September 28, 2026, 12:00 am
----------- Advertisement -----------
HomeNewsLatest Newsਮੁੱਖ ਮੰਤਰੀ ਦੀ ਅਗਵਾਈ 'ਚ ਸੂਬਾ ਸਰਕਾਰ ਨੇ ਪੰਜਾਬੀ ਯੂਨੀਵਰਸਿਟੀ ਦੀ ਫੜੀ...

ਮੁੱਖ ਮੰਤਰੀ ਦੀ ਅਗਵਾਈ ‘ਚ ਸੂਬਾ ਸਰਕਾਰ ਨੇ ਪੰਜਾਬੀ ਯੂਨੀਵਰਸਿਟੀ ਦੀ ਫੜੀ ਬਾਂਹ : ਸਪੀਕਰ

Published on

----------- Advertisement -----------

ਪਟਿਆਲਾ, 21 ਨਵੰਬਰ (ਬਲਜੀਤ ਮਰਵਾਹਾ): ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਨੌਜਵਾਨਾਂ ਨੂੰ ਸਰਗਰਮ ਰਾਜਨੀਤੀ ਵਿੱਚ ਹਿੱਸਾ ਲੈਣ ਦਾ ਖੁੱਲ੍ਹਾ ਸੱਦਾ ਦਿੱਤਾ ਹੈ। ਅੱਜ ਪਟਿਆਲਾ ਵਿਖੇ ‘ਪੰਜਾਬੀ ਯੂਨੀਵਰਸਿਟੀ ਅੰਤਰ ਖੇਤਰੀ ਯੁਵਕ ਤੇ ਲੋਕ ਮੇਲੇ’ ਦਾ ਉਦਘਾਟਨ ਕਰਦਿਆਂ ਸਪੀਕਰ ਸੰਧਵਾਂ ਨੇ ਕਿਹਾ ਕਿ ਪੰਜਾਬ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰੰਗਲਾ ਪੰਜਾਬ ਬਣਾਉਣ ਦਾ ਜੋ ਸੁਪਨਾ ਲਿਆ ਹੈ, ਉਸ ਨੂੰ ਪੂਰਾ ਕਰਨ ਲਈ ਹਰ ਨੌਜਵਾਨ ਸਰਗਰਮ ਸਿਆਸਤ ਵਿੱਚ ਜਰੂਰ ਹਿੱਸਾ ਲਵੇ।
ਸਪੀਕਰ ਸੰਧਵਾਂ ਨੇ ਗੁਰੂ ਗੋਬਿੰਦ ਸਿੰਘ ਵੱਲੋਂ ਸਿੱਖਾਂ ਨੂੰ ਕੀਤੇ ਗਏ 52 ਹੁਕਮਾਂ ਦਾ ਜਿਕਰ ਕਰਦਿਆਂ ਕਿਹਾ ਕਿ ਪੰਜਾਬ ਨਾਲ ਹੋਈਆਂ ਸਾਜਿਸ਼ਾਂ ਦਾ ਮੁਕਾਬਲਾ ਕਰਨ ਲਈ ਹਰ ਪੰਜਾਬੀ ਨੌਜਵਾਨ ਸਰਗਰਮ ਸਿਆਸਤ ਵਿੱਚ ਰੁਚੀ ਨਾਲ ਲਾਜਮੀ ਹਿੱਸਾ ਲਵੇ ਕਿਉਂਕਿ ਜੇਕਰ ਤੁਸੀਂ ਅਜਿਹਾ ਨਾ ਕੀਤਾ ਤਾਂ ਕੋਈ ਹੋਰ ਤੁਹਾਡੀ ਥਾਂ ਲੈ ਲਵੇਗਾ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਇਸ ਯੂਨੀਵਰਸਿਟੀ ਨੂੰ ਵਿੱਤੀ ਤੌਰ ‘ਤੇ ਪੈਰਾਂ ਸਿਰ ਕਰਨ ਲਈ ਇਸ ਦੀ ਬਾਂਹ ਫੜੀ ਹੈ।
