September 5, 2026, 9:51 pm
----------- Advertisement -----------
HomeNewsBreaking Newsਮੋਹਾਲੀ 'ਚ ਕਾਰ ਹੋਈ ਬੇ.ਕਾਬੂ, ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌ.ਤ

ਮੋਹਾਲੀ ‘ਚ ਕਾਰ ਹੋਈ ਬੇ.ਕਾਬੂ, ਲਪੇਟ ‘ਚ ਆਉਣ ਨਾਲ ਨੌਜਵਾਨ ਦੀ ਮੌ.ਤ

Published on

----------- Advertisement -----------

ਮੋਹਾਲੀ ਦੇ ਏਅਰਪੋਰਟ ਰੋਡ ‘ਤੇ ਇੰਡਸਟਰੀਅਲ ਏਰੀਆ ਫੇਜ਼-8 ਨੇੜੇ ਅੱਧੀ ਰਾਤ ਨੂੰ ਮੋਹਾਲੀ ਨੰਬਰ ਵਾਲੀ ਤੇਜ਼ ਰਫਤਾਰ ਮਰਸਡੀਜ਼ ਕਾਰ ਨੇ ਹੜਕੰਪ ਮਚਾ ਦਿੱਤਾ। ਬੇਕਾਬੂ ਕਾਰ ਸੜਕ ਕਿਨਾਰੇ ਇਕ ਦੁਕਾਨ ਵਿਚ ਜਾ ਵੜੀ। ਇਸ ਦੌਰਾਨ ਕਾਰ ਦੀ ਲਪੇਟ ‘ਚ ਆਉਣ ਨਾਲ ਦੁਕਾਨ ‘ਚ ਸੌਂ ਰਹੇ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਪ੍ਰਕਾਸ਼ ਕੁਮਾਰ (35) ਵਜੋਂ ਹੋਈ ਹੈ। 

ਦੱਸ ਦਈਏ ਕਿ ਕਾਰ ਸਵਾਰ ਮੌਕੇ ਤੋਂ ਭੱਜਣ ਵਿੱਚ ਕਾਮਯਾਬ ਹੋ ਗਏ। ਇਸ ਦੇ ਨਾਲ ਹੀ ਜਦੋਂ ਪੁਲਿਸ ਖਰਾਬ ਹੋਈ ਕਾਰ ਨੂੰ ਚੁੱਕਣ ਆਈ ਤਾਂ ਲੋਕਾਂ ਨੇ ਹੰਗਾਮਾ ਕਰ ਦਿੱਤਾ। ਇਸ ਦੌਰਾਨ ਗੱਡੀ ਨੂੰ ਚੁੱਕਣ ਲਈ ਆਈ ਕਰੇਨ ‘ਤੇ ਪਥਰਾਅ ਕੀਤਾ ਗਿਆ। ਲੋਕਾਂ ਨੇ ਦੋਸ਼ ਲਾਇਆ ਕਿ ਪਹਿਲਾਂ ਕਾਰ ਚਾਲਕ ਨੂੰ ਫੜਿਆ ਜਾਵੇ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਜ਼ਿਕਰਯੋਗ ਹੈ ਕਿ ਪਤਾ ਲੱਗਾਿਆ ਹੈ ਕਿ ਇਹ ਹਾਦਸਾ ਰਾਤ ਕਰੀਬ 2:15 ਵਜੇ ਵਾਪਰਿਆ। ਚਾਹ ਅਤੇ ਪਰਾਂਠੇ ਦੀ ਦੁਕਾਨ ਚਲਾਉਣ ਵਾਲਾ ਪ੍ਰਕਾਸ਼ ਸਿੰਘ ਉਥੇ ਹੀ ਸੁੱਤਾ ਪਿਆ ਸੀ। ਇਸ ਦੌਰਾਨ ਇਕ ਬੇਕਾਬੂ ਕਾਰ ਉਨ੍ਹਾਂ ਦੀ ਦੁਕਾਨ ‘ਚ ਦਾਖਲ ਹੋ ਗਈ। ਕਾਰ ਨੇ ਹਾਸਰਸ ਕਲਾਕਾਰ ਜਸਪਾਲ ਭੱਟੀ ਦੇ ਨਾਲ ਲੱਗਦੇ ਸਕੂਲ ਦੀ ਕੰਧ ਨੂੰ ਨੁਕਸਾਨ ਪਹੁੰਚਾਇਆ ਹੈ। ਇਸ ਦੌਰਾਨ ਕਾਰ ਚਲਾ ਰਿਹਾ ਵਿਅਕਤੀ ਮੌਕੇ ਤੋਂ ਫਰਾਰ ਹੋ ਗਿਆ। ਜਦਕਿ ਪ੍ਰਕਾਸ਼ ਕਾਰ ਦੇ ਹੇਠਾਂ ਦੱਬਿਆ ਹੋਇਆ ਸੀ। 

ਨਾਲ ਹੀ ਆਸ-ਪਾਸ ਰਹਿਣ ਵਾਲੇ ਲੋਕਾਂ ਦਾ ਕਹਿਣਾ ਹੈ ਕਿ ਜਦੋਂ ਹਾਦਸਾ ਹੋਇਆ ਤਾਂ ਬੰਬ ਫਟਣ ਦੀ ਆਵਾਜ਼ ਆਈ। ਫਿਰ ਜਦੋਂ ਸਾਰੇ ਇਕੱਠੇ ਹੋਏ ਤਾਂ ਕਾਰ ਦਿਖਾਈ ਦਿੱਤੀ। ਜਿਨ੍ਹਾਂ ਦੀਆਂ ਲਾਈਟਾਂ ਚਾਲੂ ਸਨ। ਇਸ ਦੇ ਨਾਲ ਹੀ ਸਵੇਰੇ ਜਿਵੇਂ ਹੀ ਪੁਲਿਸ ਕਾਰ ਨੂੰ ਚੁੱਕਣ ਲਈ ਆਈ ਤਾਂ ਲੋਕਾਂ ਨੇ ਹੰਗਾਮਾ ਕਰ ਦਿੱਤਾ। ਉਨ੍ਹਾਂ ਦੀ ਦਲੀਲ ਸੀ ਕਿ ਪੁਲਿਸ ਸਹੀ ਢੰਗ ਨਾਲ ਕੰਮ ਨਹੀਂ ਕਰ ਰਹੀ ਹੈ

 ਮੌਕੇ ‘ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਪ੍ਰਕਾਸ਼ ਸਿੰਘ ਦੇ ਘਰ 15 ਦਿਨ ਪਹਿਲਾਂ ਹੀ ਪੁੱਤਰ ਨੇ ਜਨਮ ਲਿਆ ਸੀ। ਉਸ ਨੇ ਆਪਣੇ ਪੁੱਤਰ ਦਾ ਮੂੰਹ ਤੱਕ ਨਹੀਂ ਸੀ ਦੇਖਿਆ। ਅਜਿਹੇ ‘ਚ ਪਰਿਵਾਰ ਦੀਆਂ ਖੁਸ਼ੀਆਂ ਮਾਤਮ ‘ਚ ਬਦਲ ਗਈਆਂ। ਇਹ ਪਹਿਲੀ ਵਾਰ ਨਹੀਂ ਹੈ ਕਿ ਏਅਰਪੋਰਟ ਰੋਡ ‘ਤੇ ਅਜਿਹਾ ਹਾਦਸਾ ਹੋਇਆ ਹੈ। ਇਸ ਤੋਂ ਪਹਿਲਾਂ ਵੀ ਕਈ ਲੋਕ ਹਾਦਸਿਆਂ ਵਿੱਚ ਆਪਣੀ ਜਾਨ ਗੁਆ ​​ਚੁੱਕੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...