October 19, 2026, 6:04 am
----------- Advertisement -----------
HomeNewsBreaking Newsਚਾਚੇ ਨੇ ਕੀਤਾ ਨੇਤਰਹੀਣ ਅਤੇ ਅਪਾਹਜ ਭਤੀਜੀ ਨਾਲ ਬਲਾਤਕਾਰ

ਚਾਚੇ ਨੇ ਕੀਤਾ ਨੇਤਰਹੀਣ ਅਤੇ ਅਪਾਹਜ ਭਤੀਜੀ ਨਾਲ ਬਲਾਤਕਾਰ

Published on

----------- Advertisement -----------

ਕਪੂਰਥਲਾ, 10 ਅਪ੍ਰੈਲ 2022 – ਪੰਜਾਬ ਦੇ ਕਪੂਰਥਲਾ ‘ਚ ਇਕ ਵਿਧਵਾ ਔਰਤ ਦੀ ਨੇਤਰਹੀਣ ਅਤੇ ਅਪਾਹਜ ਧੀ ਨਾਲ ਗੁਆਂਢ ‘ਚ ਰਹਿੰਦੇ ਚਾਚੇ ਵੱਲੋਂ ਬਲਾਤਕਾਰ ਕਰਨ ਦੇ ਮਾਮਲਾ ਸਾਹਮਣੇ ਆਇਆ ਹੈ। ਥਾਣਾ ਫੱਤੂਢੀਂਗਾ ਦੀ ਪੁਲਸ ਨੇ ਪੀੜਤਾ ਦੀ ਮਾਂ ਦੇ ਬਿਆਨਾਂ ‘ਤੇ ਮਾਮਲਾ ਦਰਜ ਕਰਕੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ। ਉਹ ਤਿੰਨ ਬੱਚਿਆਂ ਦਾ ਪਿਤਾ ਹੈ ਅਤੇ ਉਸ ਨੇ ਆਪਣੇ ਪਰਿਵਾਰ ਨੂੰ ਘਰੋਂ ਕੱਢ ਦਿੱਤਾ ਹੈ।

ਜਾਣਕਾਰੀ ਮੁਤਾਬਕ ਕਪੂਰਥਲਾ ਦੇ ਇਕ ਪਿੰਡ ਦੀ ਰਹਿਣ ਵਾਲੀ ਇਕ ਔਰਤ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ‘ਚ ਦੱਸਿਆ ਕਿ ਕਰੀਬ 3 ਸਾਲ ਪਹਿਲਾਂ ਉਸ ਦੇ ਪਤੀ ਦੀ ਮੌਤ ਹੋ ਗਈ ਸੀ। ਉਹ ਘਰਾਂ ਵਿੱਚ ਮਜ਼ਦੂਰੀ ਅਤੇ ਝਾੜੂ ਦਾ ਕੰਮ ਕਰਕੇ ਕਿਸੇ ਤਰ੍ਹਾਂ ਆਪਣੇ 5 ਬੱਚਿਆਂ ਦਾ ਪਾਲਣ ਪੋਸ਼ਣ ਕਰ ਰਹੀ ਹੈ। ਔਰਤ ਨੇ ਦੱਸਿਆ ਕਿ ਉਸ ਦੀ 21 ਸਾਲਾ ਬੇਟੀ ਹੈ ਜੋ ਬਚਪਨ ਤੋਂ ਹੀ ਅੰਗਹੀਣ ਅਤੇ ਨੇਤਰਹੀਣ ਹੈ।

ਔਰਤ ਨੇ ਦੱਸਿਆ ਕਿ ਬੀਤੀ 7 ਅਪਰੈਲ ਨੂੰ ਉਹ ਸਵੇਰੇ ਸਾਢੇ ਸੱਤ ਵਜੇ ਪਿੰਡ ‘ਚ ਕਿਸੇ ਦੇ ਘਰ ਕੰਮ ’ਤੇ ਗਈ ਸੀ ਤਾਂ ਉਸ ਦੀ ਅਪਾਹਜ ਲੜਕੀ ਪਿੱਛੇ ਘਰ ਵਿਚ ਇਕੱਲੀ ਸੀ। 11:30 ਦੇ ਕਰੀਬ ਜਦੋਂ ਉਹ ਘਰ ਵਾਪਸ ਆਈ ਤਾਂ ਦੇਖਿਆ ਕਿ ਬੇਟੀ ਡਰੀ ਹੋਈ ਸੀ। ਪੁੱਛਣ ‘ਤੇ ਉਸ ਨੇ ਦੱਸਿਆ ਕਿ ਗੁਆਂਢੀ ‘ਚ ਰਹਿਣ ਵਾਲਾ ਚਾਚਾ ਆਇਆ ਸੀ ਅਤੇ ਉਸ ਨੇ ਉਸ ਨਾਲ ਜ਼ਬਰਦਸਤੀ ਗੰਦਾ ਕੰਮ ਕੀਤਾ ਸੀ।