ਕੁਲਤਾਰ ਸਿੰਘ ਸੰਧਵਾਂ ਨੇ ਯੁਵਕ ਮੇਲੇ ਦੌਰਾਨ ਨੌਜਵਾਨਾਂ ਵੱਲੋਂ ਭੰਗੜੇ ਵਿੱਚ ਪਾਈਆਂ ਧਮਾਲਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਦੀ ਪਛਾਣ ਜਿੱਥੇ ਕੁਰਬਾਨੀਆਂ ਤੇ ਜ਼ਿੰਦਾ ਦਿਲੀ ਹੈ, ਉਥੇ ਭੰਗੜਾ ਵੀ ਸਾਡੀ ਇੱਕ ਵਿਲੱਖਣ ਪਹਿਚਾਣ ਹੈ। ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਕੇ ਇਸ ਭੰਗੜੇ ਵਾਲੀ ਮਸਤੀ ਨੂੰ ਸਦਾ ਬਣਾ ਕੇ ਰੱਖਣ ਦਾ ਹੋਕਾ ਦਿੰਦਿਆਂ ਸਪੀਕਰ ਨੇ ਕਿਹਾ ਕਿ ਨੌਜਵਾਨ ਹੀ ਸਾਡੇ ਪੰਜਾਬ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਰੰਗਲਾ ਪੰਜਾਬ ਬਣਾਉਣ ਦੇ ਲਏ ਸੁਪਨੇ ਨੂੰ ਪੂਰਾ ਕਰ ਸਕਦੇ ਹਨ।
ਸਪੀਕਰ ਸੰਧਵਾਂ ਨੇ ਆਪਣੀ ਮਿਸਾਲ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਸਾਰਾ ਕੁਝ ਲੋਕਾਂ ਦੀ ਸੇਵਾ ਕਰਕੇ ਹੀ ਹਾਸਲ ਹੋਇਆ ਹੈ, ਇਸ ਲਈ ਨੌਜਵਾਨ ਦੁਨੀਆਂ ਦੇ ਕਿਸੇ ਵੀ ਖਿੱਤੇ ‘ਚ ਜਾਣ ਅਤੇ ਕੋਈ ਵੀ ਕੰਮ ਕਰਨ ਪਰੰਤੂ ਲੋਕਾਂ ਦੀ ਸੇਵਾ ਨੂੰ ਹਮੇਸ਼ਾ ਅੱਗੇ ਰੱਖਣ ਤਾਂ ਦੁਨੀਆਂ ਦੀ ਕੋਈ ਵੀ ਤਾਕਤ ਉਨ੍ਹਾਂ ਦੀ ਤਰੱਕੀ ਨੂੰ ਰੋਕ ਨਹੀਂ ਸਕੇਗੀ। ਉਨ੍ਹਾਂ ਨੇ ਉਤਰੀ ਭਾਰਤ ਯੁਵਕ ਮੇਲੇ ਲਈ ਪੰਜਾਬੀ ਯੂਨੀਵਰਸਿਟੀ ਨੂੰ ਆਪਣੇ ਅਖ਼ਤਿਆਰੀ ਕੋਟੇ ਵਿੱਚੋਂ 5 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਵੀ ਕੀਤਾ।
