਆਪ੍ਰੇਸ਼ਨ

ਫਰੀਦਾਬਾਦ ਵਿਚ 200 ਫੁੱਟ ਡੂੰਘੇ ਬੋਰਵੈੱਲ ਵਿਚ ਡਿੱਗੀ 3 ਸਾਲਾ ਨੇਹਾ ਨੂੰ 10 ਘੰਟੇ...

LPU ‘ਚ ਹਿੰਸਕ ਘਟਨਾਵਾਂ ਮਗਰੋਂ ਸਰਕਾਰ ਦਾ ਐਕਸ਼ਨ, ਇੰਟਰਨੈੱਟ ਸੇਵਾਵਾਂ ਕੀਤੀਆਂ ਬੰਦ

LPU ਵਿਚ ਹੋਏ ਬਵਾਲ ਮਗਰੋਂ ਅਗਲੇ ਹੁਕਮਾਂ ਤੱਕ ਇਥੇ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ...

LPU ਤੇ ਚਿਤਕਾਰਾ ਯੂਨੀਵਰਸਿਟੀ ਮਾਮਲਾ : ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਸੋ-ਮੋਟੂ ਨੋਟਿਸ, ਪੁਲਿਸ ਤੋਂ ਮੰਗੀ ਕਾਰਵਾਈ ਦੀ ਰਿਪੋਰਟ

ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ, ਫਗਵਾੜਾ, ਜ਼ਿਲ੍ਹਾ ਕਪੂਰਥਲਾ ਅਤੇ ਚਿਤਕਾਰਾ ਯੂਨੀਵਰਸਿਟੀ...

ਨਵੇਂ ਕਾਨੂੰਨ ਨੇ ਸਿੱਖ ਸੰਗਤ ਦੇ ਵਲੂੰਧਰੇ ਹਿਰਦਿਆਂ ‘ਤੇ ਮੱਲ੍ਹਮ ਲਾਉਣ ਦਾ ਕੰਮ ਕੀਤਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 27 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਸ੍ਰੀ ਅਕਾਲ ਤਖ਼ਤ...

ਫ਼ਿਰੋਜ਼ਪੁਰ ‘ਚ ਵੱਡੀ ਕਾਰਵਾਈ, ਸੀਆਈ ਇੰਸਪੈਕਟਰ ਨੂੰ 3 ਕਿਲੋ ਹੈਰੋਇਨ ਤੇ ਹਥਿਆਰ ਸਣੇ ਨੂੰ ਕੀਤਾ ਗ੍ਰਿਫਤਾਰ

ਕਾਊਂਟਰ ਇੰਟੈਲੀਜੈਂਸ ਵਿਚ ਤਾਇਨਾਤ ਇਕ ਇੰਸਪੈਕਟਰ ਨੂੰ ਫਿਰੋਜ਼ਪੁਰ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਉਸ...

ਭਾਜਪਾ ਨੇ 125 ਦਿਨਾਂ ਦੇ ਰੁਜ਼ਗਾਰ ਦਾ ਵਾਅਦਾ ਕੀਤਾ ਸੀ, ਪਰ ਮਜ਼ਦੂਰਾਂ ਅਤੇ ਗਰੀਬਾਂ ਲਈ ਕੰਮ ਦੇ ਮੌਕੇ ਘਟਾ ਦਿੱਤੇ ਹਨ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 26 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਵਿੱਤ ਮੰਤਰੀ ਹਰਪਾਲ ਸਿੰਘ...

ਕਮੇਟੀ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ਦੇ ਉਪਬੰਧਾਂ ਅਤੇ ਲਾਗੂਕਰਨ ਬਾਰੇ ਕਰੇਗੀ ਚਰਚਾ

ਚੰਡੀਗੜ੍ਹ, 26 ਸਤੰਬਰ:ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਵਉੱਚ ਪਵਿੱਤਰਤਾ ਅਤੇ ਮਰਿਆਦਾ ਪ੍ਰਤੀ ਡੂੰਘੀ...

Patiala ਨੇੜਲੀ ਨਿੱਜੀ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਫਵਾਹਾਂ ਕਾਰਨ ਹੰਗਾਮਾ

ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਜਾਂ...