September 12, 2026, 8:53 am
----------- Advertisement -----------
HomeNewsBreaking Newsਮਾਤਾ ਚਿੰਤਪੁਰਨੀ ਮੇਲੇ ਨੂੰ ਸਫਲ ਬਣਾਉਣ ਲਈ ਦੋ ਰਾਜਾਂ ਦਾ ਪ੍ਰਸ਼ਾਸਨ ਪੱਬਾਂ...

ਮਾਤਾ ਚਿੰਤਪੁਰਨੀ ਮੇਲੇ ਨੂੰ ਸਫਲ ਬਣਾਉਣ ਲਈ ਦੋ ਰਾਜਾਂ ਦਾ ਪ੍ਰਸ਼ਾਸਨ ਪੱਬਾਂ ਭਾਰ

Published on

----------- Advertisement -----------

ਹੁਸ਼ਿਆਰਪੁਰ, 2 ਅਗਸਤ : 5 ਅਗਸਤ ਤੋਂ 14 ਅਗਸਤ ਤੱਕ ਚੱਲਣ ਵਾਲੇ ਮਾਤਾ ਚਿੰਤਪੁਰਨੀ ਮੇਲੇ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤਿਆਰੀਆਂ ਕਰ ਲਈਆਂ ਗਈਆਂ ਹਨ। ਮੇਲੇ ਨੂੰ ਸਫਲ ਬਣਾਉਣ ਲਈ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀ ਪਹਿਲ ’ਤੇ ਦੋ ਰਾਜਾਂ ਦਾ ਜ਼ਿਲ੍ਹਾ ਪ੍ਰਸ਼ਾਸਨ ਅੱਜ ਇਕ ਮੰਚ ’ਤੇ ਆਇਆ ਅਤੇ ਮੇਲੇ ਦੇ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਇਕ-ਦੂਜੇ ਨਾਲ ਚਰਚਾ ਕੀਤੀ।

ਵਧੀਕ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਰਾਹੁਲ ਚਾਬਾ ਦੀ ਪ੍ਰਧਾਨਗੀ ਵਿਚ ਐਸ.ਪੀ. ਊਨਾ ਸੰਜੀਵ ਭਾਟੀਆ, ਐਸ.ਪੀ (ਆਪ੍ਰੇਸ਼ਨ) ਨਵਨੀਤ ਕੌਰ, ਐਸ.ਡੀ.ਐਮ ਹੁਸ਼ਿਆਰਪੁਰ ਪ੍ਰੀਤਇੰਦਰ ਸਿੰਘ ਬੈਂਸ ਅਤੇ ਡਿਪਟੀ ਕਮਿਸ਼ਨਰ ਊਨਾ ਦੇ ਸਹਾਇਕ ਕਮਿਸ਼ਨਰ ਵਰਿੰਦਰ ਸ਼ਰਮਾ ਤੋਂ ਇਲਾਵਾ ਹੁਸ਼ਿਆਰਪੁਰ ਅਤੇ ਊਨਾ ਜ਼ਿਲ੍ਹਿਆਂ ਦੇ ਸਿਵਲ ਅਤੇ ਪੁਲਿਸ ਅਧਿਕਾਰੀਆਂ ਵਿਚਾਲੇ ਮੀਟਿੰਗ ਹੋਈ। ਇਸ ਦੌਰਾਨ ਮੇਲੇ ਵਿਚ ਟ੍ਰੈਫਿਕ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ’ਤੇ ਵੀ ਚਰਚਾ ਹੋਈ। ਇਸ ਦੌਰਾਨ ਊਨਾ ਪ੍ਰਸ਼ਾਸਨ ਨੇ ਦੱਸਿਆ ਕਿ ਹੁਸ਼ਿਆਰਪੁਰ ਵਿਚ ਮਾਤਾ ਚਿੰਤਪੁਰਨੀ ਨੂੰ ਜਾਣ ਵਾਲਾ ਰਸਤਾ ਵਨ ਵੇਅ ਹੋਵੇਗਾ। ਜਾਣੀ ਕਿ ਸ਼ਰਧਾਲੂ ਹੁਸ਼ਿਆਰਪੁਰ ਤੋਂ ਮਾਤਾ ਚਿੰਤਪੁਰਨੀ ਪਹਿਲਾਂ ਵਾਲੇ ਰੂਟ, ਜੋ ਕਿ ਹੁਸ਼ਿਆਰਪੁਰ-ਗਗਰੇਟ-ਮੁਬਾਰਕਪੁਰ ਤੋਂ ਹੁੰਦੇ ਹੋਏ ਮਾਤਾ ਚਿੰਤਪੁਰਨੀ ਜਾਣਗੇ, ਪਰ ਵਾਪਸੀ ਮਾਤਾ ਚਿੰਤਪੁਰਨੀ ਤੋਂ ਮੁਬਾਰਕਪੁਰ, ਅੰਬ, ਊਨਾ ਤੋਂ ਹੁੰਦੇ ਹੋਏ ਹੁਸ਼ਿਆਰਪੁਰ ਆਉਣਗੇ। ਉਨ੍ਹਾਂ ਦੱਸਿਆ ਕਿ ਦਿਨ ਦੇ ਸਮੇਂ ਵਿਚ ਭਾਰੀ ਵਾਹਨ ਨਾ ਭੇਜੇ ਜਾਣ, ਤਾਂ ਜੋ ਜਾਮ ਦੇ ਕਾਰਨ ਸ਼ਰਧਾਲੂਆਂ ਨੂੰ ਪ੍ਰੇਸ਼ਾਨੀ ਨਾ ਹੋਵੇ।