ਨੌਜਵਾਨਾਂ ਨੂੰ ਪਰਾਲੀ ਸੜਨੋ ਰੋਕਣ ਲਈ ਆਪਣਾ ਯੋਗਦਾਨ ਪਾਉਣ ਦਾ ਸੱਦਾ ਦਿੰਦਿਆਂ ਸਪੀਕਰ ਸੰਧਵਾਂ ਨੇ ਕਿਹਾ ਕਿ ਪਰਾਲੀ ਨੂੰ ਅੱਗ ਨਾ ਲਾਉਣ ਵਾਲੇ ਕਿਸਾਨ ਖੁਸ਼ਹਾਲ ਹੁੰਦੇ ਹਨ, ਇਸ ਲਈ ਨੌਜਵਾਨ ਕਿਸਾਨਾਂ ਨੂੰ ਅੱਗ ਨਾ ਲਾਉਣ ਲਈ ਪ੍ਰੇਰਿਤ ਕਰਨ। ਸਪੀਕਰ ਸੰਧਵਾਂ ਨੇ ਕਿਹਾ ਕਿ ਸਮਾਂ ਆ ਗਿਆ ਹੈ ਕਿ ਸਾਨੂੰ ਬਾਬਾ ਗੁਰੂ ਨਾਨਕ ਦੇਵ ਜੀ ਵੱਲੋਂ ਪੌਣ-ਪਾਣੀ ਤੇ ਧਰਤੀ ਸੰਭਾਲਣ ਦੇ ਸੁਨੇਹੇ ਉਤੇ ਚੱਲਦੇ ਹੋਏ ਪਰਾਲੀ ਨੂੰ ਅੱਗ ਲਾਉਣੀ ਬੰਦ ਕਰਨੀ ਹੋਵੇਗੀ।
ਇਸ ਤੋਂ ਪਹਿਲਾਂ ਏ.ਡੀ.ਜੀ.ਪੀ. ਮੁਖਵਿੰਦਰ ਸਿੰਘ ਛੀਨਾ ਨੇ ਨੌਜਵਾਨਾਂ ਨੂੰ ਸੱਦਾ ਕਿ ਜਿਸ ਜੋਸ਼ ਨਾਲ ਨੌਜਵਾਨ ਇਸ ਖੇਤਰੀ ਯੁਵਕ ਮੇਲੇ ਦਾ ਆਨੰਦ ਮਾਣ ਰਹੇ ਹਨ, ਉਸੇ ਜੋਸ਼ ਨਾਲ ਅਕਾਦਮਿਕ, ਖੇਡਾਂ ਤੇ ਆਪਣੇ ਚੁਣੇ ਖੇਤਰ ਵਿੱਚ ਵੀ ਟਾਪਰ ਬਣਨ ਅਤੇ ਆਪਣਾ ਜੋਸ਼ ਮੱਠਾ ਨਾ ਪੈਣ ਦੇਣ।
ਪੰਜਾਬੀ ਯੂਨੀਵਰਸਿਟੀ ਦੇ ਉਪਕੁਲਪਤੀ ਪ੍ਰੋ. ਅਰਵਿੰਦ ਨੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਤੇ ਹੋਰ ਮਹਿਮਾਨਾਂ ਦਾ ਸਵਾਗਤ ਕਰਦਿਆਂ ਅੰਤਰ ਖੇਤਰੀ ਯੁਵਕ ਤੇ ਲੋਕ ਮੇਲੇ ਦੀ ਰੂਪ ਰੇਖਾ ਦਸਦਿਆਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਹਰ ਖੇਤਰ ਵਿੱਚ ਮੱਲਾਂ ਮਾਰ ਰਹੀ ਹੈ। ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬੀ ਯੂਨੀਵਰਸਿਟੀ ਨੂੰ ਵਿੱਤੀ ਤੌਰ ‘ਤੇ ਪੈਰਾਂ ਸਿਰ ਕਰਨ ਲਈ ਪਾਏ ਯੋਗਦਾਨ ਲਈ ਮੁੱਖ ਮੰਤਰੀ ਤੇ ਸੂਬਾ ਸਰਕਾਰ ਦਾ ਵਿਸ਼ੇਸ਼ ਧੰਨਵਾਦ ਵੀ ਕੀਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਫ਼ਿਰੋਜ਼ਪੁਰ ‘ਚ ਵੱਡੀ ਕਾਰਵਾਈ, ਸੀਆਈ ਇੰਸਪੈਕਟਰ ਨੂੰ 3 ਕਿਲੋ ਹੈਰੋਇਨ ਤੇ ਹਥਿਆਰ ਸਣੇ ਨੂੰ ਕੀਤਾ ਗ੍ਰਿਫਤਾਰ

