August 15, 2026, 5:53 am
----------- Advertisement -----------
HomeNewsBreaking Newsਲੁਧਿਆਣਾ 'ਚ ਬੇਕਾਬੂ ਟਰੱਕ ਵੜਿਆ ਫਰਨੀਚਰ ਦੇ ਸ਼ੋਅਰੂਮ ਚ, ਤੋੜੇ ਬਿਜਲੀ ਦੇ...

ਲੁਧਿਆਣਾ ‘ਚ ਬੇਕਾਬੂ ਟਰੱਕ ਵੜਿਆ ਫਰਨੀਚਰ ਦੇ ਸ਼ੋਅਰੂਮ ਚ, ਤੋੜੇ ਬਿਜਲੀ ਦੇ ਖੰਭੇ

Published on

----------- Advertisement -----------

ਲੁਧਿਆਣਾ ਵਿੱਚ ਬੀਤੀ ਰਾਤ ਕਰੀਬ 12 ਵਜੇ ਇੱਕ ਤੇਜ਼ ਰਫ਼ਤਾਰ ਟਰੱਕ ਚਾਲਕ ਨੇ ਬਿਜਲੀ ਦੇ ਖੰਭੇ ਤੋੜ ਦਿੱਤੇ। ਟਰੱਕ ਦਾ ਸੰਤੁਲਨ ਵਿਗੜਨ ਕਾਰਨ ਟਰੱਕ ਫਰਨੀਚਰ ਦੇ ਸ਼ੋਅਰੂਮ ਵਿੱਚ ਜਾ ਵੜਿਆ। ਡਰਾਈਵਰ ਦੀਆਂ ਚੀਕਾਂ ਸੁਣ ਕੇ ਰਾਹਗੀਰਾਂ ਨੇ ਉਸ ਨੂੰ ਜ਼ਖਮੀ ਹਾਲਤ ‘ਚ ਟਰੱਕ ਦੇ ਕੈਬਿਨ ‘ਚੋਂ ਬਾਹਰ ਕੱਢਿਆ ਅਤੇ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ।

ਦੱਸ ਦਈਏ ਕਿ ਟਰੱਕ ਦਾ ਬੇਹੱਦ ਨੁਕਸਾਨ ਹੋਇਆ ਹੈ। ਬਿਜਲੀ ਦੇ ਖੰਭੇ ਡਿੱਗਣ ਕਾਰਨ ਵਿਕਾਸ ਨਗਰ ਸਮੇਤ ਕਈ ਇਲਾਕਿਆਂ ਵਿੱਚ ਦੇਰ ਰਾਤ ਤੋਂ ਬਿਜਲੀ ਨਹੀਂ ਹੈ। ਕੁਝ ਇਲਾਕਿਆਂ ‘ਚ ਬਿਜਲੀ ਸਪਲਾਈ ਸ਼ੁਰੂ ਹੋ ਗਈ ਹੈ ਪਰ ਕੁਝ ਇਲਾਕਿਆਂ ‘ਚ ਬਿਜਲੀ ਸਪਲਾਈ ਅਜੇ ਵੀ ਬੰਦ ਹੈ।

ਗੱਲਬਾਤ ਕਰਦਿਆਂ ਸਾਬਕਾ ਕੌਂਸਲਰ ਤਨਵੀਰ ਸਿੰਘ ਧਾਲੀਵਾਲ ਨੇ ਦੱਸਿਆ ਕਿ ਰਾਤ 12 ਵਜੇ ਤੋਂ ਬਾਅਦ ਤੇਜ਼ ਰਫਤਾਰ ਟਰੱਕ ਬੇਕਾਬੂ ਹੋ ਗਿਆ। ਉਸ ਦਾ ਡਰਾਈਵਰ ਸ਼ਰਾਬੀ ਸੀ। ਉਹ ਬਿਨਾਂ ਰੁਕੇ, ਖੰਭਿਆਂ ਨੂੰ ਤੋੜ ਕੇ ਲਗਭਗ 200 ਮੀਟਰ ਤੱਕ ਭੱਜਿਆ ਅਤੇ ਇੱਕ ਫਰਨੀਚਰ ਦੇ ਸ਼ੋਅਰੂਮ ਵਿੱਚ ਦਾਖਲ ਹੋਇਆ। ਸ਼ੋਅਰੂਮ ਵਿੱਚ ਦਾਖਲ ਹੋਣ ਕਾਰਨ ਫਰਨੀਚਰ ਮਾਲਕ ਨੂੰ ਕਾਫੀ ਨੁਕਸਾਨ ਹੋਇਆ। ਹਾਦਸੇ ਤੋਂ ਬਾਅਦ ਇਲਾਕੇ ‘ਚ ਬਿਜਲੀ ਗੁੱਲ ਹੋ ਗਈ। ਕੁਝ ਖੇਤਰਾਂ ਵਿੱਚ ਦੂਜੇ ਬਿਜਲੀ ਘਰ ਤੋਂ ਸਪਲਾਈ ਦਿੱਤੀ ਗਈ।