ਵਿਧਵਾ ਔਰਤ ਨੇ ਕਪੂਰਥਲਾ ਦੇ ਥਾਣਾ ਫੱਤੂਢੀਂਗਾ ‘ਚ ਧੀ ਨਾਲ ਬਲਾਤਕਾਰ ਦੀ ਸ਼ਿਕਾਇਤ ਕੀਤੀ ਹੈ। ਔਰਤ ਦੀ ਗੱਲ ਸੁਣ ਕੇ ਪੁਲਸ ਵੀ ਤੁਰੰਤ ਹਰਕਤ ‘ਚ ਆ ਗਈ। ਐਸਐਚਓ ਬਲਵਿੰਦਰ ਸਿੰਘ ਨੇ ਦੱਸਿਆ ਕਿ ਪੀੜਤ ਅਪਾਹਜ ਲੜਕੀ ਦੀ ਮਾਂ ਦੀ ਸ਼ਿਕਾਇਤ ’ਤੇ ਮੁਲਜ਼ਮ ਖ਼ਿਲਾਫ਼ ਜਬਰ ਜਨਾਹ ਦਾ ਕੇਸ ਦਰਜ ਕੀਤਾ ਗਿਆ ਅਤੇ ਪੁਲਸ ਨੇ ਉਸ ਨੂੰ ਹਿਰਾਸਤ ਵਿਚ ਲੈ ਕੇ ਪੁੱਛਗਿੱਛ ਕੀਤੀ ਅਤੇ ਉਸ ਨੂੰ ਗ੍ਰਿਫਤਾਰ ਕਰ ਲਿਆ।

ਨੇਤਰਹੀਣ ਅਤੇ ਅਪਾਹਜ ਭਤੀਜੀ ਨਾਲ ਬਲਾਤਕਾਰ ਕਰਨ ਦਾ ਦੋਸ਼ੀ ਚਾਚਾ ਤਿੰਨ ਬੱਚਿਆਂ ਦਾ ਪਿਤਾ ਹੈ। ਉਸ ਦੀਆਂ ਹਰਕਤਾਂ ਕਾਰਨ ਉਸ ਦੀ ਆਪਣੇ ਪਰਿਵਾਰ ਨਾਲ ਨਹੀਂ ਬਣੀ। 3 ਮਹੀਨੇ ਪਹਿਲਾਂ ਹੀ ਉਸ ਨੇ ਆਪਣੀ ਪਤਨੀ ਅਤੇ ਬੱਚਿਆਂ ਨੂੰ ਵੀ ਕੁੱਟਿਆ ਅਤੇ ਘਰੋਂ ਬਾਹਰ ਕੱਢ ਦਿੱਤਾ ਸੀ। ਹੁਣ ਉਹ ਇਕੱਲਾ ਰਹਿੰਦਾ ਸੀ। ਉਸ ਦੀ ਗ੍ਰਿਫਤਾਰੀ ਤੋਂ ਬਾਅਦ ਪੁਲਸ ਨੇ ਸ਼ਨੀਵਾਰ ਨੂੰ ਉਸ ਨੂੰ ਅਦਾਲਤ ਵਿਚ ਪੇਸ਼ ਕੀਤਾ ਅਤੇ ਦੋ ਦਿਨ ਦੇ ਰਿਮਾਂਡ ‘ਤੇ ਲਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਰਵਿੰਦਰ ਸਿੰਘ ਝੋਟਾ ਦੇ ਹੱਕ ‘ਚ ਮਾਨਸਾ ਪਹੁੰਚੇ ਬੱਬੂ ਮਾਨ ਤੇ G Khan, ਲੋਕਾਂ ਨੂੰ ਕੀਤੀ ਇਹ ਅਪੀਲ

ਨਸ਼ਿਆਂ ਖਿਲਾਫ ਆਵਾਜ਼ ਚੁੱਕਣ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿਚ ਪਰਿਵਾਰ ਹੁਣ...

ਸਿੱਧੂ ਮੂਸੇਵਾਲਾ ਦੇ ਮਾਪਿਆਂ ਖ਼ਿਲਾਫ਼ ਸ਼ਿਕਾਇਤ, ਛੋਟੇ ਸਿੱਧੂ ਦੇ ਇਸ਼ਾਰਿਆਂ ’ਤੇ ਉਠਾਏ ਸਵਾਲ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਖ਼ਿਲਾਫ਼ ਸੀਨੀਅਰ ਵਕੀਲ ਨਵਕਿਰਨ ਸਿੰਘ ਨੇ ਸ਼ਿਕਾਇਤ...

