August 26, 2026, 8:41 am
----------- Advertisement -----------
HomeNewsLatest Newsਅਸ਼ੀਰਵਾਦ ਸਕੀਮ ਤਹਿਤ 31736 ਲਾਭਪਾਤਰੀਆਂ ਨੂੰ 16161.31 ਕਰੋੜ ਰੁਪਏ ਦੀ ਵੰਡੀ ਰਾਸ਼ੀ:...

ਅਸ਼ੀਰਵਾਦ ਸਕੀਮ ਤਹਿਤ 31736 ਲਾਭਪਾਤਰੀਆਂ ਨੂੰ 16161.31 ਕਰੋੜ ਰੁਪਏ ਦੀ ਵੰਡੀ ਰਾਸ਼ੀ: ਡਾ. ਬਲਜੀਤ ਕੌਰ

Published on

----------- Advertisement -----------

ਚੰਡੀਗੜ੍ਹ, 13 ਦਸੰਬਰ: ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਸਰਕਾਰ ਵੱਲੋਂ ਆਸ਼ੀਰਵਾਦ ਸਕੀਮ ਤਹਿਤ ਅਨੁਸੂਚਿਤ ਜਾਤੀਆਂ ਦੇ 19646 ਲਾਭਪਾਤਰੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਤੇ ਆਰਥਿਕ ਤੌਰ ਤੇ ਕਮਜ਼ੋਰ ਵਰਗ ਦੇ 12090 ਲਾਭਪਾਤਰੀਆਂ ਨੂੰ ਚਾਲੂ ਵਿੱਤੀ ਵਰ੍ਹੇ ਦੌਰਾਨ 16161.31 ਕਰੋੜ ਰੁਪਏ ਵੰਡੇ ਜਾ ਚੁੱਕੇ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਸੂਬਾ ਸਰਕਾਰ ਵੱਲੋਂ ਰਾਜ ਵਿੱਚ ਘੱਟ ਆਮਦਨੀ ਵਾਲੇ ਪਰਿਵਾਰ ਨਾਲ ਸਬੰਧਤ ਲੜਕੀਆਂ ਦੇ ਵਿਆਹ ਲਈ 51,000 ਰੁਪਏ ਤੱਕ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਾਗਰਿਕ ਹੋਵੇ, ਉਸ ਦਾ ਪਰਿਵਾਰ ਗਰੀਬੀ ਰੇਖਾ ਤੋਂ ਹੇਠਾਂ ਦਾ ਹੋਵੇ, ਬਿਨੈਕਾਰ ਅਨੁਸੂਚਿਤ ਜਾਤੀ, ਪੱਛੜੀਆਂ ਸ਼੍ਰੇਣੀਆਂ ਅਤੇ ਹੋਰ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਨਾਲ ਸਬੰਧਤ ਹੋਵੇ ਅਤੇ ਪਰਿਵਾਰ ਦੀ ਸਾਰੇ ਸਾਧਨਾ ਤੋ ਸਲਾਨਾ ਆਮਦਨ 32,790 ਰੁਪਏ ਤੋ ਘੱਟ ਹੋਵੇ, ਅਜਿਹੇ ਪਰਿਵਾਰਾ ਦੀਆਂ ਦੋ ਧੀਆਂ ਇਸ ਸਕੀਮ ਦਾ ਲਾਭ ਲੈਣ ਦੇ ਯੋਗ ਹਨ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ, ਜਿਨ੍ਹਾਂ ਨੂੰ ਆਧਾਰ ਨਾਲ ਜੋੜਿਆ ਜਾ ਚੁੱਕਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਦਾ ਵੱਡਾ ਫੈਸਲਾ: ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਦਾ ਵਾਧਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਦਰਸ਼ ਸਕੂਲਾਂ ਵਿੱਚ ਸੇਵਾਵਾਂ ਨਿਭਾ ਰਹੇ...

ਬਿਜਲੀ ਦੇ ਵੱਧ ਬਿੱਲਾਂ ‘ਤੇ ਮਾਨ ਸਰਕਾਰ ਦੀ ਵੱਡੀ ਰਾਹਤ, ਖਪਤਕਾਰਾਂ ਦੇ ਬਿੱਲ ਹੋਣਗੇ ਠੀਕ

ਪੰਜਾਬ ‘ਚ ਬਿਜਲੀ ਦੇ ਵੱਧ ਬਿੱਲਾਂ ਨੂੰ ਲੈ ਕੇ ਪੈਦਾ ਹੋਏ ਵਿਵਾਦ ‘ਤੇ ਕੈਬਿਨੇਟ...

ਪੰਜਾਬ ਵਿਚ ਸਵਾਈਨ ਫਲੂ ਨੂੰ ਲੈ ਕੇ ਘਬਰਾਉਣ ਦੀ ਲੋੜ ਨਹੀਂ, ਸਥਿਤੀ ਕਾਬੂ ਹੇਠ ਹੈ – ਡਾ. ਬਲਬੀਰ ਸਿੰਘ

 ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਵਾਈਨ ਫਲੂ (H1N1) ਬਾਰੇ ਜਾਣਕਾਰੀ ਦਿੰਦਿਆ ਕਿਹਾ ਕਿ ਪੰਜਾਬ ਵਿਚ...

ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਚੋਣ ਲੜੇਗੀ ਭਾਜਪਾ : ਕੇਵਲ ਸਿੰਘ ਢਿੱਲੋਂ

ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋ ਨੇ ਕਿਹਾ ਹੈ ਕਿ ਭਾਜਪਾ ਪੰਜਾਬ ਦੀਆਂ...

MP Amritpal Singh ਤੋਂ ਇਲਾਵਾ ਪਰਿਵਾਰ ’ਚੋਂ ਕੋਈ ਨਹੀਂ ਲੜੇਗਾ ਚੋਣਾਂ: ਤਰਸੇਮ ਸਿੰਘ

ਖਡੂਰ ਸਾਹਿਬ ਤੋਂ ਜੇਲ੍ਹ ਵਿੱਚ ਬੰਦ ਮੈਂਬਰ ਪਾਰਲੀਮੈਂਟ (MP) ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ...

ਮਾਵਾਂ-ਧੀਆਂ ਸਤਿਕਾਰ ਯੋਜਨਾ: ਰੱਖੜੀ ‘ਤੇ ਨਵੀਆਂ ਰਜਿਸਟਰਡ ਮਹਿਲਾਵਾਂ ਦੇ ਖਾਤਿਆਂ ‘ਚ ਜਮ੍ਹਾ ਕੀਤੀ ਜਾਵੇਗੀ ਰਾਸ਼ੀ

ਪੰਜਾਬ ਸਰਕਾਰ ਨੇ ਰੱਖੜੀ ਦੇ ਮੌਕੇ ‘ਤੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਨਵੀਆਂ ਰਜਿਸਟਰਡ ਮਹਿਲਾਵਾਂ...

ਲੁਧਿਆਣਾ ਨਗਰ ਨਿਗਮ ਦੀ ਮੀਟਿੰਗ ‘ਚ ਪਿਆ ਰੌਲਾ, ‘ਆਪ’ ਤੇ BJP ਕੌਂਸਲਰ ਹੋ ਗਏ ਧੱਕਾ-ਮੁੱਕੀ

ਲੁਧਿਆਣਾ ਨਗਰ ਨਿਗਮ ਹਾਊਸ ਵਿਚ ਅੱਜ ਫਾਈਨਾਂਸ ਐਂਡ ਕਾਂਟ੍ਰੈਕਟ ਕਮੇਟੀ ਦੇ 2 ਮੈਂਬਰਾਂ ਦਾ...

ਆਸ਼ਿਕ ਨੇ ਸਹੇਲੀ ਤੋਂ ਕਾਰ ‘ਤੇ ਕਰਵਾਈਆਂ 3400 Kiss, ਫਿਰ ਪੁਲਿਸ ਵਾਲਿਆਂ ਨੇ ਵੀ ਮੁੰਡੇ ਦੀ ਬਣਾ’ਤੀ ਰੇਲ

ਆਸ਼ਕ ਨੇ ਆਪਣੀ ਸਹੇਲੀ ਵੱਲੋਂ ਕਾਰ ‘ਤੇ 3400 Kiss ਕਰਵਾਈਆਂ ਤੇ ਜਦੋਂ ਪੁਲਿਸ ਨੂੰ...

ਡੇਰਾ ਮੁਖੀ ਗੁਰਮੀਤ ਰਾਮ ਰਹੀਮ ਇਕ ਵਾਰ ਫਿਰ ਜੇਲ੍ਹ ਤੋਂ ਆਇਆ ਬਾਹਰ, ਮਿਲੀ 21 ਦਿਨਾਂ ਦੀ ਪੈਰੋਲ

ਡੇਰਾ ਪ੍ਰੇਮੀਆਂ ਲਈ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ। ਡੇਰਾ ਮੁਖੀ ਰਾਮ ਰਹੀਮ ਨੂੰ ਫਿਰ...