ਕਾਊਂਟਰ ਇੰਟੈਲੀਜੈਂਸ ਵਿਚ ਤਾਇਨਾਤ ਇਕ ਇੰਸਪੈਕਟਰ ਨੂੰ ਫਿਰੋਜ਼ਪੁਰ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਉਸ...

ਭਾਜਪਾ ਨੇ 125 ਦਿਨਾਂ ਦੇ ਰੁਜ਼ਗਾਰ ਦਾ ਵਾਅਦਾ ਕੀਤਾ ਸੀ, ਪਰ ਮਜ਼ਦੂਰਾਂ ਅਤੇ ਗਰੀਬਾਂ ਲਈ ਕੰਮ ਦੇ ਮੌਕੇ ਘਟਾ ਦਿੱਤੇ ਹਨ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 26 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਵਿੱਤ ਮੰਤਰੀ ਹਰਪਾਲ ਸਿੰਘ...

ਕਮੇਟੀ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ਦੇ ਉਪਬੰਧਾਂ ਅਤੇ ਲਾਗੂਕਰਨ ਬਾਰੇ ਕਰੇਗੀ ਚਰਚਾ

ਚੰਡੀਗੜ੍ਹ, 26 ਸਤੰਬਰ:ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਵਉੱਚ ਪਵਿੱਤਰਤਾ ਅਤੇ ਮਰਿਆਦਾ ਪ੍ਰਤੀ ਡੂੰਘੀ...

Patiala ਨੇੜਲੀ ਨਿੱਜੀ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਫਵਾਹਾਂ ਕਾਰਨ ਹੰਗਾਮਾ

ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਜਾਂ...

Sukhpal Khaira ਦਾ ਦਿਮਾਗੀ ਸੰਤੁਲਨ ਵਿਗੜਿਆ: ‘ਆਪ’ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ Amandeep Kaur ਦਾ ਸ਼ਬਦੀ ਹਮਲਾ

ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਨੇ ਆਪਣੇ ਇੱਕ ਸੂਬਾ ਆਗੂ ਵਿਰੁੱਧ ਕਾਂਗਰਸੀ ਆਗੂ...

‘ਭਾਜਪਾ ਨੂੰ ਆਪਣੀ ਰਾਏ ਦੱਸਣ ਦਾ ਮਤਲਬ ਪਾਰਟੀ ਛੱਡਣਾ ਨਹੀਂ..’: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਭਾਰਤੀ...

ਲੁਧਿਆਣਾ ਪਹੁੰਚੇ ਧੀਰੇਂਦਰ ਸ਼ਾਸਤਰੀ, ਅੱਜ ਤੋਂ ਸ਼ੁਰੂ ਹੋਵੇਗੀ ਹਨੂੰਮਾਨ ਕਥਾ, ਟ੍ਰੈਫਿਕ ਰੂਟ ਪਲਾਨ ਜਾਰੀ

ਬਾਗੇਸ਼ਵਰ ਧਾਮ ਸਰਕਾਰ ਦੇ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਸ਼ੁੱਕਰਵਾਰ ਦੇਰ ਰਾਤ ਲੁਧਿਆਣਾ ਪਹੁੰਚੇ। ਸ਼ਰਧਾਲੂਆਂ...

ਤਰਨਤਾਰਨ ‘ਚ ਵੱਡੀ ਵਾਰਦਾਤ, ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ ਦੇ ਪਿੰਡ ਗੱਗੋਬੂਆ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਕੁਲਵਿੰਦਰ ਕੌਰ ਦੇ ਪਤੀ...

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ ਬਦਲੀ

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ...