June 29, 2026, 4:04 pm
----------- Advertisement -----------
HomeNewsLatest NewsCM ਮਾਨ ਦੀ ਅਗਵਾਈ 'ਚ ਵਿਧਾਨ ਸਭਾ ਵੱਲੋਂ ਸੱਤ ਉੱਘੀਆਂ ਸ਼ਖ਼ਸੀਅਤਾਂ ਨੂੰ...

CM ਮਾਨ ਦੀ ਅਗਵਾਈ ‘ਚ ਵਿਧਾਨ ਸਭਾ ਵੱਲੋਂ ਸੱਤ ਉੱਘੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਭੇਟ

Published on

----------- Advertisement -----------

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਵਿਧਾਨ ਸਭਾ ਨੇ ਰਾਜਨੀਤਿਕ ਹਸਤੀਆਂ, ਅਜ਼ਾਦੀ ਘੁਲਾਟੀਏ ਅਤੇ ਪੱਤਰਕਾਰ ਸਮੇਤ ਸੱਤ ਉੱਘੀਆਂ ਸ਼ਖਸੀਅਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਿਨ੍ਹਾਂ ਦਾ ਵਿਧਾਨ ਸਭਾ ਦੇ ਪਿਛਲੇ ਸੈਸ਼ਨ ਤੋਂ ਬਾਅਦ ਦੇਹਾਂਤ ਹੋ ਗਿਆ ਸੀ। 16ਵੀਂ ਵਿਧਾਨ ਸਭਾ ਦੇ ਚੌਥੇ (ਬਜਟ) ਸੈਸ਼ਨ ਦੇ ਪਹਿਲੇ ਦਿਨ ਸਦਨ ਵੱਲੋਂ ਪੰਜਾਬ ਵਿਧਾਨ ਸਭਾ ਦੇ ਲੋਕ ਸਭਾ ਮੈਂਬਰ ਚੌਧਰੀ ਸੰਤੋਖ ਸਿੰਘ, ਸਾਬਕਾ ਮੰਤਰੀ ਰਣਜੀਤ ਸਿੰਘ ਬ੍ਰਹਮਪੁਰਾ, ਨਰੇਸ਼ ਠਾਕੁਰ ਅਤੇ ਬਾਬੂ ਰਾਮ ਚਾਵਲਾ, ਸਾਬਕਾ ਵਿਧਾਇਕ ਮਲਕੀਅਤ ਸਿੰਘ ਤੋਂ ਇਲਾਵਾ ਆਜ਼ਾਦੀ ਘੁਲਾਟੀਏ ਪ੍ਰੀਤਮ ਸਿੰਘ ਅਤੇ ਪੱਤਰਕਾਰ ਨਿਰੰਜਨ ਸਿੰਘ ਪਰਵਾਨਾ ਨੂੰ ਸ਼ਰਧਾ ਅਤੇ ਸਤਿਕਾਰ ਭੇਟ ਕੀਤਾ ਗਿਆ। ਸ਼ਰਧਾਂਜਲੀ ਦੇਣ ਤੋਂ ਬਾਅਦ ਵਿਛੜੀਆਂ ਸ਼ਖ਼ਸੀਅਤਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਨ ਲਈ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਦਨ ਵਿੱਚ ਮਤਾ ਪੇਸ਼ ਕੀਤਾ, ਜਿਸ ਨੂੰ ਸਰਬਸੰਮਤੀ ਨਾਲ ਪ੍ਰਵਾਨ ਕਰ ਲਿਆ ਗਿਆ। ਸ਼ਰਧਾਂਜਲੀ ਸਮਾਗਮ ਦੌਰਾਨ ਵਿਛੜੀਆਂ ਰੂਹਾਂ ਦੀ ਯਾਦ ਵਿੱਚ ਦੋ ਮਿੰਟ ਦਾ ਮੌਨ ਰੱਖਿਆ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਜਥੇਦਾਰ ਨੇ ਸਰਕਾਰ ਨੂੰ ”ਸਤਿਕਾਰ ਸੋਧ ਐਕਟ” ਵਿਚ ਇਤਰਾਜ਼ਯੋਗ ਮੱਦਾਂ ਦੂਰ ਕਰਨ ਲਈ ਇਕ ਮਹੀਨੇ ਦਾ ਦਿੱਤਾ ਸਮਾਂ

ਸ਼੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਸਿੰਘ ਸਾਹਿਬਾਨ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ ਮਿਲ ਰਿਹਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ, ਹੁਣ ਤੱਕ 650 ਕਰੋੜ ਰੁਪਏ ਦਾ ਮੁਫ਼ਤ...

*ਫ਼ਰੀਦਕੋਟ, 28 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ...

ਦੁਨੀਆ ਭਰ ਦੇ ‘ਰਾਮ ਭਗਤਾਂ’ ਲਈ ਵੱਡੀ ਖ਼ਬਰ; ਅੰਮ੍ਰਿਤਸਰ ਵਿੱਚ ਭਗਵਾਨ ਵਾਲਮੀਕਿ ਮੰਦਰ ਦੇ ਬਿਲਕੁਲ ਨਾਲ ਬਣੇਗਾ ਵਿਸ਼ਾਲ ਮੰਦਰ: ਅਰਵਿੰਦ ਕੇਜਰੀਵਾਲ

*ਅੰਮ੍ਰਿਤਸਰ; 28 ਜੂਨ:ਭਾਰਤ ਦੀ ਅਧਿਆਤਮਿਕ ਵਿਰਾਸਤ ਨੂੰ ਸੰਭਾਲਣ ਅਤੇ ਸਨਾਤਨ ਧਰਮ ਦੀਆਂ ਕਦਰਾਂ-ਕੀਮਤਾਂ ਨੂੰ...

ਰੋਹਿਤ ਸ਼ੈੱਟੀ ਨੂੰ ਇੱਕ ਹੋਰ ਧਮਕੀ, 20 ਕਰੋੜ ਰੁਪਏ ਦੀ ਮੰਗ

ਫਿਲਮ ਨਿਰਮਾਤਾ ਰੋਹਿਤ ਸ਼ੈੱਟੀ ਨੂੰ ਲਾਰੈਂਸ ਗੈਂਗ ਵੱਲੋਂ 20 ਕਰੋੜ ਰੁਪਏ ਦੀ ਫਿਰੌਤੀ ਦੀ...

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ AAP ਦੇ ਮੰਤਰੀ-ਵਿਧਾਇਕ, CM ਮਾਨ ਬੋਲੇ- “ਸਾਰੇ ਲਿਖਤੀ ਰੂਪ ‘ਚ ਰੱਖਣਗੇ ਪੱਖ”

ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ...

ਸਿਆ ਨੂੰ ਲੈ ਕੇ ਲੋਹਗੜ੍ਹ ਕਿਲ੍ਹੇ ਪਹੁੰਚੀ ਪੁਲਿਸ: ਕੇਤਨ ਮਰਡਰ ਦਾ ਸੀਨ ਕੀਤਾ ਰੀਕ੍ਰਿਏਟ, ਦੀਵਾਰ ਤੋਂ ਸੁੱਟੀ ਗਈ ਡਮੀ

ਪੁਣੇ ਕਤਲ ਕੇਸ ਵਿੱਚ, ਪੁਲਿਸ ਨੇ ਐਤਵਾਰ ਨੂੰ ਲੋਹਗੜ੍ਹ ਕਿਲ੍ਹੇ ਤੋਂ ਕੇਤਨ ਨੂੰ ਸੁੱਟੇ...