ਵਧੀਕ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਕਿਹਾ ਕਿ ਵਨ ਵੇਅ ਹੋਣ ਨਾਲ ਟ੍ਰੈਫਿਕ ‘ਤੇ ਕਾਬੂ ਪਾਉਣ ਵਿਚ ਅਸਾਨੀ ਹੋਵੇਗੀ ਅਤੇ ਸ਼ਰਧਾਲੂਆਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਉਨ੍ਹਾਂ ਸਾਰੇ ਸ਼ਰਧਾਲੂਆਂ ਨੂੰ ਅਪੀਲ ਕਰਦਿਆ ਕਿਹਾ ਕਿ ਉਹ ਮੇਲੇ ਦੇ ਦਿਨਾਂ ਵਿਚ ਪ੍ਰਸ਼ਾਸਨ ਦੁਆਰਾ ਤੈਅ ਕੀਤੇ ਗਏ ਇਸੇ ਰੂਟ ਦੀ ਪਾਲਣਾ ਕਰਨ, ਤਾਂ ਜੋ ਕੋਈ ਅਸੁਵਿਧਾ ਨਾ ਹੋਵੇ। ਉਨ੍ਹਾਂ ਸਪੱਸ਼ਟ ਕੀਤਾ ਕਿ ਦੋਪਹੀਆ ਵਾਹਨਾਂ ਤੋਂ ਲੈ ਕੇ ਸਾਰੇ ਵੱਡੇ ਵਾਹਨ ਮਾਤਾ ਚਿੰਤਪੁਰਨੀ ਮੇਲੇ ਚੱਲਣ ਤੱਕ ਇਸੇ ਰੂਟ ਦੀ ਪਾਲਣ ਕਰਨਗੇ। ਇਸ ਦੌਰਾਨ ਨਗਰ ਨਿਗਮ, ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨੂੰ ਮੇਲੇ ਨੂੰ ਲੈ ਕੇ ਸਹੀ ਪ੍ਰਬੰਧ ਬਣਾਏ ਰੱਖਣ ਦੇ ਨਿਰਦੇਸ਼ ਦਿੱਤੇ ਗਏ। ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਮੇਲੇ ਦੌਰਾਨ ਬੱਸਾਂ ਦੀਆਂ ਛੱਤਾਂ ’ਤੇ ਸ਼ਰਧਾਲੂ ਨਾ ਹੋਣ। ਮੇਲੇ ਦੌਰਾਲ ਡੀ.ਜੇ ਲਈ ਪ੍ਰਸ਼ਾਸਨ ਵੱਲੋਂ ਕੋਈ ਆਗਿਆ ਨਹੀਂ ਦਿੱਤੀ ਜਾਵੇਗੀ। ਲੰਗਰ ਕਮੇਟੀਆਂ ਨੂੰ ਲਾਊਡ ਸਪੀਕਰ ਲਈ ਐਸ.ਡੀ.ਐਮ ਤੋਂ ਆਗਿਆ ਲੈਣੀ ਜ਼ਰੂਰੀ ਹੋਵੇਗੀ।