ਕਈ ਇਲਾਕਿਆਂ ‘ਚ ਰਾਹਤ ਕਾਰਜ ਅਜੇ ਵੀ ਜਾਰੀ ਹਨ। ਡਰਾਈਵਰ ਦੀ ਹਾਲਤ ਨਾਜ਼ੁਕ ਹੋਣ ਕਾਰਨ ਅਜੇ ਤੱਕ ਉਸ ਦੀ ਪਛਾਣ ਨਹੀਂ ਹੋ ਸਕੀ ਹੈ। ਪੁਲੀਸ ਚੌਕੀ ਸ਼ਹੀਦ ਭਗਤ ਸਿੰਘ ਨੇ ਟਰੱਕ ਨੂੰ ਕਬਜ਼ੇ ਵਿੱਚ ਲੈ ਲਿਆ ਹੈ। ਦੂਜੇ ਪਾਸੇ ਪੁਲਿਸ ਅਨੁਸਾਰ ਅਜੇ ਤੱਕ ਕੋਈ ਸ਼ਿਕਾਇਤ ਨਹੀਂ ਆਈ ਹੈ। ਜਲਦੀ ਹੀ ਡਰਾਈਵਰ ਦੀ ਪਛਾਣ ਕਰ ਲਈ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਈ ਰਾਜੋਆਣਾ ਨੇ ਸੁਖਬੀਰ ਬਾਦਲ ‘ਤੇ ਹੋਏ ਹਮਲੇ ਦੀ ਕੀਤੀ ਨਿੰਦਾ, ਜੇਲ੍ਹ ਤੋਂ ਲਿਖੀ ਚਿੱਠੀ

ਭਾਈ ਬਲਵੰਤ ਸਿੰਘ ਰਾਜੋਆਣਾ ਨੇ ਜੇਲ੍ਹ ਤੋਂ ਚਿੱਠੀ ਲਿਖ ਕੇ ਸੁਖਬੀਰ ਬਾਦਲ ‘ਤੇ ਹੋਏ...

ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿ.ਰਘਬੀਰ ਸਿੰਘ ਦੇ ਘਰ ‘ਤੇ ਫਾਇਰਿੰਗ, ਮੌਕੇ ਤੋਂ ਗੋਲੀ ਦਾ ਖੋਲ ਵੀ ਬਰਾਮਦ

ਅੰਮ੍ਰਿਤਸਰ ਵਿਚ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘੁਬੀਰ ਸਿੰਘ ਦੇ ਘਰ...

 500 ਕਿਲੋ ਹੈਰੋਇਨ ਤਸਕਰੀ ਮਾਮਲੇ ’ਚ NIA ਵੱਲੋਂ ਦੋਸ਼ੀ ਦੀ ਅੰਮ੍ਰਿਤਸਰ ਸਥਿਤ ਜਾਇਦਾਦ ਕੁਰਕ

ਕੌਮੀ ਜਾਂਚ ਏਜੰਸੀ (NIA) ਨੇ ਵੀਰਵਾਰ (13 ਅਗਸਤ) ਨੂੰ 500 ਕਿਲੋ ਹੈਰੋਇਨ ਤਸਕਰੀ ਮਾਮਲੇ...

ਉਤਰਾਖੰਡ ਦੇ ਚਮੋਲੀ ਵਿੱਚ ਸੁਰੰਗ ਅੰਦਰ ਭਰਿਆ ਪਾਣੀ, 7 ਕਾਮਿਆਂ ਦੀ ਮੌਤ

ਚਮੋਲੀ ਦੇ ਪਿਪਲਕੋਟੀ ਵਿਖੇ ਉਸਾਰੀ ਅਧੀਨ 3 ਕਿਲੋਮੀਟਰ ਲੰਬੀ ਸੁਰੰਗ ਵਿਚ ਵੀਰਵਾਰ ਸ਼ਾਮ ਨੂੰ...

ਮੈਕਸੀਕੋ ਤੋਂ ਰੋਂਦੇ ਹੋਏ ਇਕ ਪੰਜਾਬੀ ਸਿੱਖ ਨੌਜਵਾਨ ਦੀ ਵੀਡੀਓ ਵਾਇਰਲ

ਪੰਜਾਬ ਦੇ ਇੱਕ ਸਿੱਖ ਨੌਜਵਾਨ ਦਾ ਰੋੇਦੇ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਸਾਹਮਣੇ ਆਇਆ...

ਕਪੂਰਥਲਾ: ਮੰਦਰ ਦੇ ਬਾਹਰ ਔਰਤ ਦੀ ਚੱਪਲਾਂ ਨਾਲ ਕੁੱਟਮਾਰ: VIDEO ਵਾਇਰਲ, ਪੁਲਿਸ ਨੇ ਦਰਜ ਕੀਤਾ ਮਾਮਲਾ

ਕਪੂਰਥਲਾ ਦੇ ਇਤਿਹਾਸਕ ਮਾਤਾ ਸ਼੍ਰੀ ਭੱਦਰਕਾਲੀ ਮੰਦਰ ਦੇ ਬਾਹਰ ਇੱਕ ਔਰਤ ਭਿਖਾਰੀ ਦੇ ਆਪਣੇ...

 ਅੰਬਾਲਾ ਵਿੱਚ ਸਿੱਖਾਂ ਅਤੇ ਪੁਲਿਸ ਵਿਚਕਾਰ ਝੜਪ

 7 ਅਗਸਤ ਨੂੰ ਖਾਲਿਸਤਾਨ ਵਿਰੋਧੀ ਅੱਤਵਾਦੀ ਫਰੰਟ ਦੇ ਪ੍ਰਧਾਨ ਗੁਰਸਿਮਰਨ ਸਿੰਘ ਮੰਡ ‘ਤੇ ਹਮਲਾ...

ਪੰਜਾਬ ਦੀਆਂ 97% ਔਰਤਾਂ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦਾ ਲਾਭ ਲੈ ਰਹੀਆਂ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਫਗਵਾੜਾ; 13 ਅਗਸਤ*ਫਗਵਾੜਾ ਵਿੱਚ ਅੱਜ ਦੀ ਸ਼ਾਮ ਉਸ ਵੇਲੇ ਪੂਰੀ ਤਰ੍ਹਾਂ ਅਧਿਆਤਮਿਕ ਰੰਗ ਵਿੱਚ...

’ਸੜਕ ਸੁਰੱਖਿਆ ਫੋਰਸ’ ਏਆਈ, ਡਰੋਨ ਅਤੇ ਸੈਟੇਲਾਈਟ ਤਕਨਾਲੋਜੀ ਰਾਹੀਂ ਪੰਜਾਬ ਨੂੰ ਭਾਰਤ ਦਾ ਰੋਡ ਸੇਫਟੀ ਹੱਬ ਬਣਾਏਗੀ

ਮੋਹਾਲੀ (ਐਸਏਐਸ ਨਗਰ), 12 ਅਗਸਤ 2026:ਪੰਜਾਬ ਪੁਲਿਸ ਨਾ ਸਿਰਫ਼ ਅਪਰਾਧੀਆਂ ਤੋਂ ਸੂਬੇ ਦੇ ਲੋਕਾਂ...