April 21, 2026, 11:32 am
----------- Advertisement -----------
HomeNewsLatest Newsਮੋਹਾਲੀ: ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਲੋਕ ਨਿਰਮਾਣ ਦਫਤਰ ਦੀ ਅਚਨਚੇਤ ਚੈਕਿੰਗ,...

ਮੋਹਾਲੀ: ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਲੋਕ ਨਿਰਮਾਣ ਦਫਤਰ ਦੀ ਅਚਨਚੇਤ ਚੈਕਿੰਗ, ਕੰਮ ਕਾਰ ਦਾ ਲਿਆ ਜਾਇਜ਼ਾ

Published on

----------- Advertisement -----------

ਐਸ.ਏ.ਐਸ. ਨਗਰ : ਪੰਜਾਬ ਦੇ ਲੋਕ ਨਿਰਮਾਣ ਅਤੇ ਊਰਜਾ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਲੋਕ ਨਿਰਮਾਣ ਦਫਤਰ ਡਿਵੀਜ਼ਨ ਨੰ. 1 ਮੋਹਾਲੀ ਵਿਖੇ ਅਚਨਚੇਤ ਚੈਕਿੰਗ ਕੀਤੀ। ਇਸ ਮੌਕੇ ਉਨ੍ਹਾਂ ਵੱਖ ਵੱਖ ਬਰਾਂਚਾਂ, ਪ੍ਰਾਤਕ ਬ੍ਰਾਂਚ ਅਤੇ ਕੁਆਇਲਟੀ ਬ੍ਰਾਂਚ ਦੇ ਕਰਮਚਾਰੀਆਂ ਤੇ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ ਤੇ ਉਨ੍ਹਾਂ ਚੀਫ ਇੰਜੀਨੀਅਰ ਐਸ.ਪੀ. ਸਿੰਘ ਤੋਂ ਦਫਤਰ ਵਿਖੇ ਕੀਤੇ ਜਾ ਰਹੇ ਕੰਮਾਂ ਬਾਰੇ ਜਾਇਜ਼ਾ ਲਿਆ।

ਉਨ੍ਹਾਂ ਅਚਨਚੇਤ ਚੈਕਿੰਗ ਦੌਰਾਨ ਪਾਇਆ ਕਿ ਮੋਹਾਲੀ ਲੋਕ ਨਿਰਮਾਣ ਦਫਤਰ ਦੇ ਕੁਆਇਲਟੀ ਬ੍ਰਾਂਚ ਵਿਖੇ ਸੁਪਰਡੈਂਟ ਨਰਿੰਦਰ ਸਿੰਘ ਦੋ ਦਿਨਾਂ ਤੋਂ ਗੈਰਹਾਜ਼ਰ ਹੈ। ਇਸ ਸਬੰਧੀ ਕਾਰਵਾਈ ਕਰਦਿਆਂ ਉਨ੍ਹਾਂ ਨਰਿੰਦਰ ਸਿੰਘ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਕੇ ਤਿੰਨ ਦਿਨਾਂ ਅੰਦਰ-ਅੰਦਰ ਜਵਾਬ ਦੇਣ ਲਈ ਕਿਹਾ।

ਕੈਬਨਿਟ ਮੰਤਰੀ ਨੇ ਅਚਨਚੇਤ ਚੈਕਿੰਗ ਦੌਰਾਨ ਦਫਤਰ ਵਿਖੇ ਪਿੰਡ ਰਾਏਪੁਰ ਕਲਾਂ ਦੇ ਕੰਮ ਪ੍ਰਤੀ ਆਏ ਜਸਪ੍ਰੀਤ ਸਿੰਘ ਸਰਪੰਚ ਨਾਲ ਵੀ ਮੁਲਾਕਾਤ ਕੀਤੀ । ਇਸ ਦੌਰਾਨ ਸਰਪੰਚ ਰਾਏਪੁਰ ਕਲਾਂ ਨੇ ਕੈਬਨਿਟ ਮੰਤਰੀ ਨੂੰ ਦੱਸਿਆ ਕਿ ਉਹ ਆਪਣੇ ਪਿੰਡ ਦੀ ਸੜਕ ਲਈ ਲੰਮੇ ਸਮੇਂ ਤੋਂ ਦਫਤਰਾਂ ਦੇ ਗੇੜੇ ਕੱਢ ਰਹੇ ਹਨ ਪਰੰਤੂ ਕੋਈ ਹੱਲ ਨਹੀਂ ਹੋ ਰਿਹਾ। ਇਸ ਸਬੰਧੀ ਤੁਰੰਤ ਕਾਰਵਾਈ ਕਰਦਿਆਂ ਮੌਕੇ ਤੇ ਹੀ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਫਾਇਲਾਂ ਕਢਵਾ ਕੇ ਸਬੰਧਤ ਅਧਿਕਾਰੀਆਂ ਨੂੰ ਕੰਮ ਕਰਨ ਦੇ ਨਿਰਦੇਸ਼ ਵੀ ਦਿੱਤੇ।

ਇਯ ਦੌਰਾਨ ਊਰਜਾ ਮੰਤਰੀ ਵਲੋਂ ਬਿਜਲੀ ਵਿਭਾਗ ਦੇ ਦਫਤਰ ਪੀ.ਐਸ.ਪੀ.ਸੀ.ਐਲ ਫੇਜ਼ 1 ਇੰਡਸਟਰੀਅਲ ਡੀ.ਐਸ. ਡਿਵੀਜ਼ਨ ਦੀ ਚੈਕਿੰਗ ਕੀਤੀ ਗਈ, ਜਿੱਥੇ ਉਨ੍ਹਾਂ ਕਸਟਮਰ ਕੇਅਰ ਸੈਂਟਰ ਦਾ ਦੌਰਾ ਕੀਤਾ । ਉਨ੍ਹਾਂ ਮੌਕੇ ਉੱਤੇ ਮੌਜੂਦ ਲੋਕਾਂ ਨਾਲ ਗੱਲਬਾਤ ਕੀਤੀ ਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣ ਕੇ ਮੌਕੇ ਉੱਤੇ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਊਰਜਾ ਮੰਤਰੀ ਵਲੋਂ ਬਿਜਲੀ ਵਿਭਾਗ ਦੇ ਦਫਤਰ ਪੀ.ਐਸ.ਪੀ.ਸੀ.ਐਲ ਫੇਜ਼ 1 ਇੰਡਸਟਰੀਅਲ ਡੀ.ਐਸ. ਡਿਵੀਜ਼ਨ ਦੀ ਚੈਕਿੰਗ ਕੀਤੀ ਗਈ, ਜਿੱਥੇ ਉਨ੍ਹਾਂ ਕਸਟਮਰ ਕੇਅਰ ਸੈਂਟਰ ਦਾ ਦੌਰਾ ਕੀਤਾ । ਉਨ੍ਹਾਂ ਮੌਕੇ ਉੱਤੇ ਮੌਜੂਦ ਲੋਕਾਂ ਨਾਲ ਗੱਲਬਾਤ ਕੀਤੀ ਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣ ਕੇ ਮੌਕੇ ਉੱਤੇ ਹੱਲ ਕਰਨ ਦੇ ਨਿਰਦੇਸ਼ ਦਿੱਤੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਗਲੇ 3 ਤਿੰਨ ਲੂ ਦਾ ਅਲਰਟ, ਚੰਡੀਗੜ੍ਹ ਪ੍ਰਸ਼ਾਸਨ ਨੇ ਪਬਲਿਕ ਐਡਵਾਈਜਰੀ ਕੀਤੀ ਜਾਰੀ

ਪੰਜਾਬ ਤੇ ਚੰਡੀਗੜ੍ਹ ‘ਚ ਅਗਲੇ ਤਿੰਨ ਦਿਨ ਲੂ ਦਾ ਅਲਰਟ ਜਾਰੀ ਕੀਤਾ ਗਿਆ ਹੈ।...

ਪੰਜਾਬ ਦੀਆਂ ਮੰਡੀਆਂ ‘ਚ 28 ਲੱਖ ਮੀਟਰਿਕ ਟਨ ਕਣਕ ਦੀ ਆਮਦ, 24 ਲੱਖ ਮੀਟਰਿਕ ਟਨ ਤੋਂ ਵੱਧ ਦੀ ਖ਼ਰੀਦ : ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ/ਟਾਂਡਾ, 19 ਅਪ੍ਰੈਲ : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ...

ਮਾਂ ਦੇ ਸਾਂਹਾਂ ਲਈ ਜੰਗ: ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਪੁੱਤਰ ਦੀ ਸਭ ਤੋਂ ਵੱਡੀ ਤਾਕਤ

ਪਟਿਆਲਾ, 19 ਅਪ੍ਰੈਲ 2026:ਪਟਿਆਲਾ ਦੇ ਰਹਿਣ ਵਾਲੇ ਗੁਰਪਿੰਦਰ ਜੀਤ ਸਿੰਘ ਦੀ ਜ਼ਿੰਦਗੀ ਪੰਜ ਮਹੀਨੇ...

MLA ਹਰਮੀਤ ਸਿੰਘ ਪਠਾਨਮਾਜਰਾ ਦੀਆਂ ਵਧੀਆਂ ਮੁਸ਼ਕਿਲਾਂ ! ਹੁਣ ਮਾਈਨਿੰਗ ਸਬੰਧੀ ਮਾਮਲੇ ‘ਚ ਪਈ Arrest

ਸਨੌਰ ਹਲਕੇ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀਆਂ ਕਾਨੂੰਨੀ ਮੁਸ਼ਕਿਲਾਂ ਲਗਾਤਾਰ ਵੱਧਦੀਆਂ ਜਾ ਰਹੀਆਂ...

ਊਧਮਪੁਰ ‘ਚ ਖੌਫਨਾਕ ਸੜਕ ਹਾਦਸਾ, ਬੱਸ ਖੱਡ ‘ਚ ਡਿੱਗੀ, 10 ਤੋਂ ਵੱਧ ਮੌਤਾਂ

ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ‘ਚ ਅੱਜ ਸਵੇਰੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿੱਥੇ ਸਵਾਰੀਆਂ...

ਬੇਅਦਬੀਆਂ ਦੇ ਦੋਸ਼ੀਆਂ ਨੂੰ ਹੁਣ ਤੋਂ ਮਿਲੇਗੀ ਸਖਤ ਸਜ਼ਾ, ਪੰਜਾਬ ਦੇ ਰਾਜਪਾਲ ਨੇ ਬਿੱਲ ‘ਤੇ ਕੀਤੇ ਦਸਤਖਤ

ਪੰਜਾਬ ਵਿੱਚ ਹੁਣ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਹੈ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬੇਅਦਬੀ...

ਨਿਊਜ਼ੀਲੈਂਡ ਦੌਰੇ ਦਰਮਿਆਨ PM ਲਕਸਨ ਜੀ ਜਥੇਦਾਰ ਗੜਗੱਜ ਨਾਲ ਕੀਤੀ ਵਿਸ਼ੇਸ਼ ਮੁਲਾਕਾਤ

ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਔਕਲੈਂਡ ਦੇ ਓਟਾਹੂਹੂ ਵਿੱਚ ਸਥਿਤ ਗੁਰੂ ਨਾਨਕ...