ਉਨ੍ਹਾਂ ਵੱਖ-ਵੱਖ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਮੇਲੇ ਦੇ ਸੁਚਾਰੂ ਸੰਚਾਲਨ ਵਿਚ ਉਹ ਲੰਗਰ ਕਮੇਟੀਆਂ ਨਾਲ ਤਾਲਮੇਲ ਬਣਾ ਕੇ ਕੰਮ ਕਰਨ ਅਤੇ ਯਕੀਨੀ ਬਣਾਉਣ ਕਿ ਸ਼ਰਧਾਲੂਆਂ ਨੂੰ ਕਿਸੇ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਨਾ ਆਵੇ। ਉਨ੍ਹਾਂ ਸਕੱਤਰ ਆਰ.ਟੀ.ਏ ਨੂੰ ਨਿਰਦੇਸ਼ ਦਿੱਤੇ ਕਿ ਉਹ ਯਕੀਨੀ ਬਣਾਉਣ ਕਿ ਮੇਲੇ ਦੌਰਾਲ ਕੋਈ ਵੀ ਸ਼ਰਧਾਲੂ ਭਾਰ ਢੋਹਣ ਵਾਲੇ ਵਾਹਨਾਂ (ਕਮਰਸ਼ੀਅਲ ਵਾਹਨਾਂ) ’ਤੇ ਨਾ ਜਾਣ ਕਿਉਂਕਿ ਇਨ੍ਹਾਂ ਵਾਹਨਾਂ ਨਾਲ ਹਮੇਸ਼ਾ ਦੁਰਘਟਨਾਵਾਂ ਦੀ ਸੰਭਾਵਨਾ ਬਣੀ ਰਹਿੰਦੀ ਹੈ। ਉਨ੍ਹਾਂ ਕਿਹਾ ਕਿ ਕਮਰਸ਼ੀਅਲ ਵਾਹਨਾਂ ’ਤੇ ਸ਼ਰਧਾਲੂਆਂ ਨੂੰ ਫੱਟੇ ਆਦਿ ਲਗਾ ਕੇ ਬਿਠਾਇਆ ਜਾਂਦਾ ਹੈ, ਜਿਸ ਨਾਲ ਜਿਥੇ ਕਾਨੂੰਨ ਦੀ ਉਲੰਘਣਾ ਹੁੰਦੀ ਹੈ, ਉਥੇ ਕਿਸੇ ਗੰਭੀਰ ਹਾਦਸੇ ਦਾ ਖ਼ਤਰਾ ਵੀ ਬਣਿਆ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਮੇਲੇ ਦੌਰਾਨ ਡੀ.ਜੇ ’ਤੇ ਪਾਬੰਦੀ ਰਹੇਗੀ ਅਤੇ ਜੇਕਰ ਕੋਈ ਵੀ ਡੀ.ਜੇ ਚਲਾਉਂਦਾ ਪਾਇਆ ਗਿਆ ਤਾਂ ਉਸਦੇ ਖਿਲਾਫ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਉਨ੍ਹਾਂ ਨਗਰ ਨਿਗਮ ਨੂੰ ਨਿਰਦੇਸ਼ ਦਿੱਤੇ ਕਿ ਲੰਗਰ ਲਗਾਉਣ ਦੌਰਾਨ ਸਫ਼ਾਈ ਵਿਵਸਥਾ ਬਰਕਰਾਰ ਰੱਖਣੀ ਯਕੀਨੀ ਬਣਾਈ ਜਾਵੇ, ਤਾਂ ਜੋ ਵਾਤਾਵਰਨ ਦੂਸ਼ਿਤ ਨਾ ਹੋ ਸਕੇ। ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਨਿਰਵਿਘਨ ਆਵਾਜਾਈ ਲਈ ਸੰਗਠਨਾਂ ਵੱਲੋਂ ਸੜਕ ’ਤੇ ਆ ਕੇ ਲੰਗਰ ਨਾ ਵੰਡੇ ਜਾਣ ਅਤੇ ਲੰਗਰ ਦੌਰਾਨ ਸਿੰਗਲ ਯੂਜ਼ ਪਲਾਸਟਿਕ (ਜੋ ਬੈਨ ਹੋ ਚੁੱਕਾ ਹੈ) ਦੀ ਵਰਤੋਂ ਨਾ ਕੀਤੀ ਜਾਵੇ।

ਰਾਹੁਲ ਚਾਬਾ ਨੇ ਇਸ ਦੌਰਾਨ 24 ਘੰਟੇ ਸਿਹਤ ਸੇਵਾਵਾਂ, ਮੋਬਾਇਲ ਪਖਾਨੇ, ਪੁਲਿਸ ਮਾਨੀਟਰਿੰਗ, ਕੰਟਰੋਲ ਰੂਮ, ਟ੍ਰੈਫਿਕ ਕੰਟਰੋਲ ਅਤੇ ਹੋਰ ਸੁਵਿਧਾਵਾਂ ਸਬੰਧੀ ਵੀ ਸਮੀਖਿਆ ਕਰਦੇ ਹੋਏ ਸਬੰਧਿਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਲੰਗਰ ਲਗਾਉਣ ਲਈ ਰਜਿਸਟ੍ਰੇਸ਼ਨ ਜ਼ਰੂਰੀ ਹੈ, ਇਸ ਲਈ ਲੰਗਰ ਕਮੇਟੀਆਂ ਵੱਲੋਂ ਇਹ ਰਜਿਸਟਰੇਸ਼ਨ ਐਸ.ਡੀ.ਐਮ ਹੁਸ਼ਿਆਰਪੁਰ ਤੋਂ ਕਰਵਾਈ ਜਾ ਸਕਦੀ ਹੈ। ਡੀ.ਐਸ.ਪੀ ਸਿਟੀ ਅਮਰਨਾਥ ਨੇ ਦੱਸਿਆ ਕਿ ਮੇਲੇ ਨੂੰ ਧਿਆਨ ਵਿਚ ਰੱਖਦੇ ਹੋਏ ਜ਼ਿਲ੍ਹਾ ਪੁਲਿਸ ਵੱਲੋਂ ਦਿਨ ਦੇ ਸਮੇਂ 16 ਨਾਕੇ ਅਤੇ ਰਾਤ ਦੇ ਸਮੇੀ 14 ਨਾਕੇ ਵੱਖ-ਵੱਖ ਸਥਾਨਾਂ ’ਤੇ ਲਗਾਏ ਗਏ ਹਨ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਚੰਡੀਗੜ੍ਹ, 11 ਸਤੰਬਰ 2026:ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਹੁਣ...

ਕੈਨੇਡਾ ‘ਚ ਟਾਂਡਾ ਦੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈ ਮੌਤ

ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਪੰਜਾਬੀ ਨੌਜਵਾਨ ਦੀ ਦਰਦਨਾਕ...

ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ ! ਵਰਲਡ ਚੈਂਪੀਅਨਸ਼ਿਪ ਟ੍ਰਾਇਲ ਦੀ ਨਹੀਂ ਮਿਲੀ ਇਜਾਜ਼ਤ

ਵਿਨੇਸ਼ ਫੋਗਾਟ ਦੀ ਇੰਟਰਨੈਸ਼ਨਲ ਰੈਸਲਿੰਗ ਵਿਚ ਵਾਪਸੀ ਦੀਆਂ ਕੋਸ਼ਿਸ਼ਾਂ ਨੂੰ ਵੱਡਾ ਝਟਕਾ ਲੱਗਾ ਹੈ।...

ਪੰਜਾਬ ‘ਚ ਬਿਜਲੀ ਸੰਕਟ ਡੂੰਘਾ, ਥਰਮਲ ਪਲਾਂਟਾਂ ‘ਚ ਕੋਲੇ ਦਾ ਕਾਲ; 16 ਹਜ਼ਾਰ ਮੈਗਾਵਾਟ ਟੱਪੀ ਮੰਗ

ਪੰਜਾਬ ਵਿੱਚ ਕੋਲੇ ਦੀ ਭਾਰੀ ਘਾਟ ਕਾਰਨ ਇੱਕ ਵਾਰ ਫਿਰ ਗੰਭੀਰ ਬਿਜਲੀ ਸੰਕਟ ਪੈਦਾ...

SIT ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਬਾਦਲ,30 ਸਤੰਬਰ ਤੱਕ ਬਿਜ਼ੀ ਹੋਣ ਦਾ ਦਿੱਤਾ ਹਵਾਲਾ, AAP ਨੇ ਬੋਲਿਆ ਹਮਲਾ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...

Sri hemkund sahib ਦੀ ਯਾਤਰਾ ’ਤੇ ਭਾਰਤ ਆ ਰਹੇ ਸਿੱਖ ਸ਼ਰਧਾਲੂ ਨੂੰ ਪਾਕਸਿਤਾਨ ’ਚ ਰੋਕਿਆ, ਫ਼ੈਸਲਾਬਾਦ ਏਅਰਪੋਰਟ ‘ਤੇ ਕੱਢੀ ਰਾਤ

ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਭਾਰਤ ਆਉਣ ਦੀ ਤਿਆਰੀ ਕਰ ਰਹੇ ਪਾਕਿਸਤਾਨੀ ਸਿੱਖ...

ਬੈਂਕ ਜਾਣ ਵਾਲਿਆਂ ਲਈ ਵੱਡੀ ਖ਼ਬਰ, 11 ਤੋਂ 13 ਸਤੰਬਰ ਤੱਕ ਹੜਤਾਲ ‘ਤੇ ਰਹਿਣਗੇ ਕਰਮਚਾਰੀ, ਜਾਣੋ ਕਿਹੜੀਆਂ ਸੇਵਾਵਾਂ ਚਾਲੂ

ਜੇਕਰ ਤੁਸੀ 11 ਸਤੰਬਰ ਤੋਂ ਅਗਲੇ ਦਿਨਾਂ ਲਈ ਕਿਸੇ ਮਹੱਤਵਪੂਰਨ ਕੰਮ ਲਈ ਬੈਂਕ ਜਾਣਾ...

ਅਮਰੀਕਾ ਸਰਕਾਰ ਵਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ – ਐਡਵੋਕੇਟ ਧਾਮੀ

 ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵਲੋਂ ਐਕਸ (ਪਹਿਲਾਂ ਟਵਿੱਟਰ) ਰਾਹੀਂ ਸਾਹਮਣੇ ਆਏ ਇਕ...