June 27, 2026, 6:43 am
----------- Advertisement -----------
HomeNewsEducationਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ 1.90 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ 179...

ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ 1.90 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ 179 ਕਰੋੜ ਰੁਪਏ ਵੰਡੇ

Published on

----------- Advertisement -----------

ਭਵਿੱਖ ਵਿੱਚ ਸਾਰੇ ਯੋਗ ਵਿਦਿਆਰਥੀਆਂ ਨੂੰ ਸਮੇਂ ਸਿਰ ਮਿਲੇਗਾ ਵਜ਼ੀਫਾ: ਡਾ. ਬਲਜੀਤ ਕੌਰ

ਚੰਡੀਗੜ੍ਹ, 30 ਅਪ੍ਰੈਲ: ਪੰਜਾਬ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਕਿਹਾ ਕਿ ਇੱਕ ਹੋਰ ਵਾਅਦਾ ਪੂਰਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਵਿਦਿਆਰਥੀਆਂ ਨੂੰ 179 ਕਰੋੜ ਰੁਪਏ ਦੀ ਰਾਸ਼ੀ ਵੰਡ ਦਿੱਤੀ ਹੈ ਅਤੇ ਇਹ ਰਾਸ਼ੀ ਪਹਿਲਾਂ ਹੀ ਸਿੱਧੇ ਭੁਗਤਾਨ ਪ੍ਰਣਾਲੀ (ਡੀ.ਬੀ.ਟੀ.) ਸਕੀਮ ਅਧੀਨ ਲਾਭਪਾਤਰੀਆਂ ਦੇ ਬੈਂਕ ਖਾਤੇ ਵਿੱਚ ਟਰਾਂਸਫਰ ਕਰ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਕੈਬਨਿਟ ਮੰਤਰੀ ਨੇ ਆਪਣੇ ਅਹੁਦੇ ਦਾ ਚਾਰਜ ਸੰਭਾਲਣ ਦੇ ਦਿਨ ਹੀ ਉੱਚ ਅਧਿਕਾਰੀਆਂ ਨੂੰ ਮਾਰਚ 2022 ਤੱਕ ਬਕਾਇਆ ਪਏ ਵਜ਼ੀਫਿਆਂ ਦੀ ਵੰਡ ਨੂੰ ਹਰ ਹੀਲੇ ਨਿਪਟਾਉਣ ਦੇ ਨਿਰਦੇਸ਼ ਦਿੱਤੇ ਸਨ।

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਇਸ ਫੈਸਲੇ ਨੂੰ ਵਿਦਿਆਰਥੀਆਂ ਦੇ ਸੁਨਹਿਰੇ ਭਵਿੱਖ ਲਈ ਲਾਹੇਵੰਦ ਦੱਸਦਿਆਂ ਕਿਹਾ ਕਿ ਹੁਣ 179.54 ਕਰੋੜ ਰੁਪਏ ਦੀ ਰਾਸ਼ੀ 1,90,197 ਲਾਭਪਾਤਰੀ ਵਿਦਿਆਰਥੀਆਂ ਦੇ ਬੈਂਕ ਖਾਤਿਆਂ ਵਿੱਚ ਸਿੱਧੀ ਟਰਾਂਸਫਰ ਕੀਤੀ ਗਈ ਹੈ।

ਬਲਜੀਤ ਕੌਰ ਨੇ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਯੋਗ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਵੀ ਸਮੇਂ ਸਿਰ ਵਜ਼ੀਫਾ ਮਿਲਣਾ ਯਕੀਨੀ ਬਣਾਇਆ ਜਾਵੇਗਾ ਤਾਂ ਜੋ ਉਨ੍ਹਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ।

ਸੂਬੇ ਵਿੱਚ ਸਿੱਖਿਆ ਅਤੇ ਸਿਹਤ ਦੇ ਤਰਜੀਹੀ ਖੇਤਰ ਨੂੰ ਸੁਰਜੀਤ ਕਰਨ ਲਈ ਮੰਤਰੀ ਨੇ ਕਿਹਾ ਕਿ ਦਿੱਲੀ ਦੇ ਸਿੱਖਿਆ ਮਾਡਲ ਨੂੰ ਪੰਜਾਬ ਵਿੱਚ ਅਪਣਾਇਆ ਜਾਵੇਗਾ ਅਤੇ ਸੂਬੇ ਦੀ ਸਮੁੱਚੀ ਸਿੱਖਿਆ ਪ੍ਰਣਾਲੀ ਵਿੱਚ ਕ੍ਰਾਂਤੀ ਲਿਆਉਣ ਲਈ ਪਹਿਲਾਂ ਹੀ ਸਮਝੌਤਿਆਂ `ਤੇ ਦਸਤਖਤ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਅਸੀਂ ਆਪਣੇ ਵਿਦਿਆਰਥੀਆਂ ਨੂੰ ਸਿੱਖਿਆ ਪ੍ਰਦਾਨ ਕਰਨ ਲਈ ਅਤਿ-ਆਧੁਨਿਕ ਤਕਨੀਕਾਂ ਲੈ ਕੇ ਆਵਾਂਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...

ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, 6 ਮਹੀਨੇ ਬਾਅਦ ਲਵਾਂਗੇ ਫੈਸਲਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ...

ਤਰਨਤਾਰਨ : ਪੁਲਿਸ ਚੌਂਕੀ ਇੰਚਾਰਜ ਨੇ ਚੁੱਕਿਆ ਖੌਫਨਾਕ ਕਦਮ, ਸਰਵਿਸ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ

ਤਰਨਤਾਰਨ ਵਿਚ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ...

ਹੋਟਲਾਂ, ਦੁਕਾਨਾਂ ਤੇ ਕਮਰਸ਼ੀਅਲ ਸੈਕਟਰ ਨੂੰ ਰਾਹਤ, ਸਰਕਾਰ ਨੇ LPG ਸਪਲਾਈ ‘ਤੇ ਹਟਾਈਆਂ ਸਾਰੀਆਂ ਪਾਬੰਦੀਆਂ

ਉਦਯੋਗਿਕ ਤੇ ਵਪਾਰਕ LPG ਉਪਭੋਗਤਾਵਾਂ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ...

1 ਜੁਲਾਈ ਤੋਂ ਪਾਸਪੋਰਟ ਬਣਾਉਣਾ ਹੋਇਆ ਮਹਿੰਗਾ, 2,000 ਤੱਕ ਵਧ ਗਈ ਫੀਸ, 14 ਸਾਲ ਬਾਅਦ ਹੋਇਆ ਬਦਲਾਅ

ਕੇਂਦਰ ਸਰਕਾਰ ਨੇ ਪਾਸਪੋਰਟ ਤੇ ਉਸ ਨਾਲ ਜੁੜੀ ਸਰਵਿਸ ਦੀ ਫੀਸ ਵਿਚ ਵੱਡਾ ਬਦਲਾਅ...