 ਅਜੈ ਦੇਵਗਨ ਦੇ ਬੰਗਲੇ ‘ਤੇ ਚੱਲਿਆ BMC ਦਾ ਬੁਲਡੋਜ਼ਰ, ਗੈਰ-ਕਾਨੂੰਨੀ ਨਿਰਮਾਣ ਖਿਲਾਫ ਹੋਈ ਕਾਰਵਾਈ

ਮੁੰਬਈ ਨਗਰ ਨਿਗਮ ਨੇ ਅਦਾਕਾਰ ਅਜੇ ਦੇਵਗਨ ਦੇ ਜਹੂ ਸਥਿਤ ਬੰਗਲੇ ਵਿਚ ਬਿਨਾਂ ਇਜਾਜ਼ਤ...

ਨਾਲੇ ਵਿਚ ਡਿੱਗੀ ਸਵਾਰੀਆਂ ਨਾਲ ਭਰੀ ਟੈਂਪੋ ਟਰੈਵਲਰ, ਅੱਠ ਲੋਕਾਂ ਦੀ ਮੌਕੇ ‘ਤੇ ਮੌਤ

ਰਾਜਸਥਾਨ ਦੇ ਕੋਟਾ ਵਿੱਚ, ਦਿੱਲੀ-ਮੁੰਬਈ ਐਕਸਪ੍ਰੈਸਵੇਅ 'ਤੇ ਇੱਕ ਟੈਂਪੋ ਟਰੈਵਲਰ ਇੱਕ ਪੁਲੀ ਤੋਂ ਹੇਠਾਂ...

ਗ੍ਰੇਟਰ ਨੋਇਡਾ ਵਿੱਚ ਇੱਕੋ ਪਰਿਵਾਰ ਦੇ ਪੰਜ ਮੈਂਬਰਾਂ ਦੀ ਸ਼ੱਕੀ ਹਾਲਤ ਵਿੱਚ ਮੌਤ

ਗ੍ਰੇਟਰ ਨੋਇਡਾ ਦੇ ਰਾਬੂਪੁਰਾ ਥਾਣਾ ਖੇਤਰ ਅਧੀਨ ਆਉਂਦੇ ਪਿੰਡ ਨਗਲਾ ਸ੍ਰੀਗੋਪਾਲ ਵਿੱਚ ਇੱਕੋ ਪਰਿਵਾਰ...

ED ਰੇਡ ਖਿਲਾਫ਼ ਕੋਰਟ ਪਹੁੰਚੇ AAP ਆਗੂ ਸੰਨੀ ਆਹਲੂਵਾਲੀਆ, ਚੰਡੀਗੜ੍ਹ ਰਿਹਾਇਸ਼ ‘ਤੇ ਪਿਆ ਸੀ ਛਾਪਾ

ਆਮ ਆਦਮੀ ਪਾਰਟੀ (ਆਪ) ਦੇ ਆਗੂ ਅਤੇ ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਦੇ...

ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਵਿਦਿਆਰਥੀ ਆਗੂਆਂ ਖ਼ਿਲਾਫ਼ ਮਾਮਲਾ ਦਰਜ

ਫਰੀਦਕੋਟ ਪੁਲੀਸ ਨੇ ਬੀਤੇ ਦਿਨੀਂ ਸੂਬੇ ਭਰ ਵਿੱਚ ਸੱਦੇ ਗਏ ‘ਪੰਜਾਬ ਬੰਦ’ ਦੌਰਾਨ ਸਰਕਾਰੀ...

ਕੈਲੀਫੋਰਨੀਆ ’ਚ ਲਾਪਤਾ ਪੰਜਾਬਣ ਜੈਸਮੀਨ ਔਜਲਾ ਗਿੱਲ ਦਾ ਬੇਰਹਿਮੀ ਨਾਲ ਕਤਲ; ਪਤੀ ਗ੍ਰਿਫ਼ਤਾਰ

ਅਮਰੀਕਾ ਦੇ ਕੈਲੀਫੋਰਨੀਆ ਦੀ ਸੈਕਰਾਮੈਂਟੋ ਰਿਹਾਇਸ਼ ਤੋਂ 30 ਸਤੰਬਰ ਤੋਂ ਲਾਪਤਾ ਚੱਲ ਰਹੀ ਪੰਜਾਬੀ...

ਮਾਨ ਸਰਕਾਰ ਦੀ ਨਸ਼ਿਆਂ ਖਿਲਾਫ ਜੰਗ ਤੇਜ਼, ਪੰਜਾਬ ‘ਚ 117 ਡੀਐਸਪੀ ਨਿਯੁਕਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਫਿਲੌਰ ਵਿੱਚ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ...